June 2, 2026, 12:55 pm
----------- Advertisement -----------
HomeNewsਪੁਲਸ ਵੱਲੋਂ Newsclick ਵੈੱਬਸਾਈਟ ਦੇ 30 ਟਿਕਾਣਿਆਂ 'ਤੇ ਛਾਪਾ, ਕਰਮਚਾਰੀਆਂ ਦੇ ਲੈਪਟਾਪ...

ਪੁਲਸ ਵੱਲੋਂ Newsclick ਵੈੱਬਸਾਈਟ ਦੇ 30 ਟਿਕਾਣਿਆਂ ‘ਤੇ ਛਾਪਾ, ਕਰਮਚਾਰੀਆਂ ਦੇ ਲੈਪਟਾਪ ਅਤੇ ਮੋਬਾਈਲ ਫ਼ੋਨ ਜ਼ਬਤ

Published on

----------- Advertisement -----------

ਨਵੀਂ ਦਿੱਲੀ, 3 ਅਕਤੂਬਰ (ਬਲਜੀਤ ਮਰਵਾਹਾ) ਦਿੱਲੀ ਪੁਲਸ ਨੇ ਅੱਜ ਮੰਗਲਵਾਰ ਨੂੰ ਨਿਊਜ਼ਕਲਿਕ ਵੈੱਬਸਾਈਟ ‘ਤੇ ਛਾਪਾ ਮਾਰਿਆ। ਦਿੱਲੀ ਪੁਲਸ ਦੇ ਸੂਤਰਾਂ ਨੇ ਨਿਊਜ਼ ਏਜੰਸੀ ਨੂੰ ਦੱਸਿਆ ਕਿ ਪੁਲਸ ਨੇ ਵੈੱਬਸਾਈਟ ਨਾਲ ਕਥਿਤ ਤੌਰ ‘ਤੇ ਜੁੜੇ 30 ਤੋਂ ਜ਼ਿਆਦਾ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਹੈ। ਪੁਲਿਸ ਨੇ ਕਿਹਾ ਕਿ ਨਿਊਜ਼ ਕਲਿੱਕ ਨਾਲ ਸਬੰਧਤ ਵੱਖ-ਵੱਖ ਥਾਵਾਂ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ।

ਇਸ ਮਾਮਲੇ ਵਿੱਚ ਅਜੇ ਤੱਕ ਕਿਸੇ ਦੀ ਗ੍ਰਿਫ਼ਤਾਰੀ ਨਹੀਂ ਹੋਈ ਹੈ। ਇਸ ਮਾਮਲੇ ਦੀ ਅਗਲੇਰੀ ਜਾਂਚ ਅਜੇ ਜਾਰੀ ਹੈ।ਦਿੱਲੀ ਪੁਲਿਸ ਨੇ ਛਾਪੇਮਾਰੀ ਦੌਰਾਨ ਕਈ ਕਰਮਚਾਰੀਆਂ ਦੇ ਲੈਪਟਾਪ ਅਤੇ ਮੋਬਾਈਲ ਫ਼ੋਨ ਵੀ ਜ਼ਬਤ ਕੀਤੇ ਹਨ। ਨਿਊਜ਼ਕਲਿਕ ਦੇ ਪੱਤਰਕਾਰ ਅਭਿਸਾਰ ਸ਼ਰਮਾ ਨੇ ਸੋਸ਼ਲ ਮੀਡੀਆ ‘ਤੇ ਪੋਸਟ ਕੀਤਾ ਹੈ ਕਿ ਪੁਲਿਸ ਨੇ ਉਸ ਦਾ ਫ਼ੋਨ ਅਤੇ ਲੈਪਟਾਪ ਜ਼ਬਤ ਕਰ ਲਿਆ ਹੈ।
ਇਸ ਤੋਂ ਪਹਿਲਾਂ 22 ਅਗਸਤ ਨੂੰ ਦਿੱਲੀ ਹਾਈ ਕੋਰਟ ਨੇ ਨਿਊਜ਼ਕਲਿਕ ਵੈੱਬਸਾਈਟ ਦੇ ਮੁੱਖ ਸੰਪਾਦਕ ਪ੍ਰਬੀਰ ਪੁਰਕਾਯਸਥ ਨੂੰ ਨੋਟਿਸ ਦਿੱਤਾ ਸੀ। ਇਹ ਨੋਟਿਸ ਦਿੱਲੀ ਪੁਲਿਸ ਦੀ ਆਰਥਿਕ ਅਪਰਾਧ ਸ਼ਾਖਾ (ਈਓਡਬਲਯੂ) ਦੀ ਪਟੀਸ਼ਨ ‘ਤੇ ਦਿੱਤਾ ਗਿਆ ਸੀ। ਪਟੀਸ਼ਨ ‘ਚ ਪੁਲਸ ਨੇ ਅਦਾਲਤ ਦੇ ਉਸ ਅੰਤਰਿਮ ਹੁਕਮ ਨੂੰ ਵਾਪਸ ਲੈਣ ਦੀ ਅਪੀਲ ਕੀਤੀ ਸੀ, ਜਿਸ ‘ਚ ਨਿਊਜ਼ ਸਾਈਟ ‘ਤੇ ਸਖਤ ਕਾਰਵਾਈ ਕਰਨ ‘ਤੇ ਰੋਕ ਲਗਾਈ ਗਈ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਖ਼ਤ ਟੈਕਸ ਪਾਲਣਾ ਮੁਹਿੰਮਾਂ ਸਦਕਾ ਸੂਬੇ ਦਾ ਮਾਲੀਆ ਅਧਾਰ ਕੌਮੀ ਰੁਝਾਨਾਂ ਨਾਲੋਂ ਅੱਗੇ ਨਿਕਲਿਆ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 1 ਜੂਨ 2026:ਪੰਜਾਬ ਦੀ ਮਜ਼ਬੂਤ ਵਿੱਤੀ ਕਾਰਗੁਜ਼ਾਰੀ ਨੂੰ ਮੁੜ ਦੁਹਰਾਉਂਦਿਆਂ, ਸੂਬੇ ਦੇ ਵਿੱਤ,...

ਦਿਲ ਵਿੱਚ ਛੇਦ ਨਾਲ ਸਾਲਾਂ ਤੱਕ ਜੂਝਦੀ ਰਹੀ ਗੁਰਪ੍ਰੀਤ ਕੌਰ; ‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਦਿੱਤਾ ਨਵਾਂ ਜੀਵਨ

ਚੰਡੀਗੜ੍ਹ; 01 ਜੂਨ 2026 ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਪੰਜਾਬ ਦੇ ਲੋਕਾਂ...

ਜੂਨ ਦੇ ਪਹਿਲੇ ਦਿਨ ਮਹਿੰਗਾਈ ਦਾ ਝਟਕਾ, ਵਪਾਰਕ ਸਿਲੰਡਰ ਹੋਇਆ ਮਹਿੰਗਾ

ਅੱਜ ਜੂਨ ਮਹੀਨੇ ਦੇ ਪਹਿਲੇ ਦਿਨ ਆਮ ਜਨਤਾ ਨੂੰ ਮੁੜ ਮਹਿੰਗਾਈ ਦਾ ਝਟਕਾ ਲੱਗਿਆ...

CM ਭਗਵੰਤ ਮਾਨ ਤੈਅ ਕਰਨਗੇ ਨਗਰ ਨਿਗਮ ਤੇ ਕੌਂਸਲਾਂ ਦੇ ਪ੍ਰਧਾਨਾਂ ਦੇ ਨਾਂਅ, ‘ਆਪ’ ਦੀ ਕੋਰ ਕਮੇਟੀ ‘ਚ ਹੋਇਆ ਫ਼ੈਸਲਾ

ਨਿਗਮ, ਕੌਂਸਲ ਚੋਣਾਂ ਨੂੰ ਲੈ ਕੇ AAP ਦਾ ਵੱਡਾ ਫ਼ੈਸਲਾ ਸਾਹਮਣੇ ਆਇਆ ਹੈ। ਪੰਜਾਬ...

ਪੰਜਾਬ ਵਿੱਚ ਹੱਡੀਆਂ ਅਤੇ ਜੋੜਾਂ ਸਬੰਧੀ ਇਲਾਜ ਦੀ ਮੰਗ ਵਧੀ, ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਆਰਥੋਪੀਡਿਕ ਇਲਾਜਾਂ ‘ਤੇ 84 ਕਰੋੜ ਰੁਪਏ ਤੋਂ ਵੱਧ ਖ਼ਰਚ

ਚੰਡੀਗੜ੍ਹ, 31 ਮਈ 2026:ਪੰਜਾਬ ਵਿੱਚ ਹੱਡੀਆਂ, ਜੋੜਾਂ ਅਤੇ ਟ੍ਰੌਮਾ ਨਾਲ ਸਬੰਧਿਤ ਜੁੜੀਆਂ ਸਿਹਤ ਸਮੱਸਿਆਵਾਂ...

ਭਗਵੰਤ ਮਾਨ ਸਰਕਾਰ ਪੇਂਡੂ ਪੰਜਾਬ ਦੀ ਬਦਲ ਰਹੀ ਨੁਹਾਰ, 40,000 ਕਿਲੋਮੀਟਰ ਸੜਕਾਂ ਨੂੰ ਮਜ਼ਬੂਤ ਕਰਨ ਦਾ ਕੰਮ ਜਾਰੀ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ / ਦਿੜ੍ਹਬਾ / ਲਹਿਰਾਗਾਗਾ, 31 ਮਈ 2026:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ...

ਮਜੀਠੀਆ ਦੀ ਅੰਮ੍ਰਿਤਸਰ ਸਥਿਤ ਕੋਠੀ ਵਿਖੇ ਪੁਲਿਸ ਵਲੋਂ ਛਾਪੇਮਾਰੀ

ਸੀਨੀਅਰ ਅਕਾਲੀ ਆਗੂ ਤੇ ਸਾਬਕਾ ਕੈਬਨਟ ਮੰਤਰੀ ਬਿਕਰਮ ਸਿੰਘ ਮਜੀਠੀਆ ਅਤੇ ਹਲਕਾ ਮਜੀਠਾ ਤੋਂ...