July 25, 2026, 6:18 pm
----------- Advertisement -----------
HomeNewsਇੱਕ ਲੱਖ ਰੁਪਏ ਰਿਸ਼ਵਤ ਲੈਂਦਾ ਪ੍ਰੈਸ ਰਿਪੋਰਟਰ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ

ਇੱਕ ਲੱਖ ਰੁਪਏ ਰਿਸ਼ਵਤ ਲੈਂਦਾ ਪ੍ਰੈਸ ਰਿਪੋਰਟਰ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ

Published on

----------- Advertisement -----------

ਚੰਡੀਗੜ੍ਹ, 10 ਅਕਤੂਬਰ (ਬਲਜੀਤ ਮਰਵਾਹਾ): ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਅੱਜ ਲੁਧਿਆਣਾ ਤੋਂ ਪ੍ਰਕਾਸ਼ਤ ਹੋਣ ਵਾਲੇ ਇੱਕ ਅਖਬਾਰ ਦੇ ਰਿਪੋਰਟਰ ਅਨਿਲ ਵਿੱਜ ਨੂੰ 1,00,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਪੱਤਰਕਾਰ ਨੂੰ ਰਿਸ਼ੀ ਬਾਲਮੀਕ ਨਗਰ, ਲੁਧਿਆਣਾ ਦੇ ਰਹਿਣ ਵਾਲੇ ਸੁਰਿੰਦਰ ਅਰੋੜਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ’ਤੇ ਗ੍ਰਿਫਤਾਰ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਕਿ ਉਕਤ ਪੱਤਰਕਾਰ ਉਸ ਦੇ ਮਕਾਨ ਨੂੰ ਜਾਣ ਵਾਲੇ ਪੱਕਾ ਰਸਤੇ, ਜੋ ਉਕਤ ਪੱਤਰਕਾਰ ਦੀ ਵਾਹੀਯੋਗ ਜ਼ਮੀਨ ‘ਚੋਂ ਲੰਘਦਾ ਹੈ, ਨੂੰ ਨਾ ਢਾਹੁਣ ਦੇ ਬਦਲੇ ਉਸ ਤੋਂ ਤਿੰਨ ਲੱਖ ਰੁਪਏ ਰਿਸ਼ਵਤ ਮੰਗ ਰਿਹਾ ਹੈ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਮੁਲਜ਼ਮ ਰਿਪੋਰਟਰ ਨੇ ਇੱਕ-ਇੱਕ ਲੱਖ ਰੁਪਏ ਐਸ.ਡੀ.ਓ ਗਲਾਡਾ ਅਤੇ ਜੂਨੀਅਰ ਇੰਜੀਨੀਅਰ ਗਲਾਡਾ ਲਈ ਅਤੇ ਇੱਕ ਲੱਖ ਰੁਪਏ ਆਪਣੇ ਲਈ ਮੰਗੇ ਹਨ ਅਤੇ ਉਸ ਨੂੰ ਇਹ ਕਿਹਾ ਗਿਆ ਹੈ ਕਿ ਜੇ ਉਹ ਪੈਸੇ ਨਹੀਂ ਦਿੰਦਾ ਤਾਂ ਇਹ ਪੱਕਾ ਰਸਤਾ ਢਾਹ ਦਿੱਤਾ ਜਾਵੇਗਾ।

ਇਸ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਸ਼ਿਕਾਇਤਕਰਤਾ ਦੇ ਬਿਆਨ ਦਰਜ ਕਰਕੇ ਜਾਲ ਵਿਛਾਇਆ ਅਤੇ ਉਕਤ ਰਿਪੋਰਟਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 1,00,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਕਾਬੂ ਕਰ ਲਿਆ। ਇਸ ਸਬੰਧੀ ਰਿਪੋਰਟਰ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਦੀ ਅਗਲੇਰੀ ਜਾਂਚ ਜਾਰੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਰਮਚਾਰੀਆਂ ਦੀ ਹੜਤਾਲ ‘ਤੇ PSPCL ਸਖ਼ਤ, ਲਿਆ ਇਹ ਵੱਡਾ ਫੈਸਲਾ

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਦੇ ਕਰਮਚਾਰੀ 21 ਜੁਲਾਈ ਤੋਂ ਸਮੂਹਿਕ ਛੁੱਟੀ ਲੈ...

Delhi Police ਦੀ ਕਾਕਰੋਚ ਜਨਤਾ ਪਾਰਟੀ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਵੱਡੀ ਕਾਰਵਾਈ

ਦਿੱਲੀ ਦੇ ਜੰਤਰ-ਮੰਤਰ ਵਿਖੇ ਚੱਲ ਰਹੇ ਵਿਦਿਆਰਥੀ ਵਿਰੋਧ ਪ੍ਰਦਰਸ਼ਨ ਸੰਬੰਧੀ ਦਿੱਲੀ ਪੁਲਿਸ ਨੇ ਇੱਕ...

ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਦਿੱਤਾ ਅਸਤੀਫ਼ਾ

ਜੰਤਰ ਮੰਤਰ ਵਿਖੇ ਚੱਲ ਰਹੇ ਵਿਰੋਧ ਪ੍ਰਦਰਸ਼ਨ ਦੌਰਾਨ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ...

PM ਮੋਦੀ ਦਾ ਨਵਾਂ World Record, ਇੰਸਟਾਗ੍ਰਾਮ ਰੀਲ ਨੂੰ 24 ਘੰਟਿਆਂ ‘ਚ ਮਿਲੇ 300 ਮਿਲੀਅਨ ਤੋਂ ਵੱਧ ਵਿਊਜ਼

CJP ਪ੍ਰਦਰਸ਼ਨਕਾਰੀਆਂ ਤੇ ਸਰਕਾਰ ਵਿਚਾਲੇ ਅੱਜ (ਸ਼ਨੀਵਾਰ) ਨੂੰ ਸਿੱਖਿਆ ਮੰਤਰੀ ਦੇ ਅਸਤੀਫੇ ਦੀ ਮੰਗ...

ਪੰਜਾਬ ‘ਚ ਐਕਟਿਵ ਹੋਇਆ ਮਾਨਸੂਨ, 30 ਜੁਲਾਈ ਤੱਕ ਪਏਗਾ ਮੀਂਹ!

ਮਾਨਸੂਨ ਇੱਕ ਵਾਰ ਫਿਰ ਪੰਜਾਬ ਵਿੱਚ ਸਰਗਰਮ ਹੋ ਗਿਆ ਹੈ। ਸੂਬੇ ਦੇ ਕਈ ਹਿੱਸਿਆਂ...

ਹੜ੍ਹ ਦਾ ਕਹਿਰ : 2 ਦਿਨਾਂ ‘ਚ 30 ਲੋਕਾਂ ਦੀ ਮੌਤ, ਅਹਿਮਦਾਬਾਦ ‘ਚ 20 ਸਾਲਾਂ ‘ਚ ਪਹਿਲੀ ਵਾਰ ਰਿਕਾਰਡ ਤੋੜ ਬਾਰਿਸ਼

ਗੁਜਰਾਤ ਵਿੱਚ ਭਾਰੀ ਮੀਂਹ ਅਤੇ ਹੜ੍ਹਾਂ ਨੇ ਤਬਾਹੀ ਮਚਾਈ ਹੋਈ ਹੈ, ਜਿਸ ਨਾਲ ਆਮ...

ਫਰੀਦਕੋਟ ਨਕਲ ਕਾਂਡ: 21 ਵਿਦਿਆਰਥੀ ਜੇਲ੍ਹ ਭੇਜੇ

ਫਰੀਦਕੋਟ ਨਕਲ ਕਾਂਡ ਵਿੱਚ ਗ੍ਰਿਫ਼ਤਾਰ ਕੀਤੇ 21 ਪ੍ਰੀਖਿਆਰਥੀਆਂ ਨੂੰ ਅੱਜ ਇੱਥੇ ਇਲਾਕਾ ਮੈਜਿਸਟਰੇਟ ਦਿਲਜੀਤ...

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਦਿੱਤਾ ਅਸਤੀਫ਼ਾ, ਰਾਸ਼ਟਰਪਤੀ ਨੇ ਤੁਰੰਤ ਪ੍ਰਭਾਵ ਨਾਲ ਕੀਤਾ ਸਵੀਕਾਰ

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਰਾਸ਼ਟਰਪਤੀ...

ਭਗਵੰਤ ਮਾਨ ਸਰਕਾਰ ਇਲਾਜ ਦੇ ਖ਼ਰਚ ਦਾ ਬੋਝ ਪਾਏ ਬਿਨਾਂ ਗੁਣਵੱਤਾਪੂਰਨ ਕੈਂਸਰ ਇਲਾਜ ਯਕੀਨੀ ਬਣਾ ਰਹੀ ਹੈ : ਡਾ. ਬਲਬੀਰ ਸਿੰਘ

ਚੰਡੀਗੜ੍ਹ, 24 ਜੁਲਾਈ 2026:ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 8,069 ਕੈਂਸਰ ਮਰੀਜ਼ਾਂ...