June 26, 2026, 3:41 pm
----------- Advertisement -----------
HomeNewsBreaking Newsਫਰੀਦਕੋਟ 'ਚ ਪੁਲਸ ਮੁਲਾਜ਼ਮ ਦੇ ਬੇਟੇ ਦਾ ਕ.ਤਲ, ਘਰ ਅੱਗੇ ਰੱਖੇ ਬੈਂਚ...

ਫਰੀਦਕੋਟ ‘ਚ ਪੁਲਸ ਮੁਲਾਜ਼ਮ ਦੇ ਬੇਟੇ ਦਾ ਕ.ਤਲ, ਘਰ ਅੱਗੇ ਰੱਖੇ ਬੈਂਚ ‘ਤੇ ਬੈਠਣ ਨੂੰ ਲੈ ਕੇ ਗੁਆਂਢੀ ਨਾਲ ਹੋਇਆ ਸੀ ਝਗੜਾ

Published on

----------- Advertisement -----------

ਫਰੀਦਕੋਟ ਸ਼ਹਿਰ ਦੀ ਡਰੀਮ ਲੈਂਡ ਕਲੋਨੀ ‘ਚ ਘਰ ਦੇ ਸਾਹਮਣੇ ਬੈਂਚ ‘ਤੇ ਬੈਠਣ ਨੂੰ ਲੈ ਕੇ ਝਗੜਾ ਹੋ ਗਿਆ। ਜਿਸ ਵਿੱਚ ਬੀਤੀ ਰਾਤ ਇੱਕ 28 ਸਾਲਾ ਨੌਜਵਾਨ ਨੂੰ ਦੂਜੀ ਧਿਰ ਦੇ ਲੋਕਾਂ ਨੇ ਮਾਰ ਸੁੱਟਿਆ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਮੌਕੇ ‘ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ‘ਚ ਲੈ ਲਿਆ।
ਪੁਲੀਸ ਨੂੰ ਦਿੱਤੀ ਸ਼ਿਕਾਇਤ ਵਿੱਚ ਮ੍ਰਿਤਕ ਤੇਜਿੰਦਰ ਸਿੰਘ ਦੇ ਪਿਤਾ ਬਲਦੇਵ ਸਿੰਘ ਜੋ ਕਿ ਬਠਿੰਡਾ ਰਿਫਾਇਨਰੀ ਵਿੱਚ ਏ.ਐਸ.ਆਈ ਵਜੋਂ ਤਾਇਨਾਤ ਹਨ, ਨੇ ਦੱਸਿਆ ਕਿ 6 ਅਕਤੂਬਰ ਦੀ ਰਾਤ ਕਰੀਬ 10 ਵਜੇ ਉਸ ਦੇ ਗੁਆਂਢ ‘ਚ ਰਹਿਣ ਵਾਲੇ ਦੋਸ਼ੀ ਸੰਦੀਪ ਉਰਫ ਬੋਨੀ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਉਸ ਦੇ ਬੇਟੇ ‘ਤੇ ਡੰਡੇ ਅਤੇ ਬਾਸ ਬਾਲ ਨਾਲ ਹਮਲਾ ਕਰ ਦਿੱਤਾ। ਜਿਸ ਵਿੱਚ ਤੇਜਿੰਦਰ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ। ਜਿਸ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ। ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਬਲਦੇਵ ਸਿੰਘ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕਰਦਿਆਂ ਕਿਹਾ ਕਿ ਦੋਸ਼ੀਆਂ ਨੂੰ ਜਲਦ ਤੋਂ ਜਲਦ ਫੜਿਆ ਜਾਵੇ ਅਤੇ ਉਨ੍ਹਾਂ ਦੇ ਪੁੱਤਰ ਦੇ ਕਾਤਲਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ | ਡੀਐਸਪੀ ਅਸਵੰਤ ਸਿੰਘ ਨੇ ਦੱਸਿਆ ਕਿ ਘਟਨਾ ਦੀ ਸੂਚਨਾ ਮਿਲਣ ਮਗਰੋਂ ਮੌਕੇ ’ਤੇ ਪੁੱਜੀ ਪੁਲੀਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦੇ ਪਿਤਾ ਬਲਦੇਵ ਸਿੰਘ ਦੀ ਸ਼ਿਕਾਇਤ ’ਤੇ ਕਤਲ ਦਾ ਕੇਸ ਦਰਜ ਕਰ ਲਿਆ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜੇਲ੍ਹ ਵਾਪਸੀ ਤੋਂ ਇੱਕ ਦਿਨ ਪਹਿਲਾਂ ਰਾਮ ਰਹੀਮ ਨੇ ਡੇਰੇ ਦੇ ਨਵੇਂ ਲੁੱਕ ਦਾ ਕੀਤਾ ਉਦਘਾਟਨ, ਹਨੀਪ੍ਰੀਤ ਵੀ ਰਹੀ ਮੌਜੂਦ

ਸਿਰਸਾ ਦੇ ਡੇਰਾ ਸੱਚਾ ਸੌਦਾ ਦਾ ਮੁਖੀ ਗੁਰਮੀਤ ਰਾਮ ਰਹੀਮ ਨੇ ਆਪਣੀ 30 ਦਿਨਾਂ...

ਅਕਾਲੀ-ਭਾਜਪਾ ਗਠਜੋੜ ‘ਤੇ ਨਿਤਿਨ ਨਬੀਨ ਦਾ ਵੱਡਾ ਬਿਆਨ, 6 ਮਹੀਨੇ ਬਾਅਦ ਲਵਾਂਗੇ ਫੈਸਲਾ

ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ ਸ਼੍ਰੋਮਣੀ ਅਕਾਲੀ ਦਲ ਨਾਲ...

ਤਰਨਤਾਰਨ : ਪੁਲਿਸ ਚੌਂਕੀ ਇੰਚਾਰਜ ਨੇ ਚੁੱਕਿਆ ਖੌਫਨਾਕ ਕਦਮ, ਸਰਵਿਸ ਪਿਸਤੌਲ ਨਾਲ ਖੁਦ ਨੂੰ ਮਾਰੀ ਗੋਲੀ

ਤਰਨਤਾਰਨ ਵਿਚ ਪੁਲਿਸ ਚੌਕੀ ਦੇ ਇੰਚਾਰਜ ਏਐੱਸਆਈ ਨੇ ਆਪਣੀ ਸਰਵਿਸ ਪਿਸਤੌਲ ਨਾਲ ਖੁਦ ਨੂੰ...

ਹੋਟਲਾਂ, ਦੁਕਾਨਾਂ ਤੇ ਕਮਰਸ਼ੀਅਲ ਸੈਕਟਰ ਨੂੰ ਰਾਹਤ, ਸਰਕਾਰ ਨੇ LPG ਸਪਲਾਈ ‘ਤੇ ਹਟਾਈਆਂ ਸਾਰੀਆਂ ਪਾਬੰਦੀਆਂ

ਉਦਯੋਗਿਕ ਤੇ ਵਪਾਰਕ LPG ਉਪਭੋਗਤਾਵਾਂ ਲਈ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਸਰਕਾਰ ਨੇ...

1 ਜੁਲਾਈ ਤੋਂ ਪਾਸਪੋਰਟ ਬਣਾਉਣਾ ਹੋਇਆ ਮਹਿੰਗਾ, 2,000 ਤੱਕ ਵਧ ਗਈ ਫੀਸ, 14 ਸਾਲ ਬਾਅਦ ਹੋਇਆ ਬਦਲਾਅ

ਕੇਂਦਰ ਸਰਕਾਰ ਨੇ ਪਾਸਪੋਰਟ ਤੇ ਉਸ ਨਾਲ ਜੁੜੀ ਸਰਵਿਸ ਦੀ ਫੀਸ ਵਿਚ ਵੱਡਾ ਬਦਲਾਅ...

ਐਂਟੀ ਗੈਂਗਸਟਰ ਟਾਸਕ ਫੋਰਸ ਵੱਲੋਂ ਗੈਂਗਸਟਰ ਨੈੱਟਵਰਕਾਂ ਨੂੰ ਵੱਡਾ ਝਟਕਾ; ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਤਹਿਤ 152 ਦਿਨਾਂ ਵਿੱਚ 713 ਗੈਰਕਾਨੂੰਨੀ ਹਥਿਆਰ ਬਰਾਮਦ

ਐੱਸ.ਏ.ਐੱਸ. ਨਗਰ (ਮੋਹਾਲੀ); 25 ਜੂਨ 2026:ਸੰਗਠਿਤ ਅਪਰਾਧ ਅਤੇ ਗੈਂਗ ਨਾਲ ਜੁੜੀਆਂ ਗਤੀਵਿਧੀਆਂ ਖ਼ਿਲਾਫ਼ ਸਖ਼ਤ...

‘ਕੱਦ 2 ਇੰਚ ਉੱਚਾ, ਮਾਸਕ ਲਾਇਆ, ਗਲੇ ‘ਤੇ ਨਿਸ਼ਾਨ ਨਹੀਂ’, ਕਥਿਤ ਵੀਡੀਓ ਵਿਵਾਦ ‘ਤੇ CM ਮਾਨ ਦੇ ਖੁਲਾਸੇ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਵੀਰਵਾਰ ਨੂੰ ਮੋਹਾਲੀ ਵਿੱਚ ਆਪਣੇ ਕਥਿਤ ਵਾਇਰਲ...

ਪੰਜਾਬ ਕਾਂਗਰਸ ‘ਚ ਵੱਡੇ ਧਮਾਕੇ ਦੀ ਤਿਆਰੀ! ਚੰਨੀ ਤੇ ਰੰਧਾਵਾ ਦਿੱਲੀ ਤਲਬ, ਰਾਜਾ ਵੜਿੰਗ ਦੀ ਕੁਰਸੀ ‘ਤੇ ਮੰਡਰਾਏ ਸੰਕਟ ਦੇ ਬੱਦਲ

ਪੰਜਾਬ ਕਾਂਗਰਸ 'ਚ 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੇ ਜਥੇਬੰਦਕ ਫੇਰਬਦਲ ਦੀਆਂ ਅਟਕਲਾਂ...