June 1, 2026, 9:49 pm
----------- Advertisement -----------
HomeNewsBreaking Newsਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਸੂਬੇ `ਚੋਂ 60.75 ਕਰੋੜ ਰੁਪਏ ਦੀਆਂ ਵਸਤਾਂ...

ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਸੂਬੇ `ਚੋਂ 60.75 ਕਰੋੜ ਰੁਪਏ ਦੀਆਂ ਵਸਤਾਂ ਜ਼ਬਤ: ਸੀਈਓ ਪੰਜਾਬ

Published on

----------- Advertisement -----------

ਚੰਡੀਗੜ੍ਹ, 21 ਜਨਵਰੀ 2022 – ਪੰਜਾਬ ਵਿਧਾਨ ਸਭਾ ਚੋਣਾਂ ਲਈ ਸੂਬੇ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਵੱਖ-ਵੱਖ ਇਨਫੋਰਸਮੈਂਟ ਟੀਮਾਂ ਵੱਲੋਂ ਸੂਬੇ ਵਿੱਚੋਂ 20 ਜਨਵਰੀ, 2022 ਤੱਕ ਜ਼ਾਬਤੇ ਦੀ ਉਲੰਘਣਾ ਦੇ ਸਬੰਧ ਵਿੱਚ 60.75 ਕਰੋੜ ਰੁਪਏ ਦੀ ਕੀਮਤ ਦੀਆਂ ਵਸਤਾਂ ਜ਼ਬਤ ਕੀਤੀਆਂ ਗਈਆਂ ਹਨ।

ਇਸ ਸਬੰਧੀ ਵੇਰਵੇ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਫ਼ਸਰ (ਸੀ.ਈ.ਓ.) ਡਾ. ਐਸ. ਕਰੁਣਾ ਰਾਜੂ ਨੇ ਅੱਜ ਦੱਸਿਆ ਕਿ ਨਿਗਰਾਨ ਟੀਮਾਂ ਨੇ 3 ਕਰੋੜ ਰੁਪਏ ਦੀ 10.33 ਲੱਖ ਲੀਟਰ ਸ਼ਰਾਬ ਜ਼ਬਤ ਕੀਤੀ ਹੈ। ਇਸੇ ਤਰ੍ਹਾਂ ਇਨਫੋਰਸਮੈਂਟ ਵਿੰਗਾਂ ਵੱਲੋਂ 44.57 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਬਰਾਮਦ ਕਰਨ ਤੋਂ ਇਲਾਵਾ 12.32 ਕਰੋੜ ਰੁਪਏ ਦੀ ਬੇਨਾਮੀ ਨਕਦੀ ਵੀ ਜ਼ਬਤ ਕੀਤੀ ਗਈ ਹੈ।

ਮੁੱਖ ਚੋਣ ਅਫ਼ਸਰ ਨੇ ਦੱਸਿਆ ਕਿ 1112 ਵੱਧ ਸੰਵੇਦਨਸ਼ੀਲ ਥਾਵਾਂ ਦੀ ਪਛਾਣ ਕੀਤੀ ਗਈ ਹੈ। ਇਸ ਤੋਂ ਇਲਾਵਾ ਗੜਬੜੀ ਕਰਨ ਦੀ ਸੰਭਾਵਨਾ ਵਾਲੇ 2406 ਵਿਅਕਤੀਆਂ ਦੀ ਸ਼ਨਾਖਤ ਵੀ ਕੀਤੀ ਗਈ ਹੈ, ਜਿਨਾਂ ਵਿੱਚੋਂ 1322 ਵਿਅਕਤੀਆਂ ਵਿਰੁੱਧ ਪਹਿਲਾਂ ਹੀ ਕਾਰਵਾਈ ਵਿੱਢੀ ਜਾ ਚੁੱਕੀ ਹੈ ਜਦਕਿ ਬਾਕੀਆਂ ਨੂੰ ਵੀ ਜਲਦ ਕਾਬੂ ਕਰ ਲਿਆ ਜਾਵੇਗਾ। ਉਹਨਾਂ ਇਹ ਵੀ ਦੱਸਿਆ ਕਿ ਸੁਰੱਖਿਆ ਦੇ ਨਜ਼ਰੀਏ ਤੋਂ ਸੀ.ਆਰ.ਪੀ.ਸੀ. ਐਕਟ ਦੀਆਂ ਰੋਕਥਾਮ ਸਬੰਧੀ ਧਾਰਾਵਾਂ ਤਹਿਤ 244 ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ।

ਉਹਨਾਂ ਦੱਸਿਆ ਕਿ ਗੈਰ ਜ਼ਮਾਨਤੀ ਵਾਰੰਟਾਂ ਦੇ 2294 ਕੇਸਾਂ ‘ਤੇ ਕਾਰਵਾਈ ਕੀਤੀ ਜਾ ਚੁੱਕੀ ਹੈ ਜਦਕਿ 192 ਕੇਸਾਂ ‘ਤੇ ਕਾਰਵਾਈ ਅਮਲ ਅਧੀਨ ਹੈ। ਉਹਨਾਂ ਅੱਗੇ ਕਿਹਾ ਕਿ ਸੂਬੇ ਭਰ ਵਿੱਚ 7699 ਨਾਕੇ ਲਾਏ ਗਏ ਹਨ।

ਡਾ. ਰਾਜੂ ਨੇ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸੂਬੇ ਵਿੱਚ ਕੁੱਲ 3,90,275 ਲਾਇਸੈਂਸੀ ਹਥਿਆਰਾਂ ਵਿੱਚੋਂ ਹੁਣ ਤੱਕ 3,63,907 ਹਥਿਆਰ ਜਮ੍ਹਾਂ ਕਰਵਾਏ ਜਾ ਚੁੱਕੇ ਹਨ, ਜੋ ਕਿ 93.72 ਫ਼ੀਸਦ ਬਣਦੇ ਹਨ। ਜਦਕਿ, ਸੂਬੇ ਵਿੱਚ 35 ਬਿਨਾਂ ਲਾਇਸੈਂਸ ਵਾਲੇ ਹਥਿਆਰ ਜ਼ਬਤ ਕੀਤੇ ਗਏ ਹਨ।

ਇਸ ਤੋਂ ਇਲਾਵਾ ਐਮ.ਸੀ.ਸੀ. ਟੀਮਾਂ ਨੇ ਸਰਕਾਰੀ ਥਾਵਾਂ ਤੋਂ 15,658 ਅਤੇ ਨਿੱਜੀ ਥਾਵਾਂ ਤੋਂ 7404 ਬੈਨਰ, ਪੋਸਟਰ ਅਤੇ ਦਿਵਾਰੀ ਇਸ਼ਤਿਹਾਰ ਵੀ ਹਟਾਏ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਖ਼ਤ ਟੈਕਸ ਪਾਲਣਾ ਮੁਹਿੰਮਾਂ ਸਦਕਾ ਸੂਬੇ ਦਾ ਮਾਲੀਆ ਅਧਾਰ ਕੌਮੀ ਰੁਝਾਨਾਂ ਨਾਲੋਂ ਅੱਗੇ ਨਿਕਲਿਆ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 1 ਜੂਨ 2026:ਪੰਜਾਬ ਦੀ ਮਜ਼ਬੂਤ ਵਿੱਤੀ ਕਾਰਗੁਜ਼ਾਰੀ ਨੂੰ ਮੁੜ ਦੁਹਰਾਉਂਦਿਆਂ, ਸੂਬੇ ਦੇ ਵਿੱਤ,...

ਦਿਲ ਵਿੱਚ ਛੇਦ ਨਾਲ ਸਾਲਾਂ ਤੱਕ ਜੂਝਦੀ ਰਹੀ ਗੁਰਪ੍ਰੀਤ ਕੌਰ; ‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਦਿੱਤਾ ਨਵਾਂ ਜੀਵਨ

ਚੰਡੀਗੜ੍ਹ; 01 ਜੂਨ 2026 ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਪੰਜਾਬ ਦੇ ਲੋਕਾਂ...

ਜੂਨ ਦੇ ਪਹਿਲੇ ਦਿਨ ਮਹਿੰਗਾਈ ਦਾ ਝਟਕਾ, ਵਪਾਰਕ ਸਿਲੰਡਰ ਹੋਇਆ ਮਹਿੰਗਾ

ਅੱਜ ਜੂਨ ਮਹੀਨੇ ਦੇ ਪਹਿਲੇ ਦਿਨ ਆਮ ਜਨਤਾ ਨੂੰ ਮੁੜ ਮਹਿੰਗਾਈ ਦਾ ਝਟਕਾ ਲੱਗਿਆ...

CM ਭਗਵੰਤ ਮਾਨ ਤੈਅ ਕਰਨਗੇ ਨਗਰ ਨਿਗਮ ਤੇ ਕੌਂਸਲਾਂ ਦੇ ਪ੍ਰਧਾਨਾਂ ਦੇ ਨਾਂਅ, ‘ਆਪ’ ਦੀ ਕੋਰ ਕਮੇਟੀ ‘ਚ ਹੋਇਆ ਫ਼ੈਸਲਾ

ਨਿਗਮ, ਕੌਂਸਲ ਚੋਣਾਂ ਨੂੰ ਲੈ ਕੇ AAP ਦਾ ਵੱਡਾ ਫ਼ੈਸਲਾ ਸਾਹਮਣੇ ਆਇਆ ਹੈ। ਪੰਜਾਬ...

ਪੰਜਾਬ ਵਿੱਚ ਹੱਡੀਆਂ ਅਤੇ ਜੋੜਾਂ ਸਬੰਧੀ ਇਲਾਜ ਦੀ ਮੰਗ ਵਧੀ, ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਆਰਥੋਪੀਡਿਕ ਇਲਾਜਾਂ ‘ਤੇ 84 ਕਰੋੜ ਰੁਪਏ ਤੋਂ ਵੱਧ ਖ਼ਰਚ

ਚੰਡੀਗੜ੍ਹ, 31 ਮਈ 2026:ਪੰਜਾਬ ਵਿੱਚ ਹੱਡੀਆਂ, ਜੋੜਾਂ ਅਤੇ ਟ੍ਰੌਮਾ ਨਾਲ ਸਬੰਧਿਤ ਜੁੜੀਆਂ ਸਿਹਤ ਸਮੱਸਿਆਵਾਂ...

ਭਗਵੰਤ ਮਾਨ ਸਰਕਾਰ ਪੇਂਡੂ ਪੰਜਾਬ ਦੀ ਬਦਲ ਰਹੀ ਨੁਹਾਰ, 40,000 ਕਿਲੋਮੀਟਰ ਸੜਕਾਂ ਨੂੰ ਮਜ਼ਬੂਤ ਕਰਨ ਦਾ ਕੰਮ ਜਾਰੀ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ / ਦਿੜ੍ਹਬਾ / ਲਹਿਰਾਗਾਗਾ, 31 ਮਈ 2026:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ...

ਮਜੀਠੀਆ ਦੀ ਅੰਮ੍ਰਿਤਸਰ ਸਥਿਤ ਕੋਠੀ ਵਿਖੇ ਪੁਲਿਸ ਵਲੋਂ ਛਾਪੇਮਾਰੀ

ਸੀਨੀਅਰ ਅਕਾਲੀ ਆਗੂ ਤੇ ਸਾਬਕਾ ਕੈਬਨਟ ਮੰਤਰੀ ਬਿਕਰਮ ਸਿੰਘ ਮਜੀਠੀਆ ਅਤੇ ਹਲਕਾ ਮਜੀਠਾ ਤੋਂ...