September 19, 2026, 1:06 pm
----------- Advertisement -----------
HomeNewsEntertainmentਈਡੀ ਨੇ ਆਨਲਾਈਨ ਸੱਟੇਬਾਜ਼ੀ ਐਪ ਮਾਮਲੇ ਵਿੱਚ ਕਾਮੇਡੀਅਨ ਕਪਿਲ ਸ਼ਰਮਾ ਅਤੇ ਅਦਾਕਾਰਾ...

ਈਡੀ ਨੇ ਆਨਲਾਈਨ ਸੱਟੇਬਾਜ਼ੀ ਐਪ ਮਾਮਲੇ ਵਿੱਚ ਕਾਮੇਡੀਅਨ ਕਪਿਲ ਸ਼ਰਮਾ ਅਤੇ ਅਦਾਕਾਰਾ ਹੁਮਾ ਕੁਰੈਸ਼ੀ ਨੂੰ ਵੀ ਭੇਜਿਆ ਸੰਮਨ

Published on

----------- Advertisement -----------

ਈਡੀ ਨੇ ਆਨਲਾਈਨ ਸੱਟੇਬਾਜ਼ੀ ਐਪ ਮਾਮਲੇ ਵਿੱਚ ਕਾਮੇਡੀਅਨ ਕਪਿਲ ਸ਼ਰਮਾ ਅਤੇ ਅਦਾਕਾਰਾ ਹੁਮਾ ਕੁਰੈਸ਼ੀ ਨੂੰ ਸੰਮਨ ਭੇਜਿਆ ਗਿਆ ਹੈ। ਏਐਨਆਈ ਨੇ ਇਹ ਜਾਣਕਾਰੀ ਦਿੱਤੀ ਹੈ। ਦੋਵਾਂ ਨੂੰ ਕਦੋਂ ਬੁਲਾਇਆ ਗਿਆ ਹੈ, ਇਸ ਬਾਰੇ ਅਜੇ ਜਾਣਕਾਰੀ ਨਹੀਂ ਮਿਲ ਸਕੀ ਹੈ।

ਇਸ ਦੇ ਨਾਲ ਹੀ ਅਭਿਨੇਤਾ ਰਣਬੀਰ ਕਪੂਰ ਨੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੂੰ ਈਮੇਲ ਭੇਜ ਕੇ ਪੇਸ਼ ਹੋਣ ਲਈ ਇਕ ਹਫ਼ਤੇ ਦਾ ਸਮਾਂ ਮੰਗਿਆ ਹੈ। ਰਣਬੀਰ ਨੇ ਸ਼ੁੱਕਰਵਾਰ 6 ਅਕਤੂਬਰ ਨੂੰ ਰਾਏਪੁਰ ਸਥਿਤ ਈਡੀ ਦਫ਼ਤਰ ‘ਚ ਪੇਸ਼ ਹੋਣਾ ਸੀ। ਇੱਥੇ ਈਡੀ ਰਾਏਪੁਰ ਦੇ ਵਕੀਲ ਸੌਰਭ ਪਾਂਡੇ ਨੇ ਦੱਸਿਆ ਕਿ ਰਣਬੀਰ ਨੇ 6 ਨਹੀਂ ਸਗੋਂ 5 ਅਕਤੂਬਰ ਨੂੰ ਪੇਸ਼ ਹੋਣਾ ਸੀ ਪਰ ਉਹ ਨਹੀਂ ਆਏ। ਅਧਿਕਾਰੀ ਸ਼ਾਮ 5 ਵਜੇ ਤੱਕ ਉਸ ਦਾ ਇੰਤਜ਼ਾਰ ਕਰਦੇ ਰਹੇ। ਉਸ ਦੀ ਈਮੇਲ ਮਿਲਣ ਤੋਂ ਬਾਅਦ ਹੁਣ ਸ਼ੁੱਕਰਵਾਰ ਨੂੰ ਤੈਅ ਕੀਤਾ ਜਾਵੇਗਾ ਕਿ ਉਸ ਨੂੰ ਦੂਜਾ ਸੰਮਨ ਕਿਸ ਤਰੀਕ ਨੂੰ ਭੇਜਿਆ ਜਾਵੇਗਾ। ਦੱਸ ਦਈਏ ਕਿ ਰਣਬੀਰ ‘ਤੇ ਸੌਰਭ ਚੰਦਰਾਕਰ ਦੀ ਸੱਟੇਬਾਜ਼ੀ ਐਪ ਨੂੰ ਪ੍ਰਮੋਟ ਕਰਨ ਦਾ ਦੋਸ਼ ਹੈ। ਈਡੀ ਦਾ ਕਹਿਣਾ ਹੈ ਕਿ ਇਸ ਦੇ ਲਈ ਹਵਾਲਾ ਰਾਹੀਂ ਰਣਬੀਰ ਨੂੰ ਨਕਦ ਭੁਗਤਾਨ ਕੀਤਾ ਗਿਆ ਸੀ। ਈਡੀ ਅਦਾਕਾਰ ਤੋਂ ਜਾਣਨਾ ਚਾਹੁੰਦਾ ਹੈ ਕਿ ਉਹ ਕਦੋਂ ਤੋਂ ਇਸ ਦਾ ਪ੍ਰਚਾਰ ਕਰ ਰਿਹਾ ਹੈ? ਇਸ ਦੇ ਲਈ ਕਿਸਨੇ ਸੰਪਰਕ ਕੀਤਾ ਅਤੇ ਕਿਸ ਮੋਡ ਵਿੱਚ ਪੇਮੈਂਟ ਪ੍ਰਾਪਤ ਹੋਈ।


