June 11, 2026, 11:02 am
----------- Advertisement -----------
HomeNewsBreaking Newsਅਬੋਹਰ 'ਚ 50 ਤੋਲੇ ਸੋਨਾ ਅਤੇ ਲੱਖਾਂ ਦੀ ਨਗਦੀ ਚੋਰੀ

ਅਬੋਹਰ ‘ਚ 50 ਤੋਲੇ ਸੋਨਾ ਅਤੇ ਲੱਖਾਂ ਦੀ ਨਗਦੀ ਚੋਰੀ

Published on

----------- Advertisement -----------

ਅਬੋਹਰ ਦੇ ਪਿੰਡ ਖੂਈਆਂ ਵਿੱਚ ਬੀਤੀ ਰਾਤ ਚੋਰ ਇੱਕ ਘਰ ਵਿੱਚ ਦਾਖਲ ਹੋਏ ਅਤੇ ਕਰੀਬ 50 ਤੋਲੇ ਸੋਨਾ ਅਤੇ ਲੱਖਾਂ ਦੀ ਨਕਦੀ ਚੋਰੀ ਕਰ ਲਈ ਹੈਰਾਨੀ ਦੀ ਗੱਲ ਇਹ ਹੈ ਕਿ ਘਰ ਵਿੱਚ ਸਾਰਾ ਪਰਿਵਾਰ ਸੁੱਤਾ ਪਿਆ ਸੀ ਅਤੇ ਪਰਿਵਾਰ ਨੂੰ ਇਸ ਦੀ ਭਿਣਕ ਤਕ ਨਹੀਂ ਲੱਗੀ। ਸਵੇਰੇ ਘਟਨਾ ਦੀ ਸੂਚਨਾ ਮਿਲਦੇ ਹੀ ਪਰਿਵਾਰ ਵਾਲਿਆਂ ਨੇ ਥਾਣਾ ਖੂਈਆਂ ਸਰਵਰ ਦੀ ਪੁਲਸ ਨੂੰ ਸੂਚਨਾ ਦਿੱਤੀ। ਡੀਐਸਪੀ ਅਤੇ ਥਾਣਾ ਇੰਚਾਰਜ ਮੌਕੇ ’ਤੇ ਪੁੱਜੇ।

ਘਟਨਾ ਦੀ ਜਾਣਕਾਰੀ ਦਿੰਦਿਆਂ ਸੰਦੀਪ ਕੁਮਾਰ ਪੁੱਤਰ ਜੈ ਚੰਦ ਕੰਬੋਜ ਨੇ ਦੱਸਿਆ ਕਿ ਜਦੋਂ ਉਹ ਸਵੇਰੇ ਕਰੀਬ 3.30 ਵਜੇ ਪਾਣੀ ਚਾਲੂ ਕਰਨ ਲਈ ਉਠਿਆ ਤਾਂ ਦੇਖਿਆ ਕਿ ਉਨ੍ਹਾਂ ਦੇ ਘਰ ਦਾ ਮੇਨ ਗੇਟ ਖੁੱਲ੍ਹਾ ਸੀ ਅਤੇ ਇਕ ਗੇਟ ਦਾ ਤਾਲਾ ਟੁੱਟਿਆ ਹੋਇਆ ਸੀ। ਅੰਦਰਲੇ ਕਮਰਿਆਂ ਦੇ ਤਾਲੇ ਵੀ ਟੁੱਟੇ ਹੋਏ ਸਨ।
ਜਦੋਂ ਉਸ ਨੇ ਅੰਦਰ ਜਾ ਕੇ ਦੇਖਿਆ ਤਾਂ ਉੱਥੇ ਰੱਖੀਆਂ ਪੇਟੀਆ ਦਾ ਸਾਰਾ ਸਾਮਾਨ ਖਿਲਰਿਆ ਪਿਆ ਸੀ ਅਤੇ ਕਰੀਬ 50 ਤੋਲੇ ਸੋਨੇ ਦੇ ਗਹਿਣੇ, ਚਾਂਦੀ ਦੇ ਗਹਿਣੇ ਅਤੇ ਕਰੀਬ ਡੇਢ ਲੱਖ ਰੁਪਏ ਦੀ ਨਕਦੀ ਗਾਇਬ ਸੀ। ਸੰਦੀਪ ਨੇ ਦੱਸਿਆ ਕਿ ਬੀਤੀ ਰਾਤ ਪੂਰਾ ਪਰਿਵਾਰ ਏਸੀ ਵਾਲੇ ਕਮਰੇ ਵਿੱਚ ਸੁੱਤਾ ਪਿਆ ਸੀ ਜਦੋਂ ਚੋਰਾਂ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ। ਘਟਨਾ ਤੋਂ ਬਾਅਦ ਉਨ੍ਹਾਂ ਤੁਰੰਤ ਇਸ ਦੀ ਸੂਚਨਾ ਥਾਣਾ ਖੂਈਆਂ ਸਰਵਰ ਪੁਲਸ ਨੂੰ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਕੋਠੀ ਦੇ ਆਲੇ ਦੁਆਲੇ ਖੇਤਾਂ ਵਿੱਚ 2-3 ਵਿਅਕਤੀਆਂ ਦੇ ਪੈਰਾਂ ਦੇ ਨਿਸ਼ਾਨ ਮਿਲੇ ਹਨ। ਜਿਸ ਦੇ ਆਧਾਰ ‘ਤੇ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਜਲਦ ਹੀ ਦੋਸ਼ੀਆਂ ਨੂੰ ਫੜ ਲਵੇਗੀ

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਪਨਾ ਚੌਧਰੀ ਪਤੀ ਖਿਲਾਫ ਪਹੁੰਚੀ ਅਦਾਲਤ, ਲਾਏ ਕੁੱਟਮਾਰ ਦੇ ਇਲਜ਼ਾਮ, 2020 ‘ਚ ਹੋਈ ਸੀ ਲਵ ਮੈਰਿਜ

ਹਰਿਆਣਵੀ ਸਿੰਗਰ, ਡਾਂਸਰ ਅਤੇ ਅਦਾਕਾਰਾ ਸਪਨਾ ਚੌਧਰੀ ਨੂੰ ਘਰੇਲੂ ਹਿੰਸਾ ਦੇ ਮਾਮਲੇ ਵਿੱਚ ਮਹੱਤਵਪੂਰਨ...

ਰਿਕਾਰਡ ਸਮੇਂ ‘ਚ ਪਾਰਦਰਸ਼ੀ ਪ੍ਰਕਿਰਿਆ ਜ਼ਰੀਏ 11 ਜ਼ਿਲ੍ਹਾ ਸਿਸਟਮ ਮੈਨੇਜਰ ਅਤੇ 37 ਸਹਾਇਕ ਸਿਸਟਮ ਮੈਨੇਜਰ ਕੀਤੇ ਗਏ ਭਰਤੀ

*ਚੰਡੀਗੜ੍ਹ, 10 ਜੂਨ:* ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ...

ਸੂਬੇ ਭਰ ਵਿੱਚ ਇਕੋ ਨੀਤੀ ਲਾਗੂ ਕੀਤੀ ਜਾਵੇਗੀ ਜੋ ਕਿਸੇ ਖ਼ਾਸ ਸ਼ਹਿਰ ਤੱਕ ਸੀਮਤ ਨਹੀਂ ਹੋਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 10 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਚੀਮਾ ਮੰਡੀ ‘ਚ ਸਨਸਨੀਖੇਜ਼ ਘਟਨਾ: ਸ਼ਖਸ ਨੇ ਪੀਟਰ ਰੇਹੜੇ ‘ਚ ਅੱਗ ਲਗਾ ਕੇ ਕੀਤਾ ਆਪਣਾ ਸਸਕਾਰ ! ਪੁਲਿਸ ਕਰ ਰਹੀ ਜਾਂਚ

ਚੀਮਾ ਦੀ ਅਨਾਜ ਮੰਡੀ ਵਿੱਚ ਇੱਕ ਬੇਹੱਦ ਦਰਦਨਾਕ ਅਤੇ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ,...

ਹਰਿਆਣਾ ਸਿੱਖ ਗੁ:ਮੈਨੇਜਮੈਂਟ ਕਮੇਟੀ ਦਾ ਜਥਾ ਪਾਕਿਸਤਾਨ ਜਾਣ ਤੋਂ ਰੁੱਕਿਆ

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਗੁਰਪੁਰਬ ਸ਼ਹੀਦੀ ਅਸਥਾਨ ਗੁਰਦੁਆਰਾ ਡੇਰਾ ਸਾਹਿਬ ਲਾਹੌਰ...

ਬੇਅਦਬੀ, ਕੋਟਕਪੂਰਾ ਅਤੇ ਬਹਿਬਲ ਕਾਂਡ ਲਈ ਜ਼ਿੰਮੇਵਾਰ ਲੋਕ ਗੁਰਬਾਣੀ ਦੇ ਨਾਂ ‘ਤੇ ਵੋਟਾਂ ਨਹੀਂ ਮੰਗ ਸਕਦੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ 

ਅਮਲੋਹ (ਫ਼ਤਿਹਗੜ੍ਹ ਸਾਹਿਬ); 9 ਜੂਨ 2026 ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਮੁੜ ਗਠਜੋੜ ਹੋਣ...

ਦੇਸ਼ ਦੀ ਸਟਾਰਟਅੱਪ ਹੱਬ ਵਜੋਂ ਉੱਭਰ ਰਿਹਾ ਪੰਜਾਬ, 31 ਸਟਾਰਟਅੱਪਜ਼ ਨੂੰ 1.07 ਕਰੋੜ ਰੁਪਏ ਦੀ ਸੀਡ ਗ੍ਰਾਂਟ ਵੰਡੀ ਗਈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ, 9 ਜੂਨ*ਮੌਜੂਦਾ ਸਮੇਂ ਪੰਜਾਬ ਨਵੀਨ ਵਿਚਾਰਾਂ, ਵਿਲੱਖਣ ਸੋਚ ਅਤੇ ਉੱਦਮੀ ਨੌਜਵਾਨਾਂ ਵੱਲੋਂ ਲੀਹੋਂ...