May 3, 2026, 5:56 am
----------- Advertisement -----------
HomeNewsਲੁਧਿਆਣਾ ਦੇ ਸਮਰਾਲਾ ਚੌਕ 'ਚ ਲੁੱਟ ਦਾ ਮਾਮਲਾ ਆਇਆ ਸਾਹਮਣੇ

ਲੁਧਿਆਣਾ ਦੇ ਸਮਰਾਲਾ ਚੌਕ ‘ਚ ਲੁੱਟ ਦਾ ਮਾਮਲਾ ਆਇਆ ਸਾਹਮਣੇ

Published on

----------- Advertisement -----------

ਲੁਧਿਆਣਾ ਦੇ ਸਮਰਾਲਾ ਚੌਕ ਸਥਿਤ ਗੁਰਦੁਆਰਾ ਸਾਹਿਬ ਦੇ ਬਾਹਰ ਬੰਦੂਕ ਦੀ ਨੋਕ ‘ਤੇ ਸਵਿਫਟ ਕਾਰ ਲੁੱਟਣ ਵਾਲੇ ਵਿਅਕਤੀ ਦੀ ਵੀਡਿਓ ਸਾਹਮਣੇ ਆਈ ਹੈ। ਜਿਸ ‘ਚ ਬਦਮਾਸ਼ ਪਹਿਲਾਂ ਕਾਰ ਦੇ ਆਲੇ-ਦੁਆਲੇ ਘੁੰਮਦਾ ਹੈ, ਫਿਰ ਕਾਰ ਦੇ ਸ਼ੀਸ਼ੇ ‘ਤੇ ਪਿਸਤੌਲ ਰੱਖ ਕੇ ਡਰਾਈਵਰ ਨੂੰ ਹੇਠਾਂ ਉਤਰਨ ਲਈ ਕਹਿੰਦਾ ਹੈ। ਬਦਮਾਸ਼ ਕਾਰ ਸਟਾਰਟ ਕਰਕੇ ਚੰਡੀਗੜ੍ਹ ਰੋਡ ਵੱਲ ਭੱਜ ਗਿਆ। ਜਿਸ ਥਾਂ ਇਹ ਘਟਨਾ ਵਾਪਰੀ, ਉਸ ਤੋਂ ਥੋੜ੍ਹੀ ਦੂਰੀ ’ਤੇ ਪੁਲਿਸ ਚੌਕੀ ਹੈ।ਪਟਿਆਲਾ ਦੇ ਰਹਿਣ ਵਾਲੇ ਮਨਦੀਪ ਸਿੰਘ ਨੇ ਪੁਲਿਸ ਕੋਲ ਦਰਜ ਕਰਵਾਈ ਸ਼ਿਕਾਇਤ ਵਿੱਚ ਦੱਸਿਆ ਕਿ ਉਹ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਮੱਥਾ ਟੇਕ ਕੇ ਘਰ ਪਰਤ ਰਿਹਾ ਸੀ।

 ਸਮਰਾਲਾ ਚੌਕ ਨੇੜੇ ਸਵੇਰੇ 4 ਵਜੇ ਉਸ ਨੂੰ ਨੀਂਦ ਆਉਣ ਲੱਗੀ। ਇਸ ਕਰਕੇ ਉਸ ਨੇ ਕਾਰ ਸੜਕ ਕਿਨਾਰੇ ਖੜ੍ਹੀ ਕਰ ਦਿੱਤੀ ਅਤੇ ਕੰਡਕਟਰ ਦੀ ਸੀਟ ਦੇ ਕੋਲ ਹੀ ਸੌਂ ਗਿਆ।ਉਦੋਂ ਇਕ ਵਿਅਕਤੀ ਕਾਰ ਦੇ ਨੇੜੇ ਆਇਆ ਅਤੇ ਸ਼ੀਸ਼ੇ ‘ਤੇ ਪਿਸਤੌਲ ਤਾਣ ਕੇ ਉਸ ਨੂੰ ਧਮਕਾਇਆ। ਬਦਮਾਸ਼ ਨੇ ਉਸ ਨੂੰ ਗੋਲੀ ਮਾਰਨ ਦੀ ਧਮਕੀ ਦਿੱਤੀ ਅਤੇ ਕਾਰ ਤੋਂ ਬਾਹਰ ਨਿਕਲਣ ਲਈ ਕਿਹਾ। ਡਰ ਦੇ ਮਾਰੇ ਉਹ ਬਾਹਰ ਆ ਗਿਆ। ਇਸ ਤੋਂ ਬਾਅਦ ਬਦਮਾਸ਼ ਕਾਰ ਲੈ ਕੇ ਚੰਡੀਗੜ੍ਹ ਰੋਡ ਵੱਲ ਫ਼ਰਾਰ ਹੋ ਗਏ। ਇਸ ਤੋਂ ਬਾਅਦ ਉਸ ਨੇ ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ। 

ਐਸਐਚਓ ਸੁਖਦੇਵ ਬਰਾੜ ਨੇ ਦੱਸਿਆ ਕਿ ਸੂਚਨਾ ਮਿਲਦੇ ਹੀ ਪੁਲਿਸ ਮੁਲਾਜ਼ਮ ਮੌਕੇ ’ਤੇ ਪਹੁੰਚ ਗਏ ਸਨ। ਘਟਨਾ ਵਾਲੀ ਥਾਂ ਦੇ ਆਲੇ-ਦੁਆਲੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਸਕੈਨਿੰਗ ਕੀਤੀ ਜਾ ਰਹੀ ਹੈ, ਪੁਲਿਸ ਜਲਦ ਹੀ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

  ਮੌਸਮ ਵਿਭਾਗ ਦਾ Yellow Alert: ਪੰਜਾਬ ‘ਚ ਪੰਜ ਦਿਨ ਮੀਂਹ ਤੇ ਤੂਫ਼ਾਨੀ ਹਵਾਵਾਂ ਪੰਜਾਬ...

ਸਕੂਲ ਦੀ ਸਜ਼ਾ ਤੋਂ ਬਾਅਦ 15 ਸਾਲਾ ਵਿਦਿਆਰਥੀ ਦਾ ਖੌਫਨਾਕ ਕਦਮ

ਗੁਰਦਾਸਪੁਰ ਦੇ ਬਲਾਕ ਕਾਹਨੂੰਵਾਨ ਦੇ ਪਿੰਡ ਝੰਡਾ ਲੁਬਾਣਾ ਦੇ ਇਕ ਵਿਦਿਆਰਥੀ ਨੇ ਕਸਬਾ ਦਸੂਆ...

ਹੁਣ ਲਾਈਨਾਂ ‘ਚ ਖੜ੍ਹਨ ਦੀ ਨਹੀਂ ਲੋੜ! ਦੇਸ਼ ਦੇ ਪਹਿਲੇ ਬੈਰੀਅਰ-ਫ੍ਰੀ ਟੋਲ ਪਲਾਜ਼ਾ ਦੀ...

ਯੂ.ਏ.ਈ. ਤੋਂ ਭਾਰਤ ਲਿਆਂਦਾ ਗਿਆ ਭਗੌੜਾ ਕਮਲੇਸ਼ ਪਾਰੇਖ

ਕੇਂਦਰੀ ਜਾਂਚ ਬਿਊਰੋ ਨੇ ਇਕ ਵੱਡੇ ਬੈਂਕਿੰਗ ਅਤੇ ਵਿੱਤੀ ਧੋਖਾਧੜੀ ਦੇ ਮਾਮਲੇ ਵਿਚ ਮਹੱਤਵਪੂਰਨ...

ਸੰਦੀਪ ਪਾਠਕ ’ਤੇ ਲਟਕੀ ਗ੍ਰਿਫ਼ਤਾਰੀ ਦੀ ਤਲਵਾਰ, ਪੰਜਾਬ ’ਚ ਭ੍ਰਿਸ਼ਟਾਚਾਰ ਦੇ ਦੋ ਮਾਮਲੇ ਦਰਜ

ਰਾਜ ਸਭਾ ਮੈਂਬਰ ਸੰਦੀਪ ਪਾਠਕ ਨਾਲ ਜੁੜੀ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ, ਜਿਸ...

ਭਾਜਪਾ ਸੈਸ਼ਨ ਤੋਂ ਗੈਰ-ਹਾਜ਼ਰ ਰਹੀ, ਕਾਂਗਰਸ ਨੇ ਵਾਕਆਊਟ ਕਰਕੇ ਮਜ਼ਦੂਰਾਂ ਨਾਲ ਧੋਖਾ ਕੀਤਾ: ਅਮਨ ਅਰੋੜਾ

 *ਚੰਡੀਗੜ੍ਹ; 1 ਮਈ , 2026*ਮਜ਼ਦੂਰ ਦਿਵਸ 'ਤੇ ਬੁਲਾਏ ਗਏ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼...

 ਕਿਡਨੀ ਮਰੀਜ਼ਾਂ ਲਈ ਵੱਡੀ ਰਾਹਤ, ਮੁਫ਼ਤ ਡਾਇਲਿਸਿਸ ਦਾ ਅੰਕੜਾ 1 ਲੱਖ ਪਾਰ

*ਚੰਡੀਗੜ੍ਹ; 1 ਮਈ , 2026*ਹੁਣ ਤੱਕ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’...

ਮਾਨ ਸਰਕਾਰ ਨੇ ਫਲੋਰ ਟੈਸਟ ਕੀਤਾ ਪਾਸ, ਪੰਜਾਬ AAP ਦੇ ਹੱਕ ‘ਚ 88 ਵਿਧਾਇਕਾਂ ਦਾ ਸਮਰਥਨ

ਪੰਜਾਬ ਆਮ ਆਦਮੀ ਪਾਰਟੀ (AAP) ਸਰਕਾਰ ਨੇ ਸ਼ੁੱਕਰਵਾਰ ਨੂੰ ਪੰਜਾਬ ਵਿਧਾਨ ਸਭਾ ਵਿੱਚ ਫਲੋਰ...

ਮਾਨ ਸਰਕਾਰ ਵੱਲੋਂ ਮਜ਼ਦੂਰਾਂ ਨੂੰ ਵੱਡਾ ਤੋਹਫਾ, ਘੱਟੋ-ਘੱਟ ਮਜ਼ਦੂਰੀ ਵਿੱਚ 15% ਵਾਧਾ

 ਜ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਸਦਨ ਦੀ ਕਾਰਵਾਈ ਦੌਰਾਨ ਮੁੱਖ ਮੰਤਰੀ...