ਕੁਝ ਮੀਡੀਆ ਰਿਪੋਰਟਾਂ ‘ਚ ਦਾਅਵਾ ਕੀਤਾ ਗਿਆ ਹੈ ਕਿ ਰਣਬੀਰ ਇਸ ਮਾਮਲੇ ‘ਚ ਦੋਸ਼ੀ ਨਹੀਂ ਹਨ। ਈਡੀ ਸਿਰਫ਼ ਦੇਣ ਅਤੇ ਲੈਣ ਨੂੰ ਸਮਝਣਾ ਚਾਹੁੰਦਾ ਹੈ। ਇਸ ਮਾਮਲੇ ਦੇ ਮੁੱਖ ਦੋਸ਼ੀ ਸੌਰਭ ਚੰਦਰਾਕਰ ਦੇ ਵਿਆਹ ‘ਚ ਟਾਈਗਰ ਸ਼ਰਾਫ, ਨੁਸਰਤ ਭਰੂਚਾ, ਸੁਖਵਿੰਦਰ ਸਿੰਘ, ਨੇਹਾ ਕੱਕੜ ਅਤੇ ਸੰਨੀ ਲਿਓਨ ਸਮੇਤ 14-15 ਮਸ਼ਹੂਰ ਹਸਤੀਆਂ ਨੇ ਸ਼ਿਰਕਤ ਕੀਤੀ ਸੀ। ਈਡੀ ਇਨ੍ਹਾਂ ਸਾਰਿਆਂ ਨੂੰ ਸੰਮਨ ਭੇਜ ਸਕਦਾ ਹੈ। ਸੱਟੇਬਾਜ਼ੀ ਐਪ ਮਾਮਲੇ ਦੀ ਜਾਂਚ ਕਰ ਰਹੇ ਅਧਿਕਾਰੀਆਂ ਨੇ ਕਿਹਾ ਕਿ ਇਨਫੋਰਸਮੈਂਟ ਡਾਇਰੈਕਟੋਰੇਟ ਅਭਿਨੇਤਾ ਰਣਬੀਰ ਕਪੂਰ ਨੂੰ ਫਿਰ ਤੋਂ ਸੰਮਨ ਭੇਜੇਗਾ। ਜੇਕਰ ਉਹ ਦੋ ਵਾਰ ਸੰਮਨ ਜਾਰੀ ਕਰਨ ਤੋਂ ਬਾਅਦ ਵੀ ਪੁੱਛਗਿੱਛ ‘ਚ ਸ਼ਾਮਿਲ ਨਹੀਂ ਹੁੰਦੇ ਹਨ ਤਾਂ ਈਡੀ ਦੀ ਟੀਮ ਰਣਬੀਰ ਕਪੂਰ ਨੂੰ ਪੁੱਛਗਿੱਛ ਲਈ ਹਿਰਾਸਤ ‘ਚ ਲੈ ਸਕਦੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਮੈਕਸਿਕੋ ਤੋਂ ਪਰਵਾਸੀਆਂ ਦਾ ਦਾਖਲਾ ਰੋਕਣ ਲਈ 30 ਫੁੱਟ ਉੱਚੇ ਸਟੀਲ ਦੇ ਪੈਨਲ ਲਾਉਣ ਦਾ ਕੰਮ ਸ਼ੁਰੂ

ਟਰੰਪ ਪ੍ਰਸ਼ਾਸਨ ਨੇ ਪੱਛਮੀ ਟੈਕਸਾਸ ਦੇ ਬਿਗ ਬੈਂਡ (Big Bend) ਖੇਤਰ ਵਿੱਚ ਅਮਰੀਕਾ-ਮੈਕਸਿਕੋ ਸਰਹੱਦੀ...

ਮੋਹਾਲੀ-ਚੰਡੀਗੜ੍ਹ ‘ਚ 22 ਸਤੰਬਰ ਨੂੰ ਲਗੇਗਾ iPhone ਦਾ ਲੰਗਰ, ਵੰਡੇ ਜਾਣਗੇ 10 ਫੋਨ; ਇੰਝ ਹੋਵੇਗੀ ਜੇਤੂਆਂ ਦੀ ਚੋਣ

ਪਹਿਲਾਂ 500 ਰੁਪਏ ਦੇ ਨੋਟਾਂ ਅਤੇ ਮੁਫ਼ਤ ਪੈਟਰੋਲ ਦਾ ‘ਲੰਗਰ’ ਲਗਾ ਕੇ ਸੁਰਖ਼ੀਆਂ ਵਿੱਚ...

