ਚੰਡੀਗੜ੍ਹ ਦੇ ਸੈਕਟਰ 27 ਵਿੱਚ ਹਰਿਆਣਾ ਦੇ ਸਾਬਕਾ ਐਡਵੋਕੇਟ ਜਨਰਲ ਦੀ ਕਾਰ ਇੱਕ ਨੌਜਵਾਨ ਅਤੇ ਇੱਕ ਲੜਕੀ ਨੂੰ ਟੱਕਰ ਮਾਰ ਕੇ ਦਰੱਖਤ ਨਾਲ ਜਾ ਟਕਰਾਈ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਘਟਨਾ ਸਵੇਰੇ ਕਰੀਬ 10 ਵਜੇ ਦੀ ਹੈ। ਕਾਰ ਚਾਲਕ ਸਮੇਤ ਤਿੰਨੋਂ ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ।
ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ। ਪੁਲਿਸ ਨੇ ਹਾਦਸਾਗ੍ਰਸਤ ਕਾਰ ਨੰਬਰ HR04 H 0006 ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਮੌਕੇ ‘ਤੇ ਮੌਜੂਦ ਲੋਕਾਂ ਦਾ ਕਹਿਣਾ ਹੈ ਕਿ ਕਾਰ ਨੇ ਪਹਿਲਾਂ ਇਕ ਨੌਜਵਾਨ ਅਤੇ ਲੜਕੀ ਨੂੰ ਟੱਕਰ ਮਾਰੀ ਸੀ। ਇਸ ਤੋਂ ਬਾਅਦ ਕਾਰ ਥੋੜ੍ਹੀ ਦੂਰ ਜਾ ਕੇ ਦਰੱਖਤ ਨਾਲ ਜਾ ਟਕਰਾਈ। ਕਾਰ ਚਾਲਕ, ਵਕੀਲ ਵੀ ਜ਼ਖ਼ਮੀ ਹੋ ਗਿਆ ਹੈ।
ਮੌਕੇ ‘ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਇਹ ਕਾਰ ਕਾਫੀ ਤੇਜ਼ ਰਫਤਾਰ ਨਾਲ ਜਾ ਰਹੀ ਸੀ। ਜਦੋਂ ਇਹ ਨੌਜਵਾਨ ਅਤੇ ਲੜਕੀ ਨਾਲ ਟਕਰਾ ਗਈ ਤਾਂ ਵਾਹਨ ਚਾਲਕ ਨੇ ਮੌਕੇ ਤੋਂ ਫਰਾਰ ਹੋਣ ਲਈ ਆਪਣੀ ਰਫਤਾਰ ਵਧਾ ਦਿੱਤੀ। ਇਸ ਕਾਰਨ ਗੱਡੀ ਬੇਕਾਬੂ ਹੋ ਕੇ ਡਿਵਾਈਡਰ ‘ਤੇ ਚੜ੍ਹ ਗਈ ਅਤੇ ਦਰੱਖਤ ਨਾਲ ਜਾ ਟਕਰਾਈ। ਇਸ ਹਾਦਸੇ ਵਿੱਚ ਕਾਰ ਦਾ ਅਗਲਾ ਹਿੱਸਾ ਪੂਰੀ ਤਰ੍ਹਾਂ ਤਬਾਹ ਹੋ ਗਿਆ ਹੈ। ਡਰਾਈਵਰ ਨੂੰ ਵੀ ਸੱਟਾਂ ਲੱਗੀਆਂ।












