November 25, 2026, 9:04 am
----------- Advertisement -----------
HomeNewsਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਤਰਫ਼ੋਂ ਕੈਬਨਿਟ ਮੰਤਰੀ ਜੌੜਾਮਾਜਰਾ ਵੱਲੋਂ ਸ਼ਰਧਾ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਤਰਫ਼ੋਂ ਕੈਬਨਿਟ ਮੰਤਰੀ ਜੌੜਾਮਾਜਰਾ ਵੱਲੋਂ ਸ਼ਰਧਾ ਦੇ ਫੁੱਲ ਭੇਟ

Published on

----------- Advertisement -----------

ਸਮਾਣਾ, 27 ਸਤੰਬਰ (ਬਲਜੀਤ ਮਰਵਾਹਾ) : ਕਸ਼ਮੀਰ ਦੇ ਅਨੰਤਨਾਗ ਵਿਖੇ ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਰੱਖਿਆ ਕਰਦਿਆਂ, ਅੱਤਵਾਦੀ ਹਮਲੇ ਦੌਰਾਨ ਸ਼ਹੀਦ ਹੋਏ ਸਮਾਣਾ ਹਲਕੇ ਦੇ ਪਿੰਡ ਬੱਲਮਗੜ੍ਹ ਨਿਵਾਸੀ ਅਤੇ ਭਾਰਤੀ ਫ਼ੌਜ ਦੇ ਨੌਜਵਾਨ ਸੈਨਿਕ ਪ੍ਰਦੀਪ ਸਿੰਘ ਨਮਿੱਤ ਅੰਤਿਮ ਅਰਦਾਸ ਮੌਕੇ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ।
ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਤਰਫ਼ੋਂ ਸ਼ਹੀਦ ਪ੍ਰਦੀਪ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਰਾਜ ਦੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ਹੀਦ ਦੀ ਯਾਦ ਵਿੱਚ ਵੱਖ-ਵੱਖ ਕਾਰਜਾਂ ‘ਤੇ 99 ਲੱਖ ਰੁਪਏ ਖਰਚ ਕੀਤੇ ਜਾਣਗੇ। ਜੌੜਾਮਾਜਰਾ ਨੇ ਦੱਸਿਆ ਕਿ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕੁਝ ਦਿਨ ਪਹਿਲਾਂ ਖ਼ੁਦ ਇਸ ਪਿੰਡ ਵਿਖੇ ਆਕੇ ਐਲਾਨ ਕਰਕੇ ਗਏ ਸਨ ਕਿ ਸ਼ਹੀਦ ਦੀ ਪਤਨੀ ਸੀਮਾ ਰਾਣੀ ਨੂੰ ਉਸਦੀ ਯੋਗਤਾ ਮੁਤਾਬਕ ਪਬਲਿਕ ਕਾਲਜ ਵਿਖੇ ਸਹਾਇਕ ਪ੍ਰੋਫੈਸਰ ਲਗਾਇਆ ਜਾਵੇਗਾ ਤੇ ਇਹ ਨਿਯੁਕਤੀ ਕਰ ਦਿਤੀ ਗਈ ਹੈ।ਇਸਦੇ ਨਾਲ ਹੀ ਮੁੱਖ ਮੰਤਰੀ ਦੇਸ਼ ਲਈ ਇਸ ਸੂਰਬੀਰ ਵੱਲੋਂ ਕੀਤੀ ਬੇਮਿਸਾਲ ਕੁਰਬਾਨੀ ਦੇ ਸਨਮਾਨ ਵਜੋਂ ਇੱਕ ਕਰੋੜ ਰੁਪਏ ਦਾ ਚੈੱਕ ਵੀ ਪਰਿਵਾਰ ਨੂੰ ਸੌਂਪਕੇ ਗਏ ਸਨ।
ਜੌੜਾਮਾਜਰਾ ਨੇ ਦੱਸਿਆ ਕਿ ਪਿੰਡ ਦੇ ਪ੍ਰਾਇਮਰੀ ਸਕੂਲ ਦੇ ਨਾਮ ਸਮੇਤ ਪਬਲਿਕ ਕਾਲਜ ਸਮਾਣਾ ਵਿਖੇ ਨਵੇਂ ਬਣਾਏ ਜਾਣ ਵਾਲੇ ਬਲਾਕ ਦਾ ਨਾਮ ਸ਼ਹੀਦ ਦੇ ਨਾਂ ‘ਤੇ ਰੱਖਿਆ ਜਾਵੇਗਾ। ਸ਼ਹੀਦ ਦੇ ਨਾਂ ‘ਤੇ 20 ਲੱਖ ਰੁਪਏ ਦੀ ਲਾਗਤ ਨਾਲ ਨਵਾਂ ਕਮਿਊਨਿਟੀ ਹਾਲ, 16 ਲੱਖ ਰੁਪਏ ਨਾਲ ਲਾਇਬ੍ਰੇਰੀ ਤੇ 18 ਲੱਖ ਰੁਪਏ ਦੀ ਲਾਗਤ ਨਾਲ ਸਟੇਡੀਅਮ ਦੀ ਉਸਾਰੀ ਹੋਵੇਗੀ। ਇਸ ਤੋਂ ਬਿਨਾਂ ਭਵਾਨੀਗੜ੍ਹ-ਕੁਲਾਰਾ-ਬੱਲਮਗੜ੍ਹ ਰੋਡ ਦਾ ਨਾਂ ਵੀ ਸ਼ਹੀਦ ਦੇ ਨਾਂ ‘ਤੇ ਰੱਖਿਆ ਜਾਵੇਗਾ ਅਤੇ 10 ਲੱਖ ਰੁਪਏ ਨਾਲ ਭਵਾਨੀਗੜ੍ਹ ਰੋਡ ‘ਤੇ ਯਾਦਗਰੀ ਗੇਟ ਦੀ ਉਸਾਰੀ ਕਰਵਾਈ ਜਾਵੇਗੀ।ਬਾਬਾ ਅਮਰ ਦਾਸ ਡੇਰੇ ਨੂੰ ਜਾਂਦਾ ਰਸਤਾ 31 ਲੱਖ ਰੁਪਏ ਦੀ ਲਾਗਤ ਨਾਲ ਪੱਕਾ ਕਰਨ ਸਮੇਤ 4 ਲੱਖ ਰੁਪਏ ਦੀ ਲਾਗਤ ਨਾਲ ਸਮਸ਼ਾਨਘਾਟ ਪੱਕਾ ਕੀਤਾ ਜਾਵੇਗਾ।
ਕੈਬਨਿਟ ਮੰਤਰੀ ਜੌੜਾਮਾਜਰਾ ਨੇ ਸ਼ਹੀਦ ਦੀ ਪਤਨੀ ਸੀਮਾ ਰਾਣੀ, ਪਿਤਾ ਦਰਸ਼ਨ ਸਿੰਘ ਤੇ ਭਰਾ ਕੁਲਦੀਪ ਸਿੰਘ ਨਾਲ ਦੁੱਖ ਸਾਂਝਾ ਕਰਦਿਆਂ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀਂ ਨਿਵਾਸ ਦੇਣ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ। ਜੌੜਾਮਾਜਰਾ ਨੇ ਮਾਤ ਭੂਮੀ ਦੀ ਸੇਵਾ ਕਰਦਿਆਂ ਆਪਣੀ ਜਾਨ ਕੁਰਬਾਨ ਕਰਨ ਵਾਲੇ ਸੈਨਿਕਾਂ ਦੇ ਪਰਿਵਾਰਾਂ ਦੀ ਮਦਦ ਲਈ ਪੰਜਾਬ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਵੀ ਦੁਹਰਾਉਂਦਿਆਂ ਕਿਹਾ ਕਿ ਪੂਰਾ ਦੇਸ਼ ਸ਼ਹੀਦਾਂ ਦਾ ਸਦਾ ਰਿਣੀ ਰਹੇਗਾ, ਜਿਨ੍ਹਾਂ ਨੇ ਦੇਸ਼ ਅਤੇ ਇਸ ਦੇ ਲੋਕਾਂ ਦੀ ਰਾਖੀ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ। ਉਨ੍ਹਾਂ ਕਿਹਾ ਕਿ ਇਨ੍ਹਾਂ ਸ਼ਹੀਦਾਂ ਵੱਲੋਂ ਦਿੱਤੀ ਮਹਾਨ ਕੁਰਬਾਨੀ ਉਨ੍ਹਾਂ ਦੇ ਸਾਥੀ ਸੈਨਿਕਾਂ ਨੂੰ ਆਪਣੀ ਡਿਊਟੀ ਹੋਰ ਵੀ ਤਨਦੇਹੀ ਤੇ ਸਮਰਪਿਤ ਭਾਵਨਾ ਨਾਲ ਨਿਭਾਉਣ ਲਈ ਪ੍ਰੇਰਿਤ ਕਰੇਗੀ।

