April 23, 2026, 2:37 pm
----------- Advertisement -----------
HomeNewsBreaking Newsਜਲੰਧਰ 'ਚ ਦਰਦਨਾਕ ਘਟਨਾ, ਫਰਿੱਜ ਦਾ ਕੰਪ੍ਰੈਸ਼ਰ ਫਟਣ ਕਾਰਨ ਘਰ 'ਚ ਲੱਗੀ...

ਜਲੰਧਰ ‘ਚ ਦਰਦਨਾਕ ਘਟਨਾ, ਫਰਿੱਜ ਦਾ ਕੰਪ੍ਰੈਸ਼ਰ ਫਟਣ ਕਾਰਨ ਘਰ ‘ਚ ਲੱਗੀ ਅੱ.ਗ, ਇਕੋ ਪਰਿਵਾਰ ਦੇ 5 ਜੀਆਂ ਦੀ ਮੌ+ਤ

Published on

----------- Advertisement -----------

ਪੰਜਾਬ ਦੇ ਜਲੰਧਰ ‘ਚ ਦੇਰ ਰਾਤ ਇਕ ਘਰ ਨੂੰ ਅੱਗ ਲੱਗ ਗਈ। ਅੱਗ ਲੱਗਣ ਦੀ ਇਸ ਘਟਨਾ ਵਿੱਚ ਇੱਕੋ ਪਰਿਵਾਰ ਦੇ 3 ਬੱਚਿਆਂ ਸਮੇਤ 5 ਲੋਕਾਂ ਦੀ ਝੁਲਸਣ ਕਾਰਨ ਮੌਤ ਹੋ ਗਈ। ਹਾਲਾਂਕਿ ਪ੍ਰਸ਼ਾਸਨ ਨੇ ਇਸ ਦੀ ਪੁਸ਼ਟੀ ਨਹੀਂ ਕੀਤੀ ਹੈ। ਮਰਨ ਵਾਲਿਆਂ ਵਿੱਚ ਘਰ ਦਾ ਮਾਲਕ ਵੀ ਸ਼ਾਮਲ ਹੈ। ਜਦੋਂ ਕਿ ਘਰ ਦੇ ਬਾਹਰ ਬੈਠੀ ਉਸ ਦੀ ਬਜ਼ੁਰਗ ਪਤਨੀ ਬਲਬੀਰ ਕੌਰ ਸੁਰੱਖਿਅਤ ਹੈ। ਮ੍ਰਿਤਕਾਂ ਦੀ ਪਛਾਣ ਰੁਚੀ, ਦੀਆ, ਅਕਸ਼ੈ, ਯਸ਼ਪਾਲ ਘਈ ਅਤੇ ਮਨਸ਼ਾ ਵਜੋਂ ਹੋਈ ਹੈ। ਜਦਕਿ ਯਸ਼ਪਾਲ ਦਾ ਪੁੱਤਰ ਇੰਦਰਪਾਲ ਗੰਭੀਰ ਜ਼ਖਮੀ ਹੈ। ਜਿਸ ਨੂੰ ਦੇਰ ਰਾਤ ਡੀਐਮਸੀ ਲੁਧਿਆਣਾ ਰੈਫਰ ਕਰ ਦਿੱਤਾ ਗਿਆ।
ਦੱਸ ਦਈਏ ਕਿ ਇਹ ਘਟਨਾ ਜਲੰਧਰ ਦੇ ਅਵਤਾਰ ਨਗਰ ਦੀ ਗਲੀ ਨੰਬਰ 12 ਦੀ ਹੈ। ਮ੍ਰਿਤਕ ਯਸ਼ਪਾਲ ਘਈ ਦੇ ਭਰਾ ਰਾਜ ਘਈ ਨੇ ਦੱਸਿਆ ਕਿ ਉਸ ਦੇ ਭਰਾ ਨੇ 7 ਮਹੀਨੇ ਪਹਿਲਾਂ ਹੀ ਨਵਾਂ ਡਬਲ ਡੋਰ ਫਰਿੱਜ ਖਰੀਦਿਆ ਸੀ। ਦੇਰ ਰਾਤ ਉਸ ਦੇ ਕੰਪ੍ਰੈਸ਼ਰ ਵਿੱਚ ਜ਼ਬਰਦਸਤ ਧਮਾਕਾ ਹੋਇਆ ਅਤੇ ਉਸ ਤੋਂ ਬਾਅਦ ਘਰ ਨੂੰ ਅੱਗ ਲੱਗ ਗਈ।
ਫਰਿੱਜ ਦੇ ਕੰਪ੍ਰੈਸਰ ‘ਚ ਧਮਾਕੇ ਤੋਂ ਬਾਅਦ ਘਰ ਦੇ ਨਾਲ-ਨਾਲ ਗਲੀ ‘ਚ ਵੀ ਗੈਸ ਫੈਲ ਗਈ। ਗੈਸ ਕਾਰਨ ਘਰ ‘ਚ ਇੰਨੀ ਜ਼ਿਆਦਾ ਅੱਗ ਲੱਗ ਗਈ ਕਿ ਫਾਇਰ ਬ੍ਰਿਗੇਡ ਵਿਭਾਗ ਦੇ ਕਰਮਚਾਰੀ ਦੇਰ ਰਾਤ ਤੱਕ ਇਸ ‘ਤੇ ਕਾਬੂ ਪਾਉਣ ਦੀ ਕੋਸ਼ਿਸ਼ ਕਰਦੇ ਰਹੇ। ਅੱਗ ਲੱਗਣ ਦੀ ਸੂਚਨਾ ਮਿਲਦਿਆਂ ਹੀ ਤੁਰੰਤ ਦੋ ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ, ਪਰ ਜਦੋਂ ਅੱਗ ‘ਤੇ ਕਾਬੂ ਨਾ ਪਾਇਆ ਜਾ ਸਕਿਆ ਤਾਂ ਅੱਗ ਬੁਝਾਊ ਵਿਭਾਗ ਦੀਆਂ ਹੋਰ ਗੱਡੀਆਂ ਨੂੰ ਮੌਕੇ ‘ਤੇ ਬੁਲਾਉਣਾ ਪਿਆ।
ਫਾਇਰ ਬ੍ਰਿਗੇਡ ਦੇ ਮੁਲਾਜ਼ਮਾਂ ਨੇ ਹੀ ਬੁਰੀ ਤਰ੍ਹਾਂ ਸੜੇ ਲੋਕਾਂ ਨੂੰ ਘਰ ਤੋਂ ਬਾਹਰ ਕੱਢਿਆ। ਜਿਸ ਤੋਂ ਬਾਅਦ ਉਨ੍ਹਾਂ ਨੂੰ ਤੁਰੰਤ ਸਿਵਲ ਹਸਪਤਾਲ ਲਿਜਾਇਆ ਗਿਆ। ਸਿਵਲ ਹਸਪਤਾਲ ਦੇ ਡਾਕਟਰਾਂ ਨੇ ਪਰਿਵਾਰ ਦੇ ਤਿੰਨ ਮੈਂਬਰਾਂ ਨੂੰ ਮ੍ਰਿਤਕ ਐਲਾਨ ਦਿੱਤਾ, ਜਦਕਿ ਦੋ ਦੀ ਹਾਲਤ ਨਾਜ਼ੁਕ ਦੇਖਦਿਆਂ ਉਨ੍ਹਾਂ ਨੂੰ ਨਿੱਜੀ ਹਸਪਤਾਲ ਲਈ ਰੈਫਰ ਕਰ ਦਿੱਤਾ। ਜਿੱਥੇ ਇਲਾਜ ਦੌਰਾਨ ਉਨ੍ਹਾਂ ਦੋਵਾਂ ਦੀ ਵੀ ਮੌਤ ਹੋ ਗਈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

  ਅੰਮ੍ਰਿਤਪਾਲ ਸਿੰਘ ਕੇਸ ‘ਚ ਵੱਡੀ ਅਪਡੇਟ, 2 ਦਿਨ ਦਾ ਮਿਲਿਆ ਰਿਮਾਂਡ

ਸ੍ਰੀ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਨੂੰ ਪੁਲਿਸ ਵਲੋਂ ਵੀਡੀਓ ਕਾਨਫ਼ਰੰਸਿੰਗ...

“ਮੇਰਾ ਸ਼ੇਰ ਬੰਦਾ ਅੱਜ ਧੀਆਂ ਦੇ ਦੁੱਖੋਂ ਮੰਜੇ ‘ਤੇ ਪਿਆ”, ਨੂਰਾਂ ਸਿਸਟਰਜ਼ ਦੀ ਮਾਂ ਨੇ ਰੋਂਦੇ ਹੋਏ Jyoti Nooran ‘ਤੇ ਲਾਏ ਵੱਡੇ ਇਲਜ਼ਾਮ

ਜਲੰਧਰ ਦੀ ਮਸ਼ਹੂਰ ਸੂਫ਼ੀ ਗਾਇਕ ਜੋੜੀ ਨੂਰਾਂ ਸਿਸਟਰਜ਼ ਦੇ ਪਿਤਾ ਉਸਤਾਦ ਗੁਲਸ਼ਨ ਮੀਰ ਕਿਡਨੀ...

ਪੰਜਾਬ ਸਰਕਾਰ ਕਣਕ ਦੀ ਫ਼ਸਲ ਦਾ ਇੱਕ-ਇੱਕ ਦਾਣਾ ਪੂਰੇ ਭਾਅ ਉੱਪਰ ਖ਼ਰੀਦਣ ਲਈ ਵਚਨਬੱਧ : ਕਟਾਰੂਚੱਕ

*ਚੰਡੀਗੜ੍ਹ/ਅੰਮ੍ਰਿਤਸਰ, 22 ਅਪ੍ਰੈਲ 2026* :ਪੰਜਾਬ ਦੇ ਖ਼ੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ...

ਸ਼ਹਿਰਾਂ ਤੋਂ ਲੈ ਕੇ ਛੋਟੇ ਕਸਬਿਆਂ ਤੱਕ, ਲੱਖਾਂ ਦੇ ਬਿਲ ਵਾਲੇ ਮਰੀਜ਼ ਹੁਣ ਬਿਨਾਂ ਕੋਈ ਭੁਗਤਾਨ ਕੀਤੇ ਹਸਪਤਾਲ ਤੋਂ ਇਲਾਜ ਲੈ ਕੇ ਵਾਪਸ ਘਰਾਂ...

ਚੰਡੀਗੜ੍ਹ; 22 ਅਪ੍ਰੈਲ 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦਾ ਸਿਹਤ...

24 ਅਪ੍ਰੈਲ: ਪੰਜਾਬ ਦੇ ਸਾਰੇ ਜ਼ਿਲ੍ਹਿਆਂ ‘ਚ 15 ਮਿੰਟ ਦਾ ਬਲੈਕਆਊਟ

ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ 24 ਅਪਰੈਲ ਸ਼ੁੱਕਰਵਾਰ ਨੂੰ ਰਾਤ 8 ਵਜੇ ਇੱਕ ਵਿਸ਼ੇਸ਼...

ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਪੰਜਾਬ ਵਿੱਚ ਬਣੇਗਾ ਬਾਸਮਤੀ ਦਾ ‘ਸੈਂਟਰ ਆਫ਼ ਐਕਸੀਲੈਂਸ’-ਮੁੱਖ ਮੰਤਰੀ

*ਚੰਡੀਗੜ੍ਹ, 22 ਅਪ੍ਰੈਲ 2026*:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੁਹਿਰਦ ਯਤਨਾਂ ਸਦਕਾ...

ਦਿੱਲੀ ‘ਚ ਦਿਲ ਦਹਿਲਾ ਦੇਣ ਵਾਲਾ ਕਤਲਕਾਂਡ: IRS ਅਧਿਕਾਰੀ ਦੀ ਧੀ ਨਾਲ ਦਰਿੰਦਗੀ ਮਗਰੋਂ ਹੱਤਿਆ, ਸੁਰੱਖਿਆ ‘ਤੇ ਸਵਾਲ

*ਨਵੀਂ ਦਿੱਲੀ, 22 ਅਪ੍ਰੈਲ* — ਦੇਸ਼ ਦੀ ਰਾਜਧਾਨੀ Delhi ਦੇ ਪੌਸ਼ ਕੈਲਾਸ਼ ਹਿਲਜ਼ ਇਲਾਕੇ...

ਜਵਾਬ ਨਹੀਂ ਦਿੱਤਾ ਤਾਂ ਇਲਜ਼ਾਮਾਂ ਨੂੰ ਸਹੀ ਮੰਨ ਲਿਆ ਜਾਵੇਗਾ, ਰਾਜੋਆਣਾ ਦੀ ਪਟੀਸ਼ਨ ‘ਤੇ SC ਨੇ ਕੇਂਦਰ ਤੋਂ ਮੰਗਿਆ ਜਵਾਬ

ਸੁਪਰੀਮ ਕੋਰਟ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ...