October 1, 2026, 1:22 pm
----------- Advertisement -----------
HomeNewsਮੁੱਖ ਮੰਤਰੀ ਰਾਹਤ ਫੰਡਾਂ ਤੋਂ ਵਿੱਤੀ ਮਦਦ ਦੇ ਨਾਲ-ਨਾਲ ਜ਼ਖਮੀਆਂ ਦੀ ਚੰਗੀ...

ਮੁੱਖ ਮੰਤਰੀ ਰਾਹਤ ਫੰਡਾਂ ਤੋਂ ਵਿੱਤੀ ਮਦਦ ਦੇ ਨਾਲ-ਨਾਲ ਜ਼ਖਮੀਆਂ ਦੀ ਚੰਗੀ ਤਰ੍ਹਾਂ ਦੇਖਭਾਲ ਕੀਤੀ ਜਾਵੇਗੀ – ਆਸ਼ਿਕਾ ਜੈਨ

Published on

----------- Advertisement -----------

ਐਸ.ਏ.ਐਸ.ਨਗਰ, 27 ਸਤੰਬਰ, 2023 (ਬਲਜੀਤ ਮਰਵਾਹਾ) : ਚਨਾਲੋਂ ਦੀ ਇੱਕ ਕੈਮੀਕਲ ਫੈਕਟਰੀ ਵਿੱਚ ਅੱਗ ਲੱਗਣ ਦੀ ਘਟਨਾ ਨੂੰ ਗੰਭੀਰਤਾ ਨਾਲ ਲੈਂਦਿਆਂ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਇਸ ਘਟਨਾ ਦੀ ਮੈਜਿਸਟ੍ਰੇਟ ਜਾਂਚ ਦੇ ਹੁਕਮ ਦੇ ਦਿੱਤੇ ਗਏ ਹਨ ਤਾਂ ਜੋ ਦੋਸ਼ੀਆਂ ਵਿਰੁੱਧ ਕਾਰਵਾਈ ਕੀਤੀ ਜਾ ਸਕੇ।  ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਵਧੀਕ ਡਿਪਟੀ ਕਮਿਸ਼ਨਰ ਪੱਧਰ ਦੇ ਅਧਿਕਾਰੀ ਨੂੰ ਜਾਂਚ ਸੌਂਪੀ ਜਾਵੇਗੀ।
ਘਟਨਾ ਵਾਲੀ ਥਾਂ ਦਾ ਦੌਰਾ ਕਰਦਿਆਂ ਡਿਪਟੀ ਕਮਿਸ਼ਨਰ ਨੇ ਮੌਕੇ ’ਤੇ ਚੱਲ ਰਹੇ ਬਚਾਅ ਕਾਰਜਾਂ ਦਾ ਜਾਇਜ਼ਾ ਲਿਆ।  ਉਨ੍ਹਾਂ ਅੱਗ ‘ਤੇ ਕਾਬੂ ਪਾਉਣ ਲਈ ਫਾਇਰ ਕਰਮੀਆਂ ਦੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਰਸਾਇਣ ਹੋਣ ਕਾਰਨ ਅੱਗ ‘ਤੇ ਪੂਰੀ ਤਰ੍ਹਾਂ ਕਾਬੂ ਪਾਉਣ ਵਿਚ ਜ਼ਿਆਦਾ ਸਮਾਂ ਲੱਗ ਰਿਹਾ ਹੈ।  ਉਨ੍ਹਾਂ ਕਿਹਾ ਕਿ ਪਰ ਹੁਣ ਸਥਿਤੀ ਕਾਬੂ ਹੇਠ ਹੈ। ਉਨ੍ਹਾਂ ਦੱਸਿਆ ਕਿ ਝੁਲਸਣ ਵਾਲੇ ਪੰਜ ਮਜ਼ਦੂਰਾਂ ਵਿੱਚੋਂ ਦੋ ਨੂੰ ਨਿਗਰਾਨੀ ਹੇਠ ਰੱਖ ਕੇ ਬੇਹਤਰ ਇਲਾਜ ਦਿੱਤਾ ਜਾ ਰਿਹਾ ਹੈ।
ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਜੋ ਕਿ ਏ.ਡੀ.ਸੀ.(ਜੀ) ਵਿਰਾਜ ਸ਼ਿਆਮਕਰਨ ਤਿੜਕੇ ਅਤੇ ਐਸ.ਡੀ.ਐਮ ਖਰੜ ਰਵਿੰਦਰ ਸਿੰਘ ਨੂੰ ਅੱਗ ਤੇ ਕਾਬੂ ਪਾਉਣ ਲਈ ਚੱਲ ਰਹੇ ਬਚਾਅ ਕਾਰਜਾਂ ਦੀ ਨਿਗਰਾਨੀ ਲਈ ਤਾਇਨਾਤ ਕਰਨ ਬਾਅਦ ਖੁਦ ਵੀ ਬਚਾਅ ਕਾਰਜਾਂ ਦਾ ਜਾਇਜ਼ਾ ਲੈਣ ਮੌਕੇ ‘ਤੇ ਪੁੱਜੇ, ਨੇ ਕਿਹਾ ਕਿ ਸਾਡੀ ਪਹਿਲੀ ਅਤੇ ਮੁੱਖ ਕੋਸ਼ਿਸ਼ ਅੱਗ ‘ਤੇ ਕਾਬੂ ਪਾਉਣਾ ਅਤੇ ਜ਼ਖਮੀ ਮਜ਼ਦੂਰਾਂ ਦੀਆਂ ਕੀਮਤੀ ਜਾਨਾਂ ਬਚਾਉਣਾ ਸੀ। “ਅਸੀਂ ਬਾਅਦ ਵਿੱਚ ਬੇਨਿਯਮੀਆਂ ਬਾਰੇ ਇੱਕ ਵਿਸਤ੍ਰਿਤ ਰਿਪੋਰਟ ਪ੍ਰਾਪਤ ਕਰਾਂਗੇ ਅਤੇ ਭੋਲੇ ਭਲੇ ਅਤੇ ਗਰੀਬ ਮਜ਼ਦੂਰਾਂ ਦੀ ਜਾਨ ਨੂੰ ਖਤਰੇ ਵਿੱਚ ਪਾਉਣ ਲਈ ਕਸੂਰਵਾਰ ਨੂੰ ਯਕੀਨੀ ਤੌਰ ‘ਤੇ ਸਖ਼ਤ ਸਜ਼ਾ ਯਕੀਨੀ ਬਣਾਵਾਂਗੇ”, ਉਨ੍ਹਾਂ ਅੱਗੇ ਕਿਹਾ।
ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਬਾਅਦ ਵਿੱਚ ਫੇਜ਼ 6 ਦੇ ਜ਼ਿਲ੍ਹਾ ਹਸਪਤਾਲ ਵਿਖੇ ਦਾਖਲ ਇਸ ਘਟਨਾ ਵਿੱਚ ਝੁਲਸੇ ਮਜ਼ਦੂਰਾਂ ਦਾ ਹਾਲ-ਚਾਲ ਪੁੱਛਿਆ। ਉਨ੍ਹਾਂ ਇਲਾਜ ਸਬੰਧੀ ਖਰਚੇ ਲਈ ਪੰਜਾਬ ਸਰਕਾਰ ਵੱਲੋਂ ਉਚਿਤ ਮੁਆਵਜ਼ਾ ਦੇਣ ਦਾ ਭਰੋਸਾ ਦਿੱਤਾ।
ਘਟਨਾ ਸਥਾਨ ਦਾ ਦੌਰਾ ਕਰਨ ਵਾਲੇ ਐਸ ਐਸ ਪੀ ਡਾ: ਸੰਦੀਪ ਗਰਗ ਨੇ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਾਂਚ ਵਿੱਚ ਜੋ ਵੀ ਤੱਥ ਸਾਹਮਣੇ ਆਉਣਗੇ ਉਸ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਸਰਕਾਰ ਵਲੋਂ ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਜ਼ਫ਼ਰ ਨੂੰ ਕਾਰਨ ਦੱਸੋ ਨੋਟਿਸ ਜਾਰੀ

ਪੰਜਾਬ ਸਰਕਾਰ ਵਲੋਂ ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਜ਼ਫ਼ਰ ਨੂੰ ਕਾਰਨ ਦੱਸੋ ਨੋਟਿਸ ਜਾਰੀ...

ਤਿਉਹਾਰੀ ਸੀਜ਼ਨ ਤੋਂ ਪਹਿਲਾਂ ਮਹਿੰਗਾਈ ਦਾ ਝਟਕਾ, ਵਪਾਰਕ ਗੈਸ ਸਿਲੰਡਰ ਹੋਇਆ ਮਹਿੰਗਾ

ਤਿਉਹਾਰੀ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ ਹੀ ਮਹਿੰਗਾਈ ਦਾ ਝਟਕਾ ਲੱਗਾ ਹੈ। 1 ਅਕਤੂਬਰ...

