September 16, 2026, 3:25 am
----------- Advertisement -----------
HomeNewsਖੰਨਾ 'ਚ 2 ਸਾਲ ਦੀ ਬੱਚੀ ਨੂੰ ਅਗਵਾ ਕਰਕੇ ਜਬਰ-ਜਨਾਹ, ਪੁਲਸ ਨੇ...

ਖੰਨਾ ‘ਚ 2 ਸਾਲ ਦੀ ਬੱਚੀ ਨੂੰ ਅਗਵਾ ਕਰਕੇ ਜਬਰ-ਜਨਾਹ, ਪੁਲਸ ਨੇ ਦੋਸ਼ੀ ਨੂੰ ਮੌਕੇ ‘ਤੇ ਹੀ ਕੀਤਾ ਕਾਬੂ

Published on

----------- Advertisement -----------

ਪੁਲਿਸ ਜ਼ਿਲ੍ਹਾ ਖੰਨਾ ਦੇ ਸ੍ਰੀ ਮਾਛੀਵਾੜਾ ਸਾਹਿਬ ਇਲਾਕੇ ਵਿੱਚ ਮਨੁੱਖਤਾ ਨੂੰ ਸ਼ਰਮਸਾਰ ਕਰਨ ਵਾਲੀ ਘਟਨਾ ਨੂੰ ਅੰਜਾਮ ਦਿੱਤਾ ਗਿਆ। ਇੱਥੇ ਹਵਸ ਦੇ ਅੰਨ੍ਹੇ ਇੱਕ 32 ਸਾਲਾ ਵਿਅਕਤੀ ਨੇ 2 ਸਾਲ ਦੀ ਮਾਸੂਮ ਬੱਚੀ ਨੂੰ ਅਗਵਾ ਕਰਕੇ ਉਸ ਨਾਲ ਜਬਰ ਜਨਾਹ ਕੀਤਾ। ਪਿੰਡ ਵਾਸੀਆਂ ਅਤੇ ਪੁਲੀਸ ਨੇ ਸਾਂਝੇ ਯਤਨਾਂ ਨਾਲ ਮੁਲਜ਼ਮ ਨੂੰ ਮੌਕੇ ’ਤੇ ਹੀ ਕਾਬੂ ਕਰ ਲਿਆ। ਪੀੜਤ ਬੱਚੀ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ। ਮੁਲਜ਼ਮ ਦੀ ਪਛਾਣ ਬਲਜੀਤ ਸਿੰਘ ਵਾਸੀ ਪਿੰਡ ਸਾਹਜੋਮਾਜਰਾ ਵਜੋਂ ਹੋਈ। ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਐਸਪੀ (ਆਈ) ਡਾ.ਪ੍ਰਗਿਆ ਜੈਨ ਨੇ ਦੱਸਿਆ ਕਿ ਬੱਚੀ ਗਲੀ ਵਿੱਚ ਖੇਡ ਰਹੀ ਸੀ। ਇਸ ਦੌਰਾਨ ਬੱਚੀ ਲਾਪਤਾ ਹੋ ਗਈ। ਬੱਚੀ ਦੀ ਮਾਂ ਨੇ ਹਰ ਪਾਸੇ ਭਾਲ ਕੀਤੀ ਪਰ ਬੱਚੀ ਦਾ ਕੋਈ ਸੁਰਾਗ ਨਹੀਂ ਮਿਲਿਆ। ਬੱਚੀ ਦੇ ਲਾਪਤਾ ਹੋਣ ਦੀ ਸੂਚਨਾ ਪੁਲੀਸ ਨੂੰ ਦਿੱਤੀ ਗਈ। ਪੁਲਿਸ ਨੇ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਪਿੰਡ ਵਾਸੀਆਂ ਦੀ ਮਦਦ ਨਾਲ ਬੱਚੀ ਦੀ ਭਾਲ ਸ਼ੁਰੂ ਕਰ ਦਿੱਤੀ ਸੀ। ਇਸ ਦੌਰਾਨ ਪਤਾ ਲੱਗਾ ਕਿ ਬਲਜੀਤ ਸਿੰਘ ਨੇ ਹੀ ਬੱਚੀ ਨੂੰ ਗਲੀ ਚੋਂ ਅਗਵਾ ਕੀਤਾ। ਬਲਜੀਤ ਸਿੰਘ ਦੇ ਘਰ ਛਾਪਾ ਮਾਰਿਆ ਗਿਆ ਤਾਂ ਉਹ ਇਤਰਾਜ਼ਯੋਗ ਹਾਲਤ ਵਿਚ ਫੜਿਆ ਗਿਆ। ਮੁਲਜ਼ਮ ਬੱਚੀ ਦੇ ਨਾਲ ਜਬਰ ਜਨਾਹ ਕਰ ਰਿਹਾ ਸੀ। ਦੂਜੇ ਪਾਸੇ ਸਿਵਲ ਹਸਪਤਾਲ ਵਿਖੇ ਬੱਚੀ ਦਾ ਮੈਡੀਕਲ ਕਰਵਾਇਆ ਗਿਆ ਅਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।

ਸਖ਼ਤ ਤੋਂ ਸਖ਼ਤ ਸਜ਼ਾ ਦਿਵਾਈ ਜਾਵੇਗੀ – ਐਸਪੀ

ਐਸਪੀ (ਆਈ) ਡਾ: ਪ੍ਰਗਿਆ ਜੈਨ ਨੇ ਕਿਹਾ ਕਿ ਅਜਿਹੀ ਘਿਨੌਣੀ ਘਟਨਾ ਨੂੰ ਅੰਜਾਮ ਦੇਣ ਵਾਲੇ ਦੋਸ਼ੀ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆ ਨਹੀਂ ਜਾਵੇਗਾ। ਇਸ ਮਾਮਲੇ ਵਿੱਚ ਜਲਦ ਤੋਂ ਜਲਦ ਸਾਰੇ ਠੋਸ ਸਬੂਤ ਇਕੱਠੇ ਕਰਕੇ ਚਲਾਨ ਤਿਆਰ ਕੀਤਾ ਜਾਵੇਗਾ। ਅਦਾਲਤ ਵਿੱਚ ਚਲਾਨ ਪੇਸ਼ ਕਰਕੇ ਕੇਸ ਦੀ ਪੈਰਵਾਈ ਮਜ਼ਬੂਤੀ ਨਾਲ ਕੀਤੀ ਜਾਵੇਗੀ। ਦੋਸ਼ੀ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿਵਾਉਣ ਦੀ ਕੋਸ਼ਿਸ਼ ਕਰਾਂਗੇ ਤਾਂ ਜੋ ਭਵਿੱਖ ਵਿੱਚ ਕੋਈ ਅਜਿਹਾ ਸੋਚ ਵੀ ਨਾ ਸਕੇ। ਐਸਪੀ ਡਾ: ਜੈਨ ਨੇ ਦੱਸਿਆ ਕਿ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕਰ ਲਿਆ ਗਿਆ ਹੈ। ਪੀੜਤ ਬੱਚੀ ਦੀ ਹਾਲਤ ਖਤਰੇ ਤੋਂ ਬਾਹਰ ਹੈ। ਉਸਦਾ ਮੈਡੀਕਲ ਕਰਵਾਉਣ ਤੋਂ ਇਲਾਵਾ ਲੋੜੀਂਦਾ ਇਲਾਜ ਕਰਾਇਆ ਜਾ ਰਿਹਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਾਂਗਰਸ ਲਾਸ਼ਾਂ ‘ਤੇ ਰਾਜਨੀਤੀ ਕਰਨੀ ਬੰਦ ਕਰੇ, ਪੰਜਾਬ 1984 ਵਿੱਚ ਆਪਣੇ ਰੋਲ ਨੂੰ ਨਹੀਂ ਭੁੱਲਿਆ: ਆਪ

ਚੰਡੀਗੜ੍ਹ, 15 ਸਤੰਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਮੰਗਲਵਾਰ ਨੂੰ ਕਾਂਗਰਸ ਵਲੋਂ ਆਪਣੇ ਰਿਕਾਰਡ...

