May 30, 2026, 2:23 pm
----------- Advertisement -----------
HomeNewsNational-Internationalਹਮਾਸ ਨੇ ਇਜ਼ਰਾਇਲ 'ਤੇ ਕੀਤੇ ਰਾਕੇ.ਟ ਹਮਲੇ, 6 ਲੋਕਾਂ ਦੀ ਹੋਈ ਮੌ.ਤ

ਹਮਾਸ ਨੇ ਇਜ਼ਰਾਇਲ ‘ਤੇ ਕੀਤੇ ਰਾਕੇ.ਟ ਹਮਲੇ, 6 ਲੋਕਾਂ ਦੀ ਹੋਈ ਮੌ.ਤ

Published on

----------- Advertisement -----------

ਫਲਸਤੀਨੀ ਸੰਗਠਨ ਹਮਾਸ ਨੇ ਇਜ਼ਰਾਇਲ ਦੇ ਤਿੰਨ ਸ਼ਹਿਰਾਂ ਤੇ ਰਾਕੇਟ ਹਮਲੇ ਕੀਤੇ ਹਨ। ਅਲ ਜਜ਼ੀਰਾ ਦੀ ਰਿਪੋਰਟ ਮੁਤਾਬਕ ਸ਼ਨੀਵਾਰ ਸਵੇਰੇ ਕਰੀਬ 8 ਵਜੇ ਰਾਜਧਾਨੀ ਤੇਲ ਅਵੀਵ, ਸਦੇਰੋਟ, ਅਸ਼ਕਲੋਨ ਸਣੇ 7 ਸ਼ਹਿਰਾਂ ਤੇ ਰਾਕੇਟ ਦਾਗੇ ਗਏ ਹਨ। ਇਹ ਰਾਕੇਟ ਰਿਹਾਇਸ਼ੀ ਇਮਾਰਤਾਂ ਤੇ ਡਿੱਗੇ ਹਨ। 6 ਲੋਕਾਂ ਦੀ ਮੌਤ ਹੋ ਗਈ ਹੈ। 200 ਤੋਂ ਵੱਧ ਲੋਕ ਜ਼ਖਮੀ ਹੋਏ ਹਨ। ਮਰਨ ਵਾਲਿਆਂ ਦੀ ਗਿਣਤੀ ਵਧ ਸਕਦੀ ਹੈ।

ਹਮਾਸ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਨੇ ਇਜ਼ਰਾਈਲ ਤੇ 5 ਹਜ਼ਾਰ ਰਾਕੇਟ ਨਾਲ ਹਮਲਾ ਕੀਤਾ ਹੈ। ਇਸ ਦੇ ਨਾਲ ਹੀ ਇਜ਼ਰਾਈਲ ਦੀ ਫੌਜ ਦਾ ਕਹਿਣਾ ਹੈ ਕਿ ਗਾਜ਼ਾ ਪੱਟੀ ਤੋਂ 2,200 ਰਾਕੇਟ ਦਾਗੇ ਗਏ ਹਨ।

ਕੁਝ ਸਮੇਂ ਵਿੱਚ ਰੱਖਿਆ ਮੰਤਰਾਲੇ ਦੇ ਹੈੱਡਕੁਆਰਟਰ ਵਿੱਚ ਇਜ਼ਰਾਈਲੀ ਕੈਬਨਿਟ ਦੀ ਮੀਟਿੰਗ ਹੋਵੇਗੀ। ਇੱਥੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਅਧਿਕਾਰਤ ਤੌਰ ਤੇ ਹਮਾਸ ਦੇ ਖਿਲਾਫ ਜੰਗ ਦਾ ਐਲਾਨ ਕਰ ਸਕਦੇ ਹਨ।

ਟਾਈਮਜ਼ ਆਫ ਇਜ਼ਰਾਈਲ ਦੀ ਰਿਪੋਰਟ ਮੁਤਾਬਕ ਹਮਾਸ ਨੇ ਇਨ੍ਹਾਂ ਹਮਲਿਆਂ ਦੀ ਜ਼ਿੰਮੇਵਾਰੀ ਲਈ ਹੈ ਅਤੇ ਇਜ਼ਰਾਈਲ ਖਿਲਾਫ ਫੌਜੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਧਰ ਇਜ਼ਰਾਇਲੀ ਫੌਜ ਨੇ ਵੀ ਹਮਾਸ ਦੇ ਟਿਕਾਣਿਆਂ ਤੇ ਹਮਲੇ ਸ਼ੁਰੂ ਕਰ ਦਿੱਤੇ ਹਨ। ਇਸ ਤੋਂ ਪਹਿਲਾਂ ਫੌਜ ਨੇ ਕਿਹਾ ਸੀ ਕਿ ਉਹ ਜੰਗ ਲਈ ਤਿਆਰ ਹੈ। ਫੌਜ ਨੇ ਆਪਣੇ ਸੈਨਿਕਾਂ ਲਈ ਯੁੱਧ ਲਈ ਤਿਆਰਦਾ ਅਲਰਟ ਜਾਰੀ ਕੀਤਾ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਗਰਮੀ ਦੇ ਮੱਦੇਨਜ਼ਰ ਪੰਜਾਬ ਦੇ ਸਮੂਹ ਸਰਕਾਰੀ, ਏਡਿਡ ਅਤੇ ਨਿੱਜੀ ਸਕੂਲਾਂ ਵਿਚ 1 ਜੂਨ ਤੋਂ 30 ਜੂਨ ਤੱਕ ਛੁੱਟੀਆਂ

ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵਲੋਂ ਜਾਰੀ ਪੱਤਰ ਅਨੁਸਾਰ ਵੱਧ ਰਹੀ ਗਰਮੀ ਦੇ ਮੱਦੇਨਜ਼ਰ...

ਅਜੇ ਨਹੀਂ ਬਦਲੇਗਾ ਪੰਜਾਬ ਕਾਂਗਰਸ ਦਾ ਪ੍ਰਧਾਨ, ਦਿੱਲੀ ‘ਚ ਹਾਈਕਮਾਨ ਨੇ ਦਿੱਤੇ ਸੰਕੇਤ

ਪੰਜਾਬ ਕਾਂਗਰਸ ਦੇ ਆਗੂਆਂ ਵਿੱਚ ਅੰਦਰੂਨੀ ਲੜਾਈ ਦਾ ਮੁੱਦਾ ਸ਼ੁੱਕਰਵਾਰ ਨੂੰ ਦਿੱਲੀ ਵਿੱਚ ਉਠਾਇਆ...

ਪਿੰਡਾਂ ਤੋਂ ਬਾਅਦ ਹੁਣ ਸ਼ਹਿਰਾਂ ‘ਤੇ ਵੀ ‘ਆਪ’ ਦਾ ਕਬਜ਼ਾ, ਜਨਤਾ ਨੂੰ ਪਸੰਦ ਆ ਰਿਹਾ ਮਾਨ ਸਰਕਾਰ ਦਾ ਕੰਮ:ਸਿਸੋਦੀਆ

*ਚੰਡੀਗੜ੍ਹ, 29 ਮਈ , 2026* ਪੰਜਾਬ ਵਿੱਚ ਨਗਰ ਨਿਗਮ ਤੇ ਕੌਂਸਲ ਚੋਣਾਂ ਦੇ ਨਤੀਜਿਆਂ ਵਿੱਚ...

ਜਾਤੀ ਸੂਚਕ ਟਿੱਪਣੀ ਮਾਮਲੇ ‘ਚ ਘਿਰੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ, SC ਕਮਿਸ਼ਨ ਨੇ ਲਿਆ ਸੂ-ਮੋਟੋ ਨੋਟਿਸ

ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਨੇ ਅੱਜ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਖਿਲਾਫ ਸਖਤ...

ਸ੍ਰੀ ਅਨੰਦਪੁਰ ਸਾਹਿਬ ਨਗਰ ਕੌਂਸਲ ਚੌਣਾਂ ‘ਚ ‘ਆਪ’ ਨੇ ਰਚਿਆ ਇਤਿਹਾਸ, 13 ਵਾਰਡਾਂ ‘ਚੋਂ 11 ਸੀਟਾਂ ‘ਤੇ ਦਰਜ ਕੀਤੀ ਜਿੱਤ

ਸ੍ਰੀ ਆਨੰਦਪੁਰ ਸਾਹਿਬ ਨਗਰ ਕੌਂਸਲ ਚੋਣਾਂ ਵਿਚ ‘ਆਪ’ ਨੇ ਇਤਿਹਾਸ ਰਚ ਦਿੱਤਾ ਹੈ। 13...

*ਪੰਜਾਬ ਭਰ ਵਿੱਚ ਮੌਸਮੀ ਬੀਮਾਰੀਆਂ ਦੇ ਵਧਦੇ ਮਾਮਲਿਆਂ ਦਰਮਿਆਨ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਜੀਵਨਰੇਖਾ*

*ਪੰਜਾਬ ਭਰ ਵਿੱਚ ਮੌਸਮੀ ਬੀਮਾਰੀਆਂ ਦੇ ਵਧਦੇ ਮਾਮਲਿਆਂ ਦਰਮਿਆਨ ਭਗਵੰਤ ਮਾਨ ਸਰਕਾਰ ਦੀ ‘ਮੁੱਖ...