May 1, 2026, 3:57 pm
----------- Advertisement -----------
HomeNewsBreaking Newsਪੰਜਾਬ ‘ਚ BJP ਦੇ ਜ਼ਿਲ੍ਹਾ ਪ੍ਰਧਾਨ ਦੀ ਕੋਠੀ ‘ਤੇ ਲਿਖੇ ਮਿਲੇ ਦੇਸ਼...

ਪੰਜਾਬ ‘ਚ BJP ਦੇ ਜ਼ਿਲ੍ਹਾ ਪ੍ਰਧਾਨ ਦੀ ਕੋਠੀ ‘ਤੇ ਲਿਖੇ ਮਿਲੇ ਦੇਸ਼ ਵਿਰੋਧੀ ਨਾਅਰੇ ਤੇ ਜਾਨੋਂ ਮਾਰਨ ਦੀ ਧਮਕੀ

Published on

----------- Advertisement -----------

ਬਟਾਲਾ, 27 ਸਤੰਬਰ (ਬਲਜੀਤ ਮਰਵਾਹਾ)- ਭਾਜਪਾ ਦੇ ਜਿਲਾ ਪ੍ਰਧਾਨ ਹੀਰਾ ਵਾਲੀਆ ਦੀ ਕੋਠੀ ਦੇ ਬਾਹਰ ਖਾਲਿਸਤਾਨੀ ਨਾਅਰੇ ਲਿਖੇ ਮਿਲੇ ਹਨ।ਪ੍ਰਾਪਤ ਜਾਣਕਾਰੀ ਅਨੁਸਾਰ ਬਟਾਲਾ ਵਿਖੇ ਉਸ ਸਮੇਂ ਪੁਲਿਸ ਨੂੰ ਹੱਥਾਂ ਪੈਰਾਂ ਦੀ ਪੈ ਗਈ ਜਦੋਂ ਭਾਜਪਾ ਦੇ ਜਿਲਾ ਪ੍ਰਧਾਨ ਹਰਸਿਮਰਨ ਸਿੰਘ ਹੀਰਾ ਵਾਲੀਆ ਦੀ ਕੋਠੀ ਅਰਬਨ ਅਸਟੇਟ ਵਿਖੇ ਕੋਠੀ ਦੀ ਕੰਧ ’ਤੇ ਖਾਲਿਸਤਾਨ ਜਿੰਦਾਬਾਦ ਅਤੇ ਹੋਰ ਨਾਅਰੇ ਲਿਖ ਕੇ ਹੀਰਾ ਵਾਲੀਆ ਨੂੰ ਮਾਰਨ ਦੀ ਧਮਕੀ ਦਿੱਤੀ ਗਈ।
ਮਿਲੀ ਜਾਣਕਾਰੀ ਅਨੁਸਾਰ ਜਦੋਂ ਅਰਬਨ ਅਸਟੇਟ ਕਾਲੋਨੀ ਵਾਸੀ ਰੋਜ਼ਾਨਾ ਦੀ ਸਵੇਰੇ ਸੈਰ ਕਰ ਰਹੇ ਸਨ ਤਾਂ ਉਨ੍ਹਾਂ ਭਾਜਪਾ ਦੇ ਜਿਲਾ ਪ੍ਰਧਾਨ ਹੀਰਾ ਵਾਲੀਆ ਦੀ ਕੋਠੀ ਦੀ ਕੰਧ ’ਤੇ ਖਾਲਿਸਤਾਨ ਜਿਦਾਬਾਦ ਦੇ ਨਾਅਰੇ ਲਿਖੇ ਵੇਖੇ। ਇਸ ਦੀ ਸੂਚਨਾ ਮਿਲਣ ਤੋਂ ਬਾਅਦ ਹੀਰਾ ਵਾਲੀਆ ਦੀ ਕੋਠੀ ਦੇ ਬਾਹਰ ਪੁਲਿਸ ਮੌਕੇ ’ਤੇ ਪਹੁੰਚੀ। ਪੁਲਿਸ ਪਾਰਟੀ ਨੇ ਮੌਕੇ ’ਤੇ ਪਹੁੰਚ ਕੇ ਨਾਅਰਿਆਂ ਉਪਰ ਪੇਂਟ ਫੇਰ ਕੇ ਮਿਟਾ ਦਿੱਤੇ ਅਤੇ ਹਲਾਤ ਦਾ ਜਾਇਜਾ ਲਿਆ।
ਇਸ ਸਬੰਧੀ ਜਦੋਂ ਥਾਣਾ ਸਿਵਲ ਲਾਇਨ ਦੇ ਮੁਖੀ ਨਾਲ ਗੱਲਬਾਤ ਕੀਤੀ ਗਈ ਤਾਂ ਉਹਨਾਂ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦ ਦੋਸ਼ੀਆਂ ਨੂੰ ਕਾਬੂ ਕਰ ਲਿਆ ਜਾਵੇਗਾ।ਇਸ ਸਬੰਧੀ ਜਦੋਂ ਭਾਜਪਾ ਦੇ ਜਿਲਾ ਪ੍ਰਧਾਨ ਹੀਰਾ ਵਾਲੀਆ ਨਾਲ ਫੋਨ ’ਤੇ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਉਹਨਾਂ ਦਾ ਫੋਨ ਬੰਦ ਆ ਰਿਹਾ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਾਨ ਸਰਕਾਰ ਵੱਲੋਂ ਮਜ਼ਦੂਰਾਂ ਨੂੰ ਵੱਡਾ ਤੋਹਫਾ, ਘੱਟੋ-ਘੱਟ ਮਜ਼ਦੂਰੀ ਵਿੱਚ 15% ਵਾਧਾ

 ਜ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਸਦਨ ਦੀ ਕਾਰਵਾਈ ਦੌਰਾਨ ਮੁੱਖ ਮੰਤਰੀ...

ਗੋਪੀ ਨਿੱਝਰ ਨੂੰ ਕਾਰ ਅੰਦਰ ਮਾਰੀ ਗੋਲੀਆਂ,ਸੁੱਖਾ ਕਾਹਲਵਾਂ ਕਤਲ ਕੇਸ ਦਾ ਸੀ ਮੁੱਖ ਗਵਾਹ

ਕਪੂਰਥਲਾ ਦੇ ਢਿਲਵਾਂ ਇਲਾਕੇ ਵਿੱਚ ਬੀਤੀ ਦੇਰ ਰਾਤ ਵਾਪਰੀ ਖੂਨੀ ਵਾਰਦਾਤ ਤੋਂ ਬਾਅਦ ਪੂਰੇ...

ਅਕਾਲੀ ਦਲ ਦਾ ਦੋਹਰਾ ਚਿਹਰਾ ਉਜਾਗਰ, ਕਾਨੂੰਨ-ਵਿਵਸਥਾ ‘ਤੇ ਸਵਾਲ ਚੁੱਕਣ ਵਾਲੇ ਖ਼ੁਦ ਅਪਰਾਧੀਆਂ ਦੇ ਮਦਦਗਾਰ: ਬਲਤੇਜ ਪੰਨੂ

*ਚੰਡੀਗੜ੍ਹ, 30 ਅਪ੍ਰੈਲ 2026*ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ...

ਸਰਹੱਦੀ ਇਲਾਕਿਆਂ ਦੇ 585 ਸਥਾਨਾਂ ‘ਤੇ 2291 ਤੋਂ ਵੱਧ ਸੀਸੀਟੀਵੀ ਕੈਮਰੇ ਲਗਾਏ ਗਏ

*ਚੰਡੀਗੜ੍ਹ, 30 ਅਪ੍ਰੈਲ 2026:*ਪੰਜਾਬ ਦੀ ਗੈਂਗਸਟਰਾਂ ਵਿਰੁੱਧ ਲੜਾਈ ਹੁਣ ਸਿਰਫ਼ ਮੁਕਾਬਲਿਆਂ ਅਤੇ ਗ੍ਰਿਫ਼ਤਾਰੀਆਂ ਤੱਕ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ ਲੋਕਾਂ ਨੂੰ ਕੀਤਾ ਸਮਰਪਿਤ, ਸੰਗਰੂਰ ਦੇ 85 ਪਿੰਡ ਨੂੰ ਮਿਲੇਗਾ ਲਾਭ

ਸੰਗਰੂਰ; 30 ਅਪ੍ਰੈਲ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੰਗਰੂਰ ਵਿੱਚ ਇੱਕ...

ਮਈ ਦੇ ਪਹਿਲੇ ਦਿਨ ਮਹਿੰਗਾਈ ਦਾ ਵੱਡਾ ਝਟਕਾ: ਕਮਰਸ਼ੀਅਲ LPG ਸਿਲੰਡਰ 993 ਰੁਪਏ ਮਹਿੰਗਾ, ਘਰੇਲੂ ਸਿਲੰਡਰ ਦੇ ਰੇਟ ਜਿਉਂ ਦੇ ਤਿਉਂ

ਨਵੀਂ ਦਿੱਲੀ: ਮਈ ਮਹੀਨੇ ਦੀ ਸ਼ੁਰੂਆਤ ਨਾਲ ਹੀ ਕਮਰਸ਼ੀਅਲ LPG ਵਰਤੋਂਕਾਰਾਂ ਨੂੰ ਵੱਡਾ ਝਟਕਾ...

  ਰਜਿੰਦਰ ਗੁਪਤਾ ‘ਤੇ ਐਕਸ਼ਨ, PPCB ਨੇ ਟ੍ਰਾਈਡੈਂਟ ਫੈਕਟਰੀ ‘ਤੇ ਮਾਰਿਆ ਛਾਪਾ!

ਪੰਜਾਬ ਦੇ ਇੱਕ ਪ੍ਰਮੁੱਖ ਉਦਯੋਗਿਕ ਘਰਾਣੇ, ਟ੍ਰਾਈਡੈਂਟ ਗਰੁੱਪ ਦੇ ਧੌਲਾ ਸਥਿਤ ਕੰਪਲੈਕਸ ‘ਤੇ ਰਾਜ...