August 14, 2026, 7:39 pm
----------- Advertisement -----------
HomeNewsLatest Newsਗੁਰਦਾਸਪੁਰ 'ਚ 3 ਦੋਸਤਾਂ ਨੂੰ ਅਣਪਛਾਤੇ ਵਾਹਨ ਨੇ ਮਾਰੀ ਟੱਕਰ, 1 ਦੀ...

ਗੁਰਦਾਸਪੁਰ ‘ਚ 3 ਦੋਸਤਾਂ ਨੂੰ ਅਣਪਛਾਤੇ ਵਾਹਨ ਨੇ ਮਾਰੀ ਟੱਕਰ, 1 ਦੀ ਹਸਪਤਾਲ ਲਿਜਾਂਦੇ ਸਮੇਂ ਮੌ.ਤ, 2 ਦੀ ਹਾਲਤ ਗੰਭੀਰ

Published on

----------- Advertisement -----------

ਗੁਰਦਾਸਪੁਰ ਦੇ ਨੇੜਲੇ ਪਿੰਡ ਅਠਵਾਲ (ਭੁੱਲਰ) ਵਿਖੇ ਦੇਰ ਰਾਤ ਸੜਕ ‘ਤੇ ਪੈਦਲ ਜਾ ਰਹੇ ਤਿੰਨ ਦੋਸਤਾਂ ਨੂੰ ਕਿਸੇ ਅਣਪਛਾਤੇ ਵਾਹਨ ਨੇ ਕੁਚਲ ਦਿੱਤਾ। ਇਸ ਘਟਨਾ ਵਿੱਚ ਹੁਣ ਤੱਕ ਇੱਕ ਨੌਜਵਾਨ ਦੀ ਮੌਤ ਹੋ ਗਈ ਹੈ। ਜਦਕਿ ਦੋ ਦੋਸਤਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਦੋਵੇਂ ਜ਼ਖਮੀਆਂ ਦਾ ਦੋ ਵੱਖ-ਵੱਖ ਹਸਪਤਾਲਾਂ ਵਿਚ ਇਲਾਜ ਚੱਲ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ਅਠਵਾਲ ਦੇ ਕਿਸਾਨ ਆਗੂ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਪਿੰਡ ਦਾ ਹੋਣਹਾਰ ਨੌਜਵਾਨ ਮੁਮਤਾਜ਼ (21) ਪੁੱਤਰ ਹਰਦੇਵ ਮਸੀਹ ਆਪਣੇ ਦੋਸਤਾਂ ਅਮਨ ਮਸੀਹ ਅਤੇ ਦੀਪਕ ਮਸੀਹ ਨਾਲ ਬੀਤੀ ਰਾਤ 9.30 ਵਜੇ ਦੇਹਰ ਫੱਤੂਪੁਰ ਨੂੰ ਜਾਂਦੀ ਸੜਕ ‘ਤੇ ਸੈਰ ਕਰ ਰਿਹਾ ਸੀ।
ਅਚਾਨਕ ਕਲਾਨੌਰ ਵੱਲੋਂ ਆ ਰਹੀ ਇੱਕ ਕਾਰ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਇਸ ਦੌਰਾਨ ਮੁਮਤਾਜ਼ ਮਸੀਹ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਜਦਕਿ ਉਸ ਦੇ ਦੋਸਤ ਅਮਨ ਅਤੇ ਦੀਪਕ ਗੰਭੀਰ ਜ਼ਖਮੀ ਹੋ ਗਏ। ਜਿਨ੍ਹਾਂ ਨੂੰ ਵੱਖ-ਵੱਖ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ। ਇਸ ਘਟਨਾ ਦੇ ਸਬੰਧ ‘ਚ ਥਾਣਾ ਕੋਟਲੀ ਸੂਰਤ ਮੱਲੀ ਦੀ ਪੁਲਸ ਨੇ ਅਣਪਛਾਤੇ ਵਾਹਨ ਚਾਲਕ ਖਿਲਾਫ ਮਾਮਲਾ ਦਰਜ ਕਰ ਲਿਆ ਹੈ ਅਤੇ ਸੀਸੀਟੀਵੀ ਕੈਮਰੇ ਚੈੱਕ ਕੀਤੇ ਜਾ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਗਿ.ਰਘਬੀਰ ਸਿੰਘ ਦੇ ਘਰ ‘ਤੇ ਫਾਇਰਿੰਗ, ਮੌਕੇ ਤੋਂ ਗੋਲੀ ਦਾ ਖੋਲ ਵੀ ਬਰਾਮਦ

ਅੰਮ੍ਰਿਤਸਰ ਵਿਚ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘੁਬੀਰ ਸਿੰਘ ਦੇ ਘਰ...

