November 11, 2026, 6:25 pm
----------- Advertisement -----------
HomeNewsLatest Newsਖੰਨਾ 'ਚ ਟਰੈਕਟਰ ਅਤੇ ਮੋਟਰਸਾਈਕਲ ਦੀ ਭਿਆਨਕ ਟੱਕਰ, ਹਾਦਸੇ 'ਚ ਇਕ ਵਿਅਕਤੀ...

ਖੰਨਾ ‘ਚ ਟਰੈਕਟਰ ਅਤੇ ਮੋਟਰਸਾਈਕਲ ਦੀ ਭਿਆਨਕ ਟੱਕਰ, ਹਾਦਸੇ ‘ਚ ਇਕ ਵਿਅਕਤੀ ਦੀ ਮੌਕੇ ‘ਤੇ ਹੀ ਮੌ.ਤ, ਦੂਜੇ ਦੀ ਹਾਲਤ ਗੰਭੀਰ

Published on

----------- Advertisement -----------

ਖੰਨਾ ਦੇ ਰਾਹੋਂ ਰੋਡ ‘ਤੇ ਇੱਕ ਤੇਜ਼ ਰਫ਼ਤਾਰ ਟਰੈਕਟਰ ਟਰਾਲੀ ਨੇ ਮੋਟਰਸਾਈਕਲ ਸਵਾਰ ਦੋ ਵਿਅਕਤੀਆਂ ਨੂੰ ਟੱਕਰ ਮਾਰ ਦਿੱਤੀ। ਜਿਸ ‘ਚ ਇਕ ਵਿਅਕਤੀ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਫਿਲਹਾਲ ਦੂਜੇ ਵਿਅਕਤੀ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਵਿਅਕਤੀ ਨੂੰ ਖੰਨਾ ਸਿਵਲ ਹਸਪਤਾਲ ਤੋਂ ਚੰਡੀਗੜ੍ਹ ਦੇ ਸੈਕਟਰ-32 ਸਥਿਤ ਸਰਕਾਰੀ ਹਸਪਤਾਲ ਲਈ ਰੈਫਰ ਕਰ ਦਿੱਤਾ ਗਿਆ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਦੀ ਪਛਾਣ ਸੁਖਵਿੰਦਰ ਸਿੰਘ ਰੂਪਰਾਏ (54) ਵਾਸੀ ਗਿੱਲ (ਲੁਧਿਆਣਾ) ਵਜੋਂ ਹੋਈ ਹੈ। ਸੁਖਵਿੰਦਰ ਸਿੰਘ ਦਾ ਜੱਦੀ ਪਿੰਡ ਲਲਹੇੜੀ ਹੈ। ਕਰੀਬ 32 ਸਾਲਾਂ ਤੋਂ ਉਹ ਆਪਣੇ ਪਰਿਵਾਰ ਸਮੇਤ ਲੁਧਿਆਣਾ ਦੇ ਗਿੱਲ ਪਿੰਡ ਵਿੱਚ ਰਹਿਣ ਲੱਗ ਪਿਆ ਸੀ। ਸੁਖਵਿੰਦਰ ਸਿੰਘ ਦੀ ਉਥੇ ਵੈਲਡਿੰਗ ਵਰਕਸ਼ਾਪ ਹੈ। ਸੁਖਵਿੰਦਰ ਸਿੰਘ ਰੂਪਰਾਏ ਆਪਣੇ ਦੋਸਤ ਨਿਰਮਲ ਸਿੰਘ ਵਾਸੀ ਕਲਾਲਮਾਜਰਾ ਨਾਲ ਨਿੱਜੀ ਕੰਮ ਲਈ ਪਿੰਡ ਲਲਹੇੜੀ ਜਾ ਰਿਹਾ ਸੀ। ਰਾਹੋਂ ਰੋਡ ਤੋਂ ਲਲਹੇੜੀ ਨੂੰ ਜਾਂਦੇ ਸਮੇਂ ਤੇਜ਼ ਰਫਤਾਰ ਸਵਰਾਜ ਟਰੈਕਟਰ ਨੇ ਉਸ ਨੂੰ ਟੱਕਰ ਮਾਰ ਦਿੱਤੀ।
ਟੱਕਰ ਤੋਂ ਬਾਅਦ ਮੋਟਰਸਾਈਕਲ ਚਲਾ ਰਹੇ ਸੁਖਵਿੰਦਰ ਸਿੰਘ ਦਾ ਸਿਰ ਟਰਾਲੀ ਨਾਲ ਜਾ ਵੱਜਿਆ। ਜਿਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਰਾਹਗੀਰਾਂ ਨੇ ਹਾਦਸੇ ਵਿੱਚ ਜ਼ਖਮੀ ਹੋਏ ਨਿਰਮਲ ਸਿੰਘ ਨੂੰ ਸਿਵਲ ਹਸਪਤਾਲ ਖੰਨਾ ਪਹੁੰਚਾਇਆ। ਹਾਦਸੇ ਦੀ ਜਾਂਚ ਕਰ ਰਹੇ ਏਐਸਆਈ ਜਗਤਾਰ ਸਿੰਘ ਨੇ ਦੱਸਿਆ ਕਿ ਹਾਦਸੇ ਤੋਂ ਬਾਅਦ ਮੁਲਜ਼ਮ ਆਪਣੀ ਟਰੈਕਟਰ ਟਰਾਲੀ ਸਮੇਤ ਮੌਕੇ ਤੋਂ ਫ਼ਰਾਰ ਹੋ ਗਿਆ। ਉਸ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਜਲਦੀ ਹੀ ਉਸ ਦਾ ਪਤਾ ਲਗਾ ਕੇ ਗ੍ਰਿਫਤਾਰ ਕਰ ਲਿਆ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੁੱਤ ਨੂੰ ਜੂਆ ਖੇਡਣ ਤੋਂ ਰੋਕਣਾ ਪਿਓ ਨੂੰ ਪਿਆ ਮਹਿੰਗਾ ! ਘਰ ਲਿਜਾਣ ਗਏ ਪਿਤਾ ਦਾ ਬੇਰਹਿਮੀ ਨਾਲ ਕਤਲ

