June 2, 2026, 6:40 am
----------- Advertisement -----------
HomeNewsLatest Newsਮੋਟਰਸਾਈਕਲ ਸਵਾਰ ਦੋ ਭਰਾਵਾਂ ਨੂੰ ਟਰੈਕਟਰ-ਟਰਾਲੀ ਨੇ ਮਾਰੀ ਟੱਕਰ, ਇਕ ਦੀ ਮੌਕੇ...

ਮੋਟਰਸਾਈਕਲ ਸਵਾਰ ਦੋ ਭਰਾਵਾਂ ਨੂੰ ਟਰੈਕਟਰ-ਟਰਾਲੀ ਨੇ ਮਾਰੀ ਟੱਕਰ, ਇਕ ਦੀ ਮੌਕੇ ‘ਤੇ ਹੀ ਮੌ.ਤ, ਦੂਜੇ ਦੀ ਹਾਲਤ ਨਾਜ਼ੁਕ

Published on

----------- Advertisement -----------

ਤਰਨਤਾਰਨ ‘ਚ ਨੈਸ਼ਨਲ ਹਾਈਵੇ ‘ਤੇ ਮੋਟਰਸਾਈਕਲ ਸਵਾਰ ਦੋ ਭਰਾਵਾਂ ਨੂੰ ਇਕ ਟਰੈਕਟਰ ਟਰਾਲੀ ਨੇ ਟੱਕਰ ਮਾਰ ਦਿੱਤੀ, ਇਸ ਦਰਦਨਾਕ ਹਾਦਸੇ ‘ਚ ਇਕ ਭਰਾ ਦੀ ਮੌਤ ਹੋ ਗਈ ਜਦਕਿ ਦੂਜੇ ਦਾ ਇਲਾਜ ਚੱਲ ਰਿਹਾ ਹੈ। ਜਿਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਥਾਣਾ ਸਦਰ ਤਰਨਤਾਰਨ ਦੀ ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਟਰੈਕਟਰ ਟਰਾਲੀ ਦੇ ਅਣਪਛਾਤੇ ਚਾਲਕ ਖਿਲਾਫ ਮਾਮਲਾ ਦਰਜ ਕਰ ਲਿਆ ਹੈ।
ਪੁਲਸ ਨੂੰ ਦਿੱਤੀ ਸ਼ਿਕਾਇਤ ‘ਚ ਦੱਸਿਆ ਗਿਆ ਕਿ ਵਿਸ਼ਾਲ ਅਤੇ ਰਘੂਰਾਜ ਪੁੱਤਰ ਵਿਜੇ ਕੁਮਾਰ ਕੱਦਗਿੱਲ ਸ਼ਾਲਰ ਤੋਂ ਮੋਟਰਸਾਈਕਲ ‘ਤੇ ਸਰਹਾਲੀ ਕਲਾਂ ਸਥਿਤ ਆਪਣੇ ਘਰ ਨੂੰ ਜਾ ਰਹੇ ਸਨ। ਰਸਤੇ ਵਿੱਚ ਕਿਸੇ ਅਣਪਛਾਤੇ ਟਰੈਕਟਰ ਟਰਾਲੀ ਨੇ ਉਸ ਨੂੰ ਟੱਕਰ ਮਾਰ ਦਿੱਤੀ। ਗੰਭੀਰ ਰੂਪ ‘ਚ ਜ਼ਖਮੀ ਹੋਏ ਦੋਵੇਂ ਭਰਾਵਾਂ ਨੂੰ ਤਰਨਤਾਰਨ ਦੇ ਗੁਰੂ ਨਾਨਕ ਦੇਵ ਸੁਪਰ ਸਪੈਸ਼ਲਿਟੀ ਹਸਪਤਾਲ ‘ਚ ਲਿਜਾਇਆ ਗਿਆ। ਜਿੱਥੇ ਇਲਾਜ ਦੌਰਾਨ ਵਿਸ਼ਾਲ ਦੀ ਮੌਤ ਹੋ ਗਈ। ਜਦਕਿ ਰਘੂਰਾਜ ਦਾ ਇਲਾਜ ਚੱਲ ਰਿਹਾ ਹੈ।
ਥਾਣਾ ਸਦਰ ਦੇ ਮੁਖੀ ਇੰਸਪੈਕਟਰ ਨੇ ਦੱਸਿਆ ਕਿ ਲਾਸ਼ ਨੂੰ ਪੋਸਟਮਾਰਟਮ ਤੋਂ ਬਾਅਦ ਵਾਰਸਾਂ ਦੇ ਹਵਾਲੇ ਕਰ ਦਿੱਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਦੀ ਜ਼ਿੰਮੇਵਾਰੀ ਏਐਸਆਈ ਸੁਖਦੇਵ ਸਿੰਘ ਨੂੰ ਸੌਂਪੀ ਗਈ ਹੈ। ਦੋਸ਼ੀ ਨੂੰ ਜਲਦ ਗ੍ਰਿਫਤਾਰ ਕਰਕੇ ਉਸ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਖ਼ਤ ਟੈਕਸ ਪਾਲਣਾ ਮੁਹਿੰਮਾਂ ਸਦਕਾ ਸੂਬੇ ਦਾ ਮਾਲੀਆ ਅਧਾਰ ਕੌਮੀ ਰੁਝਾਨਾਂ ਨਾਲੋਂ ਅੱਗੇ ਨਿਕਲਿਆ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 1 ਜੂਨ 2026:ਪੰਜਾਬ ਦੀ ਮਜ਼ਬੂਤ ਵਿੱਤੀ ਕਾਰਗੁਜ਼ਾਰੀ ਨੂੰ ਮੁੜ ਦੁਹਰਾਉਂਦਿਆਂ, ਸੂਬੇ ਦੇ ਵਿੱਤ,...

ਦਿਲ ਵਿੱਚ ਛੇਦ ਨਾਲ ਸਾਲਾਂ ਤੱਕ ਜੂਝਦੀ ਰਹੀ ਗੁਰਪ੍ਰੀਤ ਕੌਰ; ‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਦਿੱਤਾ ਨਵਾਂ ਜੀਵਨ

ਚੰਡੀਗੜ੍ਹ; 01 ਜੂਨ 2026 ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਪੰਜਾਬ ਦੇ ਲੋਕਾਂ...

ਜੂਨ ਦੇ ਪਹਿਲੇ ਦਿਨ ਮਹਿੰਗਾਈ ਦਾ ਝਟਕਾ, ਵਪਾਰਕ ਸਿਲੰਡਰ ਹੋਇਆ ਮਹਿੰਗਾ

ਅੱਜ ਜੂਨ ਮਹੀਨੇ ਦੇ ਪਹਿਲੇ ਦਿਨ ਆਮ ਜਨਤਾ ਨੂੰ ਮੁੜ ਮਹਿੰਗਾਈ ਦਾ ਝਟਕਾ ਲੱਗਿਆ...

CM ਭਗਵੰਤ ਮਾਨ ਤੈਅ ਕਰਨਗੇ ਨਗਰ ਨਿਗਮ ਤੇ ਕੌਂਸਲਾਂ ਦੇ ਪ੍ਰਧਾਨਾਂ ਦੇ ਨਾਂਅ, ‘ਆਪ’ ਦੀ ਕੋਰ ਕਮੇਟੀ ‘ਚ ਹੋਇਆ ਫ਼ੈਸਲਾ

ਨਿਗਮ, ਕੌਂਸਲ ਚੋਣਾਂ ਨੂੰ ਲੈ ਕੇ AAP ਦਾ ਵੱਡਾ ਫ਼ੈਸਲਾ ਸਾਹਮਣੇ ਆਇਆ ਹੈ। ਪੰਜਾਬ...

ਪੰਜਾਬ ਵਿੱਚ ਹੱਡੀਆਂ ਅਤੇ ਜੋੜਾਂ ਸਬੰਧੀ ਇਲਾਜ ਦੀ ਮੰਗ ਵਧੀ, ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਆਰਥੋਪੀਡਿਕ ਇਲਾਜਾਂ ‘ਤੇ 84 ਕਰੋੜ ਰੁਪਏ ਤੋਂ ਵੱਧ ਖ਼ਰਚ

ਚੰਡੀਗੜ੍ਹ, 31 ਮਈ 2026:ਪੰਜਾਬ ਵਿੱਚ ਹੱਡੀਆਂ, ਜੋੜਾਂ ਅਤੇ ਟ੍ਰੌਮਾ ਨਾਲ ਸਬੰਧਿਤ ਜੁੜੀਆਂ ਸਿਹਤ ਸਮੱਸਿਆਵਾਂ...

ਭਗਵੰਤ ਮਾਨ ਸਰਕਾਰ ਪੇਂਡੂ ਪੰਜਾਬ ਦੀ ਬਦਲ ਰਹੀ ਨੁਹਾਰ, 40,000 ਕਿਲੋਮੀਟਰ ਸੜਕਾਂ ਨੂੰ ਮਜ਼ਬੂਤ ਕਰਨ ਦਾ ਕੰਮ ਜਾਰੀ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ / ਦਿੜ੍ਹਬਾ / ਲਹਿਰਾਗਾਗਾ, 31 ਮਈ 2026:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ...

ਮਜੀਠੀਆ ਦੀ ਅੰਮ੍ਰਿਤਸਰ ਸਥਿਤ ਕੋਠੀ ਵਿਖੇ ਪੁਲਿਸ ਵਲੋਂ ਛਾਪੇਮਾਰੀ

ਸੀਨੀਅਰ ਅਕਾਲੀ ਆਗੂ ਤੇ ਸਾਬਕਾ ਕੈਬਨਟ ਮੰਤਰੀ ਬਿਕਰਮ ਸਿੰਘ ਮਜੀਠੀਆ ਅਤੇ ਹਲਕਾ ਮਜੀਠਾ ਤੋਂ...