October 19, 2026, 4:15 am
----------- Advertisement -----------
HomeNewsਮੁੱਖ ਮੰਤਰੀ ਨੇ ਬਠਿੰਡਾ ਨੂੰ ‘ਮਾਡਲ ਜ਼ਿਲ੍ਹੇ’ ਵਜੋਂ ਵਿਕਸਤ ਕਰਨ ਦੀ ਵਚਨਬੱਧਤਾ...

ਮੁੱਖ ਮੰਤਰੀ ਨੇ ਬਠਿੰਡਾ ਨੂੰ ‘ਮਾਡਲ ਜ਼ਿਲ੍ਹੇ’ ਵਜੋਂ ਵਿਕਸਤ ਕਰਨ ਦੀ ਵਚਨਬੱਧਤਾ ਦੁਹਰਾਈ

Published on

----------- Advertisement -----------

ਬਠਿੰਡਾ, 7 ਅਕਤੂਬਰ (ਬਲਜੀਤ ਮਰਵਾਹਾ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਬਠਿੰਡਾ ਨੂੰ ‘ਮਾਡਲ ਜ਼ਿਲ੍ਹੇ’ ਵਜੋਂ ਵਿਕਸਤ ਕਰਨ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ।

ਅੱਜ ਇੱਥੇ ਵਿਧਾਇਕਾਂ ਅਤੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਜ਼ਿਲ੍ਹੇ ਵਿੱਚ ਚੱਲ ਰਹੇ ਵੱਖ-ਵੱਖ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਨੂੰ ਅਤਿ ਆਧੁਨਿਕ ਸਹੂਲਤਾਂ ਨਾਲ ਲੈਸ ਕੀਤਾ ਜਾਵੇਗਾ ਤਾਂ ਜੋ ਲੋਕਾਂ ਨੂੰ ਇਸ ਦਾ ਲਾਭ ਦਿੱਤਾ ਜਾ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮਾਲਵੇ ਦੇ ਧੁਰੇ ਵਜੋਂ ਜਾਣੇ ਜਾਂਦੇ ਇਸ ਜ਼ਿਲ੍ਹੇ ਨੂੰ ਆਉਣ ਵਾਲੇ ਮਹੀਨਿਆਂ ਵਿੱਚ ਮੁਕੰਮਲ ਰੂਪ ਦਿੱਤਾ ਜਾਵੇਗਾ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਅਵਾਰਾ ਪਸ਼ੂਆਂ ਦੀ ਸਮੱਸਿਆ ਨੂੰ ਹੱਲ ਕਰਨ ਦੇ ਉਦੇਸ਼ ਨਾਲ ਸੂਬਾ ਸਰਕਾਰ ਵੱਲੋਂ ਜਲਦੀ ਹੀ ਬਠਿੰਡਾ ਜ਼ਿਲ੍ਹੇ ਵਿੱਚ ਪਾਇਲਟ ਪ੍ਰੋਜੈਕਟ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਲੋਕਾਂ ਲਈ ਵੱਡੀ ਰਾਹਤ ਹੋਵੇਗੀ ਕਿਉਂਕਿ ਇਸ ਨਾਲ ਕੀਮਤੀ ਮਨੁੱਖੀ ਜਾਨਾਂ ਬਚਾਉਣ ਵਿੱਚ ਮਦਦ ਮਿਲੇਗੀ। ਭਗਵੰਤ ਮਾਨ ਨੇ ਕਿਹਾ ਕਿ ਆਵਾਰਾ ਪਸ਼ੂਆਂ ਕਾਰਨ ਸੜਕ ਹਾਦਸੇ ਵਾਪਰਦੇ ਹਨ ਜਿਸ ਨਾਲ ਲੋਕਾਂ ਦੀ ਜਾਨ ਨੂੰ ਖਤਰਾ ਬਣਿਆ ਹੋਇਆ ਹੈ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਗੁਰੂ ਨਾਨਕ ਦੇਵ ਥਰਮਲ ਪਲਾਂਟ ਦੀ ਲਗਭਗ 1000 ਏਕੜ ਜ਼ਮੀਨ ਜਿੱਥੇ ਖਾਲੀ ਥਾਂ ਉੱਤੇ ਸੁਆਹ ਡੰਪ ਕੀਤੀ ਗਈ ਸੀ, ਨੂੰ ਇਲਾਕੇ ਦੇ ਲੋਕਾਂ ਦੇ ਹਿੱਤ ਵਿੱਚ ਵਰਤਣ ਦੀ ਲੋੜ ਹੈ। ਭਗਵੰਤ ਮਾਨ ਨੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਅਤੇ ਉਦਯੋਗ ਵਿਭਾਗਾਂ ਨੂੰ ਕਿਹਾ ਕਿ ਉਹ ਸਾਂਝੇ ਤੌਰ ‘ਤੇ ਵਿਆਪਕ ਜਨਤਕ ਹਿੱਤਾਂ ਵਿੱਚ ਇਸ ਜ਼ਮੀਨ ਦੀ ਸੁਚੱਜੀ ਵਰਤੋਂ ਕਰਨ ਲਈ ਇੱਕ ਵਿਸਥਾਰਤ ਪ੍ਰਸਤਾਵ ਤਿਆਰ ਕਰਨ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਮਹੱਤਵਪੂਰਨ ਜ਼ਮੀਨ ਸੂਬੇ ਦੀ ਸੰਪਤੀ ਹੈ ਅਤੇ ਇਸ ਦੀ ਵਰਤੋਂ ਅਜਿਹੇ ਢੰਗ ਨਾਲ ਕੀਤੀ ਜਾਣੀ ਚਾਹੀਦੀ ਹੈ ਕਿ ਇਹ ਸੂਬੇ ਅਤੇ ਖਾਸ ਤੌਰ ‘ਤੇ ਬਠਿੰਡਾ ਜ਼ਿਲ੍ਹੇ ਦੇ ਸਰਵਪੱਖੀ ਵਿਕਾਸ ਨੂੰ ਹੁਲਾਰਾ ਦੇਵੇ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਭਾਗਾਂ ਵੱਲੋਂ ਤਿਆਰ ਕੀਤੇ ਜਾਣ ਵਾਲੀ ਰੂਪ ਰੇਖਾ ਵਿੱਚ ਇਸ ਜ਼ਮੀਨ ਦੀ ਸੁਚੱਜੀ ਵਰਤੋਂ ਦੇ ਪਹਿਲੂਆਂ ਨੂੰ ਧਿਆਨ ਵਿੱਚ ਰੱਖਿਆ ਜਾਣਾ ਚਾਹੀਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਬਠਿੰਡਾ, ਸੂਬੇ ਦਾ ਇੱਕ ਪ੍ਰਮੁੱਖ ਸ਼ਹਿਰ ਹੈ ਅਤੇ ਇਹ ਜ਼ਮੀਨ ਇੱਕ ਪਾਸੇ ਸ਼ਹਿਰ ਦੇ ਵਿਕਾਸ ਵਿੱਚ ਤੇਜ਼ੀ ਲਿਆਉਣ ਅਤੇ ਦੂਜੇ ਪਾਸੇ ਲੋਕਾਂ ਦੀਆਂ ਲੋੜਾਂ ਪੂਰੀਆਂ ਕਰਨ ਲਈ ਬਹੁਤ ਕਾਰਗਰ ਸਾਬਤ ਹੋ ਸਕਦੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਰਵਿੰਦਰ ਸਿੰਘ ਝੋਟਾ ਦੇ ਹੱਕ ‘ਚ ਮਾਨਸਾ ਪਹੁੰਚੇ ਬੱਬੂ ਮਾਨ ਤੇ G Khan, ਲੋਕਾਂ ਨੂੰ ਕੀਤੀ ਇਹ ਅਪੀਲ

ਨਸ਼ਿਆਂ ਖਿਲਾਫ ਆਵਾਜ਼ ਚੁੱਕਣ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿਚ ਪਰਿਵਾਰ ਹੁਣ...

ਸਿੱਧੂ ਮੂਸੇਵਾਲਾ ਦੇ ਮਾਪਿਆਂ ਖ਼ਿਲਾਫ਼ ਸ਼ਿਕਾਇਤ, ਛੋਟੇ ਸਿੱਧੂ ਦੇ ਇਸ਼ਾਰਿਆਂ ’ਤੇ ਉਠਾਏ ਸਵਾਲ

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਖ਼ਿਲਾਫ਼ ਸੀਨੀਅਰ ਵਕੀਲ ਨਵਕਿਰਨ ਸਿੰਘ ਨੇ ਸ਼ਿਕਾਇਤ...

 ਅਜੈ ਦੇਵਗਨ ਦੇ ਬੰਗਲੇ ‘ਤੇ ਚੱਲਿਆ BMC ਦਾ ਬੁਲਡੋਜ਼ਰ, ਗੈਰ-ਕਾਨੂੰਨੀ ਨਿਰਮਾਣ ਖਿਲਾਫ ਹੋਈ ਕਾਰਵਾਈ

ਮੁੰਬਈ ਨਗਰ ਨਿਗਮ ਨੇ ਅਦਾਕਾਰ ਅਜੇ ਦੇਵਗਨ ਦੇ ਜਹੂ ਸਥਿਤ ਬੰਗਲੇ ਵਿਚ ਬਿਨਾਂ ਇਜਾਜ਼ਤ...

ਨਾਲੇ ਵਿਚ ਡਿੱਗੀ ਸਵਾਰੀਆਂ ਨਾਲ ਭਰੀ ਟੈਂਪੋ ਟਰੈਵਲਰ, ਅੱਠ ਲੋਕਾਂ ਦੀ ਮੌਕੇ ‘ਤੇ ਮੌਤ

ਰਾਜਸਥਾਨ ਦੇ ਕੋਟਾ ਵਿੱਚ, ਦਿੱਲੀ-ਮੁੰਬਈ ਐਕਸਪ੍ਰੈਸਵੇਅ 'ਤੇ ਇੱਕ ਟੈਂਪੋ ਟਰੈਵਲਰ ਇੱਕ ਪੁਲੀ ਤੋਂ ਹੇਠਾਂ...

ਗ੍ਰੇਟਰ ਨੋਇਡਾ ਵਿੱਚ ਇੱਕੋ ਪਰਿਵਾਰ ਦੇ ਪੰਜ ਮੈਂਬਰਾਂ ਦੀ ਸ਼ੱਕੀ ਹਾਲਤ ਵਿੱਚ ਮੌਤ

ਗ੍ਰੇਟਰ ਨੋਇਡਾ ਦੇ ਰਾਬੂਪੁਰਾ ਥਾਣਾ ਖੇਤਰ ਅਧੀਨ ਆਉਂਦੇ ਪਿੰਡ ਨਗਲਾ ਸ੍ਰੀਗੋਪਾਲ ਵਿੱਚ ਇੱਕੋ ਪਰਿਵਾਰ...

ED ਰੇਡ ਖਿਲਾਫ਼ ਕੋਰਟ ਪਹੁੰਚੇ AAP ਆਗੂ ਸੰਨੀ ਆਹਲੂਵਾਲੀਆ, ਚੰਡੀਗੜ੍ਹ ਰਿਹਾਇਸ਼ ‘ਤੇ ਪਿਆ ਸੀ ਛਾਪਾ

ਆਮ ਆਦਮੀ ਪਾਰਟੀ (ਆਪ) ਦੇ ਆਗੂ ਅਤੇ ਪੰਜਾਬ ਵਾਟਰ ਸਪਲਾਈ ਐਂਡ ਸੀਵਰੇਜ ਬੋਰਡ ਦੇ...

ਸਰਕਾਰੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਵਿਦਿਆਰਥੀ ਆਗੂਆਂ ਖ਼ਿਲਾਫ਼ ਮਾਮਲਾ ਦਰਜ

ਫਰੀਦਕੋਟ ਪੁਲੀਸ ਨੇ ਬੀਤੇ ਦਿਨੀਂ ਸੂਬੇ ਭਰ ਵਿੱਚ ਸੱਦੇ ਗਏ ‘ਪੰਜਾਬ ਬੰਦ’ ਦੌਰਾਨ ਸਰਕਾਰੀ...

ਕੈਲੀਫੋਰਨੀਆ ’ਚ ਲਾਪਤਾ ਪੰਜਾਬਣ ਜੈਸਮੀਨ ਔਜਲਾ ਗਿੱਲ ਦਾ ਬੇਰਹਿਮੀ ਨਾਲ ਕਤਲ; ਪਤੀ ਗ੍ਰਿਫ਼ਤਾਰ

ਅਮਰੀਕਾ ਦੇ ਕੈਲੀਫੋਰਨੀਆ ਦੀ ਸੈਕਰਾਮੈਂਟੋ ਰਿਹਾਇਸ਼ ਤੋਂ 30 ਸਤੰਬਰ ਤੋਂ ਲਾਪਤਾ ਚੱਲ ਰਹੀ ਪੰਜਾਬੀ...

ਮਾਨ ਸਰਕਾਰ ਦੀ ਨਸ਼ਿਆਂ ਖਿਲਾਫ ਜੰਗ ਤੇਜ਼, ਪੰਜਾਬ ‘ਚ 117 ਡੀਐਸਪੀ ਨਿਯੁਕਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਫਿਲੌਰ ਵਿੱਚ ‘ਯੁੱਧ ਨਸ਼ਿਆ ਵਿਰੁੱਧ’ ਮੁਹਿੰਮ...