October 19, 2026, 5:37 am
----------- Advertisement -----------
HomeNewsਪਟਿਆਲਾ ਰੈਲੀ ਨੇ ਮਾਨ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਤੇ ਲਾਈ ਪੱਕੀ...

ਪਟਿਆਲਾ ਰੈਲੀ ਨੇ ਮਾਨ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਤੇ ਲਾਈ ਪੱਕੀ ਮੋਹਰ: ਡਾ. ਐਸ.ਐਸ. ਆਹਲੂਵਾਲੀਆ

Published on

----------- Advertisement -----------

ਮੋਹਾਲੀ, 3 ਅਕਤੂਬਰ, 2023 (ਬਲਜੀਤ ਮਰਵਾਹਾ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੁਆਰਾ 550 ਕਰੋੜ ਰੁਪਏ ਦੀ ਲਾਗਤ ਨਾਲ ਸਿਹਤਮੰਦ ਪੰਜਾਬ ਮਿਸ਼ਨ ਦੀ ਪਟਿਆਲਾ ਵਿਖੇ ਰਸਮੀ ਸ਼ੁਰੂਆਤ ਮੌਕੇ ਹੋਈ ਰੈਲੀ ਦੌਰਾਨ ਲੋਕਾਂ ਦਾ ਅਥਾਹ ਇਕੱਠ ਨੇ ਮਾਨ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਤੇ ਪੱਕੀ ਮੋਹਰ ਲਗਾ ਦਿੱਤੀ ਹੈ, ਇਸ ਗੱਲ ਦਾ ਪ੍ਰਗਟਾਵਾ ਅੱਜ ਆਮ ਆਦਮੀ ਪਾਰਟੀ ਦੇ ਸੂਬਾ ਸਕੱਤਰ ਅਤੇ ਪੰਜਾਬ ਜਲ ਸਪਲਾਈ ਅਤੇ ਸੀਵਰੇਜ਼ ਬੋਰਡ ਦੇ ਚੇਅਰਮੈਨ ਡਾ. ਐਸ.ਐਸ. ਆਹਲੂਵਾਲੀਆ ਨੇ ਕੀਤਾ। ਦੱਸ ਦਈਏ ਕਿ ਡਾ. ਆਹਲੂਵਾਲੀਆ ਪਿਛਲੇ 5 ਦਿਨਾਂ ਤੋਂ ਪਟਿਆਲਾ ਵਿਖੇ ਰੈਲੀ ਦੇ ਸਾਰੇ ਪ੍ਰਬੰਧਾਂ ਦੀ ਜਿੰਮੇਵਾਰੀ ਨਿਭਾ ਰਹੇ ਸਨ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਬਣਨ ਦੇ ਪਹਿਲਾਂ ਦਿਨ ਤੋਂ ਹੀ ਪੰਜਾਬੀਆਂ ਦੀ ਭਲਾਈ ਦੇ ਲਈ ਕੰਮ ਕਰਨ ਤੇ ਲੱਗੇ ਹੋਏ ਹਨ। ਪਿਛਲੇ ਡੇਢ ਸਾਲ ਦੇ ਵਿੱਚ ਪੰਜਾਬ ਵਿੱਚ ਖੋਲੇ ਗਏ ਆਮ ਆਦਮੀ ਕਲੀਨਿਕਾਂ ਦੇ ਵਿੱਚ ਲੱਖਾਂ ਪੰਜਾਬੀਆਂ ਨੇ ਮੁਫ਼ਤ ਇਲਾਜ ਕਰਵਾਇਆ ਹੈ। ਇਸਦੇ ਨਾਲ ਪੰਜਾਬੀਆਂ ਦੀ ਖੱਜਲ–ਖੁਆਰੀ ਤਾਂ ਘੱਟ ਹੋਈ ਹੀ ਹੈ, ਬਲਕਿ ਇਸਦੇ ਨਾਲ ਲੋਕਾਂ ਦੇ ਕਰੋੜਾਂ ਰੁਪਏ ਦੀ ਬੱਚਤ ਵੀ ਹੋਈ ਹੈ।

