October 2, 2026, 5:22 pm
----------- Advertisement -----------
HomeNewsLatest Newsਬੀਐਸਐਫ ਅਤੇ ਥਾਣਾ ਖਾਲੜਾ ਪੁਲਿਸ ਵੱਲੋਂ 1 ਡਰੋਨ ਅਤੇ 2 ਕਿਲੋ 518...

ਬੀਐਸਐਫ ਅਤੇ ਥਾਣਾ ਖਾਲੜਾ ਪੁਲਿਸ ਵੱਲੋਂ 1 ਡਰੋਨ ਅਤੇ 2 ਕਿਲੋ 518 ਗ੍ਰਾਮ ਹੈਰੋਇਨ ਬਰਾਮਦ

Published on

----------- Advertisement -----------

ਪਾਕਿਸਤਾਨੀ ਡਰੋਨ ਦੀਆਂ ਭਾਰਤੀ ਖੇਤਰ ‘ਚ ਦਸਤਕ ਦੇਣ ਦੀਆਂ ਗਤੀਵਿਧੀਆਂ ਲਗਾਤਾਰ ਜਾਰੀ ਹਨ। ਇਸ ਦੀ ਇਕ ਹੋਰ ਤਾਜ਼ਾ ਮਿਸਾਲ ਬੀਤੀ ਰਾਤ ਉਸ ਵੇਲੇ ਵੇਖਣ ਨੂੰ ਮਿਲੀ ਜਦੋਂ ਪਾਕਿਸਤਾਨੀ ਡਰੋਨ ਨੂੰ ਭਾਰਤ ਪੁੱਜੀ 2 ਕਿਲੋ 518 ਗ੍ਰਾਮ ਹੈਰੋਇਨ ਸਮੇਤ ਪੰਜਾਬ ਪੁਲਸ ਅਤੇ ਬੀ.ਐਸ.ਐਫ ਵੱਲੋਂ ਬਰਾਮਦ ਕਰ ਲਿਆ ਗਿਆ।
ਜਾਣਕਾਰੀ ਦਿੰਦੇ ਹੋਏ ਡੀ.ਐਸ.ਪੀ ਭਿਖੀਵਿੰਡ ਪ੍ਰੀਤਇੰਦਰ ਸਿੰਘ ਨੇ ਦੱਸਿਆ ਕਿ ਜ਼ਿਲੇ ਅਧੀਨ ਆਉਂਦੀ ਭਾਰਤ-ਪਾਕਿਸਤਾਨ ਸਰਹੱਦ ਦੇ ਸੈਕਟਰ ਖਾਲੜਾ ਅਧੀਨ ਆਉਂਦੀ ਬੀ.ਉ.ਪੀ ਕਲਸੀਆਂ ਰਾਹੀਂ ਡਰੋਨ ਦਾਖਲ ਹੋਣ ਸਬੰਧੀ ਰਾਤ 9 ਵਜੇ ਸੂਚਨਾ ਪ੍ਰਾਪਤ ਹੋਈ, ਜਿਸ ਤੋਂ ਬਾਅਦ ਥਾਣਾ ਖਾਲੜਾ ਦੀ ਪੁਲਸ ਅਤੇ ਬੀ.ਐਸ.ਐਫ ਵੱਲੋਂ ਤਲਾਸ਼ੀ ਅਭਿਆਨ ਦੌਰਾਨ ਗੁਰਜੰਟ ਸਿੰਘ ਪੁੱਤਰ ਘਸੀਟਾ ਸਿੰਘ ਵਾਸੀ ਪਿੰਡ ਕਲਸੀਆਂ ਦੇ ਖੇਤਾਂ ਵਿੱਚੋਂ ਡਰੋਨ ਸਮੇਤ 2 ਕਿਲੋ 518 ਗ੍ਰਾਮ ਹੈਰੋਇਨ ਨੂੰ ਬਰਾਮਦ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਬਰਾਮਦ ਹੈਰੋਇਨ ਇੱਕ ਪੈਕਟ ਵਿੱਚ ਮਜੂਦ ਸੀ ਅਤੇ ਡਰੋਨ ਨਾਲ ਟੰਗਿਆ ਹੋਇਆ ਸੀ। ਡੀ.ਐਸ.ਪੀ ਭਿੱਖੀਵਿੰਡ ਪ੍ਰੀਤਇੰਦਰ ਸਿੰਘ ਨੇ ਦੱਸਿਆ ਥਾਣਾ ਖਾਲੜਾ ਵਿਖੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਨਸ਼ਾ ਤਸਕਰ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਸਕਟ ‘ਚ ਨੰਗਲ ਦੇ ਮੁੰਡੇ ਨੂੰ ਸੁਣਾਈ ਗਈ ਮੌਤ ਦੀ ਸਜ਼ਾ, ਮਾਂ ਨੇ ਸਰਕਾਰ ਤੋਂ ਲਾਈ ਮਦਦ ਦੀ ਗੁਹਾਰ

ਨੰਗਲ ਦੇ ਇੱਕ ਨੌਜਵਾਨ ਨੂੰ ਸਾਊਦੀ ਅਰਬ ਵਿੱਚ ਮੌਤ ਦੀ ਸਜ਼ਾ ਸੁਣਾਈ ਗਈ ਹੈ।...

