September 12, 2026, 7:14 am
----------- Advertisement -----------
HomeNewsLatest Newsਫ਼ਿਰੋਜ਼ਪੁਰ 'ਚ ਫ਼ੌਜੀ ਜਵਾਨ ਵੱਲੋਂ ਖ਼ੁ.ਦਕੁਸ਼ੀ

ਫ਼ਿਰੋਜ਼ਪੁਰ ‘ਚ ਫ਼ੌਜੀ ਜਵਾਨ ਵੱਲੋਂ ਖ਼ੁ.ਦਕੁਸ਼ੀ

Published on

----------- Advertisement -----------

ਫ਼ਿਰੋਜ਼ਪੁਰ ਫ਼ੌਜੀ ਛਾਉਣੀ ‘ਚ ਤਾਇਨਾਤ ਫ਼ੌਜੀ ਜਵਾਨ ਨੇ ਖ਼ੁਦਕੁਸ਼ੀ ਕਰ ਲਈ ਹੈ। ਖ਼ੁਦਕੁਸ਼ੀ ਕਰਨ ਵਾਲੇ ਨਾਇਕ ਦੀ ਮਾਂ ਦੀ ਸ਼ਿਕਾਇਤ ‘ਤੇ ਫ਼ਿਰੋਜ਼ਪੁਰ ਕੈਂਟ ਪੁਲਿਸ ਨੇ ਜਵਾਨ ਦੀ ਪਤਨੀ ਅਤੇ ਸਹੁਰੇ ਦੇ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਪੁਲੀਸ ਨੂੰ ਦਿੱਤੀ ਸ਼ਿਕਾਇਤ ਵਿੱਚ ਸ਼ਿਕਾਇਤਕਰਤਾ ਮਹਿੰਦਰ ਕੌਰ ਪਤਨੀ ਜੁਗਰਾਜ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਲੜਕਾ 28 ਸਾਲਾ ਬੱਬੂ ਸਿੰਘ ਯੂਨਿਟ 228 ਐਫਡੀ ਆਰਟਿਲਰੀ ਫਿਰੋਜ਼ਪੁਰ ਛਾਉਣੀ ਵਿੱਚ ਬਤੌਰ ਨਾਇਕ ਤਾਇਨਾਤ ਸੀ। ਬੀਤੀ 6 ਅਕਤੂਬਰ ਨੂੰ ਬੱਬੂ ਸਿੰਘ ਨੇ ਆਪਣੀ ਪਤਨੀ ਸੰਦੀਪ ਕੌਰ ਅਤੇ ਸਹੁਰੇ ਬੂਟਾ ਸਿੰਘ ਤੋਂ ਪਰੇਸ਼ਾਨ ਹੋ ਕੇ ਜ਼ਹਿਰੀਲੀ ਦਵਾਈ ਪੀ ਲਈ। ਜਿਸ ਕਾਰਨ ਉਸ ਦੀ ਹਾਲਤ ਨਾਜ਼ੁਕ ਹੋ ਗਈ ਅਤੇ ਉਸ ਨੂੰ ਇਲਾਜ ਲਈ ਫੌਜ ਦੇ ਹਸਪਤਾਲ ‘ਚ ਭਰਤੀ ਕਰਵਾਇਆ ਗਿਆ। ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।
ਫ਼ਿਰੋਜ਼ਪੁਰ ਕੈਂਟ ਥਾਣੇ ਦੇ ਏ.ਐਸ.ਆਈ ਨਰੇਸ਼ ਕੁਮਾਰ ਨੇ ਦੱਸਿਆ ਕਿ ਸ਼ਿਕਾਇਤਕਰਤਾ ਦੀ ਸ਼ਿਕਾਇਤ ਦੇ ਆਧਾਰ ‘ਤੇ ਮ੍ਰਿਤਕ ਫ਼ੌਜੀ ਦੀ ਪਤਨੀ ਸੰਦੀਪ ਕੌਰ ਅਤੇ ਉਸ ਦੇ ਸਹੁਰੇ ਬੂਟਾ ਸਿੰਘ ਵਾਸੀ ਬਰਨਾਲਾ ਦੇ ਖ਼ਿਲਾਫ਼ ਖੁਦਕੁਸ਼ੀ ਕਰਨ ਲਈ ਉਕਸਾਉਣ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ। .

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡ

ਚੰਡੀਗੜ੍ਹ, 11 ਸਤੰਬਰ 2026:ਪੰਜਾਬ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਹੁਣ...

ਕੈਨੇਡਾ ‘ਚ ਟਾਂਡਾ ਦੇ ਨੌਜਵਾਨ ਨਾਲ ਵਾਪਰਿਆ ਦਰਦਨਾਕ ਹਾਦਸਾ, ਹੋਈ ਮੌਤ

ਕੈਨੇਡਾ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਪੰਜਾਬੀ ਨੌਜਵਾਨ ਦੀ ਦਰਦਨਾਕ...

ਵਿਨੇਸ਼ ਫੋਗਾਟ ਨੂੰ ਵੱਡਾ ਝਟਕਾ ! ਵਰਲਡ ਚੈਂਪੀਅਨਸ਼ਿਪ ਟ੍ਰਾਇਲ ਦੀ ਨਹੀਂ ਮਿਲੀ ਇਜਾਜ਼ਤ

ਵਿਨੇਸ਼ ਫੋਗਾਟ ਦੀ ਇੰਟਰਨੈਸ਼ਨਲ ਰੈਸਲਿੰਗ ਵਿਚ ਵਾਪਸੀ ਦੀਆਂ ਕੋਸ਼ਿਸ਼ਾਂ ਨੂੰ ਵੱਡਾ ਝਟਕਾ ਲੱਗਾ ਹੈ।...

ਪੰਜਾਬ ‘ਚ ਬਿਜਲੀ ਸੰਕਟ ਡੂੰਘਾ, ਥਰਮਲ ਪਲਾਂਟਾਂ ‘ਚ ਕੋਲੇ ਦਾ ਕਾਲ; 16 ਹਜ਼ਾਰ ਮੈਗਾਵਾਟ ਟੱਪੀ ਮੰਗ

ਪੰਜਾਬ ਵਿੱਚ ਕੋਲੇ ਦੀ ਭਾਰੀ ਘਾਟ ਕਾਰਨ ਇੱਕ ਵਾਰ ਫਿਰ ਗੰਭੀਰ ਬਿਜਲੀ ਸੰਕਟ ਪੈਦਾ...

SIT ਅੱਗੇ ਪੇਸ਼ ਨਹੀਂ ਹੋਏ ਸੁਖਬੀਰ ਬਾਦਲ,30 ਸਤੰਬਰ ਤੱਕ ਬਿਜ਼ੀ ਹੋਣ ਦਾ ਦਿੱਤਾ ਹਵਾਲਾ, AAP ਨੇ ਬੋਲਿਆ ਹਮਲਾ

ਸਾਲ 2015 ਦੇ ਬਹੁ-ਚਰਚਿਤ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ...

Sri hemkund sahib ਦੀ ਯਾਤਰਾ ’ਤੇ ਭਾਰਤ ਆ ਰਹੇ ਸਿੱਖ ਸ਼ਰਧਾਲੂ ਨੂੰ ਪਾਕਸਿਤਾਨ ’ਚ ਰੋਕਿਆ, ਫ਼ੈਸਲਾਬਾਦ ਏਅਰਪੋਰਟ ‘ਤੇ ਕੱਢੀ ਰਾਤ

ਸ਼੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਭਾਰਤ ਆਉਣ ਦੀ ਤਿਆਰੀ ਕਰ ਰਹੇ ਪਾਕਿਸਤਾਨੀ ਸਿੱਖ...

ਬੈਂਕ ਜਾਣ ਵਾਲਿਆਂ ਲਈ ਵੱਡੀ ਖ਼ਬਰ, 11 ਤੋਂ 13 ਸਤੰਬਰ ਤੱਕ ਹੜਤਾਲ ‘ਤੇ ਰਹਿਣਗੇ ਕਰਮਚਾਰੀ, ਜਾਣੋ ਕਿਹੜੀਆਂ ਸੇਵਾਵਾਂ ਚਾਲੂ

ਜੇਕਰ ਤੁਸੀ 11 ਸਤੰਬਰ ਤੋਂ ਅਗਲੇ ਦਿਨਾਂ ਲਈ ਕਿਸੇ ਮਹੱਤਵਪੂਰਨ ਕੰਮ ਲਈ ਬੈਂਕ ਜਾਣਾ...

ਅਮਰੀਕਾ ਸਰਕਾਰ ਵਲੋਂ ਪੋਸਟਰ ’ਚ ਪੰਜਾਬੀ ਸਿੱਖਾਂ ਨੂੰ ਨਿਸ਼ਾਨਾ ਬਨਾਉਣਾ ਮੰਦਭਾਗਾ – ਐਡਵੋਕੇਟ ਧਾਮੀ

 ਅਮਰੀਕਾ ਸਰਕਾਰ ਦੇ ਹੋਮਲੈਂਡ ਸੁਰੱਖਿਆ ਵਿਭਾਗ ਵਲੋਂ ਐਕਸ (ਪਹਿਲਾਂ ਟਵਿੱਟਰ) ਰਾਹੀਂ ਸਾਹਮਣੇ ਆਏ ਇਕ...