October 13, 2026, 8:06 pm
----------- Advertisement -----------
HomeNewsਕੌਮੀ ਇਨਸਾਫ਼ ਮੋਰਚੇ ਦੀ ਹਾਈ ਕੋਰਟ ਚ ਤਰੀਕ, ਪਰ ਬੰਦੀ ਸਿੰਘਾਂ ਦੀ...

ਕੌਮੀ ਇਨਸਾਫ਼ ਮੋਰਚੇ ਦੀ ਹਾਈ ਕੋਰਟ ਚ ਤਰੀਕ, ਪਰ ਬੰਦੀ ਸਿੰਘਾਂ ਦੀ ਰਿਹਾਈ ਤੱਕ ਮੋਰਚਾ ਜਾਰੀ ਰਹੇਗਾ – ਭਾਈ ਪਾਲ ਸਿੰਘ

Published on

----------- Advertisement -----------

9 ਅਕਤੂਬਰ 2023 (ਬਲਜੀਤ ਮਰਵਾਹਾ) ਕੌਮੀ ਇਨਸਾਫ਼ ਮੋਰਚੇ ਵੱਲੋ ਬੰਦੀ ਸਿੰਘਾਂ ਦੀ ਰਿਹਾਈ ਲਈ ਲਗਾਤਾਰ ਸੰਘਰਸ਼ ਜਿੱਥੇ ਮੋਰਚੇ ਵਿੱਚ ਦਿਨ ਰਾਤ ਰਹਿ ਕਿ ਕੀਤਾ ਜਾ ਰਿਹਾ ਹੈ ਉੱਥੇ ਪਿੰਡਾਂ ਵਿੱਚ ਜਾਕੇ ਵੀ ਸੰਗਤਾਂ ਨੂੰ ਬੰਦੀ ਸਿੰਘਾਂ ਦੀ ਰਿਹਾਈ ਲਈ ਜਾਗਰੂਕ ਕੀਤਾ ਜਾ ਰਿਹਾ ਹੈ ਮੀਡੀਆ ਨੂੰ ਪ੍ਰੈੱਸ ਬਿਆਨ ਜਾਰੀ ਕਰਦਿਆਂ ਭਾਈ ਜਸਵਿੰਦਰ ਸਿੰਘ ਰਾਜਪੁਰਾ ਨੇ ਦੱਸਿਆ ਕਿ ਅੱਜ ਹਾਈ ਕੋਰਟ ਵਿੱਚ ਕੌਮੀ ਇਨਸਾਫ਼ ਮੋਰਚੇ ਦੀ ਤਰੀਕ ਸੀ ਜਿਕਰ ਯੋਗ ਹੈ ਕਿ ਕੁੱਝ ਮਹੀਨੇ ਪਹਿਲਾਂ ਇੱਕ ਸੰਸਥਾ ਵੱਲੋਂ ਮੋਰਚੇ ਨੂੰ ਚੁਕਵਾਉਣ ਲਈ ਕੋਰਟ ਚ ਪਟੀਸ਼ਨ ਪਾਈ ਗਈ ਸੀ ਜਿਸ ਸਬੰਧੀ ਅੱਜ ਕੋਰਟ ਦੇ ਵਿੱਚ ਕੌਮੀ ਇਨਸਾਫ਼ ਮੋਰਚੇ ਦੇ ਤਰੀਕ ਸੀ , ਇਸ ਮੌਕੇ ਵਕੀਲ ਗਗਨਪ੍ਰਦੀਪ ਸਿੰਘ ਬੱਲ,ਵਕੀਲ ਗੁਰਸ਼ਰਨ ਸਿੰਘ , ਵਕੀਲ ਦਿਲਸ਼ੇਰ ਸਿੰਘ ਹਾਜਰ ਸਨ , ਹਾਈ ਕੋਰਟ ਵੱਲੋਂ 2 ਰਾਜਾਂ ਦਾ ਮਾਮਲਾ ਹੋਣ ਕਾਰਨ ਯੂਨੀਅਨ ਆਫ ਇੰਡੀਆ ਨੂੰ ਪਾਰਟੀ ਬਣਾਇਆ ਗਿਆ ਜਿਸ ਸਬੰਧੀ ਯੂਨੀਅਨ ਆਫ ਇੰਡੀਆ ਦੇ ਸਰਕਾਰੀ ਵਕੀਲ ਸਤਪਾਲ ਜੈਨ ਨੂੰ ਸਰਕਾਰ ਤੱਕ ਆਪਣਾਂ ਨੋਟੀਫਿਕੇਸ਼ਨ ਪਹੁੰਚਾਉਣ ਦਾ ਜਿੰਮਾ ਦਿੱਤਾ ਗਿਆ , ਹਾਈ ਕੋਰਟ ਵੱਲੋ ਇਸ ਮਾਮਲੇ ਦੀ ਅਗਲੀ ਸੁਣਵਾਈ 15/11/2023 ਨੂੰ ਕੀਤੀ ਜਾਵੇਗੀ।

ਇਸ ਮਾਮਲੇ ਸਬੰਧੀ ਕੌਮੀ ਇਨਸਾਫ਼ ਮੋਰਚੇ ਦੇ ਕਨਵੀਨਰ ਭਾਈ ਪਾਲ ਸਿੰਘ ਫਰਾਂਸ ਨੇ ਕਿਹਾ ਕੌਮੀ ਇਨਸਾਫ਼ ਮੋਰਚੇ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਜਿੱਥੇ ਅਸੀ ਮੋਰਚੇ ਵਿੱਚ ਡੱਟੇ ਹੋਏ ਹਾਂ। ਉੱਥੇ ਸਾਡੇ ਵਕੀਲਾਂ ਦੀ ਟੀਮ ਬੰਦੀ ਸਿੰਘਾਂ ਦੀ ਰਿਹਾਈ ਲਈ ‌‌ਜ‌ੱਦੋਂ ਜਹਿਦ ਕਰ ਰਹੀ ਹੈ ਓਹਨਾਂ ਕਿਹਾ ਕਿ ਠੀਕ ਹੈ ਹਾਈ ਕੋਰਟ ਵਿੱਚ ਮੋਰਚੇ ਸਬੰਧੀ ਸੁਣਵਾਈ ਚੱਲ ਰਹੀ ਹੈ ਪਰ ਸਾਡਾ ਸੰਘਰਸ਼ ਸਮੂਹ ਬੰਦੀ ਸਿੰਘਾਂ ਦੀ ਰਿਹਾਈ ਤੱਕ ਜਾਰੀ ਰਹੇਗਾ।
ਰੋਜਾਨਾ ਦੀ ਤਰ੍ਹਾਂ ਮੁੱਖ ਮੰਤਰੀ ਦੀ ਕੋਠੀ ਵੱਲ ਬੰਦੀ ਸਿੰਘਾਂ ਦੀ ਰਿਹਾਈ ਲਈ ਪ੍ਰਦਰਸ਼ਨ ਕਰਦਾ 31 ਮੈਂਬਰੀ ਜੱਥਾ ਗਿਆ।
ਇਸ ਮੌਕੇ ਤੇ ਭਾਈ ਇੰਦਰਬੀਰ ਸਿੰਘ,ਜਥੇਦਾਰ ਰਾਜਾ ਰਾਜ ਸਿੰਘ, ਜਥੇਦਾਰ ਕੁਲਵਿੰਦਰ ਸਿੰਘ, ਭਾਈ ਬਲਦੇਵ ਸਿੰਘ, ਭਾਈ ਪਰਮਜੀਤ ਸਿੰਘ, ਭਾਈ ਅਵਤਾਰ ਸਿੰਘ, ਭਾਈ ਬਲਜੀਤ ਸਿੰਘ ਭਾਊ, ਭਾਈ ਰਵਿੰਦਰ ਸਿੰਘ ਵਜੀਦਪੁਰ, ਭਾਈ ਗੁਰਮੀਤ ਸਿੰਘ ਸ਼ੰਟੀ, ਭਾਈ ਸੁਖਜਿੰਦਰ ਸਿੰਘ ਸੁੱਖਾ ਕੰਸਾਲਾਂ ਅਤੇ ਹੋਰ ਵੱਡੀ ਗਿਣਤੀ ਚ ਸਿੱਖ ਨੌਜਵਾਨ ਹਾਜਰ ਸਨ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

15 ਅਕਤੂਬਰ ਤੋਂ UPI ‘ਤੇ MDR ਚਾਰਜ ਲਾਗੂ ਕਰਨ ਦਾ ਫ਼ੈਸਲਾ ਟਲਿਆ, ਹੁਣ 1 ਜਨਵਰੀ ਤੋਂ ਹੋ ਸਕਦੈ ਲਾਗੂ!

UPI ਮਰਚੈਂਟ ਡਿਸਕਾਊਂਟ ਰੇਟ (MDR) ਦੇ ਨਵੇਂ ਨਿਯਮਾਂ ਨੂੰ ਲਾਗੂ ਕਰਨ ਦੀ ਪ੍ਰਕਿਰਿਆ, ਜੋ...

