April 17, 2026, 6:44 pm
----------- Advertisement -----------
HomeNewsਮੰਡੀਆਂ ਵਿੱਚ ਕੰਮ ਕਰਦੇ ਕਾਮਿਆਂ ਵਲੋਂ 1840 ਅਨਾਜ ਮੰਡੀਆਂ ਵਿੱਚ ਹੜਤਾਲ ਕਰਨ...

ਮੰਡੀਆਂ ਵਿੱਚ ਕੰਮ ਕਰਦੇ ਕਾਮਿਆਂ ਵਲੋਂ 1840 ਅਨਾਜ ਮੰਡੀਆਂ ਵਿੱਚ ਹੜਤਾਲ ਕਰਨ ਦਾ ਐਲਾਨ, ਲੋਡਿੰਗ ਦੀ ਦਿਹਾੜੀ ਵਧਾਉਣ ਦੀ ਮੰਗ

Published on

----------- Advertisement -----------

ਪੰਜਾਬ ਦੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਸ਼ੁਰੂ ਹੋ ਗਈ ਹੈ ਅਤੇ ਕਿਸਾਨ ਆਪਣੀਆਂ ਟਰਾਲੀਆਂ ਵਿੱਚ ਝੋਨਾ ਭਰ ਕੇ ਮੰਡੀਆਂ ਵਿੱਚ ਪਹੁੰਚ ਰਹੇ ਹਨ। ਅੱਜ ਤੋਂ ਕਿਸਾਨਾਂ ਨੂੰ ਮੰਡੀਆਂ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਅਨਾਜ ਮੰਡੀਆਂ ਵਿੱਚ ਕੰਮ ਕਰਦੇ 10 ਲੱਖ ਮਜ਼ਦੂਰਾਂ ਨੇ 7 ਅਕਤੂਬਰ ਤੋਂ ਪੰਜਾਬ ਦੀਆਂ ਸਾਰੀਆਂ 1840 ਅਨਾਜ ਮੰਡੀਆਂ ਵਿੱਚ ਹੜਤਾਲ ਕਰਨ ਦਾ ਐਲਾਨ ਕੀਤਾ ਹੈ। 

ਦੱਸ ਦਈਏ ਕਿ ਗੱਲਾ ਮਜ਼ਦੂਰ ਯੂਨੀਅਨ ਨੇ ਪਹਿਲਾਂ 1 ਅਕਤੂਬਰ ਤੋਂ ਮੰਡੀਆਂ ਵਿੱਚ ਕੰਮ ਬੰਦ ਕਰਨ ਦਾ ਐਲਾਨ ਕੀਤਾ ਸੀ ਪਰ ਇਸ ਦਰਮਿਆਨ ਮੰਡੀ ਬੋਰਡ ਦੇ ਅਧਿਕਾਰੀਆਂ ਨੇ ਗੱਲਾ ਮਜ਼ਦੂਰ ਯੂਨੀਅਨ ਦੇ ਅਧਿਕਾਰੀਆਂ ਦੀ ਮੀਟਿੰਗ ਸੱਦ ਲਈ ਸੀ। ਮੀਟਿੰਗ ਵਿੱਚ ਮਜ਼ਦੂਰਾਂ ਦੀਆਂ ਸਮੱਸਿਆਵਾਂ ਦਾ ਕੋਈ ਹੱਲ ਨਾ ਨਿਕਲਣ ਕਰਕੇ ਹੁਣ ਯੂਨੀਅਨ ਨੇ ਮੁੜ ਅਣਮਿੱਥੇ ਸਮੇਂ ਲਈ ਹੜਤਾਲ ’ਤੇ ਜਾਣ ਦਾ ਫੈਸਲਾ ਕੀਤਾ ਹੈ। ਹੜਤਾਲ ਦੌਰਾਨ ਮਜ਼ਦੂਰ ਵੀ ਆਪਣੇ ਪਰਿਵਾਰਾਂ ਨੂੰ ਲੈ ਕੇ ਬਾਜ਼ਾਰਾਂ ਵਿੱਚ ਆ ਕੇ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਨਗੇ। 

ਯੂਨੀਅਨ ਦੇ ਸੂਬਾ ਪ੍ਰਧਾਨ ਰਾਕੇਸ਼ ਕੁਮਾਰ ਤੁਲੀ ਨੇ ਕਿਹਾ ਕਿ ਮਜ਼ਦੂਰਾਂ ਦੀਆਂ ਸਮੱਸਿਆਵਾਂ ਨੂੰ ਲੈ ਕੇ ਬੋਰਡ ਦੇ ਉੱਚ ਅਧਿਕਾਰੀਆਂ ਨਾਲ ਕਈ ਵਾਰ ਮੀਟਿੰਗਾਂ ਹੋ ਚੁੱਕੀਆਂ ਹਨ ਪਰ ਅਫਸੋਸ ਇਸ ਗੱਲ ਦਾ ਹੈ ਕਿ ਸਭ ਕੁਝ ਜਾਣਦੇ ਹੋਏ ਵੀ ਅਧਿਕਾਰੀ ਕੁੰਭਕਰਨੀ ਨੀਂਦ ਸੁੱਤੇ ਹੋਏ ਹਨ ਅਤੇ ਮਜ਼ਦੂਰਾਂ ਦਾ ਸ਼ੋਸ਼ਣ ਕਰ ਰਹੇ ਹਨ। ਮਹਿੰਗਾਈ ਦੇ ਮੱਦੇਨਜ਼ਰ ਮਜ਼ਦੂਰੀ ਵਿੱਚ 25 ਰੁਪਏ ਦਾ ਵਾਧਾ ਕੀਤਾ ਜਾਣਾ ਸੀ, ਪਰ ਅਜੇ ਤੱਕ ਅਜਿਹਾ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਮੰਡੀ ਬੋਰਡ ਤੋਂ ਮੰਗ ਹੈ ਕਿ ਲੋਡਿੰਗ ਦੀ ਦਿਹਾੜੀ ਘੱਟੋ-ਘੱਟ 5 ਰੁਪਏ ਪ੍ਰਤੀ ਬੋਰੀ ਕੀਤੀ ਜਾਵੇ ਅਤੇ ਵੱਧ ਲੋਡਿੰਗ ਦੀ ਮਜ਼ਦੂਰੀ ਵੀ ਇਹੀ ਹੋਣੀ ਚਾਹੀਦੀ ਹੈ। ਇਸ ਤੋਂ ਇਲਾਵਾ ਖੇਤੀ ਪ੍ਰਣਾਲੀ ਤਹਿਤ ਕਿਸਾਨਾਂ ਤੋਂ ਮਜ਼ਦੂਰੀ ਕੱਟ ਕੇ ਬਾਅਦ ਵਿੱਚ ਕਿਸਾਨਾਂ ਦੇ ਖਾਤਿਆਂ ਵਿੱਚ ਪੈਸੇ ਜਮ੍ਹਾਂ ਕਰਵਾਏ ਜਾਣ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਰਨਾਟਕ ‘ਚ ਨਵਾਂ ਨਿਯਮ: ਔਰਤਾਂ ਲਈ ਪੀਰੀਅਡ ਦੌਰਾਨ ਇੱਕ ਦਿਨ ਦੀ ਛੁੱਟੀ ਲਾਜ਼ਮੀ

ਕਰਨਾਟਕ ਹਾਈ ਕੋਰਟ ਨੇ ਇਕ ਅਹਿਮ ਟਿੱਪਣੀ ਕਰਦਿਆਂ ਕਿਹਾ ਹੈ ਕਿ ਮਹਿਲਾਵਾਂ ਦੀ ਮਾਸਿਕ...

ਸੀਬੀਆਈ ਕੋਰਟ ਦਾ ਐਕਸ਼ਨ: ਨਾਮਧਾਰੀ ਆਗੂ ਦਿਲੀਪ ਸਿੰਘ ਘੋਸ਼ਿਤ ਭਗੌੜਾ

  ਸਾਲ 2015 ਦੇ ਚਰਚਿਤ ਕਾਰ ਬੰਬ ਧਮਾਕੇ ਦੇ ਸੀ.ਬੀ.ਆਈ ਬਨਾਮ ਜਗਮੋਹਨ ਸਿੰਘ ਆਦਿ ਕੇਸ...

ਪੰਜਾਬ ਵਿਚ ਗਰਮੀ ਨੇ ਕੱਢੇ ਵੱਟ, ਪਾਰਾ ਪਹੁੰਚਿਆਂ 40 ਡਿਗਰੀ ਤੋਂ ਪਾਰ

ਪੰਜਾਬ ਅਤੇ ਚੰਡੀਗੜ੍ਹ ਵਿੱਚ ਗਰਮੀ ਨੇ ਆਪਣਾ ਰੰਗ ਵਿਖਾਉਣਾ ਸ਼ੁਰੂ ਕਰ ਦਿੱਤਾ ਹੈ। ਤਾਪਮਾਨ...

ਬੇਅਦਬੀ ਵਿਰੁੱਧ ਬਿੱਲ ਅੱਗੇ ਵਧਿਆ: ਰਾਜਪਾਲ ਕੋਲ ਦਸਤਖਤ ਲਈ ਭੇਜਿਆ, CM ਮਾਨ ਨੇ ਦਿੱਤੀ ਜਾਣਕਾਰੀ

ਚੰਡੀਗੜ੍ਹ: ਪੰਜਾਬ ਵਿੱਚ ਬੇਅਦਬੀ ਮਾਮਲਿਆਂ ‘ਤੇ ਸਖ਼ਤ ਕਦਮ ਵੱਲ ਇੱਕ ਹੋਰ ਪੜਾਅ ਤੈਅ ਕਰਦਿਆਂ...

ਲੁਧਿਆਣਾ ‘ਚ ਸਵੇਰੇ-ਸਵੇਰੇ ਹੰਗਾਮਾ: ਸੰਜੀਵ ਅਰੋੜਾ ਦੇ ਘਰ ED ਦੀ ਰੇਡ

ਲੁਧਿਆਣਾ: ਪੰਜਾਬ ਦੀ ਸਿਆਸਤ ਵਿੱਚ ਹਲਚਲ ਮਚਾਉਂਦਿਆਂ ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਕੈਬਨਿਟ ਮੰਤਰੀ ਸੰਜੀਵ...

ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਐਲਾਨ

*ਬਟਾਲਾ, 16 ਅਪ੍ਰੈਲ 2026*:ਪੰਜਾਬ ਦੇ ਇਤਿਹਾਸਕ ਸ਼ਹਿਰਾਂ ਵਿੱਚ ਸ਼ਾਮਲ ਬਟਾਲਾ ਦੀ ਕਾਇਆਕਲਪ ਕਰਨ ਲਈ...

ਮੋਗਾ ਵਿੱਚ ਦੇਹ ਵਪਾਰ ਦੇ ਧੰਦੇ ਵਿੱਚ ਸ਼ਾਮਲ ਅਕਾਲੀ ਆਗੂ ਤੇ ਐਮਸੀ ਜਗਜੀਤ ਸਿੰਘ ਜੀਤਾ ਗ੍ਰਿਫ਼ਤਾਰ!

*ਚੰਡੀਗੜ੍ਹ, 16 ਅਪ੍ਰੈਲ 2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ...

ਸਾਂਸਦ ਮਾਲਵਿੰਦਰ ਕੰਗ ਨੇ ਸੰਸਦ ਵਿੱਚ ਮਹਿਲਾ ਰਾਖਵੇਂਕਰਨ ਅਤੇ ਹੱਦਬੰਦੀ ਦੇ ਮੁੱਦੇ ‘ਤੇ ਮਜ਼ਬੂਤੀ ਨਾਲ ਪਾਰਟੀ ਦਾ ਪੱਖ ਰੱਖਿਆ

ਨਵੀਂ ਦਿੱਲੀ/ਚੰਡੀਗੜ੍ਹ, 16 ਅਪ੍ਰੈਲ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸ੍ਰੀ ਅਨੰਦਪੁਰ ਸਾਹਿਬ ਤੋਂ ਸਾਂਸਦ...