June 7, 2026, 11:47 pm
----------- Advertisement -----------
HomeNewsਮਾਰਕਫੈੱਡ ਦੇ ਸਾਬਕਾ ਚੇਅਰਮੈਨ ਅਤੇ ਵਾਹਿਦ-ਸੰਧਰ ਸ਼ੂਗਰ ਮਿੱਲ ਦੇ ਮਾਲਕ ਵਾਹਿਦ ਨੂੰ...

ਮਾਰਕਫੈੱਡ ਦੇ ਸਾਬਕਾ ਚੇਅਰਮੈਨ ਅਤੇ ਵਾਹਿਦ-ਸੰਧਰ ਸ਼ੂਗਰ ਮਿੱਲ ਦੇ ਮਾਲਕ ਵਾਹਿਦ ਨੂੰ ਵਿਜੀਲੈਂਸ ਨੇ ਕੀਤਾ ਗ੍ਰਿਫ਼.ਤਾਰ

Published on

----------- Advertisement -----------

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਮਾਰਕਫੈੱਡ ਦੇ ਸਾਬਕਾ ਚੇਅਰਮੈਨ ਅਤੇ ਫਗਵਾੜਾ ਸਥਿਤ ਵਾਹਿਦ-ਸੰਧਰ ਸ਼ੂਗਰ ਮਿੱਲ ਦੇ ਮਾਲਕ ਜਰਨੈਲ ਸਿੰਘ ਵਾਹਿਦ ਨੂੰ ਵਿਜੀਲੈਂਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਪਤਾ ਲੱਗਾ ਹੈ ਕਿ ਵਿਜੀਲੈਂਸ ਟੀਮ ਨੇ ਫਗਵਾੜਾ ਦੇ ਹੁਸ਼ਿਆਰਪੁਰ ਰੋਡ ‘ਤੇ ਵਾਹਿਦ ਦੇ ਘਰ ਛਾਪਾ ਮਾਰ ਕੇ ਉਸ ਨੂੰ ਗ੍ਰਿਫਤਾਰ ਕਰ ਲਿਆ। ਇਸ ਮੌਕੇ ਵਿਜੀਲੈਂਸ ਦੀ ਟੀਮ ਵਾਹਿਦ, ਉਸ ਦੀ ਪਤਨੀ ਅਤੇ ਉਸ ਦੇ ਪੁੱਤਰ ਸੰਦੀਪ ਸਿੰਘ ਵਾਹਿਦ ਨੂੰ ਆਪਣੇ ਨਾਲ ਲੈ ਗਈ। 

 ਦੱਸ ਦਈਏ ਕਿ ਵਿਜੀਲੈਂਸ ਨੇ ਅਜੇ ਤੱਕ ਇਸ ਦੀ ਪੁਸ਼ਟੀ ਨਹੀਂ ਕੀਤੀ ਹੈ। ਪਰ ਸੂਤਰਾਂ ਦਾ ਕਹਿਣਾ ਹੈ ਕਿ ਜਰਨੈਲ ਸਿੰਘ ਵਾਹਿਦ ਦੀ ਸ਼ੂਗਰ ਮਿੱਲ ਵਿੱਚ 25 ਫੀਸਦੀ ਹਿੱਸੇਦਾਰ ਸੀ। ਜਦਕਿ ਉਸ ਦੇ ਸਾਥੀ ਸੁਖਬੀਰ ਸਿੰਘ ਸੰਧਰ ਦੀ 50 ਫੀਸਦੀ ਹਿੱਸੇਦਾਰੀ ਸੀ। ਵਿਜੀਲੈਂਸ ਸੰਧਰ ਦੀ ਵੀ ਭਾਲ ਕਰ ਰਹੀ ਹੈ ਅਤੇ ਦੱਸਿਆ ਜਾ ਰਿਹਾ ਹੈ ਕਿ ਉਹ ਵਿਦੇਸ਼ ਵਿੱਚ ਹੈ।  

ਕਿਹਾ ਜਾ ਰਿਹਾ ਹੈ ਕਿ ਫਗਵਾੜਾ ਸ਼ੂਗਰ ਮਿੱਲ ਨੇ ਕਿਸਾਨਾਂ ਦੇ 42 ਕਰੋੜ ਰੁਪਏ ਦੇ ਬਕਾਏ ਦੀ ਅਦਾਇਗੀ ਨਹੀਂ ਕੀਤੀ ਹੈ। ਇਸ ਦੇ ਨਾਲ ਹੀ ਇਹ ਵੀ ਕਿਹਾ ਜਾ ਰਿਹਾ ਹੈ ਕਿ ਉਸ ‘ਤੇ ਬੈਂਕਾਂ ਦਾ 92 ਕਰੋੜ ਰੁਪਏ ਦਾ ਵੀ ਬਕਾਇਆ ਹੈ। 2021 ਵਿੱਚ ਖੰਡ ਮਿੱਲਾਂ ਨਾਲ ਜੁੜੇ ਲੋਕਾਂ ਦੀਆਂ ਜਾਇਦਾਦਾਂ ਪਹਿਲਾਂ ਹੀ ਕੁਰਕ ਕੀਤੀਆਂ ਜਾ ਚੁੱਕੀਆਂ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਇਲਾਜ ਦਾ ਆਰਥਿਕ ਬੋਝ ਘਟਾਇਆ ਅਤੇ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ: ਹਰਮਨਪ੍ਰੀਤ ਕੌਰ

ਚੰਡੀਗੜ੍ਹ /ਪਟਿਆਲਾ,07 ਜੂਨ : ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਨੇ ਪਟਿਆਲਾ ਦੀ...

ਭਾਜਪਾ ਦੀ ਧੂਰੀ ਰੈਲੀ ‘ਤੇ ਹਰਪਾਲ ਚੀਮਾ ਦਾ ਤੰਜ- ਸੀਐਮ ਨਾਇਬ ਸੈਣੀ ਜਨਤਾ ਨੂੰ ਨਹੀਂ, ਖਾਲੀ ਕੁਰਸੀਆਂ ਨੂੰ ਭਾਸ਼ਣ ਦੇ ਕੇ ਪਰਤੇ

ਚੰਡੀਗੜ੍ਹ 7 ਜੂਨ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਰਿਆਣਾ ਦੇ ਮੁੱਖ ਮੰਤਰੀ...

 ਅੰਮ੍ਰਿਤਸਰ: ਕਿਸਾਨ ਦੇ ਘਰ ਬੇਹੋਸ਼ ਕਰਕੇ ਚੋਰੀ! 5 ਲੱਖ ਨਕਦੀ ਤੇ 45 ਤੋਲਾ ਸੋਨਾ ਲੈ ਕੇ ਫ਼ਰਾਰ

ਅਮ੍ਰਿਤਸਰ ਦੇ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਜਾਨਿਆ ਇਲਾਕੇ ‘ਚ ਚੋਰਾਂ ਨੇ ਇੱਕ ਕਿਸਾਨ...

ਮੈਨੇਜਰ ਨਾਲ ਭੱਜੀ ਪਤਨੀ ਤੇ 4 ਸਾਲਾਂ ਦੀ ਬੇਟੀ ਨੂੰ ਲੈ ਕੇ ਟਾਵਰ ‘ਤੇ ਚੜ੍ਹਿਆ ਪਤੀ

ਫਤਿਹਗੜ ਸਾਹਿਬ ਦੇ ਪਿੰਡ ਨਾਨੋਵਾਲ ਵਿਚ ਇਕ ਵਿਅਕਤੀ ਟਾਵਰ ਤੇ ਚੜ ਗਿਆ। ਵਿਅਕਤੀ 4...

ਹੁਸ਼ਿਆਰਪੁਰ : ਨਹਿਰ ‘ਚ ਨਹਾਉਣ ਗਏ 2 ਨੌਜਵਾਨਾਂ ਦੀ ਡੁੱਬਣ ਕਾਰਨ ਮੌਤ, ਵਾਲ-ਵਾਲ ਬਚੇ ਦੋ ਹੋਰ ਨੌਜਵਾਨ

ਹੁਸ਼ਿਆਰਪੁਰ ਦੇ ਥਾਣਾ ਹਰਿਆਣਾ ਅਧੀਂਨ ਆਉਦੇ ਪਿੰਡ ਗੱਜ ਨਾਲ ਲੱਗਦੀ ਕੰਢੀ ਕਨਾਲ ਨਹਿਰ ‘ਚ...

ਕਾਂਗਰਸ ‘ਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਅਮਿਤ ਸ਼ਾਹ ਤੇ ਨੱਡਾ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ

ਕਾਂਗਰਸ ਵਿਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ...