June 15, 2026, 10:50 pm
----------- Advertisement -----------
HomeNewsਮੀਤ ਹੇਅਰ ਨੇ ਸ਼੍ਰੇਆ ਮੈਣੀ ਨੂੰ ਇਸ ਵੱਕਾਰੀ ਪੁਰਸਕਾਰ ਲਈ ਚੁਣੇ ਜਾਣ...

ਮੀਤ ਹੇਅਰ ਨੇ ਸ਼੍ਰੇਆ ਮੈਣੀ ਨੂੰ ਇਸ ਵੱਕਾਰੀ ਪੁਰਸਕਾਰ ਲਈ ਚੁਣੇ ਜਾਣ ‘ਤੇ ਦਿੱਤੀ ਵਧਾਈ

Published on

----------- Advertisement -----------

ਚੰਡੀਗੜ੍ਹ, 26 ਸਤੰਬਰ (ਬਲਜੀਤ ਮਰਵਾਹਾ) : ਪੰਜਾਬ ਦੀ ਐਨ.ਐਸ.ਐਸ. ਵਲੰਟੀਅਰ ਸ਼੍ਰੇਆ ਮੈਣੀ ਨੂੰ ਉਨ੍ਹਾਂ ਦੇ ਸ਼ਾਨਦਾਰ ਲੋਕ ਭਲਾਈ ਦੇ ਕਾਰਜਾਂ ਅਤੇ ਐਨ.ਐਸ.ਐਸ. ਵਲੰਟੀਅਰ ਵਜੋਂ ਉਤਸ਼ਾਹੀ ਭਾਵਨਾ ਨਾਲ ਦੇਸ਼ ਦੀ ਸੇਵਾ ਕਰਨ ਲਈ ਕੇਂਦਰੀ ਯੁਵਕ ਮਾਮਲੇ ਅਤੇ ਖੇਡ ਮੰਤਰਾਲੇ ਵੱਲੋਂ 2021-22 ਲਈ ਐਨ.ਐਸ.ਐਸ. ਐਵਾਰਡ (ਵਲੰਟੀਅਰ ਸ਼੍ਰੇਣੀ) ਲਈ ਚੁਣਿਆ ਗਿਆ ਹੈ।

