1 ਅਕਤੂਬਰ 2023 (ਬਲਜੀਤ ਮਰਵਾਹਾ) ਕਾਂਗਰਸ ਦੇ ਸੀਨੀਅਰ ਨੇਤਾ ਰਾਹੁਲ ਗਾਂਧੀ ਕੱਲ੍ਹ ( 2 ਅਕਤਬਰ ) ਨੂੰ ਅੰਮ੍ਰਿਤਸਰ ਪਹੁੰਚ ਰਹੇ ਹਨ। ਇਸ ਦੌਰਾਨ ਉਹ ਕੇਵਲ ਹਰਿਮੰਦਰ ਸਾਹਿਬ ਮੱਥਾ ਟੇਕਣਗੇ। ਉਨ੍ਹਾਂ ਦਾ ਇਹ ਪ੍ਰੋਗਰਾਮ ਅਜਿਹੇ ਸਮੇਂ ‘ਚ ਆਇਆ ਹੈ ਜਦੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਗ੍ਰਿਫਤਾਰੀ ਤੋਂ ਬਾਅਦ ਰਾਹੁਲ ਗਾਂਧੀ ਦਾ ਇਹ ਪ੍ਰੋਗਰਾਮ ਪੂਰੀ ਤਰ੍ਹਾਂ ਨਿੱਜੀ ਹੈ ਅਤੇ ਪਾਰਟੀ ਨਾਲ ਸਬੰਧਤ ਕਿਸੇ ਵੀ ਮੀਟਿੰਗ ਤੋਂ ਸਾਫ਼ ਇਨਕਾਰ ਕੀਤਾ ਗਿਆ ਹੈ।
ਰਾਹੁਲ ਗਾਂਧੀ ਕੱਲ੍ਹ ਸਵੇਰੇ ਕਰੀਬ 10 ਵਜੇ ਸ੍ਰੀ ਹਰਿਮੰਦਰ ਸਾਹਿਬ ਪਹੁੰਚ ਰਹੇ ਹਨ। ਹਵਾਈ ਅੱਡੇ ‘ਤੇ ਉਤਰਨ ਤੋਂ ਬਾਅਦ ਉਹ ਸਿੱਧਾ ਮੱਥਾ ਟੇਕਣ ਲਈ ਜਾਣਗੇ। ਦੌਰੇ ਨੂੰ ਪੂਰੀ ਤਰ੍ਹਾਂ ਨਿੱਜੀ ਰੱਖਿਆ ਹੈ। ਇਸ ਦੌਰਾਨ ਸਿਰਫ਼ ਕੁਝ ਸੀਨੀਅਰ ਆਗੂਆਂ ਨੂੰ ਹੀ ਉਸ ਦੇ ਨਾਲ ਰਹਿਣ ਲਈ ਕਿਹਾ ਗਿਆ ਹੈ। ਇਸ ਦੇ ਨਾਲ ਹੀ ਬਾਕੀ ਸਾਰੇ ਆਗੂਆਂ ਨੂੰ ਨਿੱਜਤਾ ਦਾ ਹਵਾਲਾ ਦਿੰਦੇ ਹੋਏ ਹਰਿਮੰਦਰ ਸਾਹਿਬ ਜਾਂ ਹਵਾਈ ਅੱਡੇ ‘ਤੇ ਆਉਣ ਤੋਂ ਰੋਕ ਦਿੱਤਾ ਗਿਆ ਹੈ।












