November 15, 2026, 7:23 am
----------- Advertisement -----------
HomeNewsBreaking Newsਪੁਲਿਸ ਵੱਲੋਂ ਕ੍ਰਿਕਟਰ ਵਰਿੰਦਰ ਸਹਿਵਾਗ ਦੇ ਭਰਾ ਅਤੇ ਉਸ ਦੇ ਦੋ ਸਾਥੀਆਂ...

ਪੁਲਿਸ ਵੱਲੋਂ ਕ੍ਰਿਕਟਰ ਵਰਿੰਦਰ ਸਹਿਵਾਗ ਦੇ ਭਰਾ ਅਤੇ ਉਸ ਦੇ ਦੋ ਸਾਥੀਆਂ ਖ਼ਿਲਾਫ਼ ਮਾਮਲਾ ਦਰਜ

Published on

----------- Advertisement -----------

ਚੰਡੀਗੜ੍ਹ (ਬਲਜੀਤ ਮਰਵਾਹਾ) ਪੁਲੀਸ ਨੇ ਕ੍ਰਿਕਟਰ ਵਰਿੰਦਰ ਸਹਿਵਾਗ ਦੇ ਭਰਾ ਅਤੇ ਉਸ ਦੇ ਦੋ ਸਾਥੀਆਂ ਖ਼ਿਲਾਫ਼ ਅਦਾਲਤ ਦੇ ਹੁਕਮਾਂ ’ਤੇ ਆਈਪੀਸੀ ਦੀ ਧਾਰਾ 174ਏ ਤਹਿਤ ਕੇਸ ਦਰਜ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਵਰਿੰਦਰ ਸਹਿਵਾਗ ਦੇ ਭਰਾ ਵਿਨੋਦ ਸਹਿਵਾਗ, ਸੁਧੀਰ ਮਲਹੋਤਰਾ ਅਤੇ ਵਿਸ਼ਨੂੰ ਮਿੱਤਲ ਵਜੋਂ ਹੋਈ ਹੈ। ਤਿੰਨੋਂ ਦਿੱਲੀ ਦੇ ਰਹਿਣ ਵਾਲੇ ਹਨ।
ਵਰਿੰਦਰ ਸਹਿਵਾਗ ਦੇ ਭਰਾ ਵਿਨੋਦ ਸਹਿਵਾਗ ਆਪਣੇ ਦੋ ਸਾਥੀਆਂ ਸੁਧੀਰ ਮਲਹੋਤਰਾ ਅਤੇ ਵਿਸ਼ਨੂੰ ਮਿੱਤਲ ਨਾਲ ਮਿਲ ਕੇ ਜਾਲਤਾ ਫੂਡ ਐਂਡ ਬੇਵਰੇਜ ਨਾਂ ਦੀ ਫੈਕਟਰੀ ਚਲਾਉਂਦੇ ਸਨ। ਇਸ ਫੈਕਟਰੀ ਲਈ ਉਹ ਬੱਦੀ ਦੀ ਫੈਕਟਰੀ ਨੈਨਾ ਪਲਾਸਟਿਕ ਤੋਂ ਖਾਲੀ ਬੋਤਲਾਂ ਖਰੀਦਦੇ ਸਨ। ਇਹ ਕਾਰਵਾਈ ਇਨ੍ਹਾਂ ਬੋਤਲਾਂ ਦੇ ਬਕਾਇਆ ਪੈਸਿਆਂ ਦੇ ਸਬੰਧ ਵਿੱਚ ਕੀਤੀ ਗਈ ਹੈ।ਸ੍ਰੀ ਨੈਨਾ ਪਲਾਸਟਿਕ ਫੈਕਟਰੀ ਦੇ ਮਾਲਕ ਕ੍ਰਿਸ਼ਨ ਮੋਹਨ ਵਾਸੀ ਸੈਕਟਰ 12 ਪੰਚਕੂਲਾ ਨੇ ਮੁਲਜ਼ਮਾਂ ਵੱਲੋਂ ਦਿੱਤਾ ਚੈੱਕ ਮਨੀਮਾਜਰਾ ਬੈਂਕ ਵਿੱਚ ਜਮ੍ਹਾਂ ਕਰਵਾਇਆ ਸੀ ਪਰ ਚੈੱਕ ਬਾਊਂਸ ਹੋ ਗਿਆ ਸੀ। ਇਸ ਤੋਂ ਬਾਅਦ ਉਸ ਨੇ ਤਿੰਨਾਂ ਖ਼ਿਲਾਫ਼ ਧਾਰਾ 138 ਤਹਿਤ ਜ਼ਿਲ੍ਹਾ ਅਦਾਲਤ ਵਿੱਚ ਸ਼ਿਕਾਇਤ ਦਰਜ ਕਰਵਾਈ। ਇੱਥੇ ਤਿੰਨੋਂ ਮੁਲਜ਼ਮ ਅਦਾਲਤ ਵਿੱਚ ਪੇਸ਼ ਨਹੀਂ ਹੋਏ। ਇਸ ਤੋਂ ਬਾਅਦ ਅਦਾਲਤ ਨੇ ਤਿੰਨਾਂ ਨੂੰ 2022 ਵਿੱਚ ਭਗੌੜਾ ਕਰਾਰ ਦਿੱਤਾ ਸੀ।
ਅਦਾਲਤ ਤੋਂ ਭਗੌੜਾ ਐਲਾਨੇ ਜਾਣ ਤੋਂ ਬਾਅਦ ਵੀ ਚੰਡੀਗੜ੍ਹ ਪੁਲੀਸ ਨੇ ਮੁਲਜ਼ਮਾਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ। ਇਸ ਤੋਂ ਬਾਅਦ ਪੀੜਤ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਪਟੀਸ਼ਨ ਵਿੱਚ ਉਨ੍ਹਾਂ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਨ ਦੀ ਮੰਗ ਕੀਤੀ ਸੀ। ਹੁਣ ਤਿੰਨੋਂ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...

ਅਮਰੀਕਾ ’ਚ ਹਵਾਈ ਸੇਵਾਵਾਂ ਠੱਪ! FAA ਨੇ ਸਾਰੀਆਂ ਉਡਾਣਾਂ ’ਤੇ ਲਗਾਈ ਰੋਕ, ਹਜ਼ਾਰਾਂ ਫਲਾਈਟਾਂ ਪ੍ਰਭਾਵਿਤ

ਸੰਯੁਕਤ ਰਾਜ ਅਮਰੀਕਾ ਭਰ ਦੀਆਂ ਸਾਰੀਆਂ ਉਡਾਣਾਂ ਸ਼ੁੱਕਰਵਾਰ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰ...

CM ਮਾਨ ਦੀ ਪਾਕਿਸਤਾਨ ਫੇਰੀ ’ਤੇ ਸੰਕਟ! ਵਿਦੇਸ਼ ਮੰਤਰਾਲੇ ਨੇ ਦਿੱਤਾ ਸਖ਼ਤ ਸੰਕੇਤ

 ਸਰਕਾਰ ਨੇ ਸ਼ੁੱਕਰਵਾਰ ਨੂੰ ਸੰਕੇਤ ਦਿੱਤਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...