May 31, 2026, 3:22 pm
----------- Advertisement -----------
HomeNewsਪੰਜਾਬ ਪੁਲਿਸ ਵੱਲੋਂ ਬੰਬੀਹਾ ਗਰੁੱਪ ਦੇ ਦੋ ਗੁਰਗੇ ਕਾਬੂ; ਚਾਰ ਪਿਸਤੌਲ ਬਰਾਮਦ

ਪੰਜਾਬ ਪੁਲਿਸ ਵੱਲੋਂ ਬੰਬੀਹਾ ਗਰੁੱਪ ਦੇ ਦੋ ਗੁਰਗੇ ਕਾਬੂ; ਚਾਰ ਪਿਸਤੌਲ ਬਰਾਮਦ

Published on

----------- Advertisement -----------

ਚੰਡੀਗੜ੍ਹ, 4 ਅਕਤੂਬਰ (ਬਲਜੀਤ ਮਰਵਾਹਾ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ਼ ਵਿੱਢੀ ਮੁਹਿੰਮ ਦੇ ਚਲਦਿਆਂ ਐਂਟੀ-ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐੱਫ.) ਨੇ ਐਸ.ਏ.ਐਸ.ਨਗਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਬੰਬੀਹਾ ਗੈਂਗ ਦੇ ਦੋ ਗੁਰਗਿਆਂ ਨੂੰ ਗ੍ਰਿਫ਼ਤਾਰ ਕਰਕੇ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।


ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅਵਤਾਰ ਸਿੰਘ ਉਰਫ਼ ਗੋਰਾ ਵਾਸੀ ਪਿੰਡ ਸੇਵੇ ਵਾਲਾ, ਫਰੀਦਕੋਟ ਅਤੇ ਅਜੈ ਕੁਮਾਰ ਉਰਫ਼ ਪ੍ਰੀਤ ਪੰਡਿਤ ਵਾਸੀ ਪਿੰਡ ਗਦਾਪੁਰ, ਪਟਿਆਲਾ ਵਜੋਂ ਹੋਈ ਹੈ। ਪੁਲਿਸ ਟੀਮਾਂ ਵੱਲੋਂ ਇਨ੍ਹਾਂ ਦੇ ਕਬਜ਼ੇ ‘ਚੋਂ ਚਾਰ ਪਿਸਤੌਲਾਂ — ਤਿੰਨ .32 ਬੋਰ ਪਿਸਤੌਲ ਅਤੇ ਇੱਕ .30 ਬੋਰ ਪਿਸਤੌਲ — ਸਮੇਤ ਛੇ ਮੈਗਜ਼ੀਨਾਂ ਅਤੇ 16 ਜਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ ਅਤੇ ਇੱਕ ਸਪਲੈਂਡਰ ਮੋਟਰਸਾਈਕਲ ਵੀ ਜ਼ਬਤ ਕੀਤਾ ਗਿਆ ਹੈ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਭਰੋਸੇਯੋਗ ਸੂਚਨਾਵਾਂ ‘ਤੇ ਕਾਰਵਾਈ ਕਰਦਿਆਂ ਏ.ਡੀ.ਜੀ.ਪੀ. ਪ੍ਰਮੋਦ ਬਾਨ ਦੀ ਨਿਗਰਾਨੀ ਹੇਠ ਏ.ਜੀ.ਟੀ.ਐਫ ਦੀ ਟੀਮ, ਜਿਸ ਦੀ ਅਗਵਾਈ ਏਆਈਜੀ ਏਜੀਟੀਐਫ ਸੰਦੀਪ ਗੋਇਲ ਕਰ ਰਹੇ ਸਨ, ਨੇ ਐਸ.ਏ.ਐਸ.ਨਗਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਦੋਨਾਂ ਮੁਲਜ਼ਮਾਂ ਨੂੰ ਪੁਰਾਣੀ ਅੰਬਾਲਾ-ਕਾਲਕਾ ਰੋਡ, ਢਕੋਲੀ ਤੋਂ ਗ੍ਰਿਫ਼ਤਾਰ ਕੀਤਾ ਜਦੋਂ ਉਹ ਆਪਣੇ ਮੋਟਰਸਾਈਕਲ ‘ਤੇ ਜਾ ਰਹੇ ਸਨ। ਇਸ ਆਪ੍ਰੇਸ਼ਨ ਵਿੱਚ ਡੀਐਸਪੀ ਏਜੀਟੀਐਫ ਬਿਕਰਮ ਸਿੰਘ ਬਰਾੜ ਵੀ ਸ਼ਾਮਲ ਸਨ।
ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮ ਅਵਤਾਰ ਗੋਰਾ, ਜੋ ਕਿ ਗੈਂਗਸਟਰ ਗੁਰਬਖਸ਼ ਸੇਵੇਵਾਲ ਦਾ ਨਜ਼ਦੀਕੀ ਸਾਥੀ ਹੈ, 2014 ਵਿੱਚ ਜੈਤੂ ਵਿਖੇ ਵਾਪਰੇ ਸਨਸਨੀਖੇਜ਼ ਦੋਹਰੇ ਕਤਲ ਕਾਂਡ ਸਮੇਤ ਦੋ ਅਪਰਾਧਿਕ ਮਾਮਲਿਆਂ ਵਿੱਚ ਭਗੌੜਾ ਸੀ।
ਮੁੱਢਲੀ ਜਾਂਚ ਬਾਰੇ ਹੋਰ ਵੇਰਵੇ ਦਿੰਦਿਆਂ ਏਆਈਜੀ ਏਜੀਟੀਐਫ ਸੰਦੀਪ ਗੋਇਲ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਦੋਵੇਂ ਮੁਲਜ਼ਮ ਬੰਬੀਹਾ ਗਰੋਹ ਦੇ ਮੈਂਬਰਾਂ ਨੂੰ ਲੌਜਿਸਟਿਕਸ ਸਹਾਇਤਾ, ਛੁਪਣਗਾਹਾਂ ਅਤੇ ਹਥਿਆਰ ਮੁਹੱਈਆ ਕਰਵਾਉਣ ਵਿੱਚ ਸ਼ਾਮਲ ਸਨ ਅਤੇ ਸੂਬੇ ਵਿੱਚ ਸਨਸਨੀਖੇਜ਼ ਅਪਰਾਧ ਨੂੰ ਅੰਜ਼ਾਮ ਦੇਣ ਦੀ ਯੋਜਨਾ ਬਣਾ ਰਹੇ ਸਨ।
ਉਨ੍ਹਾਂ ਕਿਹਾ ਕਿ ਜਾਂਚ ਦੌਰਾਨ ਬੰਬੀਹਾ ਗਰੁੱਪ ਵੱਲੋਂ ਕੀਤੇ ਗਏ ਅਪਰਾਧਾਂ ਬਾਰੇ ਹੋਰ ਖੁਲਾਸੇ ਹੋਣ ਦੀ ਉਮੀਦ ਹੈ ਅਤੇ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।
ਇਸ ਸਬੰਧੀ ਐਫਆਈਆਰ ਨੰ. 79 ਮਿਤੀ 3/10/2023 ਨੂੰ ਥਾਣਾ ਢਕੋਲੀ, ਐਸ.ਏ.ਐਸ.ਨਗਰ ਵਿਖੇ ਅਸਲਾ ਐਕਟ ਦੀ ਧਾਰਾ 25(6)(7) ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗਵੰਤ ਮਾਨ ਸਰਕਾਰ ਵੱਲੋਂ ਲੜਕੀਆਂ ਲਈ ਦੇਸ਼ ਦੀਆਂ ਸਭ ਤੋਂ ਵੱਡੀਆਂ ਪਹਿਲਕਦਮੀਆਂ ਵਿੱਚ ਸ਼ਾਮਲ ਸਕੂਲ-ਅਧਾਰਤ ਮਾਹਵਾਰੀ ਸਿਹਤ ਸਿੱਖਿਆ ਦੀ ਸ਼ੁਰੂਆਤ

ਚੰਡੀਗੜ੍ਹ; 30 ਮਈ 2026:ਸੂਬੇ ਵਿੱਚ ਕੁੜੀਆਂ ਦੀ ਸਿੱਖਿਆ, ਬਾਲਗ ਸਿਹਤ ਅਤੇ ਲਿੰਗ-ਸੰਵੇਦਨਸ਼ੀਲ ਪੜ੍ਹਾਈ ਨੂੰ...

ਮਾਨ ਸਰਕਾਰ ਨੇ 19 ਹਜ਼ਾਰ ਤੋਂ ਵੱਧ ਸਰਕਾਰੀ ਸਕੂਲਾਂ ਵਿੱਚ ਮੈਗਾ ਪੀ.ਟੀ.ਐਮ. ਕਰਵਾ ਕੇ ਸਿੱਖਿਆ ਵਿੱਚ ਪੰਜਾਬ ਦੀ ਅੱਵਲ ਦਰਜਾਬੰਦੀ ਦਾ ਜਸ਼ਨ ਮਨਾਇਆ

ਚੰਡੀਗੜ੍ਹ, 30 ਮਈ:ਕੌਮੀ ਸਿੱਖਿਆ ਦਰਜਾਬੰਦੀ 'ਚ ਪੰਜਾਬ ਵੱਲੋਂ ਸਿਖ਼ਰਲਾ ਸਥਾਨ ਮੱਲਣ ਦੇ ਜਸ਼ਨ ਮਨਾਉਣ...

ਪੰਜਾਬ ਸਰਕਾਰ ਵਿੱਚ ਠੇਕਾ ਸਿਸਟਮ ਹੋਇਆ ਖਤਮ

ਚੰਡੀਗੜ੍ਹ, 30 ਮਈ 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ...

ਪੰਜਾਬ ਦੇ ਲੋਕਾਂ ਨੇ ਭਗਵੰਤ ਮਾਨ ਸਰਕਾਰ ਦੇ ਕੰਮ ਦੀ ਕੀਤੀ ਪ੍ਰਸ਼ੰਸਾ, ਈਡੀ ਪਾਰਟੀ ਦਾ ਸਫਾਇਆ ਕਰ ਦਿੱਤਾ – ਕੇਜਰੀਵਾਲ

ਨਵੀਂ ਦਿੱਲੀ, 29 ਮਈ:ਪੰਜਾਬ ਵਿਧਾਨ ਸਭਾ ਚੋਣਾਂ ਤੋਂ ਕੁਝ ਮਹੀਨੇ ਪਹਿਲਾਂ ਸ਼ਹਿਰੀ ਸਥਾਨਕ ਨਿਕਾਏ...

ਪੰਜਾਬ ਨੇ ਨਫ਼ਰਤ ਦੀ ਰਾਜਨੀਤੀ ਨੂੰ ਨਕਾਰਿਆ; ‘ਈ.ਡੀ. ਪਾਰਟੀ’ (ਭਾਜਪਾ) ਪੰਜਵੇਂ ਸਥਾਨ ‘ਤੇ ਖਿਸਕੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 29 ਮਈ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਿਉਂਸਪਲ ਚੋਣਾਂ ਵਿੱਚ ਆਮ...

‘ਭਾਜਪਾ ਇੱਕਲਿਆਂ ਚੋਣ ਜਿੱਤਣ ਦੀ ਸਥਿਤੀ ‘ਚ ਨਹੀਂ’, ਕੈਪਟਨ ਨੇ ਮੁੜ SAD-BJP ਗੱਠਜੋੜ ਦੀ ਕੀਤੀ ਵਕਾਲਤ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇੱਕ ਵਾਰ ਫਿਰ ਸ਼੍ਰੋਮਣੀ ਅਕਾਲੀ ਦਲ ਤੇ...

ਗਰਮੀ ਦੇ ਮੱਦੇਨਜ਼ਰ ਪੰਜਾਬ ਦੇ ਸਮੂਹ ਸਰਕਾਰੀ, ਏਡਿਡ ਅਤੇ ਨਿੱਜੀ ਸਕੂਲਾਂ ਵਿਚ 1 ਜੂਨ ਤੋਂ 30 ਜੂਨ ਤੱਕ ਛੁੱਟੀਆਂ

ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵਲੋਂ ਜਾਰੀ ਪੱਤਰ ਅਨੁਸਾਰ ਵੱਧ ਰਹੀ ਗਰਮੀ ਦੇ ਮੱਦੇਨਜ਼ਰ...

ਅਜੇ ਨਹੀਂ ਬਦਲੇਗਾ ਪੰਜਾਬ ਕਾਂਗਰਸ ਦਾ ਪ੍ਰਧਾਨ, ਦਿੱਲੀ ‘ਚ ਹਾਈਕਮਾਨ ਨੇ ਦਿੱਤੇ ਸੰਕੇਤ

ਪੰਜਾਬ ਕਾਂਗਰਸ ਦੇ ਆਗੂਆਂ ਵਿੱਚ ਅੰਦਰੂਨੀ ਲੜਾਈ ਦਾ ਮੁੱਦਾ ਸ਼ੁੱਕਰਵਾਰ ਨੂੰ ਦਿੱਲੀ ਵਿੱਚ ਉਠਾਇਆ...