August 5, 2026, 10:49 am
----------- Advertisement -----------
HomeNewsBreaking Newsਇਜ਼ਰਾਈਲ 'ਤੇ ਹਮਾਸ ਦੇ ਹ.ਮਲੇ 'ਚ ਇਕ ਭਾਰਤੀ ਔਰਤ ਜ਼ਖਮੀ

ਇਜ਼ਰਾਈਲ ‘ਤੇ ਹਮਾਸ ਦੇ ਹ.ਮਲੇ ‘ਚ ਇਕ ਭਾਰਤੀ ਔਰਤ ਜ਼ਖਮੀ

Published on

----------- Advertisement -----------

ਇਜ਼ਰਾਈਲ ‘ਤੇ ਹਮਾਸ ਦੇ ਅੱਤਵਾਦੀ ਹਮਲੇ ‘ਚ ਜ਼ਖਮੀ ਹੋਏ ਲੋਕਾਂ ‘ਚ ਇਕ ਭਾਰਤੀ ਔਰਤ ਵੀ ਸ਼ਾਮਲ ਹੈ। ਇਹ ਔਰਤ ਭਾਰਤ ਦੇ ਕੇਰਲ ਰਾਜ ਦੀ ਵਸਨੀਕ ਹੈ ਅਤੇ ਪਿਛਲੇ ਕਈ ਸਾਲਾਂ ਤੋਂ ਇਜ਼ਰਾਈਲ ਵਿੱਚ ਰਹਿ ਰਹੀ ਸੀ ਅਤੇ ਕੰਮ ਕਰ ਰਹੀ ਸੀ। ਮਹਿਲਾ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ ਅਤੇ ਉਸ ਦਾ ਹਸਪਤਾਲ ‘ਚ ਇਲਾਜ ਚੱਲ ਰਿਹਾ ਹੈ। ਇਸ ਦੇ ਨਾਲ ਹੀ ਹਮਾਸ ਦੇ ਹਮਲੇ ਵਿੱਚ 10 ਨੇਪਾਲੀ ਨਾਗਰਿਕ ਵੀ ਮਾਰੇ ਗਏ ਹਨ। ਨੇਪਾਲ ਦੇ ਦੂਤਾਵਾਸ ਨੇ ਇਸ ਦੀ ਪੁਸ਼ਟੀ ਕੀਤੀ ਹੈ।
ਦੱਸ ਦਈਏ ਕਿ ਹਮਾਸ ਦੇ ਹਮਲੇ ‘ਚ ਜ਼ਖਮੀ ਔਰਤ ਦੀ ਪਛਾਣ ਸ਼ਿਜਾ ਆਨੰਦ (41 ਸਾਲ) ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਰਾਕੇਟ ਹਮਲੇ ‘ਚ ਭਾਰਤੀ ਔਰਤ ਜ਼ਖਮੀ ਹੋ ਗਈ ਹੈ ਅਤੇ ਉਸ ਦਾ ਇਜ਼ਰਾਈਲ ਦੇ ਇਕ ਹਸਪਤਾਲ ‘ਚ ਇਲਾਜ ਚੱਲ ਰਿਹਾ ਹੈ। ਇਜ਼ਰਾਈਲ ‘ਤੇ ਹਮਾਸ ਦੇ ਹਮਲੇ ਤੋਂ ਬਾਅਦ ਸ਼ੀਜਾ ਆਨੰਦ ਨੇ ਕੇਰਲ ‘ਚ ਰਹਿੰਦੇ ਆਪਣੇ ਪਰਿਵਾਰ ਨਾਲ ਗੱਲ ਕੀਤੀ ਸੀ ਅਤੇ ਉਨ੍ਹਾਂ ਨੂੰ ਜਾਣਕਾਰੀ ਦਿੱਤੀ ਸੀ ਕਿ ਉਹ ਸੁਰੱਖਿਅਤ ਹੈ ਪਰ ਗੱਲਬਾਤ ਦੌਰਾਨ ਉਸ ਦਾ ਫੋਨ ਕੱਟ ਗਿਆ ਸੀ।
ਬਾਅਦ ‘ਚ ਇਜ਼ਰਾਈਲ ‘ਚ ਰਹਿ ਰਹੇ ਕੇਰਲ ਨਿਵਾਸੀ ਨੇ ਸ਼ੀਜਾ ਦੇ ਪਰਿਵਾਰ ਨੂੰ ਦੱਸਿਆ ਕਿ ਸ਼ੀਜਾ ਹਮਲੇ ‘ਚ ਜ਼ਖਮੀ ਹੋ ਗਈ ਅਤੇ ਉਸ ਦਾ ਹਸਪਤਾਲ ‘ਚ ਇਲਾਜ ਚੱਲ ਰਿਹਾ ਹੈ। ਔਰਤ ਦੀ ਇੱਕ ਸਰਜਰੀ ਹੋ ਚੁੱਕੀ ਹੈ ਅਤੇ ਦੂਜੀ ਸਰਜਰੀ ਜਲਦੀ ਹੀ ਹੋਣੀ ਹੈ। ਸ਼ਿਜਾ ਆਨੰਦ ਪਿਛਲੇ ਅੱਠ ਸਾਲਾਂ ਤੋਂ ਇਜ਼ਰਾਈਲ ਵਿੱਚ ਰਹਿ ਕੇ ਇੱਕ ਪਰਿਵਾਰ ਦੀ ਦੇਖਭਾਲ ਕਰ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

  ‘ਚੰਨੀ ਜੀ, ਤੁਸੀਂ ਭਾਜਪਾ ਦੀ ਕਿਉਂ ਮੰਨੀ ਜੀ?’ ਅੰਮ੍ਰਿਤਸਰ ‘ਚ ਵਿਵਾਦਤ ਪੋਸਟਰਾਂ ਨਾਲ ਮੁੜ ਭੜਕਿਆ ਕਾਂਗਰਸੀ ਕਲੇਸ਼

 ਅੰਮ੍ਰਿਤਸਰ ਦੇ ਪਾਸ਼ ਇਲਾਕੇ ਲਾਰੈਂਸ ਰੋਡ ਦੇ ਕੰਪਨੀ ਬਾਗ਼ ‘ਚ ਜਿੱਥੇ ਸ਼ਹਿਰ ਦੇ ਲੋਕ...

ਜਦੋਂ ਈ-20 ਨਾਲ ਮਾਈਲੇਜ ਘਟ ਰਹੀ ਹੈ, ਇੰਜਣ ਖਰਾਬ ਹੋ ਰਹੇ ਹਨ ਤਾਂ ਮੋਦੀ ਜੀ ਜ਼ਬਰਦਸਤੀ ਕਿਉਂ ਥੋਪ ਰਹੇ ਹਨ?- ਮਨੀਸ਼ ਸਿਸੋਦੀਆ

ਨਵੀਂ ਦਿੱਲੀ 4 ਅਗਸਤ:ਈ-20 ਪੈਟਰੋਲ ਦੇ ਵਿਰੋਧ 'ਚ 100 ਲੋਕਾਂ ਨਾਲ ਪ੍ਰਧਾਨ ਮੰਤਰੀ ਨਰਿੰਦਰ...

ਕੇਂਦਰ ਸਰਕਾਰ ਨੇ ਸੰਸਦ ਵਿੱਚ ਮੰਨਿਆ ਕਿ ਈ-20 ਪੈਟਰੋਲ ਨਾਲ ਵਾਹਨਾਂ ਦੀ ਮਾਈਲੇਜ ਘਟਦੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 4 ਅਗਸਤ 2026:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਵਿਧਾਨ...

ਪੰਜਾਬ ‘ਚ ਵੋਟਰ ਸੂਚੀ ਦੀ ਸੁਧਾਈ ‘ਚ ਖ਼ੁਲਾਸਾ, 20 ਲੱਖ ਵੋਟਰ ਗਾਇਬ, 5.74 ਲੱਖ ਦੀ ਮੌਤ; 13 ਅਗਸਤ ਨੂੰ ਆਵੇਗਾ ਡਰਾਫਟ

ਪੰਜਾਬ ਵਿੱਚ ਵੋਟਰ ਸੂਚੀ ਦੀ ਵਿਸ਼ੇਸ਼ ਗਹਿਨ ਸੁਧਾਈ (SIR) ਦਾ ਪਹਿਲਾ ਗੇੜ ਸਫ਼ਲਤਾਪੂਰਵਕ ਮੁਕੰਮਲ...

20 ਸਾਲਾ ਉੱਭਰਦੇ ਕਬੱਡੀ ਖਿਡਾਰੀ ਦੀ ਸ਼ੱਕੀ ਨਸ਼ੇ ਦੀ ਓਵਰਡੋਜ਼ ਨਾਲ ਮੌਤ

ਪਟਿਆਲਾ ਜ਼ਿਲ੍ਹੇ ਵਿੱਚ 20 ਸਾਲਾ ਉੱਭਰਦੇ ਕਬੱਡੀ ਖਿਡਾਰੀ ਦੀ ਸ਼ੱਕੀ ਨਸ਼ੇ ਦੀ ਓਵਰਡੋਜ਼ ਨਾਲ...

ਖੰਨਾ : ਤਾਂਤਰਿਕ ਦੇ ਠੱਗੀ ਦਾ ਸ਼ਿਕਾਰ ਹੋਇਆ ਸ਼ਖਸ; ਸ਼ਿਕਾਇਤ ਦੇਣ ਪਹੁੰਚਿਆ ਥਾਣੇ, ਬਾਥਰੂਮ ‘ਚ ਦਿੱਤੀ ਜਾਨ

ਖੰਨਾ ਤੋਂ ਇੱਕ ਦੁਖਦਾਈ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਗਰੀਬੀ ਤੋਂ ਰਾਹਤ ਦਿਵਾਉਣ ਦੇ...

*ਭਾਰੀ ਮੀਂਹ ਵਿੱਚ ਸੜਕਾਂ 'ਤੇ ਤੰਬੂ ਲਗਾਉਣ ਲਈ ਮਜ਼ਬੂਰ ਵਿਦਿਆਰਥੀ, ਪੰਜਾਬ ਦੇ ਪਰਿਵਾਰਾਂ ਵਿੱਚ...

ਪੰਜਾਬ ਵਿਧਾਨ ਸਭਾ ਵੱਲੋਂ ਇੱਕ ਤੋਂ ਬਾਅਦ ਇੱਕ ਪੇਪਰ ਲੀਕ ਦੇ ਮਾਮਲਿਆਂ ਵਿਰੁੱਧ ਜ਼ੁਬਾਨੀ ਵੋਟ ਨਾਲ ਨਿੰਦਾ ਮਤਾ ਪਾਸ; ਕਾਂਗਰਸ ਨੇ ਕੀਤਾ ਵਾਕਆਊਟ

ਚੰਡੀਗੜ੍ਹ; 3 ਅਗਸਤ 2026:ਪੰਜਾਬ ਵਿਧਾਨ ਸਭਾ ਨੇ ਅੱਜ ਜੈਨ-ਜ਼ੀ (ਨੌਜਵਾਨ ਪੀੜ੍ਹੀ)ਨਾਲ ਦ੍ਰਿੜ੍ਹਤਾ ਨਾਲ ਖੜ੍ਹਦਿਆਂ...