September 19, 2026, 11:55 pm
----------- Advertisement -----------
HomeNewsBreaking NewsCricket World Cup 2023- ਪਾਕਿਸਤਾਨ ਨੇ ਨੀਦਰਲੈਂਡ ਨੂੰ 81 ਦੌੜਾਂ ਨਾਲ ਹਰਾਇਆ

Cricket World Cup 2023- ਪਾਕਿਸਤਾਨ ਨੇ ਨੀਦਰਲੈਂਡ ਨੂੰ 81 ਦੌੜਾਂ ਨਾਲ ਹਰਾਇਆ

Published on

----------- Advertisement -----------

ਪਾਕਿਸਤਾਨ ਨੇ ਵਨਡੇ ਵਿਸ਼ਵ ਕੱਪ ‘ਚ ਨੀਦਰਲੈਂਡ ਨੂੰ 81 ਦੌੜਾਂ ਨਾਲ ਹਰਾ ਦਿੱਤਾ ਹੈ। ਹੈਦਰਾਬਾਦ ਦੇ ਰਾਜੀਵ ਗਾਂਧੀ ਅੰਤਰਰਾਸ਼ਟਰੀ ਸਟੇਡੀਅਮ ਵਿੱਚ ਨੀਦਰਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਸੀ। ਪਾਕਿਸਤਾਨ ਦੀ ਟੀਮ 49 ਓਵਰਾਂ ਵਿੱਚ 286 ਦੌੜਾਂ ਬਣਾ ਕੇ ਆਲ ਆਊਟ ਹੋ ਗਈ। ਜਵਾਬ ਵਿੱਚ ਨੀਦਰਲੈਂਡ ਦੀ ਟੀਮ 41 ਓਵਰਾਂ ਵਿੱਚ 205 ਦੌੜਾਂ ਹੀ ਬਣਾ ਸਕੀ। ਪਾਕਿਸਤਾਨੀ ਟੀਮ ਨੇ ਪਹਿਲੀ ਵਾਰ ਭਾਰਤ ਵਿੱਚ ਇੱਕ ਰੋਜ਼ਾ ਵਿਸ਼ਵ ਕੱਪ ਮੈਚ ਜਿੱਤਿਆ ਹੈ।
ਦੱਸ ਦਈਏ ਕਿ ਨੀਦਰਲੈਂਡ ਲਈ ਸਿਰਫ਼ ਪੰਜ ਬੱਲੇਬਾਜ਼ ਹੀ ਦੋਹਰੇ ਅੰਕੜੇ ਨੂੰ ਛੂਹ ਸਕੇ। ਬਾਸ ਡੀ ਲੀਡੇ ਨੇ ਸਭ ਤੋਂ ਵੱਧ 67 ਦੌੜਾਂ ਬਣਾਈਆਂ। ਉਸ ਨੇ 68 ਗੇਂਦਾਂ ਦੀ ਆਪਣੀ ਪਾਰੀ ਵਿੱਚ ਛੇ ਚੌਕੇ ਤੇ ਦੋ ਛੱਕੇ ਲਾਏ। ਸਲਾਮੀ ਬੱਲੇਬਾਜ਼ ਵਿਕਰਮਜੀਤ ਸਿੰਘ ਨੇ 67 ਗੇਂਦਾਂ ‘ਤੇ 52 ਦੌੜਾਂ ਬਣਾਈਆਂ। ਲੋਗਨ ਵਾਨ ਬੀਕ 28 ਗੇਂਦਾਂ ‘ਤੇ 28 ਦੌੜਾਂ ਬਣਾ ਕੇ ਅਜੇਤੂ ਰਹੇ। ਕੋਲਿਨ ਐਕਰਮੈਨ ਨੇ 17 ਦੌੜਾਂ ਅਤੇ ਸਾਕਿਬ ਜ਼ੁਲਫਿਕਾਰ ਨੇ 10 ਦੌੜਾਂ ਬਣਾਈਆਂ। ਪਾਕਿਸਤਾਨ ਲਈ ਹੈਰਿਸ ਰਾਊਫ ਨੇ ਸਭ ਤੋਂ ਵੱਧ ਤਿੰਨ ਵਿਕਟਾਂ ਲਈਆਂ। ਸ਼ਾਹੀਨ ਅਫਰੀਦੀ, ਇਫਤਿਖਾਰ ਅਹਿਮਦ, ਸ਼ਾਦਾਬ ਖਾਨ ਅਤੇ ਮੁਹੰਮਦ ਨਵਾਜ਼ ਨੇ ਇਕ-ਇਕ ਵਿਕਟ ਲਈ।
ਇਸ ਤੋਂ ਪਹਿਲਾਂ ਪਾਕਿਸਤਾਨ ਲਈ ਮੁਹੰਮਦ ਰਿਜ਼ਵਾਨ ਅਤੇ ਸਾਊਦ ਸ਼ਕੀਲ ਨੇ 68-68 ਦੌੜਾਂ ਬਣਾਈਆਂ। ਮੁਹੰਮਦ ਨਵਾਜ਼ ਨੇ 39 ਅਤੇ ਸ਼ਾਦਾਬ ਖਾਨ ਨੇ 32 ਦੌੜਾਂ ਦਾ ਯੋਗਦਾਨ ਪਾਇਆ। ਹੈਰਿਸ ਰੌਫ ਨੇ 16, ਇਮਾਮ ਉਲ ਹੱਕ ਨੇ 15, ਸ਼ਾਹੀਨ ਅਫਰੀਦੀ ਨੇ ਨਾਬਾਦ 13 ਅਤੇ ਫਖਰ ਜ਼ਮਾਨ ਨੇ 12 ਦੌੜਾਂ ਬਣਾਈਆਂ। ਇਫ਼ਤਿਖਾਰ ਅਹਿਮਦ ਸਿਰਫ਼ ਨੌਂ ਦੌੜਾਂ ਹੀ ਬਣਾ ਸਕੇ ਅਤੇ ਬਾਬਰ ਆਜ਼ਮ ਸਿਰਫ਼ ਪੰਜ ਦੌੜਾਂ ਹੀ ਬਣਾ ਸਕੇ। ਹਸਨ ਅਲੀ ਖਾਤਾ ਵੀ ਨਹੀਂ ਖੋਲ੍ਹ ਸਕੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੀਐਮ ਭਗਵੰਤ ਮਾਨ ਨੇ ਲਾਂਚ ਕੀਤਾ ਚੋਣ ਪੈਂਫਲੇਟ, ਘਰ-ਘਰ ਲੈ ਕੇ ਜਾਣਗੇ ਲੱਖਾਂ ‘ਆਪ’ ਵਰਕਰ

ਲੁਧਿਆਣਾ 19 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਲੁਧਿਆਣਾ ਵਿੱਚ ਆਮ ਆਦਮੀ...

ਮੁਅੱਤਲ DIG ਭੁੱਲਰ ਮਾਮਲਾ : ਅਦਾਲਤ ਨੇ ਵਿਚੋਲੀਏ ਕ੍ਰਿਸ਼ਨੂ ਸ਼ਾਰਦਾ ਨੂੰ 7 ਦਿਨਾਂ ਦੇ ED ਰਿਮਾਂਡ ‘ਤੇ ਭੇਜਿਆ

ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਸਬੰਧਤ ਰਿਸ਼ਵਤਖੋਰੀ ਮਾਮਲੇ ਵਿੱਚ ਵਿਚੋਲੇ...

ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਣੇ ‘ਆਪ’ ਵਿੱਚ ਸ਼ਾਮਲ

ਪੰਜਾਬ ਦੀ ਸਿਆਸਤ ਵਿੱਚੋਂ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ...

 ਮੈਕਸਿਕੋ ਤੋਂ ਪਰਵਾਸੀਆਂ ਦਾ ਦਾਖਲਾ ਰੋਕਣ ਲਈ 30 ਫੁੱਟ ਉੱਚੇ ਸਟੀਲ ਦੇ ਪੈਨਲ ਲਾਉਣ ਦਾ ਕੰਮ ਸ਼ੁਰੂ

ਟਰੰਪ ਪ੍ਰਸ਼ਾਸਨ ਨੇ ਪੱਛਮੀ ਟੈਕਸਾਸ ਦੇ ਬਿਗ ਬੈਂਡ (Big Bend) ਖੇਤਰ ਵਿੱਚ ਅਮਰੀਕਾ-ਮੈਕਸਿਕੋ ਸਰਹੱਦੀ...

ਮੋਹਾਲੀ-ਚੰਡੀਗੜ੍ਹ ‘ਚ 22 ਸਤੰਬਰ ਨੂੰ ਲਗੇਗਾ iPhone ਦਾ ਲੰਗਰ, ਵੰਡੇ ਜਾਣਗੇ 10 ਫੋਨ; ਇੰਝ ਹੋਵੇਗੀ ਜੇਤੂਆਂ ਦੀ ਚੋਣ

ਪਹਿਲਾਂ 500 ਰੁਪਏ ਦੇ ਨੋਟਾਂ ਅਤੇ ਮੁਫ਼ਤ ਪੈਟਰੋਲ ਦਾ ‘ਲੰਗਰ’ ਲਗਾ ਕੇ ਸੁਰਖ਼ੀਆਂ ਵਿੱਚ...

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਨੂੰ 9 ਸਾਲ ਦੀ ਸਜ਼ਾ, 124 ਕਿਲੋ ਕੋਕੀਨ ਤਸਕਰੀ ਮਾਮਲੇ ‘ਚ ਹੋਈ ਸੁਣਵਾਈ; ਕਈ ਦੇਸ਼ਾਂ ‘ਚ ਕਰਦਾ ਸੀ ਸਪਲਾਈ

ਅਮਰੀਕਾ ਦੀ ਇੱਕ ਸੰਘੀ ਅਦਾਲਤ ਵਿੱਚ ਬੇਹੱਦ ਗੁਪਤ ਤਰੀਕੇ ਨਾਲ ਚੱਲੀ ਸੁਣਵਾਈ ਤੋਂ ਬਾਅਦ...

ਫਿਲੌਰ : ਵਿਆਹ ਸਮਾਗਮ ਤੋਂ ਪਰਤਦੇ ਸਮੇਂ ਕਾਰ ਸਵਾਰ ਹੋਏ ਹਾਦਸੇ ਦਾ ਸ਼ਿਕਾਰ, 11 ਸਾਲ ਦਾ ਬੱਚਾ ਹੋਇਆ ਜ਼ਖਮੀ

ਫਿਲੌਰ ਦੇ GT ਰੋਡ ’ਤੇ ਮਾਇਆ ਭਗਵਾਨ ਓਵਰਬ੍ਰਿਜ ਦੇ ਉੱਪਰ ਬੀਤੀ ਰਾਤ ਇੱਕ ਸੜਕ...

ਅੰਮ੍ਰਿਤਸਰ ‘ਚ ਮਹਿਲਾ SHO ਨਾਲ ਹੋਈ ਧੱਕਾ-ਮੁੱਕੀ, ਨਿਹੰਗਾਂ ਦਾ ਆਪਸੀ ਝਗੜਾ ਗਈ ਸੀ ਸੁਲਝਾਉਣ

ਅੰਮ੍ਰਿਤਸਰ ਵਿੱਚ ਦੋ ਨਿਹੰਗ ਧੜਿਆਂ ਵਿੱਚ ਝੜਪ ਹੋ ਗਈ। ਇਸ ਦੌਰਾਨ ਝਗੜਾ ਸੁਲਝਾਉਣ ਗਈ...

ਪੰਜਾਬ ਵਿੱਚ ਨਸ਼ਿਆਂ ਦੇ ਸਮੱਸਿਆ ਲਈ ਭਾਜਪਾ ਅਤੇ ਅਕਾਲੀ ਜ਼ਿੰਮੇਵਾਰ, ਹੁਣ ਜਨਤਾ ਨੂੰ ਗੁਮਰਾਹ ਕਰਨ ਲਈ ਨਸ਼ਿਆਂ ਖਿਲਾਫ਼ ਰੈਲੀ ਕਰ ਰਹੇ ਹਨ: ਆਪ

ਚੰਡੀਗੜ੍ਹ 18 ਸਤੰਬਰ ਯੂਪੀਆਈ ਲੈਣ-ਦੇਣ 'ਤੇ ਵਾਧੂ ਚਾਰਜ ਲਗਾਉਣ ਦੇ ਫੈਸਲੇ ਖਿਲਾਫ਼ ਆਮ ਆਦਮੀ ਪਾਰਟੀ...