 ਜਾਇਦਾਦ ਵਿਵਾਦ ਅਤੇ ਪਰਿਵਾਰਕ ਤਣਾਅ ਚੱਲਦਿਆਂ ਸਾਬਕਾ ਫ਼ੌਜੀ ਤੇ ਉਸ ਦੇ ਪੁੱਤਰ ਵੱਲੋਂ ਖ਼ੁਦਕੁਸ਼ੀ

ਫ਼ਰੀਦਕੋਟ ਜ਼ਿਲ੍ਹੇ ਦੇ ਪਿੰਡ ਚੰਦਭਾਣ ਵਿੱਚ ਜਾਇਦਾਦ ਦੇ ਚੱਲ ਰਹੇ ਵਿਵਾਦ ਅਤੇ ਗੁੰਝਲਦਾਰ ਪਰਿਵਾਰਕ...

ਸ਼ਹੀਦ ASI ਇਕਬਾਲ ਸਿੰਘ ਦੇ ਪਰਿਵਾਰ ਨੂੰ ਮਿਲੇਗੀ 2 ਕਰੋੜ ਰੁਪਏ ਦੀ ਵਿੱਤੀ ਸਹਾਇਤਾ, CM ਮਾਨ ਨੇ ਕੀਤਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਰਾਤ ਨੂੰ ਨੌਸ਼ਹਿਰਾ ਪੰਨੂਆਂ ਵਿੱਚ...

ਪਰਵਿੰਦਰ ਝੋਟਾ ਦੇ ਕਤਲ ਮਗਰੋਂ ਮਾਨਸਾ ਦੇ ਸਕੂਲਾਂ ‘ਚ ਛੁੱਟੀ ਦਾ ਐਲਾਨ, CM ਮਾਨ ਨੇ ਸੱਦੀ ਹਾਈ ਲੈਵਲ ਮੀਟਿੰਗ

ਮਾਨਸਾ ਦੇ ਕਬੱਡੀ ਖਿਡਾਰੀ ਤੇ ਐਂਟੀ ਡਰੱਗ ਐਕਟੀਵਿਸਟ ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ...

ਫਾਜ਼ਿਲਕਾ ਵਿਚ 10 ਰੁਪਏ ਪਿੱਛੇ ਨੌਜਵਾਨ ਦਾ ਕਤਲ! ਸੀਨੇ ਵਿਚ ਮਾਰਿਆ ਚਾਕੂ

ਪੰਜਾਬ ਦੇ ਫਾਜ਼ਿਲਕਾ ਜ਼ਿਲ੍ਹੇ ਵਿਚ ਮਹਿਜ਼ 10 ਰੁਪਏ ਦੇ ਲੈਣ-ਦੇਣ ਨੂੰ ਲੈ ਕੇ ਹੋਏ...

 ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਕਾਰਨ ਕੈਨੇਡਾ ਤੋਂ ਭਾਰਤ ਦੇ ਹਵਾਈ ਕਿਰਾਇਆਂ ਵਿੱਚ ਵਾਧਾ

ਪੰਜਾਬ ਵਿੱਚ ਅਗਲੇ ਸਾਲ ਦੇ ਪਹਿਲੇ ਮਹੀਨਿਆਂ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ...

ਮਾਨਸਾ ‘ਚ ਵੱਡੀ ਵਾਰਦਾਤ, ਪਰਵਿੰਦਰ ਸਿੰਘ ਝੋਟਾ ਦਾ ਗੋਲੀਆਂ ਦਾ ਮਾਰ ਕੇ ਕਤਲ, ਝੋਟਾ ਦਾ ਸਾਥੀ ਜ਼ਖਮੀ

ਮਾਨਸਾ ਦੇ ਵਿੱਚ ਦਿਨ ਦਿਹਾੜੇ ਪਰਵਿੰਦਰ ਸਿੰਘ ਝੋਟਾ ਦਾ ਗੋਲੀਆਂ ਮਾਰ ਕੇ ਕਤਲ ਕਰ...

ਪ੍ਰਸਿੱਧ ਗਾਇਕ ਬਲਬੀਰ ਬੋਪਾਰਾਏ ਦੇ ਮਾਤਾ ਦਾ ਹੋਇਆ ਦਿਹਾਂਤ

ਪ੍ਰਸਿੱਧ ਗਾਇਕ ਤੇ ਗੀਤਕਾਰ ਬਲਬੀਰ ਬੋਪਾਰਾਏ ਤੇ ਜਗਤਾਰ ਸਿੰਘ ਬੋਪਾਰਾਏ ਦੇ ਮਾਤਾ ਗੁਰਮੇਲ ਕੌਰ...

ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਨਾ ਮਿਲਣ ’ਤੇ ਕੇਂਦਰ ’ਤੇ ਵਰ੍ਹੇ ਮਾਨ

ਚੰਡੀਗੜ੍ਹ; 12 ਅਕਤੂਬਰ, 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ...