November 11, 2026, 11:21 pm
----------- Advertisement -----------
HomeNewsBreaking Newsਮਸ਼ਹੂਰ ਪੰਜਾਬੀ ਅਦਾਕਾਰਾ ਨੇ ਕੀਤੀ ਖੁ+ਦਕੁ+ਸ਼ੀ, ਘਰ 'ਚ ਪੱਖੇ ਨਾਲ ਲਟਕਦੀ ਮਿਲੀ...

ਮਸ਼ਹੂਰ ਪੰਜਾਬੀ ਅਦਾਕਾਰਾ ਨੇ ਕੀਤੀ ਖੁ+ਦਕੁ+ਸ਼ੀ, ਘਰ ‘ਚ ਪੱਖੇ ਨਾਲ ਲਟਕਦੀ ਮਿਲੀ ਲਾ+ਸ਼

Published on

----------- Advertisement -----------

ਚੰਡੀਗੜ੍ਹ, 11 ਅਕਤੂਬਰ 2023 (ਬਲਜੀਤ ਮਰਵਾਹਾ) – ਪੰਜਾਬੀ ਅਦਾਕਾਰਾ ਸੁਚਿਤਾ ਕੌਰ ਉਰਫ ਇਨਾਇਤ ਵੱਲੋਂ ਖੁਦਕੁਸ਼ੀ ਕਰਨ ਦੀ ਖ਼ਬਰ ਸਾਹਮਣੇ ਆਈ ਹੈ। 23 ਸਾਲਾ ਮਾਡਲ ਤੇ ਅਭਿਨੇਤਰੀ ਦੀ ਉਸ ਦੇ ਘਰ ‘ਚ ਪੱਖੇ ਨਾਲ ਲਟਕਦੀ ਲਾਸ਼ ਮਿਲੀ ਸੀ। ਦੱਸਣਯੋਗ ਹੈ ਕਿ ਗ੍ਰੈਜੂਏਸ਼ਨ ਤੋਂ ਬਾਅਦ ਮਾਡਲਿੰਗ ਦੀ ਦੁਨੀਆ ‘ਚ ਪ੍ਰਵੇਸ਼ ਕਰਕੇ ਆਪਣੇ ਕਰੀਅਰ ਦੀ ਸ਼ੁਰੂਆਤ ਕਰਨ ਵਾਲੀ ਪੰਜਾਬੀ ਗੀਤਾਂ ਦੀਆਂ 4 ਐਲਬਮਾਂ ‘ਚ ਮੁੱਖ ਭੂਮਿਕਾ ਨਿਭਾਈ ਸੀ। ਜ਼ੀਰਕਪੁਰ ਵਿਚ ਇੱਕ ਪੌਸ਼ ਏਰੀਆ ‘ਚ ਸਥਿਤ ਸੁਸਾਇਟੀ ਦੇ ਫਲੈਟ ‘ਚ ਰਹਿੰਦੀ ਸੀ।

ਮ੍ਰਿਤਕਾ ਦੀ ਪਹਿਚਾਣ ਸੁਚਿਤਾ ਕੌਰ ਉਰਫ਼ ਇਨਾਇਤ ਵਾਸੀ ਹੁਸ਼ਿਆਰਪੁਰ ਵਜੋਂ ਹੋਈ ਹੈ, ਜੋ ਕਿ ਕੰਮ ਕਾਰਨ ਆਪਣੇ ਪਰਿਵਾਰ ਤੋਂ ਦੂਰ ਜ਼ੀਰਕਪੁਰ ਸੁਸਾਇਟੀ ਵਿੱਚ 1-ਬੀ.ਐਚ.ਕੇ ਫਲੈਟ ਵਿੱਚ ਕਿਰਾਏ ‘ਤੇ ਰਹਿੰਦੀ ਸੀ। ਸੂਚਨਾ ਮਿਲਣ ਤੋਂ ਬਾਅਦ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਹਸਪਤਾਲ ਪਹੁੰਚਾਇਆ। ਬਾਅਦ ਵਿੱਚ ਜਦੋਂ ਫਲੈਟ ਦੇ ਅੰਦਰ ਜਾਂਚ ਕੀਤੀ ਗਈ ਤਾਂ ਉੱਥੇ ਪਈ ਇੱਕ ਡਾਇਰੀ ਵਿੱਚੋਂ ਸੁਚਿਤਾ ਵੱਲੋਂ ਅੰਗਰੇਜ਼ੀ ਵਿੱਚ ਲਿਖਿਆ ਇੱਕ ਸੁਸਾਈਡ ਨੋਟ ਬਰਾਮਦ ਹੋਇਆ।

ਮ੍ਰਿਤਕਾ ਦੇ ਭਰਾ ਆਕਾਸ਼ ਵਾਸੀ ਹੁਸ਼ਿਆਰਪੁਰ ਨੇ ਪੁਲਿਸ ਨੂੰ ਬਿਆਨ ਦਿੰਦਿਆਂ ਕਿਹਾ ਕਿ ਉਸ ਦੀ ਭੈਣ ਸ਼ੁਹਿਤਾ ਪਿਛਲੇ ਕੁੱਝ ਸਮੇਂ ਤੋਂ ਦਿਮਾਗ਼ੀ ਤੌਰ ‘ਤੇ ਪ੍ਰੇਸ਼ਾਨ ਰਹਿੰਦੀ ਸੀ।

ਮ੍ਰਿਤਕ ਲੜਕੀ ਦੇ ਭਰਾ ਦੇ ਬਿਆਨਾਂ ਦੇ ਆਧਾਰ ‘ਤੇ ਪੁਲਿਸ ਨੇ 174 ਸੀ.ਆਰ.ਪੀ.ਸੀ. ਤਹਿਤ ਕਾਰਵਾਈ ਕਰਦਿਆ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਡੇਰਾਬੱਸੀ ਭੇਜ ਦਿਤਾ। ਲਾਸ਼ ਦਾ ਪੋਸਟਮਾਰਟਮ ਕਰਵਾਉਣ ਉਪਰੰਤ ਲਾਸ਼ ਵਾਰਸਾਂ ਨੂੰ ਸੌਂਪ ਦਿਤੀ ਗਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ’ਚ ਛੱਠ ਪੂਜਾ ਲਈ 104 ਸਥਾਨਾਂ ’ਤੇ ਹੋਣਗੇ ਪੁਖ਼ਤਾ ਪ੍ਰਬੰਧ, CM ਮਾਨ ਨੇ ਸੁਰੱਖਿਆ ਦੇ ਦਿੱਤੇ ਸਖ਼ਤ ਨਿਰਦੇਸ਼

*ਚੰਡੀਗੜ੍ਹ, 11 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨੂੰ...

ਮੁੱਖ ਮੰਤਰੀ ਮਾਨ ਵੱਲੋਂ 1,000 ਹੋਰ ਪੇਂਡੂ ਖੇਡ ਮੈਦਾਨਾਂ ਦਾ ਉਦਘਾਟਨ, ਪੰਜਾਬ ਨੂੰ ਖੇਡਾਂ ਦਾ ਹੱਬ ਬਣਾਉਣ ਦਾ ਟੀਚਾ

ਚੰਡੀਗੜ੍ਹ, 11 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਭਰ ਦੇ 1,000 ਹੋਰ...

ਪੁੱਤ ਨੂੰ ਜੂਆ ਖੇਡਣ ਤੋਂ ਰੋਕਣਾ ਪਿਓ ਨੂੰ ਪਿਆ ਮਹਿੰਗਾ ! ਘਰ ਲਿਜਾਣ ਗਏ ਪਿਤਾ ਦਾ ਬੇਰਹਿਮੀ ਨਾਲ ਕਤਲ

ਜਗਰਾਓਂ ਦੇ ਕਸਬਾ ਗੁਰੂਸਰ ਸੁਧਾਰ ਤੋਂ ਇੱਕ ਅਜਿਹੀ ਰੂਹ ਕੰਬਾਊ ਖ਼ਬਰ ਸਾਹਮਣੇ ਆਈ ਹੈ,...

ਸ੍ਰੀ ਅਕਾਲ ਤਖ਼ਤ ਸਾਹਿਬ ਦਾ 2 ਕੀਰਤਨੀ ਜੱਥਿਆਂ ‘ਤੇ ਵੱਡਾ ਐਕਸ਼ਨ, ਇੱਕ ਮਹੀਨੇ ਤੱਕ ਨਹੀਂ ਕਰ ਸਕਣਗੇ ਕੀਰਤਨ

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕੀਰਤਨੀਏ ਭਾਈ ਜਗਜੀਤ ਸਿੰਘ ਬਬੀਹਾ ਅਤੇ ਭਾਈ ਕੁਲਵਿੰਦਰ ਸਿੰਘ...

ਅਮਰੀਕਾ ’ਚ ਚੋਰੀ ਦੇ ਦੋਸ਼ ਹੇਠ ਪੰਜਾਬੀ ਗ੍ਰਿਫ਼ਤਾਰ

ਨਿਊ ਹੈਵਨ ਦੀ ਇਕ ਤਾਂਬਾ ਬਣਾਉਣ ਵਾਲੀ ਫੈਕਟਰੀ ਵਿਚੋਂ 1 ਲੱਖ 15 ਹਜ਼ਾਰ ਡਾਲਰ...

ਮਾਨਸਾ ਦੇ ਦਲਜੀਤ ਸਿੰਘ ਦੀ ਮੌਤ ਦਾ ਕਾਰਨ ਨਸ਼ੇ ਦੀ ਓਵਰਡੋਜ਼! AIIMS ਦੀ ਮੁੱਢਲੀ ਰਿਪੋਰਟ ’ਚ ਖੁਲਾਸਾ

ਮਾਨਸਾ ਦੇ ਪਿੰਡ ਭੰਮੇ ਕਲਾਂ ਦੇ ਰਹਿਣ ਵਾਲੇ ਦਲਜੀਤ ਸਿੰਘ (35) ਦੀ ਮੌਤ ਦੇ...

ਅੰਮ੍ਰਿਤਪਾਲ ਨੂੰ ਦਾਦੀ ਦੇ ਸਸਕਾਰ ’ਚ ਸ਼ਾਮਲ ਹੋਣ ਦੀ ਇਜਾਜ਼ਤ ਦੇਣ ਦੀ ਮੰਗ, ਕੇਂਦਰੀ ਗ੍ਰਹਿ ਮੰਤਰੀ ਤੇ CM ਮਾਨ ਨੂੰ ਚਿੱਠੀ

ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਐਤਵਾਰ ਨੂੰ...

ਪੰਜਾਬ ‘ਚ ਵਧਣ ਲੱਗੀ ਠੰਢ, ਰਾਤ ਦੇ ਤਾਪਮਾਨ ਵਿੱਚ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿੱਚ ਹੁਣ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਆਉਣੀ ਸ਼ੁਰੂ ਹੋ ਗਈ...

ਮਦਰ ਡੇਅਰੀ ਦਾ ਦੁੱਧ ਹੋਇਆ ਮਹਿੰਗਾ , 4 ਰੁਪਏ ਪ੍ਰਤੀ ਲਿਟਰ ਤੱਕ ਹੋਇਆ ਵਾਧਾ

ਮਹਿੰਗਾਈ ਦੀ ਮਾਰ ਝੱਲ ਰਹੇ ਆਮ ਲੋਕਾਂ ਨੂੰ ਹੁਣ ਦੁੱਧ ਦੀਆਂ ਵਧੀਆਂ ਕੀਮਤਾਂ ਦਾ...