ਜਗਰਾਓਂ ਦੇ ਕਸਬਾ ਗੁਰੂਸਰ ਸੁਧਾਰ ਤੋਂ ਇੱਕ ਅਜਿਹੀ ਰੂਹ ਕੰਬਾਊ ਖ਼ਬਰ ਸਾਹਮਣੇ ਆਈ ਹੈ,...

ਸ੍ਰੀ ਅਕਾਲ ਤਖ਼ਤ ਸਾਹਿਬ ਦਾ 2 ਕੀਰਤਨੀ ਜੱਥਿਆਂ ‘ਤੇ ਵੱਡਾ ਐਕਸ਼ਨ, ਇੱਕ ਮਹੀਨੇ ਤੱਕ ਨਹੀਂ ਕਰ ਸਕਣਗੇ ਕੀਰਤਨ

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕੀਰਤਨੀਏ ਭਾਈ ਜਗਜੀਤ ਸਿੰਘ ਬਬੀਹਾ ਅਤੇ ਭਾਈ ਕੁਲਵਿੰਦਰ ਸਿੰਘ...

ਅਮਰੀਕਾ ’ਚ ਚੋਰੀ ਦੇ ਦੋਸ਼ ਹੇਠ ਪੰਜਾਬੀ ਗ੍ਰਿਫ਼ਤਾਰ

ਨਿਊ ਹੈਵਨ ਦੀ ਇਕ ਤਾਂਬਾ ਬਣਾਉਣ ਵਾਲੀ ਫੈਕਟਰੀ ਵਿਚੋਂ 1 ਲੱਖ 15 ਹਜ਼ਾਰ ਡਾਲਰ...

ਮਾਨਸਾ ਦੇ ਦਲਜੀਤ ਸਿੰਘ ਦੀ ਮੌਤ ਦਾ ਕਾਰਨ ਨਸ਼ੇ ਦੀ ਓਵਰਡੋਜ਼! AIIMS ਦੀ ਮੁੱਢਲੀ ਰਿਪੋਰਟ ’ਚ ਖੁਲਾਸਾ

ਮਾਨਸਾ ਦੇ ਪਿੰਡ ਭੰਮੇ ਕਲਾਂ ਦੇ ਰਹਿਣ ਵਾਲੇ ਦਲਜੀਤ ਸਿੰਘ (35) ਦੀ ਮੌਤ ਦੇ...

ਅੰਮ੍ਰਿਤਪਾਲ ਨੂੰ ਦਾਦੀ ਦੇ ਸਸਕਾਰ ’ਚ ਸ਼ਾਮਲ ਹੋਣ ਦੀ ਇਜਾਜ਼ਤ ਦੇਣ ਦੀ ਮੰਗ, ਕੇਂਦਰੀ ਗ੍ਰਹਿ ਮੰਤਰੀ ਤੇ CM ਮਾਨ ਨੂੰ ਚਿੱਠੀ

ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਐਤਵਾਰ ਨੂੰ...

ਪੰਜਾਬ ‘ਚ ਵਧਣ ਲੱਗੀ ਠੰਢ, ਰਾਤ ਦੇ ਤਾਪਮਾਨ ਵਿੱਚ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿੱਚ ਹੁਣ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਆਉਣੀ ਸ਼ੁਰੂ ਹੋ ਗਈ...

ਮਦਰ ਡੇਅਰੀ ਦਾ ਦੁੱਧ ਹੋਇਆ ਮਹਿੰਗਾ , 4 ਰੁਪਏ ਪ੍ਰਤੀ ਲਿਟਰ ਤੱਕ ਹੋਇਆ ਵਾਧਾ

ਮਹਿੰਗਾਈ ਦੀ ਮਾਰ ਝੱਲ ਰਹੇ ਆਮ ਲੋਕਾਂ ਨੂੰ ਹੁਣ ਦੁੱਧ ਦੀਆਂ ਵਧੀਆਂ ਕੀਮਤਾਂ ਦਾ...

ਬੁਲਗਾਰੀਆ ‘ਚ ਧੁੰਦ ਕਾਰਨ ਆਪਸ ‘ਚ ਟਕਰਾਏ 86 ਵਾਹਨ

ਮੰਗਲਵਾਰ ਨੂੰ ਬੁਲਗਾਰੀਆ ’ਚ ਇੱਕ ਭਿਆਨਕ ਹਾਦਸਾ ਵਾਪਰਿਆ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਪੂਰਬੀ ਬੁਲਗਾਰੀਆ...

ਕੰਧ ’ਚ ਵੱਜੀ ਬੱਸ, ਤਿੰਨ ਸਵਾਰੀਆਂ ਦੀ ਮੌਕੇ ’ਤੇ ਹੀ ਮੌਤ

ਧੂਰੀ ਤੋਂ ਪਟਿਆਲਾ ਜਾ ਰਹੀ ਪਹਿਲੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਸੰਗਰੂਰ ਪਹੁੰਚਣ...