July 21, 2026, 8:01 am
----------- Advertisement -----------
HomeNewsਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਖਹਿਰਾ ਦੀ ਪਟੀਸ਼ਨ 'ਤੇ 10 ਅਕਤੂਬਰ ਤੱਕ...

ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਖਹਿਰਾ ਦੀ ਪਟੀਸ਼ਨ ‘ਤੇ 10 ਅਕਤੂਬਰ ਤੱਕ ਸਰਕਾਰ ਤੋਂ ਮੰਗਿਆ ਜਵਾਬ 

Published on

----------- Advertisement -----------

ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਦੀ ਪਟੀਸ਼ਨ ‘ਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ 10 ਅਕਤੂਬਰ ਤੱਕ ਜਵਾਬ ਮੰਗਿਆ ਹੈ। ਸੁਖਪਾਲ ਸਿੰਘ ਖਹਿਰਾ ਨੇ ਆਪਣੀ ਗ੍ਰਿਫਤਾਰੀ ਨੂੰ ਗੈਰ-ਕਾਨੂੰਨੀ ਦੱਸਦਿਆਂ ਇਸ ਹੁਕਮ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ।

 ਦੱਸ ਦਈਏ ਕਿ ਖਹਿਰਾ ਦੇ ਵਕੀਲ ਨੇ ਦਾਇਰ ਪਟੀਸ਼ਨ ‘ਚ ਕਿਹਾ ਹੈ ਕਿ ਉਨ੍ਹਾਂ ਨੂੰ ਇਸ ਮਾਮਲੇ ‘ਚ ਸੁਪਰੀਮ ਕੋਰਟ ਤੋਂ ਰਾਹਤ ਮਿਲੀ ਹੈ, ਫਿਰ ਵੀ ਇਸ ਮਾਮਲੇ ‘ਚ ਉਨ੍ਹਾਂ ਨੂੰ ਗ੍ਰਿਫਤਾਰ ਕਰਨਾ ਸੁਪਰੀਮ ਕੋਰਟ ਦੇ ਹੁਕਮਾਂ ਦੀ ਪੂਰੀ ਤਰ੍ਹਾਂ ਉਲੰਘਣਾ ਹੈ। ਕਿਉਂਕਿ ਉਸ ਨੂੰ ਪਹਿਲਾਂ ਹੀ ਹਾਈਕੋਰਟ ਤੋਂ ਰਾਹਤ ਮਿਲ ਚੁੱਕੀ ਸੀ।

 ਇਸਤੋਂ ਇਲਾਵਾ ਬੀਤੇ ਵੀਰਵਾਰ ਨੂੰ ਜੱਜ ਵਿਕਾਸ ਬਹਿਲ ਨੇ ਖਹਿਰਾ ਦੀ ਪਟੀਸ਼ਨ ਤੋਂ ਖੁਦ ਨੂੰ ਵੱਖ ਕਰ ਲਿਆ ਸੀ ਅਤੇ ਇਸ ਨੂੰ ਕਿਸੇ ਹੋਰ ਬੈਂਚ ਕੋਲ ਭੇਜ ਦਿੱਤਾ ਸੀ। ਜਿਸ ਤੋਂ ਬਾਅਦ ਜਸਟਿਸ ਅਨੂਪ ਚਿਤਕਾਰਾ ਨੇ ਸੋਮਵਾਰ ਨੂੰ ਪਟੀਸ਼ਨ ‘ਤੇ ਸੁਣਵਾਈ ਕਰਦੇ ਹੋਏ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਭਲਕੇ ਤੱਕ ਆਪਣਾ ਜਵਾਬ ਦਾਇਰ ਕਰਨ ਦੇ ਹੁਕਮ ਦਿੱਤੇ ਹਨ। 

ਜਾਣਕਾਰੀ ਮੁਤਾਬਕ ਸੁਖਪਾਲ ਖਹਿਰਾ ਖਿਲਾਫ 2015 ਦੇ ਇਕ ਪੁਰਾਣੇ ਡਰੱਗ ਮਾਮਲੇ ‘ਚ ਜਾਂਚ ਚੱਲ ਰਹੀ ਸੀ। ਹੁਣ ਉਸ ਨੂੰ ਡੀਆਈਜੀ ਦੀ ਅਗਵਾਈ ਵਾਲੀ ਐਸਆਈਟੀ ਦੀ ਰਿਪੋਰਟ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਐਸਆਈਟੀ ਵਿੱਚ ਦੋ ਐਸਐਸਪੀਜ਼ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਸੁਖਪਾਲ ਖਹਿਰਾ ਦਾ ਕਹਿਣਾ ਹੈ ਕਿ ਇਹ ਝੂਠਾ ਕੇਸ ਸੀ, ਉਥੇ ਹੀ ਸੁਪਰੀਮ ਕੋਰਟ ਨੇ ਵੀ ਇਸ ਮਾਮਲੇ ਵਿੱਚ ਉਨ੍ਹਾਂ ਨੂੰ ਰਾਹਤ ਦਿੱਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੀਐਮ ਮੋਦੀ ਨੇ ਸੂਬੇ ਦੇ ਬਕਾਇਆ ਫੰਡਾਂ ਨੂੰ ਨਜ਼ਰਅੰਦਾਜ਼ ਕਰਕੇ ਪੰਜਾਬ ਦੇ ਹਰ ਵਰਗ ਨੂੰ ਨਿਰਾਸ਼ ਕੀਤਾ: ਹਰਪਾਲ ਸਿੰਘ ਚੀਮਾ

*ਚੰਡੀਗੜ੍ਹ, 17 ਜੁਲਾਈ 2026*:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸ਼ੁੱਕਰਵਾਰ ਨੂੰ ਕਿਹਾ...

ਬਾਦਲ ਦਾ ‘ਧਰਮ ਯੁੱਧ ਮੋਰਚਾ’ ਦਾ ਐਲਾਨ ਪੰਜਾਬੀਆਂ ਨੂੰ ਗੁੰਮਰਾਹ ਕਰਨ ਲਈ ਸਿਰਫ਼ ਇੱਕ ਸਿਆਸੀ ਡਰਾਮਾ ਹੈ: ਬਲਤੇਜ ਪੰਨੂ

*ਚੰਡੀਗੜ੍ਹ 17 ਜੁਲਾਈ ,2026*ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ...

ਭਲਾਈ ਯੋਜਨਾ ਤੋਂ ਅੱਗੇ: ਕਿਵੇਂ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਬਣੀ ਪੰਜਾਬ ਦਾ ਨਵਾਂ ਸੋਸ਼ਲ ਮੀਡੀਆ ਟ੍ਰੈਂਡ

*ਚੰਡੀਗੜ੍ਹ, 17 ਜੁਲਾਈ 2026:*ਜਾਣੀ-ਪਛਾਣੀ ਨੋਟੀਫਿਕੇਸ਼ਨ ਧੁਨ ‘‘ਟੂੰ ਟੂੰ’’ ਹੁਣ ਪੰਜਾਬ ਵਿੱਚ ਸਿਰਫ਼ ਇੱਕ ਮੋਬਾਈਲ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੋਹਾਲੀ ਦੇ ਵਿਕਾਸ ਭਵਨ ਵਿਖੇ ਕਰਵਾਏ ਪ੍ਰੋਗਰਾਮ ਦੌਰਾਨ ਰਾਸ਼ਨ ਡਿਪੂ ਹੋਲਡਰਾਂ ਨੂੰ ਲਾਇਸੈਂਸ ਸੌਂਪੇ

ਸਾਹਿਬਜ਼ਾਦਾ ਅਜੀਤ ਸਿੰਘ ਨਗਰ/ਚੰਡੀਗੜ੍ਹ, 16 ਜੁਲਾਈ:ਪੰਜਾਬ ਦੀ ਜਨਤਕ ਵੰਡ ਪ੍ਰਣਾਲੀ ਨੂੰ ਮਜ਼ਬੂਤ ਕਰਨ ਅਤੇ...

ਹਰ ਇੱਕ ਦਸਤਖਤ ਲੋਕਾਂ ਦੀ ਆਵਾਜ਼ ਨੂੰ ਮਜ਼ਬੂਤ ਕਰੇਗਾ ਅਤੇ ਕੇਂਦਰ ਨੂੰ ਇਸ ਮੁੱਦੇ ਦਾ ਹੱਲ ਕਰਨ ਲਈ ਮਜਬੂਰ ਕਰੇਗਾ: ਮੁੱਖ ਮੰਤਰੀ ਭਗਵੰਤ ਸਿੰਘ...

*ਚੰਡੀਗੜ੍ਹ; 16 ਜੁਲਾਈ,2026*:ਈ-20 ਪੈਟਰੋਲ ਕਾਰਨ ਪੈਦਾ ਹੋ ਰਹੀਆਂ ਸਮੱਸਿਆਵਾਂ ਖ਼ਿਲਾਫ਼ ਆਵਾਜ਼ ਬੁਲੰਦ ਕਰਦਿਆਂ ਪੰਜਾਬ...

ਪਟਿਆਲਾ, ਅੰਮ੍ਰਿਤਸਰ, ਜਲੰਧਰ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਵੀ ਸਿਖਰਲੇ ਜ਼ਿਲ੍ਹਿਆਂ ਵਿੱਚ ਸ਼ਾਮਲ

*ਚੰਡੀਗੜ੍ਹ: 15 ਜੁਲਾਈ 2026*: ਪੰਜਾਬ ਸਰਕਾਰ ਦੀ ਮਾਂਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਲੁਧਿਆਣਾ ਸਭ ਤੋਂ...

ਪਿਛਲੇ 3 ਸਾਲਾਂ ‘ਚ 87 ਅਨਾਥ/ਤਿਆਗੇ ਬੱਚਿਆਂ ਸਮੇਤ ਕੁੱਲ 134 ਬੱਚਿਆਂ ਨੂੰ ਮਿਲਿਆ ਕਾਨੂੰਨੀ ਤੌਰ ‘ਤੇ ਸੁਰੱਖਿਅਤ ਪਰਿਵਾਰਕ ਮਾਹੌਲ

*ਚੰਡੀਗੜ੍ਹ, 15 ਜੁਲਾਈ, 2026*ਪੰਜਾਬ ਵਿੱਚ ਬਾਲ ਸੁਰੱਖਿਆ ਅਤੇ ਬੱਚਿਆਂ ਨੂੰ ਕਾਨੂੰਨੀ ਤਰੀਕੇ ਨਾਲ ਗੋਦ...