ਮਹਾਰਾਸ਼ਟਰ ‘ਚ ਟਰੱਕ ਅਤੇ ਪਿਕਅੱਪ ਦੀ ਟੱਕਰ, 7 ਲੋਕਾਂ ਦੀ ਮੌਤ

ਮਹਾਰਾਸ਼ਟਰ ਦੇ ਅਮਰਾਵਤੀ ਜ਼ਿਲ੍ਹੇ ਵਿਚ ਅੱਜ ਸਮ੍ਰਿਧੀ ਹਾਈਵੇਅ 'ਤੇ ਭਿਆਨਤ ਸੜਕੀ ਹਾਦਸਾ ਵਾਪਰਿਆ। ਤੇਜ਼...

ਲਵਲੀ ਯੂਨੀਵਰਸਿਟੀ ’ਚ ਕੈਂਪਸ ਦੇ ਬਾਹਰ ਲੜਾਕੂ ਜਹਾਜ਼ ’ਤੇ ਚੜ੍ਹਨ ਵਾਲੇ ਨੌਜਵਾਨ ਦੀ ਹੋਈ ਪਛਾਣ

ਪੰਜਾਬ ਦੇ ਫਗਵਾੜਾ ਸਥਿਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਵਿੱਚ ਹਿੰਸਾ ਦੌਰਾਨ ਕੈਂਪਸ ਦੇ ਬਾਹਰ...

ਕੁਲਯੁਗੀ ਪੁੱਤ ਨੇ ਮਾਂ ਦਾ ਕੀਤਾ ਕਤਲ, ਪੁੱਤ ਨੂੰ ਲਿੰਗ ਪਰਿਵਰਤਨ ਕਰਨ ਤੋਂ ਰੋਕਣ ਉੱਤੇ ਹੋਇਆ ਸੀ ਵਿਵਾਦ

ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ ਵਿੱਚ ਰਾਜੇਂਦਰ ਨਗਰ ਚੌਰਾਹੇ ਨੇੜੇ ਇੱਕ ਔਰਤ ਦਾ ਕਤਲ...

ਚਾਵਲਾ ਖ਼ਿਲਾਫ਼ ਬਲਾਤਕਾਰ ਕੇਸ ’ਚ ‘ਆਪ’ ਦਾ ਵੱਡਾ ਦਾਅਵਾ, ਕਥਿਤ ਆਡੀਓ ਨਾਲ ਚੁੱਕੇ ਸਵਾਲ

ਆਮ ਆਦਮੀ ਪਾਰਟੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਮਰਜੀਤ ਸਿੰਘ ਚਾਵਲਾ ਖ਼ਿਲਾਫ਼...

  ਰਾਜਾ ਵੜਿੰਗ ਨੇ ਰਾਹੁਲ ਗਾਂਧੀ ਨੂੰ ਸੌਂਪਿਆ ਅਸਤੀਫ਼ਾ, ਕਿਹਾ- ਹੁਣ ਕੁਝ ਦਿਨ ਛੁੱਟੀ ਲੈਣੀ ਚਾਹੀਦੀ

ਪੰਜਾਬ ਚੋਣਾਂ ਤੋਂ ਲਗਭਗ ਤਿੰਨ ਮਹੀਨੇ ਪਹਿਲਾਂ, ਕਾਂਗਰਸ ਦੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ...

ਕਲਯੁਗੀ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਪਤੀ ਨੂੰ ਕੀਤਾ ਕਤਲ, ਫੇਰ ਖੁਦਕੁਸ਼ੀ ਵਿਖਾਉਣ ਦੀ ਰਚੀ ਸਾਜ਼ਿਸ਼

ਬਠਿੰਡਾ ਵਿੱਚ ਇੱਕ ਔਰਤ ਨੇ ਆਪਣੇ ਨਾਜਾਇਜ਼ ਸਬੰਧਾਂ ਦਾ ਪਰਦਾਫਾਸ਼ ਹੋਣ ਤੋਂ ਬਾਅਦ ਆਪਣੇ...

ਮੋਬਾਈਲਾਂ ’ਤੇ ‘ਟੂੰ-ਟੂੰ’ ਦੇ ਸੁਨੇਹੇ ਆਉਂਦਿਆਂ ਹੀ ਔਰਤਾਂ ਦੇ ਚਿਹਰਿਆਂ ‘ਤੇ ਛਾਈ ਖੁਸ਼ੀ

ਖਡੂਰ ਸਾਹਿਬ, 1 ਅਕਤੂਬਰ:‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ 3,000 ਤੋਂ 4,500 ਰੁਪਏ ਸਿੱਧੇ ਖਾਤਿਆਂ ਵਿੱਚ...

ਜਦੋਂ ਸਾਰੇ ਸਬੰਧਤ ਰਿਕਾਰਡ ਐਸਜੀਪੀਸੀ ਕੋਲ ਹੀ ਹਨ ਤਾਂ ਸੀਬੀਆਈ ਜਾਂਚ ਦੀ ਮੰਗ ਕਿਉਂ? – ਬਲਤੇਜ ਪੰਨੂ

ਚੰਡੀਗੜ੍ਹ 1 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਵੀਰਵਾਰ ਨੂੰ ਐਸਜੀਪੀਸੀ ਦੇ ਪ੍ਰਧਾਨ ਹਰਜਿੰਦਰ...