ਕਾਂਗਰਸ ਹਾਈ ਕਮਾਂਡ ਵੱਲੋਂ ਰਾਜਾ ਵੜਿੰਗ ਅੱਜ ਦਿੱਲੀ ਤਲਬ 

ਕਾਂਗਰਸ ਹਾਈ ਕਮਾਨ ਨੇ ਅੱਜ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ...

‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਦੂਜੀ ਕਿਸ਼ਤ ਹੋਵੇਗੀ ਜਾਰੀ, ਮਹਿਲਾਵਾਂ ਦੇ ਖਾਤਿਆਂ ‘ਚ ਅੱਜ ਮੁੜ ਤੋਂ ਹੋਵੇਗੀ ਟੂੰ-ਟੂੰ

ਅੱਜ ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਦੂਜੀ ਕਿਸ਼ਤ ਜਾਰੀ ਹੋਵੇਗੀ ਤੇ ਬੀਬੀਆਂ ਦੇ ਖਾਤੇ ਵਿਚ...

ਬੇਅਦਬੀ ਕਾਨੂੰਨ ‘ਤੇ ਪੰਜਾਬ ਸਰਕਾਰ ਨੇ 7 ਮੈਂਬਰੀ ਕਮੇਟੀ ਦਾ ਕੀਤਾ ਗਠਨ, ਜਥੇਦਾਰ ਗੜਗੱਜ ਨੂੰ ਪੱਤਰ ਲਿਖ ਕੇ ਦਿੱਤੀ ਜਾਣਕਾਰੀ

ਪੰਜਾਬ ਸਰਕਾਰ ਨੇ ‘ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਐਕਟ 2026’ ਨੂੰ ਲੈ ਕੇ...

‘ਪਟਾਕਿਆਂ ‘ਤੇ ਪੂਰੀ ਤਰ੍ਹਾਂ ਬੈਨ ਨਹੀਂ ਪਰ 24 ਘੰਟੇ ਪਟਾਕੇ ਚਲਾਉਣ ਦੀ ਇਜਾਜ਼ਤ ਵੀ ਨਹੀਂ, ਸਰਕਾਰ ਸਮਾਂ ਕਰੇ ਤੈਅ’ : ਸੁਪਰੀਮ ਕੋਰਟ

ਸੁਪਰੀਮ ਕੋਰਟ ਨੇ ਦੀਵਾਲੀ ਤੋਂ ਪਹਿਲਾਂ ਪਾਕੇ ਚਲਾਉਣ ਵਾਲੇ ਮਾਮਲੇ ‘ਤੇ ਸੁਣਵਾਈ ਕਰਦੇ ਹੋਏ...

ਅੰਮ੍ਰਿਤਸਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਧਮਕੀ ਨਿਕਲੀ ਅਫਵਾਹ, DCP ਨੇ ਮਾਪਿਆਂ ਤੇ ਵਿਦਿਆਰਥੀਆਂ ਨੂੰ ਨਾ ਘਬਰਾਉਣ ਦੀ ਅਪੀਲ

ਅੰਮ੍ਰਿਤਸਰ ਦੇ ਸਕੂਲਾਂ ਨੂੰ ਈਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ...

ਪਹਿਲੀ ਪੇਸ਼ੀ ‘ਚ ‘ਆਲ ਇਜ਼ ਵੈੱਲ’ ਕਹਿਣ ਵਾਲੀ ਮਹਿਲਾ ਇੰਸਪੈਕਟਰ ਦੇ ਦੂਜੀ ਪੇਸ਼ੀ ’ਚ ਬਦਲੇ ਸੁਰ

ਰਿਸ਼ਵਤ ਦੇ ਦੋਸ਼ਾਂ ਵਿੱਚ ਘਿਰੀ ਮਹਿਲਾ ਪੁਲੀਸ ਇੰਸਪੈਕਟਰ ਦਾ ਮਿਜ਼ਾਜ ਦੋ ਦਿਨਾਂ ਵਿੱਚ ਹੀ...

ਸ੍ਰੀ ਅਕਾਲ ਤਖ਼ਤ ਸਾਹਿਬ ਦਾ ਵੱਡਾ ਐਕਸ਼ਨ, SGPC ਮੈਂਬਰ ਮਿੱਠੂ ਸਿੰਘ ਕਾਨੇਕੇ ਤੇ ਜਸਵੰਤ ਸਿੰਘ ਪੁੜੈਣ ਨੂੰ ਕੀਤਾ ਤਲਬ

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦੋ ਮੈਂਬਰਾਂ ਖ਼ਿਲਾਫ਼ ਵੱਡਾ...