May 25, 2026, 3:43 pm
----------- Advertisement -----------
HomeNewsBreaking Newsਥਾਣਾ ਸਦਰ ਪੁਲਿਸ ਕਮਿਸ਼ਨਰੇਟ ਅੰਮ੍ਰਿਤਸਰ ਵੱਲੋਂ ਲੁੱਟਾਂ-ਖੋਹਾਂ ਕਰਨ ਵਾਲੇ 3 ਨੌਜਵਾਨ ਕਾਬੂ

ਥਾਣਾ ਸਦਰ ਪੁਲਿਸ ਕਮਿਸ਼ਨਰੇਟ ਅੰਮ੍ਰਿਤਸਰ ਵੱਲੋਂ ਲੁੱਟਾਂ-ਖੋਹਾਂ ਕਰਨ ਵਾਲੇ 3 ਨੌਜਵਾਨ ਕਾਬੂ

Published on

----------- Advertisement -----------
  • ਪੁਲੀਸ ਵੱਲੋ ਇਨ੍ਹਾਂ ਕੋਲੋ 2 ਚੋਰੀ ਦੇ ਮੋਬਾਈਲ ਫੋਨ, ਇੱਕ ਖਿਡੌਣਾ ਪਿਸਤੋਲ ਤੇ ਇਕ ਦਾਤਰ ਤੇ ਇੱਕ ਚੋਰੀ ਦਾ ਮੋਟਰਸਾਇਕਲ ਬ੍ਰਾਮਦ
  • ਪੁਲੀਸ ਅਧਿਕਾਰੀ ਵੱਲੋਂ ਇਨ੍ਹਾਂ ਖਿਲਾਫ਼ ਮਾਮਲਾ ਦਰਜ ਕਰਕੇ ਅਦਾਲਤ ਵਿਚ ਪੇਸ਼ ਕਰ ਤਿੰਨ ਦਿਨ ਦਾ ਰਿਮਾਂਡ ਹਾਸਲ ਕੀਤਾ ਗਿਆ
  • ਪੁਲੀਸ ਅਧਿਕਾਰੀ ਨੇ ਦੱਸਿਆ ਕਿ ਰਿਮਾਂਡ ਦੌਰਾਨ ਹੋਰ ਵੀ ਖੁਲਾਸੇ ਹੋਣ ਦੀ ਸੰਭਾਵਨਾ ਹੈ

ਅੰਮ੍ਰਿਤਸਰ, 3 ਅਕਤੂਬਰ 2023 – ਅੰਮਿਤਸਰ ਪੁਲੀਸ ਕਮਿਸ਼ਨਰ ਨੌਨਿਹਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤੇ ਲੁੱਟਾਂ ਖੋਹਾਂ ਕਰਨ ਵਾਲੇ ਲੋਕਾਂ ਦੇ ਖਿਲਾਫ਼ ਚਲਾਈ ਗਈ ਮੁਹਿੰਮ ਦੇ ਤਹਿਤ ਥਾਣਾ ਸਦਰ ਦੀ ਪੁਲੀਸ ਨੂੰ ਉਸ ਸਮੇਂ ਵੱਡੀ ਕਾਮਯਾਬੀ ਹਾਸਿਲ ਹੋਈ ਜਦੋਂ ਪਿੱਛਲੇ ਦਿਨੀਂ ਹੀਰਾ ਸਿੰਘ ਨੇ ਦੱਸਿਆ ਕਿ ਦਰਮਿਆਨੀ ਰਾਤ ਨੂੰ ਰਣਜੀਤ ਐਵੀਨਿਊ ਤੋਂ ਮਜੀਠਾ ਰੋਡ ਬਾਈਪਾਸ ਨੂੰ ਆਪਣੀ ਮੈਪਿਡ ਨੰਬਰ PB02-DK-3416 ਰੰਗ ਨੀਲਾ ਤੇ ਜਾ ਰਿਹਾ ਸੀ ਤੇ ਕਰੀਬ ਰਾਤ ਡੇਢ ਵਜੇ ਦੇ ਕਰੀਬ ਖੰਨਾ ਪੇਪਰ ਮਿਲ ਘਰ ਦੇ ਬਾਹਰ ਮੇਨ ਰੋਡ ਤੇ ਥੋੜਾ ਅੱਗੇ ਪਹੁੰਚਿਆ ਤੇ ਪਿਛੇ ਤਿੰਨ ਨੌਜਵਾਨ ਮੋਟਰ ਸਾਈਕਲ Apachhe ਰੰਗ ਕਾਲਾ ਤੇ ਆਏ ਤੇ ਉਸ ਮੋਪਿਡ ਦੇ ਅੱਗੇ ਆਪਣਾ ਮੋਟਰਸਾਈਕਲ ਲਗਾ ਕੇ ਉਸ ਨੂੰ ਘੇਰ ਲਿਆ ਤੇ ਮੋਟਰ ਸਾਈਕਲ ਚਲਾਉਣ ਵਾਲੇ ਦੋ ਨੌਜਵਾਨ ਜਿੰਨਾ ਵਿਚ ਇਕ ਸਰਦਾਰ ਸੀ ਇਕ ਮੋਨਾ ਨੌਜਵਾਨ ਉਤਰ ਕੇ ਉਸ ਵੱਲ ਆਏ ਜਿੰਨਾ ਦੇ ਹੱਥ ਵਿੱਚ ਦਾਤਰ ਤੇ ਪਿਸਤੋਲ ਸਨ ਉਸ ਕੋਲ ਜਬਰ ਦਸਤੀ ਉਸਦਾ ਮੋਬਾਇਲ ਫੋਨ ਅਤੇ ਜੇਬ ਵਿਚ ਪਏ 2200/- ਰੁਪਏ ਖੋਹ ਕੇ ਲੈ ਗਏ।

ਇਸ ਮਾਮਲੇ ‘ਚ ਮੁਕੱਮਦਾ ਰਜਿਸਟਰ ਕੀਤਾ ਗਿਆ, ਇਸ ਮੌਕੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਏਸੀਪੀ ਵਰਿੰਦਰ ਸਿੰਘ ਖੋਸਾ ਨੇ ਦੱਸਿਆ ਕਿ ਵਾਰਦਾਤਾਂ ਨੂੰ ਟਰੇਸ ਕਰਨ ਲਈ ਪੁਲਿਸ ਪਾਰਟੀਆਂ ਬਣਾਕੇ ਹੀ ਵਾਰਦਾਤ ਵਾਲੀ ਜਗ੍ਹਾ ਦੇ ਏਰੀਆ ਤੇ ਸੀਸੀਟੀਵੀ ਕੈਮਰੇ, ਮੋਬਾਇਲ ਕੰਪਨੀਆਂ ਦੇ ਟਾਵਰ ਡੈਮਪ ਦਾ ਡਾਟਾ ਦਾ ਐਨਾਲਾਈਜ਼ ਕਰਕੇ ਟੈਕਨੀਕਲ ਤਫਤੀਸ ਕੀਤੀ ਅਤੇ ਮੁਕੱਦਮਾ ਉਕਤ ਦੇ ਦੋਸੀਆਨ 1 ਅਕਾਸ਼ਦੀਪ ਸਿੰਘ ਉਰਫ ਚੋਪੂ 2) ਧਰਮਬੀਰ ਸਿੰਘ 3) ਜਸ਼ਨ ਕੁਮਾਰ ਉਰਫ ਰਾਘਵ ਨੂੰ ਕਾਬੂ ਕਰਕੇ ਉਹਨਾਂ ਪਾਸੋਂ ਖੋਹ ਕੀਤਾ ਮੋਬਾਇਲ ਫੋਨ ਮਾਰਕਾ REDMI NOTE 8 PRO ਅਤੇ 2200 ਰੂਪਏ ਅਤੇ ਵਾਰਦਾਤ ਵਿਚ ਵਰਤਿਆ ਮੋਟਰ ਸਾਈਕਲ APACHE ਨੰਬਰੀ PB02 CF-8287, ਖਿਡੌਣਾ, ਪਿਸਟਲ, ਦਾਤਰ ਬਾਮਦ ਕੀਤਾ ਗਿਆ।

