June 16, 2026, 9:31 am
----------- Advertisement -----------
HomeNewsBreaking Newsਮੁੱਖ ਮੰਤਰੀ ਮਾਨ ਵੱਲੋਂ ਏਸ਼ੀਆਈ ਖੇਡਾਂ ਵਿੱਚ ਸੋਨ ਤਗਮਾ ਜਿੱਤਣ ਲਈ ਭਾਰਤੀ...

ਮੁੱਖ ਮੰਤਰੀ ਮਾਨ ਵੱਲੋਂ ਏਸ਼ੀਆਈ ਖੇਡਾਂ ਵਿੱਚ ਸੋਨ ਤਗਮਾ ਜਿੱਤਣ ਲਈ ਭਾਰਤੀ ਹਾਕੀ ਟੀਮ ਨੂੰ ਵਧਾਈ

Published on

----------- Advertisement -----------

ਚੰਡੀਗੜ੍ਹ, 6 ਅਕਤੂਬਰ (ਬਲਜੀਤ ਮਰਵਾਹਾ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੁਰਸ਼ਾਂ ਦੀ ਭਾਰਤੀ ਹਾਕੀ ਟੀਮ ਵੱਲੋਂ 9 ਵਰ੍ਹਿਆਂ ਬਾਅਦ ਏਸ਼ੀਆਈ ਖੇਡਾਂ ਵਿੱਚ ਸੋਨ ਤਗਮਾ ਜਿੱਤਣ ਲਈ ਟੀਮ ਨੂੰ ਵਧਾਈ ਦਿੱਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਸਮੁੱਚੇ ਦੇਸ਼ ਲਈ ਖਾਸ ਕਰਕੇ ਪੰਜਾਬ ਲਈ ਇਤਿਹਾਸਕ ਪਲ ਹਨ ਕਿਉਂਕਿ ਕਪਤਾਨ ਹਰਮਨਪ੍ਰੀਤ ਸਿੰਘ ਸਮੇਤ ਟੀਮ ਵਿੱਚ 10 ਖਿਡਾਰੀ ਪੰਜਾਬ ਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਖਿਡਾਰੀਆਂ ਨੇ ਹਾਂਗਜ਼ੂ ਦੀਆਂ ਏਸ਼ੀਆਈ ਖੇਡਾਂ ਦੇ ਵੱਖ-ਵੱਖ ਮੁਕਾਬਲਿਆਂ ਵਿੱਚ ਹੁਣ ਤੱਕ 7 ਸੋਨ ਤਗਮੇ ਜਿੱਤੇ ਹਨ ਅਤੇ ਇਸ ਤਗਮੇ ਨਾਲ ਸੂਬੇ ਦੇ ਖਿਡਾਰੀਆਂ ਨੇ ਸਾਲ 1951 ਵਿੱਚ ਨਵੀਂ ਦਿੱਲੀ ਅਤੇ ਸਾਲ 1962 ਵਿੱਚ ਜਕਾਰਤਾ ਦੀਆਂ ਏਸ਼ੀਆਈ ਖੇਡਾਂ ਵਿੱਚ ਸੱਤ-ਸੱਤ ਸੋਨ ਤਮਗ਼ੇ ਜਿੱਤਣ ਦੀ ਭਾਰਤ ਦੀ ਕਾਰਗੁਜ਼ਾਰੀ ਦੀ ਬਰਾਬਰੀ ਕਰ ਲਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਜਿੱਤ ਦੇਸ਼ ਲਈ ਗੌਰਵਮਈ ਪਲ ਹਨ ਕਿਉਂਕਿ ਪੁਰਸ਼ਾਂ ਦੀ ਹਾਕੀ ਟੀਮ ਨੇ ਇਤਿਹਾਸ ਸਿਰਜ ਦਿੱਤਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਏਸ਼ੀਆਈ ਖੇਡਾਂ ਦੇ 72 ਸਾਲਾਂ ਦੇ ਇਤਿਹਾਸ ਵਿੱਚ ਸੂਬੇ ਦੇ ਖਿਡਾਰੀਆਂ ਦਾ ਸਭ ਤੋਂ ਸ਼ਾਨਦਾਰ ਖੇਡ ਪ੍ਰਦਰਸ਼ਨ ਰਿਹਾ ਹੈ ਕਿਉਂ ਜੋ ਹੁਣ ਤੱਕ ਪੰਜਾਬ ਦੇ ਖਿਡਾਰੀਆਂ ਨੇ ਵੱਖ-ਵੱਖ ਖੇਡ ਮੁਕਾਬਲਿਆਂ ਵਿੱਚ ਸੋਨੇ, ਚਾਂਦੀ ਤੇ ਕਾਂਸੀ ਦੇ ਤਮਗ਼ੇ ਮਿਲਾ ਕੇ ਕੁੱਲ 18 ਤਗਮੇ ਜਿੱਤੇ ਹਨ। ਉਨ੍ਹਾਂ ਨੇ ਉਮੀਦ ਪ੍ਰਗਟਾਈ ਕਿ ਹਾਕੀ ਟੀਮ ਦੀ ਇਹ ਇਤਿਹਾਸਕ ਜਿੱਤ ਦੇਸ਼ ਵਿੱਚ ਕੌਮੀ ਖੇਡ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਰਾਹ ਪੱਧਰਾ ਕਰੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਮੂਹ ਦੇਸ਼ ਵਾਸੀਆਂ ਨੂੰ ਜਪਾਨ ਦੇ ਖਿਲਾਫ਼ ਸ਼ਾਨਦਾਰ ਜਿੱਤ ਹਾਸਲ ਕਰਨ ’ਤੇ ਭਾਰਤੀ ਖਿਡਾਰੀਆਂ ਉਤੇ ਰਸ਼ਕ ਹੈ ਕਿਉਂ ਜੋ ਏਸ਼ੀਆਈ ਖੇਡਾਂ ਵਿੱਚ ਸੋਨ ਤਗਮਾ ਜਿੱਤ ਕੇ ਭਾਰਤੀ ਟੀਮ ਨੇ 9 ਵਰ੍ਹਿਆਂ ਦੇ ਖਲਾਅ ਨੂੰ ਪੂਰ ਦਿੱਤਾ ਹੈ।
ਮੁੱਖ ਮੰਤਰੀ ਨੇ ਇਸ ਸ਼ਾਨਦਾਰ ਜਿੱਤ ਨੂੰ ਖੇਡ ਇਤਿਹਾਸ ਦੇ ਪੰਨਿਆਂ ਉਤੇ ਸੁਨਹਿਰੀ ਅੱਖਰਾਂ ਵਿੱਚ ਉਕਰਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਜਿੱਤ ਨੇ ਸਾਬਤ ਕਰ ਦਿੱਤਾ ਹੈ ਕਿ ਦੇਸ਼ ਵਿੱਚ ਕੌਮੀ ਖੇਡ ਨੇ ਆਪਣੀ ਪੁਰਾਤਨ ਸ਼ਾਨ ਵੱਲ ਪੁਲਾਂਘਾਂ ਪੁੱਟਣੀਆਂ ਸ਼ੁਰੂ ਕਰ ਦਿੱਤੀਆਂ ਹਨ। ਭਾਰਤੀ ਟੀਮ ਦੇ ਪ੍ਰਦਰਸ਼ਨ ਤੋਂ ਬਾਗੋ-ਬਾਗ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਟੀਮ ਨੇ ਭਾਰਤੀ ਹਾਕੀ ਖੇਡ ਦੇ ਇਤਿਹਾਸ ਦੇ ਸ਼ਾਨਦਾਰ ਵਿਰਸੇ ਨੂੰ ਕਾਇਮ ਰੱਖਿਆ। ਉਨ੍ਹਾਂ ਕਿਹਾ ਕਿ ਸੂਬੇ ਦੇ ਖਿਡਾਰੀਆਂ ਨੂੰ ਸਰਕਾਰ ਦੀ ਨੀਤੀ ਦੇ ਮੁਤਾਬਕ ਨਗਦ ਇਨਾਮ ਦਿੱਤੇ ਜਾਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਕਾਕਰੋਚ ਜਨਤਾ ਪਾਰਟੀ’ ਦੇ ਸੰਸਥਾਪਕ ਅਭਿਜੀਤ ਦੀਪਕੇ ਤੇ ਹਮਲਾ!

ਜੈਪੁਰ ਵਿੱਚ ਕਾਕਰੋਚ ਜਨਤਾ ਪਾਰਟੀ ਦੇ ਅਭਿਜੀਤ ਦੀਪਕੇ ਨੂੰ ਥੱਪੜ ਮਾਰਿਆ ਗਿਆ ਹੈ। ਦੱਸਿਆ...

