June 25, 2026, 5:26 am
----------- Advertisement -----------
HomeNewsLatest Newsਜਲੰਧਰ : ਟਰੰਕ ‘ਚੋਂ ਮਿਲੀਆਂ ਤਿੰਨ ਲਾਪਤਾ ਬੱਚੀਆਂ ਦੀਆਂ ਲਾ.ਸ਼ਾਂ, ਪੁਲਿਸ ਨੇ...

ਜਲੰਧਰ : ਟਰੰਕ ‘ਚੋਂ ਮਿਲੀਆਂ ਤਿੰਨ ਲਾਪਤਾ ਬੱਚੀਆਂ ਦੀਆਂ ਲਾ.ਸ਼ਾਂ, ਪੁਲਿਸ ਨੇ ਪਿਤਾ ਨੂੰ ਹਿਰਾਸਤ ‘ਚ ਲਿਆ

Published on

----------- Advertisement -----------

ਜਲੰਧਰ, 2 ਅਕਤੂਬਰ (ਬਲਜੀਤ ਮਰਵਾਹਾ) : ਜਲੰਧਰ ਸ਼ਹਿਰ ਤੋਂ ਅੱਜ ਤੜਕੇ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਤਿੰਨ ਸਕੀਆਂ ਭੈਣਾਂ ਦੀਆਂ ਲਾਸ਼ਾਂ ਘਰ ਦੇ ਬਾਹਰ ਲੋਹੇ ਦੇ ਟਰੰਕ ਵਿੱਚ ਬੰਦ ਪਈਆਂ ਮਿਲੀਆਂ। ਤਿੰਨੇ ਭੈਣਾਂ ਐਤਵਾਰ ਰਾਤ 8 ਵਜੇ ਤੋਂ ਲਾਪਤਾ ਸਨ। ਮਕਾਨ ਮਾਲਕ ਨੇ ਉਨ੍ਹਾਂ ਦੇ ਲਾਪਤਾ ਹੋਣ ਦੀ ਸ਼ਿਕਾਇਤ ਵੀ ਰਾਤ 11 ਵਜੇ ਥਾਣੇ ਵਿੱਚ ਦਰਜ ਕਰਵਾਈ ਸੀ। ਪੁਲੀਸ ਨੇ ਵੀ ਰਾਤ ਸਮੇਂ ਮੌਕੇ ’ਤੇ ਪਹੁੰਚ ਕੇ ਇਲਾਕੇ ਦੇ ਲੋਕਾਂ ਨੂੰ ਨਾਲ ਲੈ ਕੇ ਭਾਲ ਕੀਤੀ ਪਰ ਕੋਈ ਸੁਰਾਗ ਨਹੀਂ ਮਿਲਿਆ। ਸਵੇਰੇ ਲੋਕਾਂ ਨੇ ਜਿਸ ਘਰ ‘ਚੋਂ ਬੱਚੀਆਂ ਗਾਇਬ ਹੋਈਆਂ ਸਨ,ਦੇ ਬਾਹਰ ਇੱਕ ਟਰੰਕ ਪਿਆ ਦੇਖਿਆ।
ਲੋਕਾਂ ਨੇ ਟਰੰਕ ਖੋਲ੍ਹ ਕੇ ਦੇਖਿਆ ਤਾਂ ਅੰਦਰ ਤਿੰਨੋਂ ਬੱਚੀਆਂ ਦੀਆਂ ਲਾਸ਼ਾਂ ਪਈਆਂ ਸਨ। ਜਿਨ੍ਹਾਂ ਬੱਚੀਆਂ ਦੀਆਂ ਲਾਸ਼ਾਂ ਮਿਲੀਆਂ ਹਨ, ਉਨ੍ਹਾਂ ਵਿੱਚ 9 ਸਾਲ ਦੀ ਅੰਮ੍ਰਿਤਾ ਕੁਮਾਰੀ, 7 ਸਾਲ ਦੀ ਸਾਕਸ਼ੀ ਅਤੇ 4 ਸਾਲ ਦੀ ਕੰਚਨ ਸ਼ਾਮਲ ਹਨ। ਮਕਸੂਦਾਂ ਥਾਣੇ ਦੇ ਏਐਸਆਈ ਹਰਬੰਸ ਸਿੰਘ ਨੇ ਦੱਸਿਆ ਕਿ ਸੁਸ਼ੀਲ ਮੰਡਲ ਅਤੇ ਮੰਜੂ ਮੰਡਲ ਦੇ 5 ਬੱਚੇ ਹਨ। ਦੋਵੇਂ ਐਤਵਾਰ ਨੂੰ ਕੰਮ ‘ਤੇ ਗਏ ਹੋਏ ਸਨ। ਜਦੋਂ ਉਹ ਰਾਤ 8 ਵਜੇ ਘਰ ਵਾਪਸ ਆਏ ਤਾਂ ਲੜਕੀਆਂ ਘਰ ਨਹੀਂ ਮਿਲੀਆਂ। ਉਨ੍ਹਾਂ ਨੇ ਸਾਰੀ ਰਾਤ ਭਾਲ ਕੀਤੀ ਪਰ ਉਹ ਨਹੀਂ ਮਿਲੀਆਂ। ਜਿਸ ਤੋਂ ਬਾਅਦ ਪੁਲਿਸ ਨੂੰ ਇਸ ਦੀ ਸ਼ਿਕਾਇਤ ਕੀਤੀ।
ਪਿਤਾ ਨੇ ਦੱਸਿਆ ਕਿ ਉਹ ਸਵੇਰੇ 8 ਵਜੇ ਤੋਂ ਰਾਤ 8 ਵਜੇ ਤੱਕ ਕੰਮ ‘ਤੇ ਗਿਆ ਹੋਇਆ ਸੀ। ਇਲਾਕਾ ਵਾਸੀਆਂ ਨੇ ਦੋਸ਼ ਲਾਇਆ ਕਿ ਲੜਕੀਆਂ ਦਾ ਪਿਤਾ ਨਸ਼ੇ ਦਾ ਆਦੀ ਹੈ। ਉਹ ਸ਼ਰਾਬ ਦੇ ਨਸ਼ੇ ‘ਚ ਸੀ ਅਤੇ ਉਸ ਨੇ ਇਹ ਕਤਲ ਕੀਤੇ। ਪੁਲਸ ਨੇ ਬੱਚੀ ਦੇ ਪਿਤਾ ਨੂੰ ਹਿਰਾਸਤ ‘ਚ ਲੈ ਲਿਆ ਹੈ। ਲੜਕੀਆਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਗਿਆ ਹੈ।ਇਸ ਸਬੰਧੀ ਐਸਪੀ ਇਨਵੈਸਟੀਗੇਸ਼ਨ ਮਨਪ੍ਰੀਤ ਢਿੱਲੋਂ ਨੇ ਦੱਸਿਆ ਕਿ ਲੜਕੀਆਂ ਦੇ ਸਰੀਰ ’ਤੇ ਕੋਈ ਸੱਟ ਦੇ ਨਿਸ਼ਾਨ ਨਹੀਂ ਹਨ। ਸ਼ੁਰੂਆਤੀ ਜਾਂਚ ਵਿੱਚ ਇਹ ਕਤਲ ਨਹੀਂ ਜਾਪਦਾ ਹੈ। ਅਜਿਹਾ ਲਗਦਾ ਹੈ ਕਿ ਲੜਕੀਆਂ ਘਰ ਵਿਚ ਇਕੱਲੀਆਂ ਸਨ। ਅਜਿਹਾ ਹੋ ਸਕਦਾ ਹੈ ਕਿ ਉਹ ਖੇਡਦੇ ਹੋਏ ਟਰੰਕ ਵਿੱਚ ਬੈਠ ਗਈਆਂ ਅਤੇ ਢੱਕਣ ਉੱਪਰੋਂ ਬੰਦ ਹੋ ਗਿਆ। ਜਿਸ ਤੋਂ ਬਾਅਦ ਢੱਕਣ ਨਹੀਂ ਖੁੱਲ੍ਹਿਆ ਅਤੇ ਉਨ੍ਹਾਂ ਦੀ ਮੌਤ ਹੋ ਗਈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਆਪ ਨੇ ਆਪਣੇ ਵਾਅਦਿਆਂ ਨਾਲੋਂ ਵੱਧ ਪੂਰੇ ਕੀਤੇ ਹਨ, ਜਦਕਿ ਵਿਰੋਧੀ ਧਿਰ ਕੋਲ 2027 ਲਈ ਕੋਈ ਰੋਡਮੈਪ ਨਹੀਂ ਹੈ ਅਤੇ ਉਹ ਕੂੜ ਪ੍ਰਚਾਰ ਦਾ...

ਚੰਡੀਗੜ੍ਹ 24 ਜੂਨ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਅਤੇ ਸੂਬਾ ਜਨਰਲ ਸਕੱਤਰ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 15 ਅਗਸਤ ਤੋਂ ਸਰਪੰਚਾਂ ਲਈ 10,000 ਰੁਪਏ ਮਾਸਿਕ ਮਾਣਭੱਤੇ ਦਾ ਐਲਾਨ

ਬਠਿੰਡਾ, 24 ਜੂਨ:ਜ਼ਮੀਨੀ ਪੱਧਰ 'ਤੇ ਲੋਕਤੰਤਰ ਨੂੰ ਮਜ਼ਬੂਤ ਕਰਨ ਅਤੇ ਪਿੰਡਾਂ ਦੀ ਲੀਡਰਸ਼ਿਪ ਨੂੰ...

ਮੈਨੂੰ ਬਦਨਾਮ ਕਰਨ ਲਈ ਬਣਾਈ ਗਈ ਫ਼ਰਜ਼ੀ ਵੀਡੀਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 24 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ...

BJP ਲੀਡਰ ਮਨੋਰੰਜਨ ਕਾਲੀਆ ਬੇਹੋਸ਼ ਹੋ ਕੇ ਡਿੱਗੇ, ਜਲੰਧਰ ‘ਚ ਪ੍ਰੋਗਰਾਮ ਦੌਰਾਨ ਅਚਾਨਕ ਵਿਗੜੀ ਤਬੀਅਤ

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਦੀ ਸਿਹਤ ਅਚਾਨਕ ਵਿਗੜ...

ਜ਼ਮੀਨੀ ਵਿਵਾਦ ਨੇ ਧਾਰਿਆ ਖੂਨੀ ਰੂਪ, ਇੱਕੋ ਪਰਿਵਾਰ ਦੇ 3 ਜੀਆਂ ਸਮੇਤ 4 ਮੌਤਾਂ

ਟਾਲਾ ਦੇ ਥਾਣਾ ਸੇਖਵਾਂ ਅਧੀਨ ਪੈਂਦੇ ਪਿੰਡ ਮੁੰਡੀ ਕਰਾਲ ਵਿੱਚ ਜ਼ਮੀਨੀ ਵਿਵਾਦ ਨੇ ਖੂਨੀ...

ਮਹਾਰਾਸ਼ਟਰ ਸਰਕਾਰ ਨੇ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ‘ਤੇ ਕਬਜ਼ਾ ਕਰਨ ਦੀ ਕੋਝੀ ਸਾਜ਼ਿਸ਼ ਰਚੀ – ਮਾਲਵਿੰਦਰ ਕੰਗ

ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਅਬਚਲਨਗਰ ਨਾਂਦੇੜ ਦੇ ਪ੍ਰਬੰਧ ਸਬੰਧੀ 1956 ਦੇ ਕਾਨੂੰਨ ਨੂੰ...

‘ਕੱਲ੍ਹ ਤੋਂ ਸ਼ੁਰੂ ਹੋਵੇਗੀ SIR ਦੀ ਪ੍ਰਕਿਰਿਆ, ਘਰ-ਘਰ ਜਾਣਗੇ BLOs, 24 ਜੁਲਾਈ ਤੱਕ ਚੱਲੇਗਾ ਗਣਨਾ ਦਾ ਕੰਮ

ਪੰਜਾਬ ਵਿੱਚ 25 ਜੂਨ ਤੋਂ ਵੋਟਰ ਸੂਚੀ ਨੂੰ ਅਪਡੇਟ ਕਰਨ ਲਈ ਇੱਕ ਵਿਸ਼ੇਸ਼ ਇੰਟੈਂਸਿਵ...