ਪੁਲੀਸ ਅਧਿਕਾਰੀ ਨੇ ਦੱਸਿਆ ਕਿ ਅਕਾਸਦੀਪ ਸਿੰਘ ਉਰਫ ਚਪੂ ਅਤੇ ਜਸਨ ਕੁਮਾਰ ਨੇ ਮੰਨਿਆ ਕਿ ਉਣਾ ਇਸ ਤੋਂ ਇਲਾਵਾ ਹੋਰ ਵੀ ਲੁੱਟਾਂ ਖੋਹਾਂ ਕੀਤੀਆਂ ਹਨ । ਪੁਲੀਸ ਨੇ ਅਧਿਕਾਰੀ ਨੇ ਦੱਸਿਆ ਕਿ ਦੋਸੀਆਨ ਨੂੰ ਅਦਾਲਤ ਵਿੱਚ ਪੇਸ਼ ਕਰਕੇ 3 ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਰਿਮਾਂਡ ਦੌਰਾਨ ਹੋਰ ਵੀ ਖੁਲਾਸੇ ਹੋਣ ਦੀ ਸੰਭਾਵਨਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਨੀਟ ਪ੍ਰੀਖਿਆ ਦਾ ਖ਼ੌਫ਼? 92% ਅੰਕ ਲੈਣ ਵਾਲੀ ਹੋਣਹਾਰ ਵਿਦਿਆਰਥਣ ਨੇ ਪੱਖੇ ਨਾਲ ਲਟਕ ਕੇ ਕੀਤੀ ਖ਼ੁਦਕੁਸ਼ੀ

ਕਰਨਾਟਕ ਵਿਚ ਨੀਟ ਦੀ ਪ੍ਰੀਖਿਆ ਦੇ ਚੁੱਕੀ ਵਿਦਿਆਰਥਣ ਨੇ ਆਪਣੇ ਘਰ ਵਿਚ ਪੱਖੇ ਨਾਲ...

ਨਗਰ ਕੌਂਸਲ ਚੋਣਾਂ ਲਈ ਚੋਣ ਪ੍ਰਚਾਰ ਖਤਮ ਹੋਣ ਮਗਰੋਂ ਵੀ ਚੋਣ ਪ੍ਰਚਾਰ ਦੇ ਦੋਸ਼, ਰਾਜਾ ਵੜਿੰਗ ਨੂੰ ਨੋਟਿਸ ਜਾਰੀ

ਪੰਜਾਬ ਕਾਂਗਰਸ ਦੇ ਪ੍ਰਧਾਨ ਤੇ ਲੁਧਿਆਣਾ ਦੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ...

*ਪੰਜਾਬ ਵਿੱਚ ਪਹਿਲੀ ਵਾਰ 220 ਖਿਡਾਰੀਆਂ ਨੂੰ ਖੇਡ ਮੁਕਾਬਲਿਆਂ ਦੀ ਤਿਆਰੀ ਲਈ 8.61 ਕਰੋੜ ਦਿੱਤੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਪੰਜਾਬ ਸਰਕਾਰ ਨੇ ਸਾਰੇ ਖਿਡਾਰੀਆਂ ਨੂੰ 32.05 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਵੰਡੀ-ਮੁੱਖ ਮੰਤਰੀ...

ਅੰਬਾਲਾ : ਘਰੇਲੂ ਝਗੜੇ ਨੇ ਧਾਰਿਆ ਖੌਫਨਾਕ ਰੂਪ, ਮੁੰਡੇ ਨੇ ਦਾਦੀ, ਭਰਾ ਤੇ ਚਾਚੇ ਨੂੰ ਗੋਲੀਆਂ ਮਾਰ ਉਤਾਰਿਆ ਮੌਤ ਦੇ ਘਾਟ

ਅੰਬਾਲਾ ਦੇ ਸ਼ਹਿਜਾਦਪੁਰ ਖੰਡ ਦੇ ਪਿੰਡ ਬਿਚਪੜੀ ਵਿਚ ਘਰੇਲੂ ਝਗੜੇ ਨੇ ਖੌਫਨਾਕ ਰੂਪ ਧਾਰ...

ਆਰਬੀਆਈ ਨੂੰ ਕਮਜ਼ੋਰ ਕਰਕੇ ਅਤੇ ਰਾਜਾਂ ਨੂੰ ਵਿੱਤੀ ਤੌਰ ‘ਤੇ ਨਿਚੋੜ ਕੇ ਭਾਰਤ ਇੱਕ ਮਜ਼ਬੂਤ ਆਰਥਿਕਤਾ ਦਾ ਨਿਰਮਾਣ ਨਹੀਂ ਕਰ ਸਕਦਾ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 23 ਮਈ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸ਼ਨੀਵਾਰ ਨੂੰ ਭਾਰਤੀ ਰਿਜ਼ਰਵ...

ਅਮਰੀਕਾ ਦੇ ਗ੍ਰੀਨ ਕਾਰਡ ਨਿਯਮਾਂ ‘ਚ ਵੱਡਾ ਬਦਲਾਅ, ਹੁਣ ਆਪਣੇ ਦੇਸ਼ ਤੋਂ ਹੀ ਕਰਨੀ ਪਵੇਗੀ ਅਰਜ਼ੀ

ਅਮਰੀਕਾ ‘ਚ ਪਰਮਾਨੈਂਟ ਰੈਜੀਡੈਂਸੀ (ਗ੍ਰੀਨ ਕਾਰਡ) ਦੀ ਉਡੀਕ ਕਰ ਰਹੇ ਹਜ਼ਾਰਾਂ ਭਾਰਤੀਆਂ ਲਈ ਟਰੰਪ...

ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਖੁੱਲ੍ਹੇ; ਗੂੰਜੇ ਖਾਲਸਾਈ ਜੈਕਾਰੇ

ਸਿੱਖ ਤੀਰਥ ਅਸਥਾਨ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਅੱਜ ਸ਼ਨੀਵਾਰ ਸਵੇਰੇ 11:30 ਵਜੇ ਸ਼ਰਧਾਲੂਆਂ...

ਪੈਟਰੋਲ – ਡੀਜ਼ਲ 6 ਰੁਪਏ ਹੋਇਆ ਸਸਤਾ! ਪੜ੍ਹੋ ਨਵੇਂ ਰੇਟ

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਪਾਕਿਸਤਾਨ...

ਫ਼ਰੀਦਾਬਾਦ ਵਿਚ ਇਕ ਵੱਡਾ ਹਾਦਸਾ, ਸਕੂਲ ਦੀ ਡਿੱਗੀ ਛੱਤ, ਬੱਚੇ ਮਲਬੇ ਹੇਠਾਂ ਦੱਬੇ, 4 ਦੀ ਹਾਲਤ ਗੰਭੀਰ

 ਫ਼ਰੀਦਾਬਾਦ ਵਿਚ ਇਕ ਵੱਡਾ ਹਾਦਸਾ ਹੋਣ ਦੀ ਖ਼ਬਰ ਮਿਲੀ ਹੈ। ਜਾਣਕਾਰੀ ਦੇ ਅਨੁਸਾਰ, ਸਕੂਲ...