ਜਿਕਰਯੋਗ ਹੈ ਕਿ 19 ਆਰ.ਆਰ. ਸਿੱਖ ਲਾਈਟ ਇਨਫੈਂਟਰੀ ਦਾ ਜਵਾਨ ਪ੍ਰਦੀਪ ਸਿੰਘ ਅਨੰਤਨਾਗ (ਜੰਮੂ-ਕਸ਼ਮੀਰ) ਵਿਖੇ ਅਤਿਵਾਦੀਆਂ ਖ਼ਿਲਾਫ਼ ਤਲਾਸ਼ੀ ਮੁਹਿੰਮ ਦੌਰਾਨ ਮਿਤੀ 13 ਸਤੰਬਰ ਨੂੰ ਸ਼ਹੀਦੀ ਪਾ ਗਿਆ ਸੀ। ਉਸਦੀ ਮ੍ਰਿਤਕ ਦੇਹ ਕਰੀਬ 5 ਦਿਨਾਂ ਬਾਅਦ ਬਰਾਮਦ ਹੋਈ ਸੀ। ਮੰਤਰੀ ਨੇ ਕਿਹਾ ਕਿ ਇਹ ਦੇਸ਼, ਪੰਜਾਬ ਅਤੇ ਵਿਸ਼ੇਸ਼ ਕਰਕੇ ਸ਼ਹੀਦ ਦੇ ਪਰਿਵਾਰਾਂ ਲਈ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਹੈ।
ਇਸ ਮੌਕੇ ਗੁਲਜਾਰ ਸਿੰਘ ਵਿਰਕ, ਗੁਰਦੇਵ ਸਿੰਘ ਟਿਵਾਣਾ, ਬਲਕਾਰ ਸਿੰਘ ਗੱਜੂਮਾਜਰਾ, ਸੁਰਜੀਤ ਸਿੰਘ ਫ਼ੌਜੀ, ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਡਾਇਰੈਕਟਰ ਬ੍ਰਿਗੇਡੀਅਰ ਭੁਪਿੰਦਰ ਸਿੰਘ ਢਿੱਲੋਂ, ਐਸ.ਡੀ.ਐਮ. ਸਮਾਣਾ ਚਰਨਜੀਤ ਸਿੰਘ, ਜਿਲ਼੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ ਐਮ ਐਸ ਰੰਧਾਵਾ, ਹਰਦੀਪ ਸਿੰਘ ਚੀਮਾ, ਹਰਮੇਸ਼ ਸ਼ਰਮਾ, ਸੁਰਜੀਤ ਸਿੰਘ ਦਹੀਆ, ਰਾਜਬੀਰ ਸਿੰਘ ਬਲਮਗੜ੍ਹ, ਪਰਵਿੰਦਰ ਸਿੰਘ, ਜੁਗਰਾਜ ਸਿੰਘ, ਕਾਲਾ ਬਲਮਗੜ੍ਹ ਸਮੇਤ ਭਾਰਤੀ ਸੈਨਾ ਦੇ ਮੌਜੂਦਾ ਤੇ ਸਾਬਕਾ ਜਵਾਨ ਤੇ ਅਧਿਕਾਰੀ, ਸਿਵਲ ਤੇ ਪੁਲਿਸ ਪ੍ਰਸ਼ਾਸਨ ਸਮੇਤ ਸਿਆਸੀ, ਸਮਾਜਿਕ, ਧਾਰਮਿਕ ਸੰਸਥਾਵਾਂ ਦੇ ਨੁਮਾਇੰਦੇ ਅਤੇ ਵੱਡੀ ਗਿਣਤੀ ਇਲਾਕਾ ਨਿਵਾਸੀ ਮੌਜੂਦ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ-ਅਕਾਲੀ ਗੱਠਜੋੜ ’ਤੇ CM ਮਾਨ ਦਾ ਤਿੱਖਾ ਹਮਲਾ, ਦੱਸਿਆ ‘ਠੱਗ ਜੋੜ’

ਚੰਡੀਗੜ੍ਹ 24 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਵੇਂ ਐਲਾਨੇ ਗਏ ਪੰਜਾਬ ਵਿਰੋਧੀ ਭਾਜਪਾ-ਅਕਾਲੀ...

