September 3, 2026, 1:00 pm
----------- Advertisement -----------
HomeNewsBreaking Newsਨੋਰਥ ਜ਼ੋਨਲ ਕੌਂਸਲ ਦੀ ਬੈਠਕ: CM ਭਗਵੰਤ ਮਾਨ ਨੇ ਚੁੱਕੇ ਇਹ ਅਹਿਮ...

ਨੋਰਥ ਜ਼ੋਨਲ ਕੌਂਸਲ ਦੀ ਬੈਠਕ: CM ਭਗਵੰਤ ਮਾਨ ਨੇ ਚੁੱਕੇ ਇਹ ਅਹਿਮ ਮੁੱਦੇ, ਪੜ੍ਹੋ ਵੇਰਵਾ

Published on

----------- Advertisement -----------

ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਅੰਮ੍ਰਿਤਸਰ ਪਹੁੰਚਣ ਤੋਂ ਬਾਅਦ ਉੱਤਰੀ ਖੇਤਰੀ ਕੌਂਸਲ ਦੀ 31ਵੀਂ ਮੀਟਿੰਗ ਸ਼ੁਰੂ ਹੋ ਗਈ ਹੈ। ਇੱਥੇ ਗ੍ਰਹਿ ਮੰਤਰੀ ਦੇ ਇੱਕ ਪਾਸੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਅਤੇ ਦੂਜੇ ਪਾਸੇ ਮੁੱਖ ਮੰਤਰੀ ਭਗਵੰਤ ਮਾਨ ਬੈਠੇ ਹਨ। ਉਨ੍ਹਾਂ ਤੋਂ ਇਲਾਵਾ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵੀ ਮੰਚ ‘ਤੇ ਮੌਜੂਦ ਹਨ।
ਇਸ ਮੀਟਿੰਗ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਲੋਕਾਂ ਨੂੰ ਆ ਰਹੀਆਂ ਸਮੱਸਿਆਵਾਂ ਦਾ ਮੁੱਦਾ ਉਠਾਇਆ। ਸੀਐਮ ਮਾਨ ਨੇ ਕਿਹਾ ਕਿ ਜਦੋਂ ਪੰਜਾਬ ਹੜ੍ਹਾਂ ਵਿੱਚ ਡੁੱਬ ਰਿਹਾ ਸੀ ਤਾਂ ਪਾਣੀ ਮੰਗਣ ਵਾਲੇ ਸੂਬਿਆਂ ਨੇ ਮੂੰਹ ਮੋੜ ਲਿਆ ਸੀ। ਸੀਐਮ ਮਾਨ ਨੇ ਇਸ ਦਾ ਕੋਈ ਹੱਲ ਕੱਢਣ ਦੀ ਮੰਗ ਕੀਤੀ ਹੈ ਤਾਂ ਜੋ ਮੁੜ ਅਜਿਹੀ ਸਮੱਸਿਆ ਨਾ ਆਵੇ।
ਇਸ ਤੋਂ ਇਲਾਵਾ ਮੁਖ ਮੰਤਰੀ ਮਾਨ ਨੇ NZC ਦੀ ਮੀਟਿੰਗ ਵਿੱਚ ਫਰਜ਼ੀ ਟਰੈਵਲ ਏਜੰਟਾਂ ਦਾ ਮੁੱਦਾ ਵੀ ਚੁੱਕਿਆ ਉਨ੍ਹਾਂ ਕਿਹਾ ਕਿ ਕੁਝ ਏਜੰਟ ਲੋਕਾਂ ਨੂੰ ਟੂਰਿਸਟ ਵੀਜ਼ੇ ‘ਤੇ ਹੀ ਕੰਮ ਕਰਨ ਲਈ ਬਾਹਰ ਭੇਜ ਦਿੰਦੇ ਹਨ ਜਿਸ ਕਾਰਨ ਬੇਕਸੂਰ ਲੋਕ ਉੱਥੇ ਫਸ ਜਾਂਦੇ ਹਨ। ਅਜਿਹੇ ਟਰੈਵਲ ਏਜੰਟਾਂ ਦੀ ਰਜਿਸਟ੍ਰੇਸ਼ਨ ਲਾਜ਼ਮੀ ਕੀਤੀ ਜਾਵੇ ਫਰਜ਼ੀ ਏਜੰਟਾਂ ਦੀਆਂ ਗਤੀਵਿਧੀਆਂ ‘ਤੇ ਸਾਂਝੇ ਤੌਰ ‘ਤੇ ਨਜ਼ਰ ਰੱਖਣ ਦੀ ਲੋੜ ਹੈ।
ਦੱਸ ਦਈਏ ਕਿ NZC ਦੀ ਮੀਟਿੰਗ ਵਿੱਚ ਮੁੱਖ ਮੰਤਰੀ ਮਾਨ ਵੱਲੋਂ SYL ਮੁੱਦਾ ਵੀ ਉਠਾਇਆ ਗਿਆ। ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਸੰਵੇਦਨਸ਼ੀਲ ਮੁੱਦਾ ਹੈ ਸਾਡੇ ਕੋਲ ਕਿਸੇ ਰਾਜ ਨੂੰ ਦੇਣ ਲਈ ਵਾਧੂ ਪਾਣੀ ਨਹੀਂ ਹੈ। ਇਸ ਮੁੱਦੇ ਨਾਲ ਸੂਬੇ ਦੀ ਕਾਨੂੰਨ ਵਿਵਸਥਾ ਵਿਗੜ ਸਕਦੀ ਹੈ। ਇਸ ਦਾ ਅਸਰ ਹਰਿਆਣਾ ਅਤੇ ਰਾਜਸਥਾਨ ‘ਤੇ ਵੀ ਪਵੇਗਾ ਮੌਜੂਦਾ ਸਥਿਤੀ ਵਿੱਚ ਉਪਲਬਧ ਪਾਣੀ ਦਾ ਮੁਲਾਂਕਣ ਕੀਤਾ ਜਾਣਾ ਚਾਹੀਦਾ ਹੈ।
ਇਸ ਅਹਿਮ ਮੀਟਿੰਗ ‘ਚ ਚੰਡੀਗੜ੍ਹ ਨੂੰ ਸਿਰਫ ਪੰਜਾਬ ਦੀ ਰਾਜਧਾਨੀ ਬਣਾਉਣ ਦਾ ਮੁੱਦਾ ਉਠਾਇਆ ਗਿਆ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਚੰਡੀਗੜ੍ਹ ਪੰਜਾਬ ਦੇ ਪਿੰਡਾਂ ਨੂੰ ਉਜਾੜ ਕੇ ਬਣਾਇਆ ਗਿਆ। ਚੰਡੀਗੜ੍ਹ ਦਾ ਪੰਜਾਬ ਦੀ ਰਾਜਧਾਨੀ ਵਜੋਂ ਦਰਜਾ ਬਹਾਲ ਕੀਤਾ ਜਾਵੇ। ਪੰਜਾਬ ਦੀ ਇਹ ਚਿਰੋਕਣੀ ਮੰਗ ਪੂਰੀ ਕੀਤੀ ਜਾਵੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬਠਿੰਡਾ ਵਿਚ ਚ ਹੋ ਰਹੀ ਮਹਾਂਪੰਚਾਇਤ ਲਈ ਕਾਨਵੈਂਟ ਸਕੂਲ ਦੀਆਂ ਬੱਸਾਂ ਦੇ ਡਰਾਈਵਰ ਰਵਾਨਾ

ਪੰਜਾਬ ਵਿੱਚ ਅੱਜ ਪ੍ਰਾਈਵੇਟ ਸਕੂਲ ਬੱਸ ਐਸੋਸੀਏਸ਼ਨ ਵੱਲੋਂ ਮੰਗਾਂ ਨੂੰ ਲੈ ਕੇ ਸਮੂਹ ਬੱਸਾਂ...

ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਹੋਈ ਸਰਗਰਮ, ਅਗਲੇ 10 ਦਿਨਾਂ ‘ਚ ਪੰਜਾਬ ਦੌਰੇ ‘ਤੇ ਆਉਣਗੇ ਰਾਹੁਲ ਗਾਂਧੀ

ਜਿਵੇਂ-ਜਿਵੇਂ 2027 ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਨੇੜੇ ਆ ਰਹੀਆਂ ਹਨ, ਸਿਆਸੀ ਪਾਰਟੀਆਂ ਸਰਗਰਮ...

ਪਰਮਿੰਦਰ ਸਿੰਘ ਗੋਲਡੀ ਹਲਕਾ ਖਰੜ ਦੇ ਇੰਚਾਰਜ ਨਿਯੁਕਤ, ਜ਼ਿੰਮੇਵਾਰੀ ਸੌਂਪਣ ਲਈ CM ਮਾਨ ਤੇ ਪਾਰਟੀ ਹਾਈਕਮਾਨ ਦਾ ਕੀਤਾ ਧੰਨਵਾਦ

ਆਮ ਆਦਮੀ ਪਾਰਟੀ ਵੱਲੋਂ ਪਰਮਿੰਦਰ ਸਿੰਘ ਗੋਲਡੀ ਨੂੰ ਹਲਕਾ ਖਰੜ ਦਾ ਇੰਚਾਰਜ ਨਿਯੁਕਤ ਕੀਤਾ...

ਦਿੜ੍ਹਬਾ ‘ਚ 12 ਤੋਲੇ ਸੋਨਾ ਚੋਰੀ ਮਾਮਲੇ ‘ਚ ਵੱਡਾ ਖੁਲਾਸਾ, ਪਰਿਵਾਰ ਨੇ ਸੋਨੇ ਦੀ ਥਾਂ ਨਕਲੀ ਗਹਿਣੇ ਮਿਲਣ ਦੇ ਲਗਾਏ ਇਲਜ਼ਾਮ

ਜ਼ਿਲ੍ਹਾ ਸੰਗਰੂਰ ਦੇ ਦਿੜ੍ਹਬਾ ਵਿਖੇ ਇਕ ਚੋਰ ਵੱਲੋਂ ਘਰ ਵਿਚੋਂ 12 ਤੋਲੇ ਸੋਨਾ ਚੋਰੀ...

ਪੰਜਾਬ ਨੇ 2036 ਤੱਕ 16 ਲੱਖ ਹੈਕਟੇਅਰ ਰਕਬਾ ਬਾਗਬਾਨੀ ਅਧੀਨ ਲਿਆਉਣ ਦਾ ਟੀਚਾ ਰੱਖਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 2 ਸਤੰਬਰ :ਪੰਜਾਬ ਵਿੱਚ ਫ਼ਸਲੀ ਵਿਭਿੰਨਤਾ ਨੂੰ ਵੱਡੇ ਪੱਧਰ ’ਤੇ ਹੁਲਾਰਾ ਦੇਣ ਅਤੇ...

ਪੰਜਾਬ ਦੇ ਲੋਕ ਸੱਚ ਜਾਣਦੇ ਹਨ ਅਤੇ 2027 ਵਿੱਚ ਭਗਵੰਤ ਮਾਨ ਨੂੰ ਦੁਬਾਰਾ ਚੁਣਨ ਦਾ ਮਨ ਬਣਾ ਚੁੱਕੇ ਹਨ: ਬਲਤੇਜ ਪੰਨੂ

ਚੰਡੀਗੜ੍ਹ 2 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁਧਵਾਰ...

ਜੇਕਰ ਜਾਂਚ ਨਿਰਪੱਖ ਹੈ, ਤਾਂ 2012 ਤੋਂ ਇਸ ਵਿਭਾਗ ਦੇ ਮੰਤਰੀ ਰਹੇ ਹਰ ਵਿਅਕਤੀ ਤੋਂ ਪੁੱਛਗਿੱਛ ਕੀਤੀ ਜਾਵੇ: ਅਮਨ ਅਰੋੜਾ

ਚੰਡੀਗੜ੍ਹ 2 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ...

ਭਾਜਪਾ ਪਹਿਲਾਂ ਵੀ ‘ਆਪ’ ਆਗੂਆਂ ਨੂੰ ਜੇਲ੍ਹ ਭੇਜ ਕੇ ਡਰਾਉਣ ਦੀ ਕੋਸ਼ਿਸ਼ ਕਰ ਚੁੱਕੀ ਹੈ, ਪਰ ਸਾਡੀ ਪਾਰਟੀ ਇੱਕਜੁੱਟ ਹੈ: ਕੁਲਦੀਪ ਧਾਲੀਵਾਲ

ਚੰਡੀਗੜ੍ਹ 2 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਧਾਲੀਵਾਲ...

ਕਿਸਾਨ ਮੋਰਚੇ ਕਾਰਨ ਕਿਹੜੇ ਰਸਤੇ ਬੰਦ ਅਤੇ ਡਾਇਵਰਟ; ਪੜ੍ਹੋ ਟਰੈਫਿਕ ਪੁਲੀਸ ਵੱਲੋਂ ਜਾਰੀ ਐਡਵਾਈਜ਼ਰੀ

 ਚੰਡੀਗੜ੍ਹ ਅਤੇ ਮੁਹਾਲੀ ਦੀ ਹੱਦ 'ਤੇ ਲੱਗੇ ਕਿਸਾਨ ਮੋਰਚੇ ਅਤੇ ਸੁਰੱਖਿਆ ਪ੍ਰਬੰਧਾਂ ਦੇ ਮੱਦੇਨਜ਼ਰ...