May 30, 2026, 2:26 pm
----------- Advertisement -----------
HomeNewsEntertainmentਟੀਵੀ ਅਦਾਕਾਰਾ ਮਧੁਰਾ ਨਾਇਕ ਦੀ ਭੈਣ ਦਾ ਇਜ਼ਰਾਈਲ 'ਚ ਕ.ਤਲ, ਅਦਾਕਾਰਾ ਨੇ...

ਟੀਵੀ ਅਦਾਕਾਰਾ ਮਧੁਰਾ ਨਾਇਕ ਦੀ ਭੈਣ ਦਾ ਇਜ਼ਰਾਈਲ ‘ਚ ਕ.ਤਲ, ਅਦਾਕਾਰਾ ਨੇ ਵੀਡੀਓ ਸ਼ੇਅਰ ਕਰਕੇ ਦਿੱਤੀ ਜਾਣਕਾਰੀ

Published on

----------- Advertisement -----------

ਇਜ਼ਰਾਈਲ ਅਤੇ ਹਮਾਸ ਵਿਚਾਲੇ ਚੱਲ ਰਹੀ ਜੰਗ ਨੇ ਦੁਨੀਆ ਭਰ ਦੇ ਲੋਕਾਂ ਦੇ ਦਿਲਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਇਸ ਦੌਰਾਨ ਟੀਵੀ ਸ਼ੋਅ ‘ਨਾਗਿਨ’ ਫੇਮ ਅਦਾਕਾਰਾ ਮਧੁਰਾ ਨਾਇਕ ਨੇ ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਸ਼ੇਅਰ ਕੀਤੀ ਹੈ। ਉਸ ਨੇ ਦੱਸਿਆ ਕਿ ਉਸ ਦੀ ਚਚੇਰੀ ਭੈਣ ਅਤੇ ਉਸ ਦੇ ਪਤੀ ਨੂੰ ਉਨ੍ਹਾਂ ਦੇ ਬੱਚਿਆਂ ਦੇ ਸਾਹਮਣੇ ਮਾਰ ਦਿੱਤਾ ਗਿਆ। ਮਧੁਰਾ ਦੀ ਭੈਣ ਅਤੇ ਜੀਜਾ ਇਜ਼ਰਾਈਲ ਵਿੱਚ ਰਹਿੰਦੇ ਸਨ।
ਵੀਡੀਓ ‘ਚ ਮਧੁਰਾ ਨੇ ਕਿਹਾ, ‘ਮੈਂ ਮਧੁਰਾ ਨਾਇਕ, ਭਾਰਤੀ ਮੂਲ ਦੀ ਯਹੂਦੀ ਔਰਤ ਹਾਂ। ਅਸੀਂ ਭਾਰਤ ਵਿੱਚ ਸਿਰਫ਼ 3000 ਹੀ ਬਚੇ ਹਾਂ। 7 ਅਕਤੂਬਰ ਤੋਂ ਇੱਕ ਦਿਨ ਪਹਿਲਾਂ ਸਾਡੇ ਪਰਿਵਾਰ ਨੇ ਇੱਕ ਧੀ ਅਤੇ ਪੁੱਤਰ ਨੂੰ ਗੁਆ ਦਿੱਤਾ। ਮੇਰੀ ਚਚੇਰੇ ਭੈਣ ਓਡਯਾ ਅਤੇ ਉਸਦੇ ਪਤੀ ਨੂੰ ਉਨ੍ਹਾਂ ਦੇ ਦੋ ਬੱਚਿਆਂ ਦੇ ਸਾਹਮਣੇ ਬੇਰਹਿਮੀ ਨਾਲ ਮਾਰ ਦਿੱਤਾ ਗਿਆ। ਮੈਂ ਅਤੇ ਮੇਰਾ ਪਰਿਵਾਰ ਜਿਸ ਦਰਦ ਅਤੇ ਜਜ਼ਬਾਤ ਵਿੱਚੋਂ ਗੁਜ਼ਰ ਰਿਹਾ ਹਾਂ, ਉਸ ਨੂੰ ਸ਼ਬਦਾਂ ਵਿੱਚ ਬਿਆਨ ਕਰਨਾ ਔਖਾ ਹੈ।
ਮਧੁਰਾ ਨੇ ਅੱਗੇ ਕਿਹਾ, ‘ਅੱਜ ਇਜ਼ਰਾਈਲ ਦਰਦ ‘ਚ ਹੈ। ਬੱਚੇ, ਔਰਤਾਂ ਅਤੇ ਬੁੱਢੇ ਹਮਾਸ ਦੀ ਅੱਗ ਵਿੱਚ ਸੜ ਰਹੇ ਹਨ। ਕੱਲ੍ਹ ਮੈਂ ਆਪਣੀ ਭੈਣ, ਉਸਦੇ ਪਤੀ ਅਤੇ ਬੱਚਿਆਂ ਦੀ ਤਸਵੀਰ ਸਾਂਝੀ ਕੀਤੀ ਸੀ, ਤਾਂ ਜੋ ਦੁਨੀਆ ਸਾਡਾ ਦਰਦ ਵੇਖ ਸਕੇ।’ ਅੰਤ ‘ਚ ਮਧੁਰਾ ਨੇ ਕਿਹਾ, ‘ਮੈਂ ਸਿਰਫ ਇਹ ਕਹਿਣਾ ਚਾਹੁੰਦੀ ਹਾਂ ਕਿ ਸਵੈ-ਰੱਖਿਆ ਅੱਤਵਾਦ ਨਹੀਂ ਹੈ। ਮੈਂ ਇੱਕ ਵਾਰ ਫਿਰ ਸਪੱਸ਼ਟ ਕਰਦੀ ਹਾਂ ਕਿ ਮੈਂ ਕਿਸੇ ਵੀ ਪੱਖ ਤੋਂ ਕਿਸੇ ਵੀ ਤਰ੍ਹਾਂ ਦੀ ਹਿੰਸਾ ਦਾ ਸਮਰਥਨ ਨਹੀਂ ਕਰਦੀ ਹਾਂ।”

----------- Advertisement -----------

ਸਬੰਧਿਤ ਹੋਰ ਖ਼ਬਰਾਂ

ਗਰਮੀ ਦੇ ਮੱਦੇਨਜ਼ਰ ਪੰਜਾਬ ਦੇ ਸਮੂਹ ਸਰਕਾਰੀ, ਏਡਿਡ ਅਤੇ ਨਿੱਜੀ ਸਕੂਲਾਂ ਵਿਚ 1 ਜੂਨ ਤੋਂ 30 ਜੂਨ ਤੱਕ ਛੁੱਟੀਆਂ

ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵਲੋਂ ਜਾਰੀ ਪੱਤਰ ਅਨੁਸਾਰ ਵੱਧ ਰਹੀ ਗਰਮੀ ਦੇ ਮੱਦੇਨਜ਼ਰ...

ਅਜੇ ਨਹੀਂ ਬਦਲੇਗਾ ਪੰਜਾਬ ਕਾਂਗਰਸ ਦਾ ਪ੍ਰਧਾਨ, ਦਿੱਲੀ ‘ਚ ਹਾਈਕਮਾਨ ਨੇ ਦਿੱਤੇ ਸੰਕੇਤ

ਪੰਜਾਬ ਕਾਂਗਰਸ ਦੇ ਆਗੂਆਂ ਵਿੱਚ ਅੰਦਰੂਨੀ ਲੜਾਈ ਦਾ ਮੁੱਦਾ ਸ਼ੁੱਕਰਵਾਰ ਨੂੰ ਦਿੱਲੀ ਵਿੱਚ ਉਠਾਇਆ...

ਪਿੰਡਾਂ ਤੋਂ ਬਾਅਦ ਹੁਣ ਸ਼ਹਿਰਾਂ ‘ਤੇ ਵੀ ‘ਆਪ’ ਦਾ ਕਬਜ਼ਾ, ਜਨਤਾ ਨੂੰ ਪਸੰਦ ਆ ਰਿਹਾ ਮਾਨ ਸਰਕਾਰ ਦਾ ਕੰਮ:ਸਿਸੋਦੀਆ

*ਚੰਡੀਗੜ੍ਹ, 29 ਮਈ , 2026* ਪੰਜਾਬ ਵਿੱਚ ਨਗਰ ਨਿਗਮ ਤੇ ਕੌਂਸਲ ਚੋਣਾਂ ਦੇ ਨਤੀਜਿਆਂ ਵਿੱਚ...

ਜਾਤੀ ਸੂਚਕ ਟਿੱਪਣੀ ਮਾਮਲੇ ‘ਚ ਘਿਰੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ, SC ਕਮਿਸ਼ਨ ਨੇ ਲਿਆ ਸੂ-ਮੋਟੋ ਨੋਟਿਸ

ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਨੇ ਅੱਜ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਖਿਲਾਫ ਸਖਤ...

ਸ੍ਰੀ ਅਨੰਦਪੁਰ ਸਾਹਿਬ ਨਗਰ ਕੌਂਸਲ ਚੌਣਾਂ ‘ਚ ‘ਆਪ’ ਨੇ ਰਚਿਆ ਇਤਿਹਾਸ, 13 ਵਾਰਡਾਂ ‘ਚੋਂ 11 ਸੀਟਾਂ ‘ਤੇ ਦਰਜ ਕੀਤੀ ਜਿੱਤ

ਸ੍ਰੀ ਆਨੰਦਪੁਰ ਸਾਹਿਬ ਨਗਰ ਕੌਂਸਲ ਚੋਣਾਂ ਵਿਚ ‘ਆਪ’ ਨੇ ਇਤਿਹਾਸ ਰਚ ਦਿੱਤਾ ਹੈ। 13...

*ਪੰਜਾਬ ਭਰ ਵਿੱਚ ਮੌਸਮੀ ਬੀਮਾਰੀਆਂ ਦੇ ਵਧਦੇ ਮਾਮਲਿਆਂ ਦਰਮਿਆਨ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਜੀਵਨਰੇਖਾ*

*ਪੰਜਾਬ ਭਰ ਵਿੱਚ ਮੌਸਮੀ ਬੀਮਾਰੀਆਂ ਦੇ ਵਧਦੇ ਮਾਮਲਿਆਂ ਦਰਮਿਆਨ ਭਗਵੰਤ ਮਾਨ ਸਰਕਾਰ ਦੀ ‘ਮੁੱਖ...