ਪੰਜਾਬ ‘ਚ ਹੈਵਾਨੀਅਤ ਦੀਆਂ ਹੱਦਾਂ ਪਾਰ, ਨਬਾਲਿਗ ਕੁੜੀ ਦੇ ਹੱਥ ਬੰਨ੍ਹ ਰੇਪ ਦੀ ਕਥਿਤ ਕੋਸ਼ਿਸ਼ ਮਗਰੋਂ ਕਤਲ

ਰੂਪਨਗਰ: ਜ਼ਿਲ੍ਹਾ ਰੂਪਨਗਰ ਦੇ ਨਜ਼ਦੀਕੀ ਪਿੰਡ ਵਿੱਚ ਬੀਤੀ ਰਾਤ ਇੱਕ ਪ੍ਰਵਾਸੀ ਵਿਅਕਤੀ ਨੇ ਸੱਤ...

ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨੇ PM ਮੋਦੀ ਨੂੰ ਲਿਖਿਆ ਪੱਤਰ, ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦੀ ਕੀਤੀ ਮੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ 23 ਨਵੰਬਰ 2026 ਨੂੰ ਪ੍ਰਧਾਨ ਮੰਤਰੀ ਨਰਿੰਦਰ...

ਵਿਅਕਤੀ ਨੇ ਦੋ ਕੁੱਤਿਆਂ ਨੂੰ ਗੋਲੀ ਮਾਰਨ ਉਪਰੰਤ ਮਾਂ ਨੂੰ ਮਾਰੀ ਗੋਲੀ, ਖੁਦ ਵੀ ਕੀਤੀ ਖ਼ੁਦਕੁਸ਼ੀ

ਸਥਾਨਕ ਜੁਝਾਰ ਸਿੰਘ ਐਵੀਨਿਊ ਅਜਨਾਲਾ ਰੋਡ ਤੋਂ ਇਕ ਬਹੁਤ ਹੀ ਮੰਦਭਾਗੀ ਖਬਰ ਆਈ ਹੈ,...

ਪਿਕਨਿਕ ਤੋਂ ਵਾਪਸ ਆ ਰਹੀ ਸਕੂਲ ਬੱਸ ਨੂੰ ਟਰੱਕ ਨੇ ਮਾਰੀ ਟੱਕਰ, 4 ਬੱਚਿਆਂ ਦੀ ਮੌਤ, 35 ਜ਼ਖਮੀ

 ਮੰਗਲਵਾਰ ਸਵੇਰੇ ਕੰਨੌਜ ਜ਼ਿਲ੍ਹੇ ਦੇ ਆਗਰਾ-ਲਖਨਊ ਐਕਸਪ੍ਰੈਸਵੇਅ 'ਤੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਆਗਰਾ...

PM Modi ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਪਹਿਲੇ ਸਿੱਖ ਗੁਰੂ, ਸ੍ਰੀ ਗੁਰੂ ਨਾਨਕ ਦੇਵ...

BJP-ਸ਼੍ਰੋਮਣੀ ਅਕਾਲੀ ਦਲ ਇਕੱਠੇ ਲੜਨਗੇ ਪੰਜਾਬ ਵਿਧਾਨ ਸਭਾ ਚੋਣਾਂ, ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵੱਲੋਂ ਗਠਜੋੜ ਦਾ ਐਲਾਨ

2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ...

ਦਿੱਲੀ ਦੇ ਥਾਣੇ ’ਚ ਚਾਕੂ ਨਾਲ ਹਮਲਾ, ਸਕੂਟੀ ਲੈ ਕੇ ਭੱਜਿਆ ਨਬੀਲ; ਪੁਲਿਸ ਨੇ 8 ਰਾਊਂਡ ਚਲਾਈਆਂ ਗੋਲੀਆਂ, 6 ਲੱਗਣ ਮਗਰੋਂ ਕਾਬੂ

ਨਵੰਬਰ-ਦਿੱਲੀ ਦੇ ਜਾਮਾ ਮਸਜਿਦ ਥਾਣੇ ਵਿੱਚ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ।...

ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ : ਸੁਲਤਾਨਪੁਰ ਲੋਧੀ ਵਿਖੇ ਠੰਢ ਦੇ ਬਾਵਜੂਦ ਸੰਗਤਾਂ ਦਾ ਉਮੜਿਆ ਸੈਲਾਬ

ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਵਿਖੇ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ...