November 9, 2026, 11:23 pm
----------- Advertisement -----------
HomeNewsLatest Newsਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਹਲਕਾ ਗਿੱਦੜਬਾਹਾ 'ਚ ਕੀਤਾ ਚੋਣ...

ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਹਲਕਾ ਗਿੱਦੜਬਾਹਾ ‘ਚ ਕੀਤਾ ਚੋਣ ਪ੍ਰਚਾਰ 

Published on

----------- Advertisement -----------

ਚੰਡੀਗੜ੍ਹ 21 ਜਨਵਰੀ 2022 – ਸ਼੍ਰੋਮਣੀ ਅਕਾਲੀ ਦਲ-ਬਹੁਜਨ ਸਮਾਜ ਪਾਰਟੀ ਦੇ ਸਾਂਝੇ ਉਮੀਦਵਾਰ ਸ. ਹਰਦੀਪ ਸਿੰਘ ਡਿੰਪੀ ਢਿੱਲੋਂ ਦੇ ਹੱਕ ‘ਚ ਚੋਣ ਪ੍ਰਚਾਰ ਲਈ ਹਲਕਾ ਗਿੱਦੜਬਾਹਾ ਵਿਖੇ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਕੈਬਨਿਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਡਰਪੋਕ ਕਰਾਰ ਦਿੱਤਾ ਹੈ। ਉਹ ਵਿਧਾਨ ਸਭਾ ਹਲਕਾ ਗਿੱਦੜਬਾਹਾ ਦੇ ਪਿੰਡ ਕੋਟਭਾਈ ਵਿੱਚ ਚੋਣ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ, ਜਿਸ ਦੌਰਾਨ ਸੁਖਬੀਰ ਬਾਦਲ ਨੇ ਕਿਹਾ ਕਿ ਅਮਰਿੰਦਰ ਸਿੰਘ ਰਾਜਾ ਵੜਿੰਗ ਹਉਮੈ ਨਾਲ ਭਰਿਆ ਹੋਇਆ ਹੈ ਅਤੇ ਇੰਨਾ ਕਾਇਰ ਹੈ ਕਿ ਮੇਰੇ ਅੱਗੇ ਡਿੱਗਦਾ ਰਿਹਾ ਹਾਂ, ਪਰ ਮੈਂ ਇਸ ਵਾਰ ਮੁਆਫ਼ ਨਹੀਂ ਕਰਾਂਗਾ। 

ਸੁਖਬੀਰ ਬਾਦਲ ਨੇ ਨਵਜੋਤ ਸਿੰਘ ਸਿੱਧੂ, ਚਰਨਜੀਤ ਸਿੰਘ ਚੰਨੀ ਅਤੇ ਸੁਨੀਲ ਜਾਖੜ ਦੀ ਤਿਕੜੀ ਨੂੰ ਚੋਣ ਚਿਹਰੇ ਬਣਾਉਣ ‘ਤੇ ਵੀ ਸਵਾਲ ਚੁੱਕੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਇਹ ਤਿੰਨੇ ਗਾਂਧੀ ਜੀ ਦੇ ਤਿੰਨ ਬਾਂਦਰ ਹਨ, ਜੋ ਕਦੇ ਵੀ ਇੱਕ ਕਮਰੇ ਵਿੱਚ ਇਕੱਠੇ ਨਹੀਂ ਰਹਿ ਸਕਦੇ, ਫਿਰ ਇਹ ਸਰਕਾਰ ਕਿਵੇਂ ਬਣਾ ਸਕਣਗੇ। ਉਨ੍ਹਾਂ ਨੇ ਭਾਰਤੀ ਜਨਤਾ ਪਾਰਟੀ ਸਮੇਤ ਹੋਰ ਰਾਸ਼ਟਰੀ ਪਾਰਟੀਆਂ ‘ਤੇ ਵੀ ਸਵਾਲ ਖੜ੍ਹੇ ਕੀਤੇ ਹਨ ਅਤੇ ਕਿਹਾ ਹੈ ਕਿ ਇਹ ਸਾਰੇ ਪੰਜਾਬ ਦੀਆਂ ਖੇਤਰੀ ਪਾਰਟੀਆਂ ਨੂੰ ਤਬਾਹ ਕਰਨਾ ਚਾਹੁੰਦੇ ਹਨ ਅਤੇ ਇਸ ਨੂੰ ਬਚਾਉਣ ਦੀ ਜ਼ਿੰਮੇਵਾਰੀ ਤੁਹਾਡੇ ‘ਤੇ ਹੈ। ਇਸ ਤੋਂ ਪਹਿਲਾਂ ਪੱਛਮੀ ਬੰਗਾਲ ਵਿੱਚ ਵੀ ਅਜਿਹਾ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ। ਪਰ ਕਾਮਯਾਬੀ ਨਹੀਂ ਮਿੱਲੀ।

ਸੁਖਬੀਰ ਸਿੰਘ ਬਾਦਲ ਨੇ ਚਰਨਜੀਤ ਸਿੰਘ ਚੰਨੀ ‘ਤੇ ਚੁਟਕੀ ਲੈਂਦਿਆਂ ਕਿਹਾ ਹੈ ਕਿ ਚਰਨਜੀਤ ਸਿੰਘ ਚੰਨੀ ਆਪਣੇ ਆਪ ਨੂੰ ਗਰੀਬ ਦੱਸ ਕੇ ਲੋਕਾਂ ਹਮਦਰਦੀ ਲੈ ਰਿਹਾ ਹੈ। ਪਰ ਹਾਲ ਹੀ ਵਿੱਚ ਈਡੀ ਵੱਲੋਂ ਕੀਤੀ ਗਈ ਕਾਰਵਾਈ ਦੌਰਾਨ ਉਨ੍ਹਾਂ ਦੇ ਰਿਸ਼ਤੇਦਾਰਾਂ ਦੇ ਘਰੋਂ 10 ਕਰੋੜ ਰੁਪਏ ਤੋਂ ਵੱਧ ਦੀ ਰਕਮ ਮਿਲੀ ਹੈ। ਫਿਲਹਾਲ ਜਾਂਚ ਘੱਟ ਕੀਤੀ ਗਈ ਹੈ, ਜੇਕਰ ਗੰਭੀਰਤਾ ਨਾਲ ਜਾਂਚ ਕੀਤੀ ਜਾਵੇ ਤਾਂ ਕਈ ਗੱਲਾਂ ਸਾਹਮਣੇ ਆ ਜਾਣਗੀਆਂ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਵਿਧਾਨ ਸਭਾ ਚੋਣਾਂ ‘ਤੇ ਵੱਡੀ ਅਪਡੇਟ! ਜਨਵਰੀ ਦੀ ਸ਼ੁਰੂਆਤ ‘ਚ ਹੋ ਸਕਦੈ ਚੋਣਾਂ ਦਾ ਐਲਾਨ

2027 ਦੀਆਂ ਵਿਧਾਨ ਸਭਾ ਚੋਣਾਂ ਦੇ ਐਲਾਨ ਨੂੰ ਲੈ ਕੇ ਪੰਜਾਬ ਵਿੱਚ ਸਿਆਸੀ ਸਰਗਰਮੀਆਂ...

ਪਰਵਿੰਦਰ ਝੋਟਾ ਦੇ ਫੁੱਲ ਚੁੱਗ ਕੇ ਜੱਦੀ ਖੇਤਾਂ ‘ਚ ਦੱਬ ਕੇ ਉੱਤੇ ਲਾਇਆ ਬੂਟਾ, ਅੰਤਿਮ ਅਰਦਾਸ ਦੀ ਜਗ੍ਹਾ ਬਦਲੀ

ਮਾਨਸਾ ਦੇ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦੀ ਯਾਦ ਨੂੰ ਜ਼ਿੰਦਾ ਰੱਖਣ ਲਈ...

ਦੀਵਾਲੀ ਦੀ ਰਾਤ ਚੱਲੀ ਆਤਿਸ਼ਬਾਜੀ ਕਾਰਣ 31 ਥਾਵਾਂ ਤੇ ਵਾਪਰੀਆਂ ਅੱਗ ਲੱਗਣ ਦੀਆਂ ਘਟਨਾਵਾਂ

ਦੀਵਾਲੀ ਦੀ ਰਾਤ ਨੂੰ ਚੱਲੀ ਆਤਿਸ਼ਬਾਜੀ ਕਾਰਣ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ 31 ਥਾਵਾਂ...

ਦਲੇਰ ਮਹਿੰਦੀ ਨੇ ਉਤਰਾਖੰਡ ਵਿਵਾਦ ‘ਤੇ ਤੋੜੀ ਚੁੱਪੀ, ਕਿਹਾ- “ਸ਼ਬਦਾਂ ‘ਚ ਬਿਆਨ ਕਰਨਾ ਮੁਸ਼ਕਿਲ

ਗਾਇਕ ਦਲੇਰ ਮਹਿੰਦੀ ਨੇ ਉਤਰਾਖੰਡ ਦੇ ਮਾਂ ਕੁੰਜਾਪੁਰੀ ਟੂਰਿਜ਼ਮ ਅਤੇ ਵਿਕਾਸ ਮੇਲੇ ਵਿੱਚ ਆਪਣੇ...

ਭਿਆਨਕ ਹਾਦਸੇ ’ਚ ਇੱਕੋ ਪਰਿਵਾਰ ਦੇ 6 ਜੀਆਂ ਦੀ ਮੌਤ

ਪਾਣੀਪਤ-ਖਾਤਿਮਾ ਹਾਈਵੇਅ 'ਤੇ ਟੀਟਾਵੀ ਖੇਤਰ ਵਿੱਚ ਸੋਮਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਇੱਕ...

ਛੱਤੀਸਗੜ੍ਹ : ਦੀਵਾਲੀ ਮਨਾ ਕੇ ਪਿੰਡ ਵਾਪਸ ਪਰਤ ਰਹੇ ਪਰਿਵਾਰ ਦੀ ਨਦੀ ‘ਚ ਡਿੱਗੀ ਕਾਰ, ਪਤੀ-ਪਤਨੀ ਸਣੇ 2 ਬੱਚਿਆਂ ਦੀ ਮੌਤ

ਛੱਤੀਸਗੜ੍ਹ ਦੇ ਗਰੀਆਬੰਦ ਜ਼ਿਲ੍ਹੇ ਵਿੱਚ ਦੀਵਾਲੀ ਵਾਲੀ ਰਾਤ ਇੱਕ ਬਹੁਤ ਹੀ ਦਰਦਨਾਕ ਹਾਦਸਾ ਵਾਪਰਿਆ...

ਪਰਵਿੰਦਰ ਝੋਟੇ ਦੀ ਅੰਤਿਮ ਅਰਦਾਸ ਹੋਵੇਗੀ 15 ਨਵੰਬਰ ਨੂੰ, ਕੱਲ੍ਹ ਮਾਨਸਾ ‘ਚ ਹੋਇਆ ਸੀ ਅੰਤਿਮ ਸਸਕਾਰ

ਮਾਨਸਾ ਦੇ ਨਸ਼ਾ ਵਿਰੋਧੀ ਐਕਟੀਵਿਸਟ ਪਰਵਿੰਦਰ ਝੋਟੇ ਦੀ ਅੰਤਿਮ ਅਰਦਾਸ 15 ਨਵੰਬਰ ਨੂੰ ਹੋਵੇਗੀ।...

MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦਾ ਹੋਇਆ ਦਿਹਾਂਤ, 84 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

ਖਡੂਰ ਸਾਹਿਬ ਤੋਂ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਦਾਦੀ ਮਾਤਾ ਚਰਨ ਕੌਰ ਦਾ ਐਤਵਾਰ ਸ਼ਾਮ...

ਦੀਵਾਲੀ ਮਗਰੋਂ ਲੁਧਿਆਣਾ ਦੀ ਹਵਾ ਹੋਈ ਜ਼ਹਿਰੀਲੀ, AQI 300 ਪਾਰ; 3 ਦਿਨ ਧੁੰਦ ਦਾ ਅਲਰਟ

ਦੀਵਾਲੀ ਤੋਂ ਬਾਅਦ ਪੰਜਾਬ ਵਿਚ ਪ੍ਰਦੂਸ਼ਣ ਦਾ ਪੱਧਰ ਵਧ ਗਿਆ ਹੈ। ਲੁਧਿਆਣਾ ਤੇ ਮੰਡੀ...