May 30, 2026, 1:47 pm
----------- Advertisement -----------
HomeNewsBreaking NewsPM ਮੋਦੀ-ਨੇਤਨਯਾਹੂ ਨੇ ਫੋਨ 'ਤੇ ਕੀਤੀ ਗੱਲਬਾਤ, ਭਾਰਤ ਨੇ ਸੰਕਟ ਦੀ ਘੜੀ...

PM ਮੋਦੀ-ਨੇਤਨਯਾਹੂ ਨੇ ਫੋਨ ‘ਤੇ ਕੀਤੀ ਗੱਲਬਾਤ, ਭਾਰਤ ਨੇ ਸੰਕਟ ਦੀ ਘੜੀ ‘ਚ ਦਿੱਤਾ ਮਦਦ ਦਾ ਭਰੋਸਾ

Published on

----------- Advertisement -----------

ਇਜ਼ਰਾਈਲ ਅਤੇ ਹਮਾਸ ਵਿਚਾਲੇ ਭਿਆਨਕ ਜੰਗ ਜਾਰੀ ਹੈ। ਇਸ ਤਣਾਅਪੂਰਨ ਸਥਿਤੀ ਦੇ ਵਿਚਕਾਰ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਨੇਤਨਯਾਹੂ ਅਤੇ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਚਕਾਰ ਫੋਨ ‘ਤੇ ਗੱਲਬਾਤ ਹੋਈ। ਇਸ ਦੌਰਾਨ ਦੋਹਾਂ ਪ੍ਰਧਾਨ ਮੰਤਰੀਆਂ ਵਿਚਾਲੇ ਹਮਲੇ ਦੀ ਮੌਜੂਦਾ ਸਥਿਤੀ ‘ਤੇ ਖੁੱਲ੍ਹ ਕੇ ਚਰਚਾ ਹੋਈ। ਇਜ਼ਰਾਈਲ ਦੇ ਪ੍ਰਧਾਨ ਮੰਤਰੀ ਨੇਤਨਯਾਹੂ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਫੋਨ ਕੀਤਾ ਅਤੇ ਪੀਐਮ ਮੋਦੀ ਨੂੰ ਜੰਗ ਬਾਰੇ ਪੂਰੀ ਜਾਣਕਾਰੀ ਦਿੱਤੀ। ਮੋਦੀ ਨੇ ਕਿਹਾ ਭਾਰਤ ਦੇ ਲੋਕ ਇਸ ਔਖੇ ਸਮੇਂ ਵਿੱਚ ਇਜ਼ਰਾਈਲ ਦੇ ਨਾਲ ਹਨ। ਅਸੀਂ ਹਰ ਤਰ੍ਹਾਂ ਦੇ ਅੱਤਵਾਦ ਦੇ ਖਿਲਾਫ ਹਾਂ।


ਦੋਵਾਂ ਵਿਚਾਲੇ ਫੋਨ ‘ਤੇ ਹੋਈ ਗੱਲਬਾਤ ਦੀ ਖਬਰ ਖੁਦ ਪੀਐਮ ਮੋਦੀ ਨੇ ਸੋਸ਼ਲ ਮੀਡੀਆ ਸਾਈਟ ‘ਤੇ ਪੋਸਟ ਕੀਤੀ ਹੈ। ਆਪਣੀ ਪੋਸਟ ‘ਚ ਉਨ੍ਹਾਂ ਨੇ ਲਿਖਿਆ ਕਿ “ਮੈਂ ਪ੍ਰਧਾਨ ਮੰਤਰੀ ਨੇਤਨਯਾਹੂ ਨੂੰ ਉਨ੍ਹਾਂ ਦੇ ਫੋਨ ਕਾਲ ਅਤੇ ਮੌਜੂਦਾ ਸਥਿਤੀ ‘ਤੇ ਅਪਡੇਟ ਦੇਣ ਲਈ ਧੰਨਵਾਦ ਕਰਦਾ ਹਾਂ। ਭਾਰਤ ਦੇ ਲੋਕ ਇਸ ਔਖੀ ਘੜੀ ਵਿੱਚ ਇਜ਼ਰਾਈਲ ਦੇ ਨਾਲ ਮਜ਼ਬੂਤੀ ਨਾਲ ਖੜ੍ਹੇ ਹਨ। ਉਨ੍ਹਾਂ ਕਿਹਾ, ਭਾਰਤ ਹਰ ਤਰ੍ਹਾਂ ਦੇ ਅੱਤਵਾਦ ਦੀ ਸਖ਼ਤ ਨਿੰਦਾ ਕਰਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਉਹ ਇਸ ਹਮਲੇ ਵਿੱਚ ਮਾਰੇ ਗਏ ਬੇਕਸੂਰ ਪੀੜਤਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਲਈ ਪ੍ਰਾਰਥਨਾ ਕਰਦੇ ਹਾਂ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਗਰਮੀ ਦੇ ਮੱਦੇਨਜ਼ਰ ਪੰਜਾਬ ਦੇ ਸਮੂਹ ਸਰਕਾਰੀ, ਏਡਿਡ ਅਤੇ ਨਿੱਜੀ ਸਕੂਲਾਂ ਵਿਚ 1 ਜੂਨ ਤੋਂ 30 ਜੂਨ ਤੱਕ ਛੁੱਟੀਆਂ

ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵਲੋਂ ਜਾਰੀ ਪੱਤਰ ਅਨੁਸਾਰ ਵੱਧ ਰਹੀ ਗਰਮੀ ਦੇ ਮੱਦੇਨਜ਼ਰ...

ਅਜੇ ਨਹੀਂ ਬਦਲੇਗਾ ਪੰਜਾਬ ਕਾਂਗਰਸ ਦਾ ਪ੍ਰਧਾਨ, ਦਿੱਲੀ ‘ਚ ਹਾਈਕਮਾਨ ਨੇ ਦਿੱਤੇ ਸੰਕੇਤ

ਪੰਜਾਬ ਕਾਂਗਰਸ ਦੇ ਆਗੂਆਂ ਵਿੱਚ ਅੰਦਰੂਨੀ ਲੜਾਈ ਦਾ ਮੁੱਦਾ ਸ਼ੁੱਕਰਵਾਰ ਨੂੰ ਦਿੱਲੀ ਵਿੱਚ ਉਠਾਇਆ...

ਪਿੰਡਾਂ ਤੋਂ ਬਾਅਦ ਹੁਣ ਸ਼ਹਿਰਾਂ ‘ਤੇ ਵੀ ‘ਆਪ’ ਦਾ ਕਬਜ਼ਾ, ਜਨਤਾ ਨੂੰ ਪਸੰਦ ਆ ਰਿਹਾ ਮਾਨ ਸਰਕਾਰ ਦਾ ਕੰਮ:ਸਿਸੋਦੀਆ

*ਚੰਡੀਗੜ੍ਹ, 29 ਮਈ , 2026* ਪੰਜਾਬ ਵਿੱਚ ਨਗਰ ਨਿਗਮ ਤੇ ਕੌਂਸਲ ਚੋਣਾਂ ਦੇ ਨਤੀਜਿਆਂ ਵਿੱਚ...

ਜਾਤੀ ਸੂਚਕ ਟਿੱਪਣੀ ਮਾਮਲੇ ‘ਚ ਘਿਰੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ, SC ਕਮਿਸ਼ਨ ਨੇ ਲਿਆ ਸੂ-ਮੋਟੋ ਨੋਟਿਸ

ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਨੇ ਅੱਜ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਖਿਲਾਫ ਸਖਤ...

ਸ੍ਰੀ ਅਨੰਦਪੁਰ ਸਾਹਿਬ ਨਗਰ ਕੌਂਸਲ ਚੌਣਾਂ ‘ਚ ‘ਆਪ’ ਨੇ ਰਚਿਆ ਇਤਿਹਾਸ, 13 ਵਾਰਡਾਂ ‘ਚੋਂ 11 ਸੀਟਾਂ ‘ਤੇ ਦਰਜ ਕੀਤੀ ਜਿੱਤ

ਸ੍ਰੀ ਆਨੰਦਪੁਰ ਸਾਹਿਬ ਨਗਰ ਕੌਂਸਲ ਚੋਣਾਂ ਵਿਚ ‘ਆਪ’ ਨੇ ਇਤਿਹਾਸ ਰਚ ਦਿੱਤਾ ਹੈ। 13...

*ਪੰਜਾਬ ਭਰ ਵਿੱਚ ਮੌਸਮੀ ਬੀਮਾਰੀਆਂ ਦੇ ਵਧਦੇ ਮਾਮਲਿਆਂ ਦਰਮਿਆਨ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਜੀਵਨਰੇਖਾ*

*ਪੰਜਾਬ ਭਰ ਵਿੱਚ ਮੌਸਮੀ ਬੀਮਾਰੀਆਂ ਦੇ ਵਧਦੇ ਮਾਮਲਿਆਂ ਦਰਮਿਆਨ ਭਗਵੰਤ ਮਾਨ ਸਰਕਾਰ ਦੀ ‘ਮੁੱਖ...