ਡਾ. ਆਹਲੂਵਾਲੀਆ ਨੇ ਕਿਹਾ ਕਿ ਇਸ ਸਿਹਤ ਕ੍ਰਾਂਤੀ ਦਾ ਮਕਸਦ ਹਰ ਆਮ ਵਿਅਕਤੀ ਨੂੰ ਨਿੱਜੀ ਹਸਪਤਾਲਾਂ ਵਾਂਗ ਸਰਕਾਰੀ ਹਸਪਤਾਲਾਂ ਵਿੱਚ ਮਿਆਰੀ ਇਲਾਜ ਮੁਹੱਈਆ ਕਰਵਾਉਣਾ ਯਕੀਨੀ ਬਣਾਉਣਾ ਹੈ। ਉਨ੍ਹਾਂ ਅੱਗੇ ਕਿਹਾ ਕਿ ਬਹੁਤ ਅਫ਼ਸੋਸ ਦੀ ਗੱਲ ਹੈ ਕਿ ਸੂਬੇ ਦੇ ਜ਼ਿਆਦਾਤਰ ਸਰਕਾਰੀ ਹਸਪਤਾਲਾਂ ਵਿੱਚ ਆਈਸੀਯੂ ਨਹੀਂ ਹਨ ਪਰ ਹੁਣ ਸਰਕਾਰੀ ਹਸਪਤਾਲਾਂ ਦੀ ਮੁਰੰਮਤ ਕਰਕੇ ਇਹਨਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਆਗਾਮੀ ਦਿਨਾਂ ਵਿੱਚ 550 ਕਰੋੜ ਰੁਪਏ ਦੀ ਲਾਗਤ ਨਾਲ 40 ਸਰਕਾਰੀ ਹਸਪਤਾਲਾਂ ਨੂੰ ਹਾਈ-ਟੈਕ ਹਸਪਤਾਲਾਂ ਵਿੱਚ ਤਬਦੀਲ ਕੀਤਾ ਜਾਵੇਗਾ।

ਉਨ੍ਹਾਂ ਨੇ ਇਸ ਮੌਕੇ ਸਮੂਹ ਪੰਜਾਬੀਆਂ ਦਾ ਧੰਨਵਾਦ ਕੀਤਾ, ਜੋ ਕੱਲ ਪਟਿਆਲਾ ਵਿਖੇ ਸਿਹਤਮੰਦ ਪੰਜਾਬ ਰੈਲੀ ਚ ਲੱਖਾਂ ਦੀ ਗਿਣਤੀ ਦੇ ਵਿੱਚ ਪਹੁੰਚੇ। ਉਨ੍ਹਾਂ ਨੇ ਲੋਕ ਸਭਾ ਹਲਕਾ ਅਨੰਦਪੁਰ ਸਾਹਿਬ ਦੇ ਵਾਸੀਆਂ ਦਾ ਖਾਸ਼ ਤੌਰ ਤੇ ਧੰਨਵਾਦ ਕੀਤਾ, ਜੋ ਵੱਖ–ਵੱਖ ਥਾਵਾਂ ਤੋਂ ਹਜ਼ਾਰਾਂ ਦੀ ਗਿਣਤੀ ਦੇ ਵਿੱਚ ਪਟਿਆਲਾ ਰੈਲੀ ਵਿੱਚ ਪਹੁੰਚੇ। ਉਨ੍ਹਾਂ ਕਿਹਾ ਕਿ ਹੋਰ ਪਾਰਟੀਆਂ ਲੋਕਾਂ ਨੂੰ ਕਈਂ ਤਰ੍ਹਾਂ ਦੇ ਲਾਲਚ ਦੇ ਕੇ ਰੈਲੀਆਂ ਦੇ ਵਿੱਚ ਲੈ ਕੇ ਆਉਂਦੀਆਂ ਹਨ, ਪਰ ਆਮ ਆਦਮੀ ਪਾਰਟੀ ਦੀ ਰੈਲੀ ਵਿੱਚ ਕਿਸੇ ਨੂੰ ਕੋਈ ਲਾਲਚ ਦੇ ਕੇ ਨਹੀਂ ਲਿਆਦਾਂ ਜਾਂਦਾ। ਲੋਕ ਮਾਨ ਸਰਕਾਰ ਵਲੋਂ ਕੀਤੇ ਜਾ ਰਹੇ ਕੰਮਾਂ ਤੋਂ ਐਨੇ ਜ਼ਿਆਦਾ ਪ੍ਰਭਾਵਿਤ ਹੋ ਚੁੱਕੇ ਹਨ, ਕਿ ਉਹ ਖੁੱਦ ਲੱਖਾਂ ਦੀ ਗਿਣਤੀ ਚ ਰੈਲੀ ਵਿੱਚ ਜਾ ਕੇ ਉਨ੍ਹਾਂ ਦਾ ਧੰਨਵਾਦ ਕਰ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਰਵਿੰਦਰ ਸਿੰਘ ਝੋਟਾ ਦੇ ਹੱਕ ‘ਚ ਮਾਨਸਾ ਪਹੁੰਚੇ ਬੱਬੂ ਮਾਨ ਤੇ G Khan, ਲੋਕਾਂ ਨੂੰ ਕੀਤੀ ਇਹ ਅਪੀਲ

ਨਸ਼ਿਆਂ ਖਿਲਾਫ ਆਵਾਜ਼ ਚੁੱਕਣ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿਚ ਪਰਿਵਾਰ ਹੁਣ...

ਸਿੱਧੂ ਮੂਸੇਵਾਲਾ ਦੇ ਮਾਪਿਆਂ ਖ਼ਿਲਾਫ਼ ਸ਼ਿਕਾਇਤ, ਛੋਟੇ ਸਿੱਧੂ ਦੇ ਇਸ਼ਾਰਿਆਂ ’ਤੇ ਉਠਾਏ ਸਵਾਲ

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਖ਼ਿਲਾਫ਼ ਸੀਨੀਅਰ ਵਕੀਲ ਨਵਕਿਰਨ ਸਿੰਘ ਨੇ ਸ਼ਿਕਾਇਤ...

 ਅਜੈ ਦੇਵਗਨ ਦੇ ਬੰਗਲੇ ‘ਤੇ ਚੱਲਿਆ BMC ਦਾ ਬੁਲਡੋਜ਼ਰ, ਗੈਰ-ਕਾਨੂੰਨੀ ਨਿਰਮਾਣ ਖਿਲਾਫ ਹੋਈ ਕਾਰਵਾਈ

ਮੁੰਬਈ ਨਗਰ ਨਿਗਮ ਨੇ ਅਦਾਕਾਰ ਅਜੇ ਦੇਵਗਨ ਦੇ ਜਹੂ ਸਥਿਤ ਬੰਗਲੇ ਵਿਚ ਬਿਨਾਂ ਇਜਾਜ਼ਤ...

ਨਾਲੇ ਵਿਚ ਡਿੱਗੀ ਸਵਾਰੀਆਂ ਨਾਲ ਭਰੀ ਟੈਂਪੋ ਟਰੈਵਲਰ, ਅੱਠ ਲੋਕਾਂ ਦੀ ਮੌਕੇ ‘ਤੇ ਮੌਤ

ਰਾਜਸਥਾਨ ਦੇ ਕੋਟਾ ਵਿੱਚ, ਦਿੱਲੀ-ਮੁੰਬਈ ਐਕਸਪ੍ਰੈਸਵੇਅ 'ਤੇ ਇੱਕ ਟੈਂਪੋ ਟਰੈਵਲਰ ਇੱਕ ਪੁਲੀ ਤੋਂ ਹੇਠਾਂ...

ਗ੍ਰੇਟਰ ਨੋਇਡਾ ਵਿੱਚ ਇੱਕੋ ਪਰਿਵਾਰ ਦੇ ਪੰਜ ਮੈਂਬਰਾਂ ਦੀ ਸ਼ੱਕੀ ਹਾਲਤ ਵਿੱਚ ਮੌਤ

ਗ੍ਰੇਟਰ ਨੋਇਡਾ ਦੇ ਰਾਬੂਪੁਰਾ ਥਾਣਾ ਖੇਤਰ ਅਧੀਨ ਆਉਂਦੇ ਪਿੰਡ ਨਗਲਾ ਸ੍ਰੀਗੋਪਾਲ ਵਿੱਚ ਇੱਕੋ ਪਰਿਵਾਰ...

ED ਰੇਡ ਖਿਲਾਫ਼ ਕੋਰਟ ਪਹੁੰਚੇ AAP ਆਗੂ ਸੰਨੀ ਆਹਲੂਵਾਲੀਆ, ਚੰਡੀਗੜ੍ਹ ਰਿਹਾਇਸ਼ ‘ਤੇ ਪਿਆ ਸੀ ਛਾਪਾ

ਆਮ ਆਦਮੀ ਪਾਰਟੀ (ਆਪ) ਦੇ ਆਗੂ ਅਤੇ ਪੰਜਾਬ ਵਾਟਰ ਸਪਲਾਈ ਐਂਡ ਸੀਵਰੇਜ ਬੋਰਡ ਦੇ...

ਸਰਕਾਰੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਵਿਦਿਆਰਥੀ ਆਗੂਆਂ ਖ਼ਿਲਾਫ਼ ਮਾਮਲਾ ਦਰਜ

ਫਰੀਦਕੋਟ ਪੁਲੀਸ ਨੇ ਬੀਤੇ ਦਿਨੀਂ ਸੂਬੇ ਭਰ ਵਿੱਚ ਸੱਦੇ ਗਏ ‘ਪੰਜਾਬ ਬੰਦ’ ਦੌਰਾਨ ਸਰਕਾਰੀ...

ਕੈਲੀਫੋਰਨੀਆ ’ਚ ਲਾਪਤਾ ਪੰਜਾਬਣ ਜੈਸਮੀਨ ਔਜਲਾ ਗਿੱਲ ਦਾ ਬੇਰਹਿਮੀ ਨਾਲ ਕਤਲ; ਪਤੀ ਗ੍ਰਿਫ਼ਤਾਰ

ਅਮਰੀਕਾ ਦੇ ਕੈਲੀਫੋਰਨੀਆ ਦੀ ਸੈਕਰਾਮੈਂਟੋ ਰਿਹਾਇਸ਼ ਤੋਂ 30 ਸਤੰਬਰ ਤੋਂ ਲਾਪਤਾ ਚੱਲ ਰਹੀ ਪੰਜਾਬੀ...

ਮਾਨ ਸਰਕਾਰ ਦੀ ਨਸ਼ਿਆਂ ਖਿਲਾਫ ਜੰਗ ਤੇਜ਼, ਪੰਜਾਬ ‘ਚ 117 ਡੀਐਸਪੀ ਨਿਯੁਕਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਫਿਲੌਰ ਵਿੱਚ ‘ਯੁੱਧ ਨਸ਼ਿਆ ਵਿਰੁੱਧ’ ਮੁਹਿੰਮ...