July 1, 2026, 3:36 pm
----------- Advertisement -----------
HomeNewsLatest Newsਅਰਵਿੰਦ ਕੇਜਰੀਵਾਲ ਨੇ ਕਰ ਦਿੱਤੀ ਹੈ ਹਰ ਹੱਦ ਪਾਰ, ਕਰਾਂਗਾ ਮਾਣਹਾਨੀ ਦਾ...

ਅਰਵਿੰਦ ਕੇਜਰੀਵਾਲ ਨੇ ਕਰ ਦਿੱਤੀ ਹੈ ਹਰ ਹੱਦ ਪਾਰ, ਕਰਾਂਗਾ ਮਾਣਹਾਨੀ ਦਾ ਕੇਸ : CM ਚੰਨੀ

Published on

----------- Advertisement -----------

ਸ੍ਰੀ ਚਮਕੌਰ ਸਾਹਿਬ ਤੋਂ ਚੋਣ ਪ੍ਰਚਾਰ ਦੀ ਸ਼ੁਰੂਆਤ ਕਰਦੇ ਹੋਏ ਸੀਐਮ ਚੰਨੀ ਨੇ ਕੇਜਰੀਵਾਲ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ। ਚੰਨੀ ਨੇ ਕਿਹਾ ਕਿ ਕੇਜਰੀਵਾਲ ਨੇ ਹੱਦ ਹੀ ਪਾਰ ਕਰ ਦਿੱਤੀ ਹੈ। ਉਹ ਮਾਣਹਾਨੀ ਦਾ ਕੇਸ ਦਾਇਰ ਕਰੇਗਾ। ਕੇਜਰੀਵਾਲ ਨੇ ਵੀ ਰਿਸ਼ਤਾ ਕਰਵਾਉਣ ਦੀ ਗੱਲ ਕਰਕੇ ਮੇਰੀਆਂ ਭੈਣਾਂ ਤੇ ਧੀਆਂ ਨੂੰ ਬੁਰਾ ਭਲਾ ਕਿਹਾ। ਇਸ ਦੇ ਲਈ ਮੈਂ ਪਾਰਟੀ ਤੋਂ ਇਜਾਜ਼ਤ ਮੰਗੀ ਹੈ। ਮੈਂ ਕੇਜਰੀਵਾਲ ਨੂੰ ਮੁਆਫੀ ਮੰਗ ਕੇ ਨਹੀਂ ਛੱਡਾਂਗਾ।

ਸੀਐਮ ਚੰਨੀ ਨੇ ਕਿਹਾ ਕਿ ਕੇਜਰੀਵਾਲ ਦੀ ਆਦਤ ਹੈ ਕਿ ਉਹ ਪਹਿਲਾਂ ਵੱਡੇ-ਵੱਡੇ ਦੋਸ਼ ਲਗਾਉਂਦੇ ਹਨ ਅਤੇ ਚੋਣਾਂ ਖਤਮ ਹੋਣ ਤੋਂ ਬਾਅਦ ਮੁਆਫੀ ਮੰਗ ਕੇ ਭੱਜ ਜਾਂਦੇ ਹਨ। ਕੇਜਰੀਵਾਲ ਪਹਿਲਾਂ ਵੀ ਨਿਤਿਨ ਗਡਕਰੀ, ਅਰੁਣ ਜੇਤਲੀ ਅਤੇ ਬਿਕਰਮ ਮਜੀਠੀਆ ਦੇ ਮਾਮਲੇ ਵਿੱਚ ਅਜਿਹਾ ਕਰ ਚੁੱਕੇ ਹਨ। ਮੇਰੇ ਮਾਮਲੇ ਵਿੱਚ ਕੇਜਰੀਵਾਲ ਹਰ ਹੱਦ ਪਾਰ ਕਰ ਰਹੇ ਹਨ। ਸੀਐਮ ਚੰਨੀ ਨੇ ਕਿਹਾ ਕਿ ਜੇਕਰ ਈਡੀ ਨੇ ਛਾਪੇਮਾਰੀ ਕਰਕੇ ਪੈਸੇ ਬਰਾਮਦ ਕੀਤੇ ਹਨ ਤਾਂ ਇਸ ਵਿੱਚ ਉਨ੍ਹਾਂ ਦਾ ਕੀ ਕਸੂਰ ਹੈ। ਪੈਸੇ ਕਿਸੇ ਹੋਰ ਤੋਂ ਮਿਲੇ ਸਨ ਪਰ ਮੇਰੀ ਫੋਟੋ ਨੂੰ ਨੋਟਾਂ ਨਾਲ ਲਗਾ ਕੇ ਬਦਨਾਮ ਕੀਤਾ ਜਾ ਰਿਹਾ ਹੈ। ਜੇ ਮੇਰੇ ਘਰੋਂ ਪੈਸੇ ਨਿਕਲੇ ਹੁੰਦੇ ਤਾਂ ਮੈਂ ਜ਼ਿੰਮੇਵਾਰ ਸੀ। ਇਹ ਯਕੀਨੀ ਤੌਰ ‘ਤੇ ਮੇਰਾ ਕਸੂਰ ਹੈ ਕਿ ਮੈਂ ਰਿਸ਼ਤੇਦਾਰ ‘ਤੇ ਨਜ਼ਰ ਨਹੀਂ ਰੱਖ ਸਕਿਆ। ਉਨ੍ਹਾਂ ਕਿਹਾ ਕਿ ਕੇਜਰੀਵਾਲ ਦਾ ਭਤੀਜਾ ਵੀ 130 ਕਰੋੜ ਰੁਪਏ ਨਾਲ ਫੜਿਆ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੀਆਂ ਮਹਿਲਾਵਾਂ ਦੇ ਖਾਤੇ ‘ਚ ਪੈਸੇ ਆਉਣੇ ਹੋਏ ਸ਼ੁਰੂ, CM ਮਾਨ ਨੇ ਧੂਰੀ ਤੋਂ ਕੀਤੀ ਯੋਜਨਾ ਦੀ ਸ਼ੁਰੂਆਤ

ਅੱਜ 1 ਜੁਲਾਈ ਨੂੰ ਪੰਜਾਬ ਵਿੱਚ 18 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਦੇ...

ਪੰਜਾਬ ਦੇ ਤੇਜ਼ ਵਿਕਾਸ ਤੋਂ ਘਬਰਾਏ ਵਿਰੋਧੀ ਮੈਨੂੰ ਰੋਕਣ ਲਈ ਸਾਜ਼ਿਸ਼ਾਂ ਘੜ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਬਰਨਾਲਾ; 30 ਜੂਨ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਔਰਤਾਂ ਲਈ...

ਮੰਡੀ ਗੋਬਿੰਦਗੜ੍ਹ ‘ਚ ਫੈਲੀ ਸਨਸਨੀ! ਦੀਵਾਨ ਬੈੱਡ ‘ਚ ਲੁਕਾ ਕੇ ਲਿਜਾਈ ਜਾ ਰਹੀ ਸੀ ਮਹਿਲਾ ਦੀ ਦੇਹ

ਮੰਡੀ ਗੋਬਿੰਦਗੜ੍ਹ ਦੀ ਗਊਸ਼ਾਲਾ ਰੋਡ ‘ਤੇ ਸੋਮਵਾਰ ਦੇਰ ਰਾਤ ਨੂੰ ਉਸ ਵੇਲੇ ਸਨਸਨੀ ਫੈਲ...

PU ਚੰਡੀਗੜ੍ਹ ‘ਚ ਬੁੱਧਵਾਰ ਰਹੇਗਾ ਵਾਹਨ-ਮੁਕਤ ਦਿਵਸ, ਮੁਫ਼ਤ ਸ਼ਟਲ ਬੱਸਾਂ ਤੇ ਈ-ਰਿਕਸ਼ਾ ਤੋਂ ਮਿਲੇਗੀ ਸੁਵਿਧਾ

ਚੰਡੀਗੜ੍ਹ ਸਥਿਤ ਪੰਜਾਬ ਯੂਨੀਵਰਸਿਟੀ ਕੈਂਪਸ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਅਤੇ ਈਂਧਨ ਬਚਾਉਣ ਲਈ ਪ੍ਰਸ਼ਾਸਨ...

220 ਫੁੱਟ ਡੂੰਘੇ ਬੋਰਵੈੱਲ ’ਚ ਡਿੱਗਿਆ ਬੱਚਾ, NDRF ਤੇ ਫ਼ੌਜ ਦੇ ਜਵਾਨਾਂ ਵੱਲੋਂ ਰਾਹਤ ਤੇ ਬਚਾਅ ਕਾਰਜ ਜਾਰੀ

ਹਰਿਆਣਾ ਦੇ ਅੰਬਾਲਾ ਸ਼ਹਿਰ ਦੇ ਨੇੜੇ ਧਨੌੜਾ ਪਿੰਡ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ...

ਪਾਕਿਸਤਾਨ ਵਿੱਚ 125 ਸਾਲ ਪੁਰਾਣਾ ਗੁਰਦੁਆਰਾ ਢਾਹਿਆ, ਗੁੰਬਦ ਢਾਹੁਣ ਮਗਰੋਂ ਸਿੱਖ ਵਿੱਚ ਭਾਰ ਰੋਸ

ਪਾਕਿਸਤਾਨ ਦੇ ਪੰਜਾਬ ਵਿੱਚ ਗੁਰਦੁਆਰਿਆਂ ਨੂੰ ਢਾਹੁਣ ਦਾ ਸਿਲਸਿਲਾ ਬੇਰੋਕ ਜਾਰੀ ਹੈ। ਪਿਛਲੇ ਸ਼ੁੱਕਰਵਾਰ...