June 28, 2026, 1:46 pm
----------- Advertisement -----------
HomeNewsHealth600 ਰੁਪਏ ਪ੍ਰਤੀ ਕਿਲੋ ਵਿਕ ਰਿਹਾ ਹੈ ਇਹ ਖਾਸ ਅੰਗੂਰ, ਗੁਣ ਜਾਣ...

600 ਰੁਪਏ ਪ੍ਰਤੀ ਕਿਲੋ ਵਿਕ ਰਿਹਾ ਹੈ ਇਹ ਖਾਸ ਅੰਗੂਰ, ਗੁਣ ਜਾਣ ਕੇ ਰਹਿ ਜਾਓਗੇ ਹੈਰਾਨ

Published on

----------- Advertisement -----------

ਦੇਸ਼ ਵਿੱਚ ਕਾਲੇ, ਹਰੇ ਅਤੇ ਗੁਲਾਬੀ ਅੰਗੂਰ ਦੀਆਂ ਕਿਸਮਾਂ ਉਪਲੱਬਧ ਹਨ। ਕਈ ਲੋਕ ਅੰਗੂਰ ਖਾਣਾ ਜ਼ਿਆਦਾ ਪਸੰਦ ਕਰਦੇ ਹਨ। ਇਨ੍ਹਾਂ ਦਿਨਾਂ ‘ਚ ਸੀਜ਼ਨ ਦੇ ਹਿਸਾਬ ਨਾਲ ਅੰਗੂਰਾਂ ਦੀਆਂ ਕਿਸਮਾਂ ਬਾਜ਼ਾਰ ‘ਚ ਆ ਰਹੀਆਂ ਹਨ। ਇਹ ਬੀਜ ਰਹਿਤ ਹਰੇ ਅੰਗੂਰ ਭਾਰਤ ਦੇ ਕੁਝ ਖੇਤਰਾਂ ਤੋਂ ਬੀਕਾਨੇਰ ਦੀ ਮੰਡੀ ਵਿੱਚ ਆਏ ਹਨ। ਆਮ ਤੌਰ ‘ਤੇ ਹਰੇ ਅੰਗੂਰ 100 ਰੁਪਏ ਪ੍ਰਤੀ ਕਿਲੋ ਤੋਂ ਘੱਟ ਵਿਕਦੇ ਹਨ ਪਰ ਹਰੇ ਅੰਗੂਰ ਦੀ ਇਸ ਕਿਸਮ ਦੀ ਕੀਮਤ ਸੁਣ ਕੇ ਤੁਸੀਂ ਹੈਰਾਨ ਰਹਿ ਜਾਓਗੇ। ਬਾਜ਼ਾਰ ਵਿੱਚ ਇਹ 550 ਤੋਂ 600 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਵਿਕ ਰਿਹਾ ਹੈ।

 ਦੱਸ ਦਈਏ ਕਿ  ਇਨ੍ਹਾਂ ਹਰੇ ਅੰਗੂਰਾਂ ਨੂੰ ਸ਼ਾਈਨ ਮਸਕੈਟ ਅੰਗੂਰ ਕਿਹਾ ਜਾਂਦਾ ਹੈ ਜੋ ਕਿ ਬੀਜ ਰਹਿਤ ਹਰੇ ਅੰਗੂਰ ਦੀ ਕਿਸਮ ਹੈ ਜੋ ਕਰਿਸਪ ਅਤੇ ਖੁਸ਼ਬੂਦਾਰ ਹੈ ਅਤੇ ਸੁਆਦ ਵਿਚ ਵੀ ਬਹੁਤ ਮਿੱਠੀ ਹੈ। ਸ਼ਾਈਨ ਮਸਕੈਟ ਅੰਗੂਰ ਜਾਪਾਨ ਵਿੱਚ ਵਿਕਸਤ ਕੀਤੀ ਇੱਕ ਕਿਸਮ ਹੈ ਜੋ ਅੰਗੂਰ ਦੀਆਂ ਹੋਰ ਕਿਸਮਾਂ ਨਾਲੋਂ ਵਧੇਰੇ ਮਹਿੰਗੀ ਹੈ। ਇਹ ਸਾਧਾਰਨ ਅੰਗੂਰਾਂ ਨਾਲੋਂ ਆਕਾਰ ਵਿਚ ਵੱਡੇ ਹੁੰਦੇ ਹਨ ਅਤੇ ਚਮਕ ਵੀ ਜ਼ਿਆਦਾ ਹੁੰਦੇ ਹਨ। 