ਪੰਜਾਬ ਵਿੱਚ ਬੀਜੇਪੀ ਸ਼ਾਸਿਤ ਗੁਜਰਾਤ, ਰਾਜਸਥਾਨ, ਹਰਿਆਣਾ, ਯੂਪੀ ਅਤੇ ਦਿੱਲੀ ਤੋਂ ਆ ਰਿਹਾ ਹੈ 80 ਫੀਸਦੀ ਨਸ਼ਾ – ਕੇਜਰੀਵਾਲ

ਨਵੀਂ ਦਿੱਲੀ 15 ਸਤੰਬਰ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਬੀਜੇਪੀ ਨੂੰ...

ਭਗਵੰਤ ਮਾਨ ਸਰਕਾਰ ਦਾ ਸੁਨੇਹਾ ਸਾਫ਼ ਹੈ – ਪੰਜਾਬ ‘ਚ ਅਪਰਾਧ ਕਰਨ ਵਾਲਾ ਗੈਂਗਸਟਰ ਦੁਨੀਆ ‘ਚ ਕਿਤੇ ਵੀ ਨਹੀਂ ਲੁਕ ਸਕਦਾ: ਬਲਤੇਜ ਪੰਨੂ

ਚੰਡੀਗੜ੍ਹ 15 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਮੰਗਲਵਾਰ...

ਆਮ ਆਦਮੀ ਪਾਰਟੀ ਵਲੋਂ 19 ਨਵੇਂ ਅਹੁਦੇਦਾਰ ਨਿਯੁਕਤ

ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਅਤੇ ਪੰਜਾਬ ਪ੍ਰਧਾਨ ਅਮਨ ਅਰੋੜਾ ਦੀ...

ਗੋਲਡੀ ਬਰਾੜ ਦੇ ਨਾਂ ’ਤੇ ਸਭ ਤੋਂ ਵੱਡੀ ਫਿਰੌਤੀ: ਔਰਤ ਤੋਂ ਮੰਗੇ 200 ਕਰੋੜ

ਦਿੱਲੀ ਵਿੱਚ ਇੱਕ ਔਰਤ ਨੂੰ ਵਿਦੇਸ਼ੀ ਨੰਬਰ ਤੋਂ ਵਟਸਐਪ ਕਾਲ ਕਰਕੇ ਗੈਂਗਸਟਰ ਗੋਲਡੀ ਬਰਾੜ...

ਗੈਂਗਸਟਰ ਕਰਮਵੀਰ ਸਿੰਘ ਦਿਓ ਨੂੰ ਕੈਨੇਡਾ ਤੋਂ ਕੀਤਾ ਗਿਆ ਡਿਪੋਰਟ, AGTF ਪੰਜਾਬ ਨੇ ਦਿੱਲੀ ਏਅਰਪੋਰਟ ਤੋਂ ਕੀਤਾ ਗ੍ਰਿਫ਼ਤਾਰ

ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ ਨੇ ਅੱਜ ਦਿੱਲੀ ਦੇ ਆਈਜੀਆਈ ਹਵਾਈ ਅੱਡੇ ‘ਤੇ...

ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, ਪ੍ਰਕਾਸ਼ ਸਿੰਘ ਬਾਦਲ ਦੇ ਚਚੇਰੇ ਭਰਾ BJP ਚ ਸ਼ਾਮਲ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਚਚੇਰੇ ਭਰਾ ਰਿਟਾਇਰਡ ਮੇਜਰ ਭੁਪਿੰਦਰ...

ਚੰਡੀਗੜ੍ਹ ‘ਚ ਪੰਜਾਬ ਕਾਂਗਰਸ ਦਾ ਪ੍ਰਦਰਸ਼ਨ, ਇੱਕੋ ਮੰਚ ‘ਤੇ ਚੰਨੀ-ਵੜਿੰਗ, ਸਚਿਨ ਪਾਇਲਟ ਦੀ ਅਗਵਾਈ ‘ਚ ਹੋ ਰਿਹਾ ਪ੍ਰਦਰਸ਼ਨ

ਚੰਡੀਗੜ੍ਹ ਵਿਖੇ ਪੰਜਾਬ ਕਾਂਗਰਸ ਵੱਲੋਂ ਝੰਡਾ ਵਿਖੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਹ ਪ੍ਰਦਰਸ਼ਨ...