ਖੇਡਾਂ ਅਤੇ ਯੁਵਕ ਸੇਵਾਵਾਂ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਉਨ੍ਹਾਂ ਨੂੰ ਇਸ ਵੱਕਾਰੀ ਪੁਰਸਕਾਰ ਲਈ ਚੁਣੇ ਜਾਣ ‘ਤੇ ਵਧਾਈ ਦਿੰਦਿਆਂ ਕਿਹਾ ਕਿ ਇਹ ਪੰਜਾਬ ਲਈ ਮਾਣ ਵਾਲੀ ਗੱਲ ਹੈ। ਸ਼੍ਰੇਆ ਮੈਣੀ ਪੰਜਾਬ ਦੇ ਉਨ੍ਹਾਂ ਨੌਜਵਾਨਾਂ ਲਈ ਮਾਰਗਦਰਸ਼ਕ ਹੈ, ਜਿਨ੍ਹਾਂ ਨੇ ਐਨ.ਐਸ.ਐਸ. ਵਲੰਟੀਅਰ ਵਜੋਂ ਸਮਾਜ ਸੇਵਾ ਦੇ ਖੇਤਰ ਵਿੱਚ ਵਡਮੁੱਲੀਆਂ ਸੇਵਾਵਾਂ ਨਿਭਾਈਆਂ ਹਨ।
ਏਪੀਜੇ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਇੰਜਨੀਅਰਿੰਗ ਟੈਕਨੀਕਲ ਕੈਂਪਸ, ਜਲੰਧਰ ਦੇ ਇਸ ਵਿਦਿਆਰਥੀ ਨੇ ਜਲੰਧਰ ਜ਼ਿਲ੍ਹੇ ਵਿੱਚ ਕੋਵਿਡ-19 ਬਾਰੇ ਜਾਗਰੂਕਤਾ ਪੈਦਾ ਕਰਨ ਸਬੰਧੀ ਗਤੀਵਿਧੀਆਂ ਅਤੇ ਵੱਖ-ਵੱਖ ਟੀਕਾਕਰਨ ਕੈਂਪਾਂ ਵਿੱਚ ਹਿੱਸਾ ਲਿਆ ਸੀ। ਉਨ੍ਹਾਂ ਵੱਲੋਂ ਕੀਤੇ ਮੁੱਖ ਕੰਮਾਂ ਵਿੱਚ ਸਵੱਛ ਭਾਰਤ ਅਭਿਆਨ, ਵਾਤਾਵਰਣ ਦੀ ਸੰਭਾਲ, ਲੋੜਵੰਦਾਂ ਨੂੰ ਗਰਮ ਕਪੜੇ ਪ੍ਰਦਾਨ ਕਰਨਾ, ਬੇਸਹਾਰਾ ਬੱਚਿਆਂ ਲਈ ਸਟੇਸ਼ਨਰੀ ਆਈਟਮਾਂ ਅਤੇ ਸ਼ੈਲਟਰ ਹੋਮਜ਼ ਵਿੱਚ ਸੁੱਕੇ ਭੋਜਨ ਦੀਆਂ ਵਸਤੂਆਂ ਸ਼ਾਮਲ ਹਨ। ਗੋਦ ਲਏ ਪਿੰਡਾਂ ਨੂੰ ਬੇਟੀ ਬਚਾਓ ਬੇਟੀ ਪੜ੍ਹਾਓ, ਉੱਜਵਲਾ ਯੋਜਨਾ ਅਤੇ ਪ੍ਰਧਾਨ ਮੰਤਰੀ ਬੀਮਾ ਯੋਜਨਾ ਵਰਗੀਆਂ ਵੱਖ-ਵੱਖ ਯੋਜਨਾਵਾਂ ਬਾਰੇ ਜਾਗਰੂਕ ਕੀਤਾ ਗਿਆ। ਉਨ੍ਹਾਂ ਨੇ ਪਰਾਲੀ ਸਾੜਨ, ਪਲਾਸਟਿਕ ਦੇ ਖ਼ਤਰਿਆਂ ਅਤੇ ਵਾਤਾਵਰਣ, ਕਿਸਾਨਾਂ ਅਤੇ ਖਪਤਕਾਰਾਂ ਲਈ ਬਾਜਰੇ ਦੀ ਮਹੱਤਤਾ ਬਾਰੇ ਵੀ ਜਾਗਰੂਕਤਾ ਪੈਦਾ ਕਰਨ ਸਬੰਧੀ ਗਤੀਵਿਧੀਆਂ ਨੂੰ ਸਰਗਰਮੀ ਨਾਲ ਹਿੱਸਾ ਲਿਆ।

ਭਾਰਤ ਦੇ ਰਾਸ਼ਟਰਪਤੀ 29 ਸਤੰਬਰ ਨੂੰ ਰਾਸ਼ਟਰਪਤੀ ਭਵਨ, ਨਵੀਂ ਦਿੱਲੀ ਵਿਖੇ ਸ਼੍ਰੇਆ ਮੈਣੀ ਨੂੰ 1,00,000/- ਰੁਪਏ ਦੇ ਨਕਦ ਇਨਾਮ, ਸਰਟੀਫਿਕੇਟ ਅਤੇ ਸਿਲਵਰ ਮੈਡਲ ਸਮੇਤ ਐਨ.ਐਸ.ਐਸ ਐਵਾਰਡ (ਵਲੰਟੀਅਰ ਸ਼੍ਰੇਣੀ) ਨਾਲ ਸਨਮਾਨਿਤ ਕਰਨਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਕਾਕਰੋਚ ਜਨਤਾ ਪਾਰਟੀ’ ਦੇ ਸੰਸਥਾਪਕ ਅਭਿਜੀਤ ਦੀਪਕੇ ਤੇ ਹਮਲਾ!

ਜੈਪੁਰ ਵਿੱਚ ਕਾਕਰੋਚ ਜਨਤਾ ਪਾਰਟੀ ਦੇ ਅਭਿਜੀਤ ਦੀਪਕੇ ਨੂੰ ਥੱਪੜ ਮਾਰਿਆ ਗਿਆ ਹੈ। ਦੱਸਿਆ...

ਪੰਜਾਬੀ ਗੀਤ ਦੇ ਫੈਨ ਹੋਏ ਫਰਾਂਸ ਦੇ ਰਾਸ਼ਟਰਪਤੀ ਮੈਕ੍ਰੋਂ! PM ਮੋਦੀ ਨਾਲ ਸ਼ੇਅਰ ਕੀਤੀ ਰੀਲ

ਭਾਰਤ ਅਤੇ ਫਰਾਂਸ ਦੀ ਦੋਸਤੀ ਦਾ ਇੱਕ ਵਿਲੱਖਣ ਅਤੇ ਫਿਲਮੀ ਅੰਦਾਜ ਸੋਸ਼ਲ ਮੀਡੀਆ ‘ਤੇ...

ਅੰਮ੍ਰਿਤਸਰ ਕੋਰਟ ਨੇ ਬਿਕਰਮ ਮਜੀਠੀਆ ਨੂੰ ਦਿੱਤੀ ਅੰਤਰਿਮ ਜ਼ਮਾਨਤ, ਪੁਲਿਸ ਥਾਣੇ ‘ਚ ਦਾਖਲ ਹੋਣ ਵਾਲੇ ਮਾਮਲੇ ‘ਚ ਮਿਲੀ ਰਾਹਤ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਸਮੇਤ ਤਿੰਨ...

ਰਵਨੀਤ ਸਿੰਘ ਬਿੱਟੂ ਅੱਜ ਪੰਜਾਬ ਐਸ.ਸੀ. ਕਮਿਸ਼ਨ ਅੱਗੇ ਹੋਣਗੇ ਪੇਸ਼

ਕੇਂਦਰੀ ਰਾਜ ਮੰਤਰੀ ਅਤੇ ਸੀਨੀਅਰ ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਅੱਜ ਪੰਜਾਬ ਐਸ.ਸੀ. ਕਮਿਸ਼ਨ...

ਬੰਜੀ ਜੰਪ ਤੋਂ ਪਹਿਲਾਂ ਸੁਰੱਖਿਆ ਰੱਸੀ ਬੰਨ੍ਹਣਾ ਭੁੱਲੇ ਕਰਮਚਾਰੀ, 21 ਸਾਲਾ ਕੁੜੀ ਦੀ ਮੌਤ

ਬ੍ਰਾਜ਼ੀਲ ਵਿੱਚ ਇੱਕ ਦੁਖਦਾਈ ਘਟਨਾ ਵਾਪਰੀ ਹੈ, ਜਿਸ ‘ਚ 21 ਸਾਲਾ ਕੁੜੀ ਦੀ ਮੌਤ...

ਮਹਿਲਾ T20 ਵਿਸ਼ਵ ਕੱਪ ‘ਚ ਭਾਰਤ – ਪਾਕਿਸਤਾਨ ਦੀਆਂ ਟੀਮਾਂ ਆਹਮੋ -ਸਾਹਮਣੇ

ਵੁਮੈਨਸ ਟੀ-20 ਵਰਲਡ ਕੱਪ ਵਿੱਚ ਭਾਰਤ ਅਤੇ ਪਾਕਿਸਤਾਨ ਵਿਚਾਲੇ ਮੈਚ ਖੇਡਿਆ ਜਾ ਰਿਹਾ ਹੈ।...

ਕੇਂਦਰੀ ਜੇਲ੍ਹ ਹੁਸ਼ਿਆਰਪੁਰ ’ਚ ਬੰਦ ਕੈਦੀ ਨੇ ਵੀਡਿਓ ਵਾਇਰਲ ਕਰਕੇ ਜੇਲ੍ਹ ਪ੍ਰਸ਼ਾਸਨ ’ਤੇ ਜ਼ਬਰੀ ਨਸ਼ਾ ਵਿਕਾਉਣ ਦੇ ਲਗਾਏ ਦੋਸ਼

ਗੈਂਗਸਟਰ ਕੁਲਬੀਰ ਨਰੂਆਣਾ ਕਤਲ ਦੇ ਕਥਿਤ ਮੁੱਖ ਦੋਸ਼ੀ ਗੈਂਗਸਟਰ ਮਨਪ੍ਰੀਤ ਸਿੰਘ ਮੰਨਾ ਜੋ ਹੁਸ਼ਿਆਰਪੁਰ...