ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੀ ਸਾਜ਼ਿਸ਼ ਰਚਣ ਵਾਲੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਭਾਣਜੇ ਸਚਿਨ ਥਾਪਨ ਨੂੰ ਜੇਲ੍ਹ ਭੇਜ ਦਿੱਤਾ ਗਿਆ ਹੈ। ਦੋ ਵਾਰ 12 ਦਿਨਾਂ ਦੇ ਪੁਲੀਸ ਰਿਮਾਂਡ ਤੋਂ ਬਾਅਦ ਉਸ ਨੂੰ ਮਾਨਸਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਹਾਲਾਂਕਿ ਪੁਲਿਸ ਨੇ ਹੋਰ ਰਿਮਾਂਡ ਦੀ ਮੰਗ ਕੀਤੀ ਪਰ ਅਦਾਲਤ ਨੇ ਇਸ ਨੂੰ ਰੱਦ ਕਰ ਦਿੱਤਾ। ਇਸ ਮਾਮਲੇ ਦੀ ਅਗਲੀ ਸੁਣਵਾਈ ਹੁਣ 23 ਅਕਤੂਬਰ ਨੂੰ ਹੋਵੇਗੀ।
ਸਚਿਨ ਦੇ ਵਕੀਲ ਨੇ ਅਦਾਲਤ ਵਿੱਚ ਦੱਸਿਆ ਕਿ ਉਸਨੂੰ ਕਾਲਾ ਪੀਲੀਆ ਹੋ ਗਿਆ ਹੈ। ਇਸ ਬਾਰੇ ਜਾਣਕਾਰੀ ਦਿੱਤੀ ਗਈ ਹੈ। ਪ੍ਰਸ਼ਾਸਨ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਉਸ ਦੀ ਸਿਹਤ ਦਾ ਪੂਰਾ ਖਿਆਲ ਰੱਖਿਆ ਜਾਵੇਗਾ। ਇਸ ਦੇ ਨਾਲ ਹੀ ਸਚਿਨ ਥਾਪਨ ਦੀ ਫੋਨ ਕਾਲ ‘ਚ ਆਵਾਜ਼ ਦੀ ਜਾਂਚ ਕਰਨ ਲਈ ਉਸ ਦੀ ਆਵਾਜ਼ ਦੇ ਸੈਂਪਲ ਵੀ ਲਏ ਗਏ ਹਨ। ਮੁਹਾਲੀ ਦੀ ਲੈਬ ਇਸ ਦੀ ਜਾਂਚ ਕਰ ਰਹੀ ਹੈ। ਦੱਸ ਦਈਏ ਕਿ ਸਚਿਨ ਥਾਪਨ ਲਾਰੈਂਸ ਗੈਂਗ ਦਾ ਮੈਂਬਰ ਹੈ ਜਿਸ ਨੇ ਸਭ ਤੋਂ ਪਹਿਲਾਂ ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਲਈ ਸੀ।
----------- Advertisement -----------
ਮੂਸੇਵਾਲਾ ਕ.ਤਲ ਕਾਂਡ ਦੇ ਮਾਸਟਰ ਮਾਈਂਡ ਸਚਿਨ ਥਾਪਨ ਨੂੰ ਹੋਇਆ ਕਾਲਾ ਪੀਲੀਆ!
Published on
----------- Advertisement -----------
----------- Advertisement -----------