 500 ਕਿਲੋ ਹੈਰੋਇਨ ਤਸਕਰੀ ਮਾਮਲੇ ’ਚ NIA ਵੱਲੋਂ ਦੋਸ਼ੀ ਦੀ ਅੰਮ੍ਰਿਤਸਰ ਸਥਿਤ ਜਾਇਦਾਦ ਕੁਰਕ

ਕੌਮੀ ਜਾਂਚ ਏਜੰਸੀ (NIA) ਨੇ ਵੀਰਵਾਰ (13 ਅਗਸਤ) ਨੂੰ 500 ਕਿਲੋ ਹੈਰੋਇਨ ਤਸਕਰੀ ਮਾਮਲੇ...

ਉਤਰਾਖੰਡ ਦੇ ਚਮੋਲੀ ਵਿੱਚ ਸੁਰੰਗ ਅੰਦਰ ਭਰਿਆ ਪਾਣੀ, 7 ਕਾਮਿਆਂ ਦੀ ਮੌਤ

ਚਮੋਲੀ ਦੇ ਪਿਪਲਕੋਟੀ ਵਿਖੇ ਉਸਾਰੀ ਅਧੀਨ 3 ਕਿਲੋਮੀਟਰ ਲੰਬੀ ਸੁਰੰਗ ਵਿਚ ਵੀਰਵਾਰ ਸ਼ਾਮ ਨੂੰ...

ਮੈਕਸੀਕੋ ਤੋਂ ਰੋਂਦੇ ਹੋਏ ਇਕ ਪੰਜਾਬੀ ਸਿੱਖ ਨੌਜਵਾਨ ਦੀ ਵੀਡੀਓ ਵਾਇਰਲ

ਪੰਜਾਬ ਦੇ ਇੱਕ ਸਿੱਖ ਨੌਜਵਾਨ ਦਾ ਰੋੇਦੇ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਸਾਹਮਣੇ ਆਇਆ...

ਕਪੂਰਥਲਾ: ਮੰਦਰ ਦੇ ਬਾਹਰ ਔਰਤ ਦੀ ਚੱਪਲਾਂ ਨਾਲ ਕੁੱਟਮਾਰ: VIDEO ਵਾਇਰਲ, ਪੁਲਿਸ ਨੇ ਦਰਜ ਕੀਤਾ ਮਾਮਲਾ

ਕਪੂਰਥਲਾ ਦੇ ਇਤਿਹਾਸਕ ਮਾਤਾ ਸ਼੍ਰੀ ਭੱਦਰਕਾਲੀ ਮੰਦਰ ਦੇ ਬਾਹਰ ਇੱਕ ਔਰਤ ਭਿਖਾਰੀ ਦੇ ਆਪਣੇ...

 ਅੰਬਾਲਾ ਵਿੱਚ ਸਿੱਖਾਂ ਅਤੇ ਪੁਲਿਸ ਵਿਚਕਾਰ ਝੜਪ

 7 ਅਗਸਤ ਨੂੰ ਖਾਲਿਸਤਾਨ ਵਿਰੋਧੀ ਅੱਤਵਾਦੀ ਫਰੰਟ ਦੇ ਪ੍ਰਧਾਨ ਗੁਰਸਿਮਰਨ ਸਿੰਘ ਮੰਡ ‘ਤੇ ਹਮਲਾ...

ਪੰਜਾਬ ਦੀਆਂ 97% ਔਰਤਾਂ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦਾ ਲਾਭ ਲੈ ਰਹੀਆਂ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਫਗਵਾੜਾ; 13 ਅਗਸਤ*ਫਗਵਾੜਾ ਵਿੱਚ ਅੱਜ ਦੀ ਸ਼ਾਮ ਉਸ ਵੇਲੇ ਪੂਰੀ ਤਰ੍ਹਾਂ ਅਧਿਆਤਮਿਕ ਰੰਗ ਵਿੱਚ...

’ਸੜਕ ਸੁਰੱਖਿਆ ਫੋਰਸ’ ਏਆਈ, ਡਰੋਨ ਅਤੇ ਸੈਟੇਲਾਈਟ ਤਕਨਾਲੋਜੀ ਰਾਹੀਂ ਪੰਜਾਬ ਨੂੰ ਭਾਰਤ ਦਾ ਰੋਡ ਸੇਫਟੀ ਹੱਬ ਬਣਾਏਗੀ

ਮੋਹਾਲੀ (ਐਸਏਐਸ ਨਗਰ), 12 ਅਗਸਤ 2026:ਪੰਜਾਬ ਪੁਲਿਸ ਨਾ ਸਿਰਫ਼ ਅਪਰਾਧੀਆਂ ਤੋਂ ਸੂਬੇ ਦੇ ਲੋਕਾਂ...

ਆਪ ਆਗੂ ਬਲਤੇਜ ਪੰਨੂ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਸੁਖਬੀਰ ਬਾਦਲ ‘ਤੇ ਹਮਲੇ ਦੀ ਕੋਸ਼ਿਸ਼ ਦੀ ਕੀਤੀ ਨਿਖੇਧੀ

ਚੰਡੀਗੜ੍ਹ 13 ਅਗਸਤ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਅੱਜ...