June 2, 2026, 1:15 pm
----------- Advertisement -----------
HomeNewsਨੌਜਵਾਨਾਂ ਨੇ ਭਾਜਪਾ ਨੂੰ ਪੰਜਾਬ ਦੀ ਸੱਤਾ ਵਿੱਚ ਲਿਆਉਣ ਦਾ ਮਨ ਬਣਾ...

ਨੌਜਵਾਨਾਂ ਨੇ ਭਾਜਪਾ ਨੂੰ ਪੰਜਾਬ ਦੀ ਸੱਤਾ ਵਿੱਚ ਲਿਆਉਣ ਦਾ ਮਨ ਬਣਾ ਲਿਆ ਹੈ :-ਪਰਮਿੰਦਰ ਬਰਾੜ

Published on

----------- Advertisement -----------

ਚੰਡੀਗੜ੍ਹ (ਬਲਜੀਤ ਮਰਵਾਹਾ )04/10/23 – ਅੱਜ ਪੰਜਾਬ ਭਾਜਪਾ ਦੇ ਸੂਬਾ ਦਫ਼ਤਰ ਸੈਕਟਰ 37ਏ ਚੰਡੀਗੜ੍ਹ ਵਿੱਚ ਇਕ ਪ੍ਰੈਸ ਕਾਨਫ਼ਰੰਸ ਨੂੰ ਸੰਬੋਧਿਤ ਕਰਦੇ ਹੋਏ ਸੂਬਾ ਜਨਰਲ ਸਕੱਤਰ
ਪਰਮਿੰਦਰ ਸਿੰਘ ਬਰਾੜ ਨੇ ਕਿਹਾ ਕਿ ਸਾਡੇ ਨੌਜਵਾਨਾਂ ਨੇ ਪੰਜਾਬ ਦੀ ਸੱਤਾ ਵਿੱਚ ਬਦਲਾਅ ਕਰਕੇ ਭਾਜਪਾ ਨੂੰ ਪੰਜਾਬ ਦੀ ਸੱਤਾ ਵਿਚ ਲਿਆਉਣ ਦਾ ਮਨ ਬਣਾ ਲਿਆ ਹੈ ,ਇਸ ਗੱਲ ਦਾ ਸੰਕੇਤ ਵਿਦਿਆਰਥੀ ਆਗੂਆਂ ਦੇ ਲਗਾਤਾਰ ਭਾਜਪਾ ਵਿੱਚ ਸ਼ਾਮਿਲ ਹੋਣ ਤੋਂ ਸਾਫ਼ ਮਿਲ ਰਿਹਾ |ਉਹਨਾਂ ਕਿਹਾ ਕਿ ਪੰਜਾਬ ਦੀ ਸੱਤਾ ਵਿੱਚ ਜਦੋ ਵੀ ਬਦਲਾਵ ਆਇਆ ਉਸ ਨੂੰ ਸਾਡੇ ਯੂਥ ਆਗੂ ਤੇ ਨੌਜਵਾਨ ਹੀ ਲੈ ਕੇ ਆਏ ਹਨ |ਉਹਨਾਂ ਕਿਹਾ ਕਿ
ਪੰਜਾਬ ਦੇ ਨੌਜਵਾਨ ਅੱਗੇ ਲੱਗ ਕਿ ਭਾਜਪਾ ਨੂੰ ਬੁਲੰਦੀਆਂ ਤੇ ਲੈਕੇ ਜਾਣ ਵਿੱਚ ਆਪਣੀ ਅਹਿਮ ਭੂਮਿਕਾ ਨਿਭਾਉਣਗੇ ਤੇ ਆਉਣ ਵਾਲੀਆਂ ਸਾਰੀਆਂ ਸਥਾਨਿਕ ਤੇ ਲੋਕ ਸਭਾ ਚੋਣਾਂ ਵਿੱਚ ਭਾਜਪਾ ਨੂੰ ਹੂੰਝਾ ਫੇਰ ਜਿੱਤ ਦਿਵਾਉਣਗੇ |ਉਨ੍ਹਾਂ ਕਿਹਾ ਕਿ ਪੰਜਾਬੀ ਦੂਸਰੀਆਂ ਸਿਆਸੀ ਪਾਰਟੀਆਂ ਤੋਂ ਅੱਕ
ਚੁਕੇ ਹਨ ।ਓਹਨਾ’ਕਿਹਾ ਕਿ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ,ਕਾਂਗਰਸ ਅਤੇ ਅਕਾਲੀ ਦਲ ਕਿਸੇ ਨੇ ਵੀ ਪੰਜਾਬ ਦੀ ਖੁਸ਼ਹਾਲੀ ਵੱਲ ਕੋਈ ਧਿਆਨ ਨਹੀਂ ਦਿੱਤਾ ,
ਉਹਨਾਂ ਕਿਹਾ ਕਿ ਪੰਜਾਬੀਆ ਨਾਲ ਪਹਿਲਾ ਬਦਲਾਵ ਦੇ ਨਾਮ ਤੇ ਧੋਖਾ ਹੋ ਚੁੱਕਾ ਹੈ , ਪਰ ਹੁਣ ਸਾਡੇ ਬਹਾਦੁਰ ਤੇ ਸਮਝਦਾਰ ਪੰਜਾਬੀ ਕੋਈ ਗ਼ਲਤੀ ਨਹੀਂ ਕਰਨਗੇ ,ਉਹ ਸਿਰਫ
ਭਾਜਪਾ ਨੂੰ ਹੀ ਪੰਜਾਬ ਦੀ ਸੱਤਾ ਵਿੱਚ ਲਿਆਉਣਗੇ ਕਿਉਂਕਿ ਉਹਨਾਂ ਨੂੰ ਪਤਾ ਹੈ ਕਿ ਭਾਜਪਾ ਜੋ ਕਹਿੰਦੀ ਹੈ ਉਹੀ ਕਰਦੀ ਹੈ ,ਸਾਡੀ ਕਹਿਣੀ ਤੇ ਕਰਨੀ ਇਕ ਹੈ ,ਅਸੀਂ ਪੰਜਾਬ ਵਿੱਚ ਅਮਨ ਕਾਨੂੰਨ ਦਾ ਰਾਜ ਸਥਾਪਿਤ ਕਰਕੇ ਪੰਜਾਬ ਨੂੰ ਖੁਸ਼ਹਾਲ ਸੂਬਾ ਬਣਾਵਾਂਗੇ |ਇਸ ਮੌਕੇ ਤੇ ਸਾਬਕਾ ਚੇਅਰਮੈਨ(2015) ਐਸਓਆਈ ਪੰਜਾਬ ਯੂਨੀਵਰਸਿਟੀ, ਹਰਕੀਰਤ ਸਿੰਘ ਸੋਹਲ ,ਦਿਲਬਾਗ ਸਿੰਘ ਸਾਬਕਾ ਚੇਅਰਮੈਨ ਐਸਓਆਈ (2019) ਪੰਜਾਬ ਯੂਨੀਵਰਸਿਟੀ ,ਮਨਪ੍ਰੀਤ ਸਿੰਘ ਸਿੱਧੂ ਮੀਤ ਪ੍ਰਧਾਨ ਐਸਓਆਈ ਲੀਗਲ ਸੈੱਲ ਪੰਜਾਬ ,ਹਰਕੀਰਤ ਸਿੰਘ ਭੋਗਲ ਮੈਂਬਰ ਕੋਰ ਗਰੁੱਪ ਸੋਈ ,ਪ੍ਰਦੀਪ ਸਿੰਘ ਬੈਂਸ ਮੈਂਬਰ ਕੋਰ ਗਰੁੱਪ ਸੋਈ ਅਤੇ ਦੇਵਿੰਦਰ ਸਿੰਘ ਵੱਡੀ ਗਿਣਤੀ ਵਿੱਚ ਸਾਥੀਆਂ ਸਮੇਤ ਅੱਜ ਭਾਜਪਾ ਵਿੱਚ ਸ਼ਾਮਿਲ ਹੋਏ, ਜਿਹਨਾਂ ਦਾ ਸਵਾਗਤ ਕੀਤਾ ਗਿਆ ਤੇ ਜੀ ਆਇਆ ਨੂੰ ਆਖਿਆ ਗਿਆ ।ਬਰਾੜ ਨੇ ਕਿਹਾ ਕਿ ਸ਼ਾਮਿਲ ਹੋਏ ਸਾਰੇ ਸਾਥੀਆਂ ਨੂੰ ਪਾਰਟੀ ਵਿੱਚ ਬਣਦਾ ਮਾਨ ਸਨਮਾਨ ਦਿੱਤਾ ਜਾਵੇਗਾ |ਇਸ ਮੌਕੇ ਤੇ ਭਾਜਪਾ ਦੇ ਸੂਬਾ ਮੀਡੀਆ ਸਕੱਤਰ ਹਰਦੇਵ ਸਿੰਘ ਉਭਾ ਤੇ ਸੂਬਾ ਮੀਤ ਪ੍ਰਧਾਨ ਜੈਸ਼ਮੀਨ ਸੰਧੇਵਾਲੀਆ ਵੀ ਹਾਜਰ ਸਨ |

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਖ਼ਤ ਟੈਕਸ ਪਾਲਣਾ ਮੁਹਿੰਮਾਂ ਸਦਕਾ ਸੂਬੇ ਦਾ ਮਾਲੀਆ ਅਧਾਰ ਕੌਮੀ ਰੁਝਾਨਾਂ ਨਾਲੋਂ ਅੱਗੇ ਨਿਕਲਿਆ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 1 ਜੂਨ 2026:ਪੰਜਾਬ ਦੀ ਮਜ਼ਬੂਤ ਵਿੱਤੀ ਕਾਰਗੁਜ਼ਾਰੀ ਨੂੰ ਮੁੜ ਦੁਹਰਾਉਂਦਿਆਂ, ਸੂਬੇ ਦੇ ਵਿੱਤ,...

ਦਿਲ ਵਿੱਚ ਛੇਦ ਨਾਲ ਸਾਲਾਂ ਤੱਕ ਜੂਝਦੀ ਰਹੀ ਗੁਰਪ੍ਰੀਤ ਕੌਰ; ‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਦਿੱਤਾ ਨਵਾਂ ਜੀਵਨ

ਚੰਡੀਗੜ੍ਹ; 01 ਜੂਨ 2026 ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਪੰਜਾਬ ਦੇ ਲੋਕਾਂ...

ਜੂਨ ਦੇ ਪਹਿਲੇ ਦਿਨ ਮਹਿੰਗਾਈ ਦਾ ਝਟਕਾ, ਵਪਾਰਕ ਸਿਲੰਡਰ ਹੋਇਆ ਮਹਿੰਗਾ

ਅੱਜ ਜੂਨ ਮਹੀਨੇ ਦੇ ਪਹਿਲੇ ਦਿਨ ਆਮ ਜਨਤਾ ਨੂੰ ਮੁੜ ਮਹਿੰਗਾਈ ਦਾ ਝਟਕਾ ਲੱਗਿਆ...

CM ਭਗਵੰਤ ਮਾਨ ਤੈਅ ਕਰਨਗੇ ਨਗਰ ਨਿਗਮ ਤੇ ਕੌਂਸਲਾਂ ਦੇ ਪ੍ਰਧਾਨਾਂ ਦੇ ਨਾਂਅ, ‘ਆਪ’ ਦੀ ਕੋਰ ਕਮੇਟੀ ‘ਚ ਹੋਇਆ ਫ਼ੈਸਲਾ

ਨਿਗਮ, ਕੌਂਸਲ ਚੋਣਾਂ ਨੂੰ ਲੈ ਕੇ AAP ਦਾ ਵੱਡਾ ਫ਼ੈਸਲਾ ਸਾਹਮਣੇ ਆਇਆ ਹੈ। ਪੰਜਾਬ...

ਪੰਜਾਬ ਵਿੱਚ ਹੱਡੀਆਂ ਅਤੇ ਜੋੜਾਂ ਸਬੰਧੀ ਇਲਾਜ ਦੀ ਮੰਗ ਵਧੀ, ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਆਰਥੋਪੀਡਿਕ ਇਲਾਜਾਂ ‘ਤੇ 84 ਕਰੋੜ ਰੁਪਏ ਤੋਂ ਵੱਧ ਖ਼ਰਚ

ਚੰਡੀਗੜ੍ਹ, 31 ਮਈ 2026:ਪੰਜਾਬ ਵਿੱਚ ਹੱਡੀਆਂ, ਜੋੜਾਂ ਅਤੇ ਟ੍ਰੌਮਾ ਨਾਲ ਸਬੰਧਿਤ ਜੁੜੀਆਂ ਸਿਹਤ ਸਮੱਸਿਆਵਾਂ...

ਭਗਵੰਤ ਮਾਨ ਸਰਕਾਰ ਪੇਂਡੂ ਪੰਜਾਬ ਦੀ ਬਦਲ ਰਹੀ ਨੁਹਾਰ, 40,000 ਕਿਲੋਮੀਟਰ ਸੜਕਾਂ ਨੂੰ ਮਜ਼ਬੂਤ ਕਰਨ ਦਾ ਕੰਮ ਜਾਰੀ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ / ਦਿੜ੍ਹਬਾ / ਲਹਿਰਾਗਾਗਾ, 31 ਮਈ 2026:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ...

ਮਜੀਠੀਆ ਦੀ ਅੰਮ੍ਰਿਤਸਰ ਸਥਿਤ ਕੋਠੀ ਵਿਖੇ ਪੁਲਿਸ ਵਲੋਂ ਛਾਪੇਮਾਰੀ

ਸੀਨੀਅਰ ਅਕਾਲੀ ਆਗੂ ਤੇ ਸਾਬਕਾ ਕੈਬਨਟ ਮੰਤਰੀ ਬਿਕਰਮ ਸਿੰਘ ਮਜੀਠੀਆ ਅਤੇ ਹਲਕਾ ਮਜੀਠਾ ਤੋਂ...