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਨੂੰ 9 ਸਾਲ ਦੀ ਸਜ਼ਾ, 124 ਕਿਲੋ ਕੋਕੀਨ ਤਸਕਰੀ ਮਾਮਲੇ ‘ਚ ਹੋਈ ਸੁਣਵਾਈ; ਕਈ ਦੇਸ਼ਾਂ ‘ਚ ਕਰਦਾ ਸੀ ਸਪਲਾਈ

ਅਮਰੀਕਾ ਦੀ ਇੱਕ ਸੰਘੀ ਅਦਾਲਤ ਵਿੱਚ ਬੇਹੱਦ ਗੁਪਤ ਤਰੀਕੇ ਨਾਲ ਚੱਲੀ ਸੁਣਵਾਈ ਤੋਂ ਬਾਅਦ...

ਫਿਲੌਰ : ਵਿਆਹ ਸਮਾਗਮ ਤੋਂ ਪਰਤਦੇ ਸਮੇਂ ਕਾਰ ਸਵਾਰ ਹੋਏ ਹਾਦਸੇ ਦਾ ਸ਼ਿਕਾਰ, 11 ਸਾਲ ਦਾ ਬੱਚਾ ਹੋਇਆ ਜ਼ਖਮੀ

ਫਿਲੌਰ ਦੇ GT ਰੋਡ ’ਤੇ ਮਾਇਆ ਭਗਵਾਨ ਓਵਰਬ੍ਰਿਜ ਦੇ ਉੱਪਰ ਬੀਤੀ ਰਾਤ ਇੱਕ ਸੜਕ...

ਅੰਮ੍ਰਿਤਸਰ ‘ਚ ਮਹਿਲਾ SHO ਨਾਲ ਹੋਈ ਧੱਕਾ-ਮੁੱਕੀ, ਨਿਹੰਗਾਂ ਦਾ ਆਪਸੀ ਝਗੜਾ ਗਈ ਸੀ ਸੁਲਝਾਉਣ

ਅੰਮ੍ਰਿਤਸਰ ਵਿੱਚ ਦੋ ਨਿਹੰਗ ਧੜਿਆਂ ਵਿੱਚ ਝੜਪ ਹੋ ਗਈ। ਇਸ ਦੌਰਾਨ ਝਗੜਾ ਸੁਲਝਾਉਣ ਗਈ...

ਪੰਜਾਬ ਵਿੱਚ ਨਸ਼ਿਆਂ ਦੇ ਸਮੱਸਿਆ ਲਈ ਭਾਜਪਾ ਅਤੇ ਅਕਾਲੀ ਜ਼ਿੰਮੇਵਾਰ, ਹੁਣ ਜਨਤਾ ਨੂੰ ਗੁਮਰਾਹ ਕਰਨ ਲਈ ਨਸ਼ਿਆਂ ਖਿਲਾਫ਼ ਰੈਲੀ ਕਰ ਰਹੇ ਹਨ: ਆਪ

ਚੰਡੀਗੜ੍ਹ 18 ਸਤੰਬਰ ਯੂਪੀਆਈ ਲੈਣ-ਦੇਣ 'ਤੇ ਵਾਧੂ ਚਾਰਜ ਲਗਾਉਣ ਦੇ ਫੈਸਲੇ ਖਿਲਾਫ਼ ਆਮ ਆਦਮੀ ਪਾਰਟੀ...

ਆਪ 20 ਸਤੰਬਰ ਤੋਂ ਪੂਰੇ ਪੰਜਾਬ ਵਿੱਚ ਡੋਰ ਟੂ ਡੋਰ ਮੁਹਿੰਮ ਸ਼ੁਰੂ ਕਰੇਗੀ: ਮਨੀਸ਼ ਸਿਸੋਦੀਆ

ਚੰਡੀਗੜ੍ਹ 18 ਸਤੰਬਰ:ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ...

ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ 5.10 ਲੱਖ ਸ਼ਰਧਾਲੂਆਂ ਨੂੰ ਤੀਰਥ ਯਾਤਰਾ ਦੀ ਸਹੂਲਤ ਪ੍ਰਦਾਨ ਕੀਤੀ: ਤਰੁਨਪ੍ਰੀਤ ਸਿੰਘ ਸੌਂਦ

ਚੰਡੀਗੜ੍ਹ; 17 ਸਤੰਬਰ:ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ...

ਭਾਰਤੀ ਮਹਿਲਾ ਟੀਮ ਨੇ ਏਸ਼ਿਆਈ ਖੇਡਾਂ ਦੇ ਸੈਮੀਫਾਈਨਲ ‘ਚ ਜਗ੍ਹਾ ਕੀਤੀ ਪੱਕੀ, ਜਾਪਾਨ ਨੂੰ 8 ਵਿਕਟਾਂ ਨਾਲ ਹਰਾਇਆ

ਭਾਰਤੀ ਮਹਿਲਾ ਕ੍ਰਿਕਟ ਟੀਮ ਏਸ਼ੀਆਈ ਖੇਡਾਂ ਦੇ ਸੈਮੀਫਾਈਨਲ 2026 ਵਿੱਚ ਪਹੁੰਚ ਗਈ ਹੈ। ਟੀਮ...