ਇਹ ਅੰਗੂਰ ਤੱਤਾਂ ਨਾਲ ਭਰਪੂਰ ਹੁੰਦਾ ਹੈ। ਇਸ ਵਿੱਚ ਪ੍ਰੋਟੀਨ, ਵਿਟਾਮਿਨ ਅਤੇ ਮਿਨਰਲਸ ਪਾਏ ਜਾਂਦੇ ਹਨ। ਇਸ ਤੋਂ ਇਲਾਵਾ ਇਸ ‘ਚ ਗਲੂਕੋਜ਼, ਮੈਗਨੀਸ਼ੀਅਮ ਅਤੇ ਸਿਟਰਿਕ ਐਸਿਡ ਹੁੰਦਾ ਹੈ। ਇਸ ਵਿੱਚ ਵਿਟਾਮਿਨ ਸੀ ਵੀ ਹੁੰਦਾ ਹੈ, ਜੋ ਸੋਜ ਨੂੰ ਘਟਾਉਂਦਾ ਹੈ, ਇਮਿਊਨ ਸਿਸਟਮ ਨੂੰ ਮਜ਼ਬੂਤ ​​ਕਰਦਾ ਹੈ ਅਤੇ ਚਮੜੀ ਦੇ ਅੰਦਰ ਕੋਲੇਜਨ ਦੇ ਉਤਪਾਦਨ ਨੂੰ ਉਤਸ਼ਾਹਿਤ ਕਰਦਾ ਹੈ। ਇਨ੍ਹਾਂ ਮਹਿੰਗੇ ਅੰਗੂਰਾਂ ਵਿੱਚ ਪੋਟਾਸ਼ੀਅਮ ਵੀ ਹੁੰਦਾ ਹੈ ਜੋ ਤਰਲ ਪੱਧਰਾਂ ਅਤੇ ਹੋਰ ਖਣਿਜਾਂ ਜਿਵੇਂ ਆਇਰਨ, ਮੈਗਨੀਸ਼ੀਅਮ ਅਤੇ ਕੈਲਸ਼ੀਅਮ ਅਤੇ ਬੀ6 ਅਤੇ ਕੇ ਵਰਗੇ ਵਿਟਾਮਿਨਾਂ ਨੂੰ ਸੰਤੁਲਿਤ ਕਰਨ ਵਿੱਚ ਮਦਦ ਕਰਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਤਰਰਾਸ਼ਟਰੀ ਨਸ਼ਾ ਰੋਕਥਾਮ ਦਿਵਸ ਮੌਕੇ ਯੂਐਨਓਡੀਸੀ ਅਤੇ ਪੰਜਾਬ ਜੇਲ੍ਹ ਵਿਭਾਗ ਨੇ ਨਸ਼ਾ, ਐਚਆਈਵੀ ਅਤੇ ਜੇਲ੍ਹਾਂ ‘ਚ ਕੈਦੀਆਂ ਦੀ ਸਿਹਤ ‘ਤੇ ਵਿਚਾਰ-ਵਟਾਂਦਰਾ ਕੀਤਾ

ਚੰਡੀਗੜ੍ਹ/ਲੁਧਿਆਣਾ, 27 ਜੂਨ: ਜੇਲ੍ਹਾਂ ਵਿੱਚ ਬੰਦ ਕੈਦੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਅਤੇ ਮੁੜ ਵਸੇਬਾ ਸੇਵਾਵਾਂ...

ਕੇਤਨ ਕਤਲ ਕੇਸ ਦੇ ਕ੍ਰਿਕਟ ਨਾਲ ਜੁੜੇ ਤਾਰ, ਸਿਆ ਦੇ ਭਰਾ ਸਾਹਿਲ ਦਾ ਕਰੀਬੀ ਹੈ ਚੇਤਨ; ਇੱਕੋ ਟੀਮ ਲਈ ਖੇਡਦੇ ਸਨ ਦੋਵੇਂ

ਮਹਾਰਾਸ਼ਟਰ ਦੇ ਪੁਣੇ ਦੇ ਕਿਲ੍ਹੇ ਵਿੱਚ ਹੋਏ ਸਨਸਨੀਖੇਜ਼ ਕਤਲ ਕੇਸ ਦੀ ਜਾਂਚ ਵਿੱਚ ਹੁਣ...

ਜਾਰਜੀਆ ਦੀ ਸੰਸਦ ‘ਚ PM ਦੇ ਭਾਸ਼ਣ ਦੌਰਾਨ ਆਪਸ ‘ਚ ਭਿੜੇ ਸੰਸਦ ਮੈਂਬਰ, ਜੰਮ ਕੇ ਚੱਲੇ ਲੱਤਾਂ-ਮੁੱਕੇ

ਜਾਰਜੀਆ ਦੇ ਪ੍ਰਧਾਨ ਮੰਤਰੀ ਇਰਾਕਲੀ ਕੋਬਾਖਿਦਜ਼ੇ ਸ਼ੁੱਕਰਵਾਰ ਨੂੰ ਸੰਸਦ ਵਿੱਚ ਆਪਣਾ ਸਾਲਾਨਾ ਸੰਬੋਧਨ ਦੇ...

ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

ਪੰਜਾਬ ਬਿਊਰੋ ਆਫ ਇੰਵੈਸਟੀਗੇਸ਼ਨ (ਪੀਬੀਆਈ) ਨੇ ਬੇਅਦਬੀ ਨਾਲ ਜੁੜੇ ਮਾਮਲਿਆਂ ਦੀ ਜਾਂਚ ਲਈ 22...

Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉਤਰਾਖੰਡ...

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...