ਪੰਜਾਬੀ ਗੀਤ ਦੇ ਫੈਨ ਹੋਏ ਫਰਾਂਸ ਦੇ ਰਾਸ਼ਟਰਪਤੀ ਮੈਕ੍ਰੋਂ! PM ਮੋਦੀ ਨਾਲ ਸ਼ੇਅਰ ਕੀਤੀ ਰੀਲ

ਭਾਰਤ ਅਤੇ ਫਰਾਂਸ ਦੀ ਦੋਸਤੀ ਦਾ ਇੱਕ ਵਿਲੱਖਣ ਅਤੇ ਫਿਲਮੀ ਅੰਦਾਜ ਸੋਸ਼ਲ ਮੀਡੀਆ ‘ਤੇ...

ਅੰਮ੍ਰਿਤਸਰ ਕੋਰਟ ਨੇ ਬਿਕਰਮ ਮਜੀਠੀਆ ਨੂੰ ਦਿੱਤੀ ਅੰਤਰਿਮ ਜ਼ਮਾਨਤ, ਪੁਲਿਸ ਥਾਣੇ ‘ਚ ਦਾਖਲ ਹੋਣ ਵਾਲੇ ਮਾਮਲੇ ‘ਚ ਮਿਲੀ ਰਾਹਤ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਸਮੇਤ ਤਿੰਨ...

ਰਵਨੀਤ ਸਿੰਘ ਬਿੱਟੂ ਅੱਜ ਪੰਜਾਬ ਐਸ.ਸੀ. ਕਮਿਸ਼ਨ ਅੱਗੇ ਹੋਣਗੇ ਪੇਸ਼

ਕੇਂਦਰੀ ਰਾਜ ਮੰਤਰੀ ਅਤੇ ਸੀਨੀਅਰ ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਅੱਜ ਪੰਜਾਬ ਐਸ.ਸੀ. ਕਮਿਸ਼ਨ...

ਬੰਜੀ ਜੰਪ ਤੋਂ ਪਹਿਲਾਂ ਸੁਰੱਖਿਆ ਰੱਸੀ ਬੰਨ੍ਹਣਾ ਭੁੱਲੇ ਕਰਮਚਾਰੀ, 21 ਸਾਲਾ ਕੁੜੀ ਦੀ ਮੌਤ

ਬ੍ਰਾਜ਼ੀਲ ਵਿੱਚ ਇੱਕ ਦੁਖਦਾਈ ਘਟਨਾ ਵਾਪਰੀ ਹੈ, ਜਿਸ ‘ਚ 21 ਸਾਲਾ ਕੁੜੀ ਦੀ ਮੌਤ...

ਮਹਿਲਾ T20 ਵਿਸ਼ਵ ਕੱਪ ‘ਚ ਭਾਰਤ – ਪਾਕਿਸਤਾਨ ਦੀਆਂ ਟੀਮਾਂ ਆਹਮੋ -ਸਾਹਮਣੇ

ਵੁਮੈਨਸ ਟੀ-20 ਵਰਲਡ ਕੱਪ ਵਿੱਚ ਭਾਰਤ ਅਤੇ ਪਾਕਿਸਤਾਨ ਵਿਚਾਲੇ ਮੈਚ ਖੇਡਿਆ ਜਾ ਰਿਹਾ ਹੈ।...

ਕੇਂਦਰੀ ਜੇਲ੍ਹ ਹੁਸ਼ਿਆਰਪੁਰ ’ਚ ਬੰਦ ਕੈਦੀ ਨੇ ਵੀਡਿਓ ਵਾਇਰਲ ਕਰਕੇ ਜੇਲ੍ਹ ਪ੍ਰਸ਼ਾਸਨ ’ਤੇ ਜ਼ਬਰੀ ਨਸ਼ਾ ਵਿਕਾਉਣ ਦੇ ਲਗਾਏ ਦੋਸ਼

ਗੈਂਗਸਟਰ ਕੁਲਬੀਰ ਨਰੂਆਣਾ ਕਤਲ ਦੇ ਕਥਿਤ ਮੁੱਖ ਦੋਸ਼ੀ ਗੈਂਗਸਟਰ ਮਨਪ੍ਰੀਤ ਸਿੰਘ ਮੰਨਾ ਜੋ ਹੁਸ਼ਿਆਰਪੁਰ...