April 29, 2026, 3:32 pm
----------- Advertisement -----------
HomeNewsLatest Newsਆਸਾਮ ਦੀ ਜੇਲ੍ਹ ’ਚ ਨਜ਼ਰਬੰਦ ਸਿੱਖਾਂ ਦੇ ਪਰਿਵਾਰਾਂ ਅਤੇ ਵਕੀਲਾਂ ਨੂੰ ਮੁਲਾਕਾਤ...

ਆਸਾਮ ਦੀ ਜੇਲ੍ਹ ’ਚ ਨਜ਼ਰਬੰਦ ਸਿੱਖਾਂ ਦੇ ਪਰਿਵਾਰਾਂ ਅਤੇ ਵਕੀਲਾਂ ਨੂੰ ਮੁਲਾਕਾਤ ਤੋਂ ਰੋਕਣਾ ਮੰਦਭਾਗਾ- ਐਡਵੋਕੇਟ ਧਾਮੀ

Published on

----------- Advertisement -----------

ਅੰਮ੍ਰਿਤਸਰ, 4 ਅਕਤੂਬਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਨਜ਼ਰਬੰਦ ਭਾਈ ਅੰਮ੍ਰਿਤਪਾਲ ਸਿੰਘ ਅਤੇ ਹੋਰ ਸਿੱਖਾਂ ਦੇ ਪਰਿਵਾਰਕ ਮੈਂਬਰਾਂ ਅਤੇ ਵਕੀਲਾਂ ਨੂੰ ਮੁਲਾਕਾਤ ਦੀ ਇਜਾਜ਼ਤ ਨਾ ਦੇਣ ’ਤੇ ਇਤਰਾਜ਼ ਪ੍ਰਗਟ ਕੀਤਾ ਹੈ।
ਦਫ਼ਤਰ ਸ਼੍ਰੋਮਣੀ ਕਮੇਟੀ ਤੋਂ ਜਾਰੀ ਇਕ ਬਿਆਨ ਵਿਚ ਐਡਵੋਕੇਟ ਧਾਮੀ ਨੇ ਕਿਹਾ ਕਿ ਡਿਬਰੂਗੜ੍ਹ ਜੇਲ੍ਹ ’ਚ ਕੈਦ ਸਿੱਖਾਂ ਦੇ ਪਰਿਵਾਰਾਂ ਨੂੰ ਮਿਲਣ ਤੋਂ ਰੋਕਣਾ ਮਨੁੱਖੀ ਅਧਿਕਾਰਾਂ ਦਾ ਉਲੰਘਣ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਵੱਲੋਂ ਮੁਲਾਕਾਤ ਲਈ ਲੋੜੀਂਦੀ ਆਗਿਆ ਨਾ ਦੇ ਕੇ ਠੀਕ ਨਹੀਂ ਕੀਤਾ ਜਾ ਰਿਹਾ। ਮਨੁੱਖੀ ਅਧਿਕਾਰਾਂ ਤਹਿਤ ਹਰ ਕੈਦੀ ਨਾਲ ਉਸ ਦੇ ਪਰਿਵਾਰਕ ਮੈਂਬਰਾਂ ਅਤੇ ਕੇਸ ਦੀ ਪੈਰਵਾਈ ਕਰਨ ਵਾਲੇ ਵਕੀਲਾਂ ਦੀ ਮੁਲਾਕਾਤ ਦਾ ਹੱਕ ਦਬਾਇਆ ਨਹੀਂ ਜਾ ਸਕਦਾ। ਐਡਵੋਕੇਟ ਧਾਮੀ ਨੇ ਕਿਹਾ ਕਿ ਦੁੱਖ ਦੀ ਗੱਲ ਹੈ ਕਿ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਸਿੱਖਾਂ ਨੂੰ ਇਨਸਾਫ ਲੈਣ ਲਈ ਭੁੱਖ ਹੜਤਾਲ ਕਰਨੀ ਪੈ ਰਹੀ ਹੈ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪੰਜਾਬ ਦੇ ਮੁੱਖ ਮੰਤਰੀ ਨੂੰ ਇਸ ਮਾਮਲੇ ’ਤੇ ਸੰਜੀਦਗੀ ਨਾਲ ਗੌਰ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸ ਮਾਮਲੇ ’ਤੇ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਨੂੰ ਤੁਰੰਤ ਹਦਾਇਤ ਜਾਰੀ ਕਰੇ ਅਤੇ ਆਸਾਮ ਦੀ ਜੇਲ੍ਹ ’ਚ ਨਜ਼ਰਬੰਦ ਸਿੱਖਾਂ ਦੇ ਪਰਿਵਾਰਾਂ ਅਤੇ ਵਕੀਲਾਂ ਨੂੰ ਲੋੜੀਂਦੀ ਇਜਾਜ਼ਤ ਦੇਵੇ। ਉਨ੍ਹਾਂ ਜੇਲ੍ਹ ’ਚ ਬੰਦ ਸਿੱਖਾਂ ਨੂੰ ਸਿਹਤ ਸਹੂਲਤਾਂ ਯਕੀਨੀ ਬਣਾਉਣ ਲਈ ਵੀ ਪੰਜਾਬ ਸਰਕਾਰ ਨੂੰ ਆਖਿਆ। ਐਡਵੋਕੇਟ ਧਾਮੀ ਨੇ ਕਿਹਾ ਕਿ ਇਸ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਤਰਫੋਂ ਪਹਿਲਾਂ ਤੋਂ ਹੀ ਕਾਨੂੰਨੀ ਸਹਿਯੋਗ ਦੇ ਰਹੇ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਨੂੰ ਲੋੜੀਂਦੀ ਕਾਰਵਾਈ ਲਈ ਕਿਹਾ ਗਿਆ ਹੈ, ਜੋ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਨੂੰ ਮਿਲਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਾਰੇ ਗਏ ਜਗਰੂਪ ਸਿੰਘ ਜੂਪਾ ਦਾ ਕੀ ਹੈ MP Amritpal Singh ਨਾਲ ਕੁਨੈਕਸ਼ਨ ?

ਸੁਰੱਖਿਆ ਏਜੰਸੀਆਂ ਅਤੇ ਪੁਲਿਸ ਨੇ ਪੰਜਾਬ ਦੇ ਪਟਿਆਲਾ ਵਿੱਚ ਰੇਲਵੇ ਟਰੈਕ ਧਮਾਕੇ ਦੀ ਜਾਂਚ...

ਪਟਿਆਲਾ ਦੇ ਕਈ ਸਕੂਲਾਂ ਨੂੰ ਮੁੜ ਬੰਬ ਦੀ ਧਮਕੀ, ਮਚੀ ਹੜਕੰਪ; ਮਾਪੇ ਬੱਚਿਆਂ ਨੂੰ ਲੈਣ ਦੌੜੇ

Patiala ਦੇ ਕਈ ਨਾਮੀ ਸਕੂਲਾਂ ਨੂੰ ਇੱਕ ਵਾਰ ਫਿਰ ਬੰਬ ਧਮਾਕੇ ਦੀ ਧਮਕੀ ਭਰੇ...

ਆਸਟ੍ਰੇਲੀਆ ਤੋਂ 15 ਭਾਰਤੀ ਡਿਪੋਰਟ, 11 ਪੰਜਾਬੀ ਨੌਜਵਾਨ ਅੱਜ ਰਾਤ ਪਹੁੰਚਣਗੇ ਵਤਨ

ਪੰਜਾਬ ਦੇ ਮੁੱਖ ਮੰਤਰੀ Bhagwant Mann ਨੇ ਜਾਣਕਾਰੀ ਦਿੱਤੀ ਹੈ ਕਿ ਆਸਟ੍ਰੇਲੀਆ ਤੋਂ 15...

ਉੱਤਰ ਪ੍ਰਦੇਸ਼ ਦਾ ਬਾਂਦਾ ਸ਼ਹਿਰ 47.6°C ਤਾਪਮਾਨ ਨਾਲ ਰਿਹਾ ਭਾਰਤ ਦਾ ਸਭ ਤੋਂ ਗਰਮ ਸ਼ਹਿਰ

ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਵਿੱਚ ਗਰਮੀ ਨੇ ਸਾਰੇ ਰਿਕਾਰਡ ਤੋੜ ਦਿੱਤੇ । ਜਦਕਿ ਉੱਤਰ...

ਰੇਲਵੇ ਲਾਈਨ ਧਮਾਕੇ ਦਾ ਮਾਸਟਰਪਲਾਨ ਬੇਨਕਾਬ, ISI ਲਿੰਕ ਦੀ ਜਾਂਚ

ਪਟਿਆਲਾ ਪੁਲਿਸ ਨੇ ਸ਼ੰਭੂ-ਅੰਬਾਲਾ ਰੇਲਵੇ ਲਾਈਨ ‘ਤੇ ਹੋਏ ਬੰਬ ਧਮਾਕੇ ਦੀ ਮਾਮਲੇ ਵਿਚ ਪਾਕਿਸਤਾਨ...

ਰੁਸਤਮ-ਏ-ਹਿੰਦ ਜੱਸਾ ਪੱਟੀ ਸਾਥੀਆਂ ਸਣੇ AAP ‘ਚ ਹੋਏ ਸ਼ਾਮਲ, CM ਮਾਨ ਨੇ ਪਾਰਟੀ ‘ਚ ਕਰਵਾਈ ਸ਼ਮੂਲੀਅਤ

ਪੰਜਾਬ ਦੇ ਗੌਰਵ ਅਤੇ ‘ਰੁਸਤਮ-ਏ-ਹਿੰਦ’ ਜੱਸਾ ਭੱਟੀ ਨੇ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ...

ਸ਼ੰਭੂ ਬਾਰਡਰ ਨੇੜੇ ਰੇਲਵੇ ਟਰੈਕ ਧ.ਮਾ.ਕੇ ‘ਚ ਮਰਿਆ ਜਗਰੂਪ ਸਿੰਘ ਹੀ ਸੀ ਸਾਜਿਸ਼ਕਰਤਾ

ਦੇਰ ਰਾਤ ਸ਼ੰਭੂ ਬਾਰਡਰ ਨੇੜੇ ਰੇਲਵੇ ਲਾਈਨ 'ਤੇ ਧਮਾਕਾ ਹੋਇਆ। ਇਸ ਦੌਰਾਨ, ਪਟੜੀ ਨੂੰ...