July 23, 2026, 8:40 pm
----------- Advertisement -----------
HomeNewsBreaking NewsAAP ਨੇ CM ਚੇਹਰੇ ਸਣੇ ਆਪਣੇ ਸਾਰੇ ਉਮੀਦਵਾਰਾਂ ਦੇ ਨਾਂਅ ਐਲਾਨੇ, ਜਾਣੋ...

AAP ਨੇ CM ਚੇਹਰੇ ਸਣੇ ਆਪਣੇ ਸਾਰੇ ਉਮੀਦਵਾਰਾਂ ਦੇ ਨਾਂਅ ਐਲਾਨੇ, ਜਾਣੋ ਬਾਕੀ ਪਾਰਟੀਆਂ ਦਾ ਹਾਲ ?

Published on

----------- Advertisement -----------

ਚੰਡੀਗੜ੍ਹ, 22 ਜਨਵਰੀ 2022 (ਰਣਜੀਤ ਸਿੰਘ ਢੀਂਡਸਾ) – ਆਮ ਆਦਮੀ ਪਾਰਟੀ (ਆਪ) ਨੇ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾ ਲਈ ਆਪਣੇ ਸਾਰੇ 117 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਨੇ ਬੀਤੀ 21 ਜਨਵਰੀ ਦੀ ਸ਼ਾਮ ਆਪਣੇ ਬਾਕੀ ਰਹਿੰਦੇ ਚਾਰ ਉਮੀਦਵਾਰਾਂ ਦੀ ਬਾਰਵੀਂ ਸੂਚੀ ਜਾਰੀ ਕੀਤੀ, ਜਿਸ ਨਾਲ ‘ਆਪ’ ਦੇ ਉਮੀਦਵਾਰਾਂ ਦੀ ਗਿਣਤੀ 117 ਹੋ ਗਈ ਹੈ। ਇਸ ਦੇ ਨਾਲ ਹੀ ਆਪ ਨੇ ਇਹ ਵੀ ਸਪਸ਼ਟ ਕਰ ਦਿੱਤਾ ਹੈ ਕੇ ਉਹਨਾਂ ਦੇ ਸੀ ਐਮ ਫੇਸ ਭਗਵੰਤ ਮਾਨ ਹੋਣਗੇ। 2017 ਦੀਆਂ ਚੋਣਾਂ ਦੌਰਾਨ ਆਪਣਾ ਸੀ ਐਮ ਫੇਸ ਨਾ ਐਲਾਨਣ ਕਾਰਨ ਆਪ ਨੂੰ ਬਹੁਤ ਨੁਕਸਾਨ ਹੋਇਆ ਸੀ। ਪਰ ਇਸ ਵਾਰ ਆਪ ਨੇ ਕੋਈ ਰਿਸਕ ਨਹੀਂ ਲਿਆ।

ਇਸ ਤੋਂ ਬਾਅਦ ਨੰਬਰ ਆਉਂਦਾ ਹੈ ਸ਼੍ਰੋਮਣੀ ਅਕਾਲੀ ਦਲ ਦਾ ਜਿਸ ਵੱਲੋਂ ਵੀ ਆਪਣੀ ਸਥਿਤੀ ਸਪਸ਼ਟ ਕਰ ਦਿੱਤੀ ਗਈ ਅਤੇ ਕਿ ਸੀ ਐਮ ਦਾ ਚੇਹਰਾ ਸੁਖਬੀਰ ਬਾਦਲ ਹੋਣਗੇ ਅਤੇ ਲਗਪਗ ਉਹ ਵੀ ਆਪਣੇ ਸਾਰੇ ਉਮੀਦਵਾਰ ਐਲਾਨ ਚੁੱਕੇ ਹਨ ਜਦੋਂ ਕਿ ਉਨ੍ਹਾਂ ਦੀ ਸਹਿਯੋਗੀ ਪਾਰਟੀ ਬਹੁਜਨ ਸਮਾਜ ਪਾਰਟੀ ਅਜੇ ਆਪਣੇ ਉਮੀਦਵਾਰ ਐਲਾਨ ਰਹੀ ਹੈ ਬੀਤੇ 2 ਦਿਨ ਪਹਿਲਾਂ 20 ਜਨਵਰੀ ਨੂੰ ਆਪਣੇ 14 ਉਮੀਦਵਾਰਾਂ ਦਾ ਐਲਾਨ ਕਰ ਚੁੱਕੇ ਹਨ। ਜਲਦ ਹੀ ਉਹ ਆਪਣੇ ਬਾਕੀ ਰਹਿੰਦੇ ਉਮੀਦਵਾਰ ਵੀ ਐਲਾਨ ਦੇਣਗੇ।

ਇਸ ਤੋਂ ਬਿਨਾਂ ਅਜੇ ਕਾਂਗਰਸ ਵੱਲੋਂ ਆਪਣੇ 86 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ ਹੈ। ਨਾਲ ਹੀ ਉਮੀਦਵਾਰ ਐਲਾਨਣ ਮਗਰੋਂ ਕਾਂਗਰਸ ‘ਚ ਕਾਫੀ ਵੱਡੀ ਹਿੱਲਜੁੱਲ ਹੋਈ ਹੈ। ਪਾਰਟੀ ਦੇ ਕਈ ਚਿਹਰੇ ਪਾਰਟੀ ਤੋਂ ਪਰੇ ਹੋ ਗਏ ਹਨ। ਇਸ ਤੋਂ ਬਿਨਾਂ ਅਜੇ ਕਾਂਗਰਸ ਵੱਲੋਂ ਆਪਣਾ ਸੀ ਐਮ ਚੇਹਰਾ ਸਪੱਸ਼ਟ ਨਹੀਂ ਕੀਤਾ ਗਿਆ। ਜਦੋਂ ਕਿ ਇਸ ਲਈ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਨਵਜੋਤ ਸਿੰਘ ਸਿੱਧੂ ਵਿਚਕਾਰ ਫਸਵੀ ਟੱਕਟ ਚੱਲ ਰਹੀ ਹੈ। ਦੋਵੇਂ ਹੀ ਆਪਣੇ ਆਪ ਨੂੰ ਸੀ ਐਮ ਚੇਹਰੇ ਵਜੋਂ ਪੇਸ਼ ਕਰ ਰਹੇ ਹਨ। ਜਦੋਂ ਕਿ ਕਾਂਗਰਸ ਹਾਈ ਕਮਾਂਡ ਵੱਲੋਂ ਵੀ ਕੋਈ ਵੀ ਫੈਸਲਾ ਨਹੀਂ ਲਿਆ ਜਾ ਰਿਹਾ। ਕਾਂਗਰਸ ਹਾਈ ਕਾਂਮਡ ਇਸ ਵਾਰ ਨਵਜੋਤ ਸਿੱਧੂ, ਚਰਨਜੀਤ ਸਿੰਘ ਚੰਨੀ ਅਤੇ ਸੁਨੀਲ ਜਾਖੜ ਦੇ ਨਾਂਅ ‘ਤੇ ਚੋਣ ਲੜਨ ਦਾ ਐਲਾਨ ਕਰ ਚੁੱਕੀ ਹੈ।

ਇਸ ਤੋਂ ਬਿਨਾਂ ਕਾਂਗਰਸ ਦੀਆਂ ਰਹਿੰਦੀਆਂ ਬਾਕੀ 31 ਸੀਟਾਂ ਤੇ ਵੀ ਸਕਰੀਨਿੰਗ ਕਮੇਟੀ ਦੀ ਸਹਿਮਤੀ ਨਹੀਂ ਬਣ ਰਹੀ ਅਤੇ ਜਿਸ ਕਾਰਨ ਕਾਂਗਰਸ ਦੀ ਦੂਜੀ ਲਿਸਟ ‘ਚ ਦੇਰੀ ਹੋ ਰਹੀ ਹੈ।

ਇਸ ਤੋਂ ਬਿਨਾਂ ਇਸ ਵਾਰ ਦੇਸ਼ ਦੀ ਸਭ ਤੋਂ ਵੱਡੀ ਪਾਰਟੀ ਭਾਰਤੀ ਜਨਤਾ ਪਾਰਟੀ ਵੱਲੋਂ ਵੀ ਬੀਤੇ ਦਿਨ 21 ਜਨਵਰੀ ਨੂੰ ਆਪਣੇ ਪਹਿਲੇ 35 ਉਮੀਦਵਾਰਾਂ ਦੀ ਲਿਸਟ ਜਾਰੀ ਕਰ ਦਿੱਤੀ ਗਈ ਹੈ। ਇਸ ਤੋਂ ਬਿਨਾਂ ਉਨ੍ਹਾਂ ਦੀਆਂ ਸਹਿਯੋਗੀ ਪਾਰਟੀਆਂ ‘ਚੋਂ ਇੱਕ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਵੱਲੋਂ ਵੀ ਆਪਣੇ 12 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਗਿਆ ਹੈ ਜਦੋਂ ਕਿ ਅਜੇ ਤੱਕ ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਵੱਲੋਂ ਅਜੇ ਤੱਕ ਕੋਈ ਵੀ ਐਲਾਨ ਨਹੀਂ ਕੀਤਾ ਗਿਆ ਹੈ।

ਜਦੋਂ ਕਿ ਇਸ ਗਠਜੋੜ ਦੇ ਸੀਟਾਂ ਦੇ ਵੰਡ ‘ਤੇ ਤਾਂ ਲਗਪਗ ਸਥਿਤੀ ਸਾਫ ਹੋ ਗਈ ਹੈ ਪਰ ਵਿਧਾਨ ਸਭਾ ਹਲਕਿਆਂ ਦੀ ਵੰਡ ਨੂੰ ਲੈ ਕੇ ਕੁੱਝ ਵੀ ਸਾਫ ਨਹੀਂ ਕੀਤਾ ਗਿਆ। ਉਸ ਤੋਂ ਬਿਨਾਂ ਇਸ ਗਠਜੋੜ ਵੱਲੋਂ ਸੀ ਐਮ ਕੌਣ ਹੋਵੇਗਾ, ਇਸ ਬਾਰੇ ਵੀ ਕੁੱਝ ਨਹੀਂ ਕਿਹਾ ਜਾ ਸਕਦਾ। ਇਸ ਤੋਂ ਬਿਨਾਂ ਬੀਜੇਪੀ ਪੰਜਾਬ ਪੀ ਐਮ ਮੋਦੀ ਦੇ ਨਾਂਅ ‘ਤੇ ਚੋਣ ਲੜਨ ਦਾ ਐਲਾਨ ਕਰ ਚੁੱਕੇ ਹਨ ਪਰ ਸੀ ਐਮ ਦੇ ਚੇਹਰੇ ਬਾਰੇ ਕੁੱਝ ਨਹੀਂ ਬੋਲ ਰਹੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

HSGMC ਨੇ SGPC ਨੂੰ ਤਿੰਨ ਦਿਨਾਂ ਦੇ ਅੰਦਰ ਮੀਰੀ ਪੀਰੀ ਇੰਸਟੀਚਿਊਟ ਦਾ ਕਬਜ਼ਾ ਸੌਂਪਣ ਲਈ ਕਿਹਾ

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (HSGMC) ਨੇ ਆਪਣੀ ਕਾਰਜਕਾਰਨੀ ਕਮੇਟੀ ਦੀ ਮੀਟਿੰਗ ਵਿੱਚ ਸ਼ਾਹਾਬਾਦ...

CJP ਦਾ ਵੱਡਾ ਐਲਾਨ, ਭਲਕੇ ਪੂਰੇ ਦੇਸ਼ ‘ਚ ਕਰੇਗਾ ਪ੍ਰਦਰਸ਼ਨ, ਕਿਹਾ-‘…One Day. One Demand’

ਕਾਕਰੋਚ ਜਨਤਾ ਪਾਰਟੀ (CJP) ਨੇ ਵੀਰਵਾਰ ਨੂੰ ਇੱਕ ਵੱਡਾ ਐਲਾਨ ਕੀਤਾ। ਪਾਰਟੀ ਦੇਸ਼ ਭਰ...

 ਆਸਟਰੇਲੀਆ ’ਚ 20 ਲੋਕਾਂ ਦੀ ਜਾਨ ਬਚਾਉਣ ਵਾਲੇ ਭਾਰਤੀ ਨੂੰ ਮਿਲੀ ਸਥਾਈ ਰਿਹਾਇਸ਼

 ਸਿਡਨੀ ਦੇ ਬੌਂਡੀ ਬੀਚ 'ਤੇ ਹੋਏ ਭਿਆਨਕ ਹਮਲੇ ਦੌਰਾਨ ਭਾਰਤੀ ਮੂਲ ਦੇ 37 ਸਾਲਾ...

ਪਾਲਤੂ ਕੁੱਤੇ ਦੀ ਮਦਦ ਕਾਰਨ ਮਾਲਕ ਦੇ ਕਾਤਲ ਨੂੰ ਮਿਲੀ ਉਮਰ ਕੈਦ ਦੀ ਸਜ਼ਾ

ਕਿਹਾ ਜਾਂਦਾ ਹੈ ਕਿ ਕੁੱਤਾ ਇਨਸਾਨ ਦਾ ਸਭ ਤੋਂ ਵਫ਼ਾਦਾਰ ਦੋਸਤ ਹੁੰਦਾ ਹੈ ਅਤੇ...

ਰੇਲਵੇ ਪ੍ਰੋਜੈਕਟਾਂ ਵਿੱਚ ਦੇਰੀ ਨੂੰ ਲੈ ਕੇ ਰਵਨੀਤ ਬਿੱਟੂ ਦਾ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ

ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...

ਅੰਮ੍ਰਿਤਸਰ ‘ਚ 2 ਦਰਜਨ ਦੇ ਕਰੀਬ ਘਰਾਂ ‘ਚ ਭਰਿਆ 4-4 ਫੁੱਟ ਪਾਣੀ, ਇੱਕ ਘਰ ਦਾ ਡਿੱਗਿਆ ਲੈਂਟਰ !

ਅੰਮ੍ਰਿਤਸਰ ਵਿੱਚ ਸਵੇਰ ਤੜਕੇ ਤੋਂ ਹੋ ਰਹੀ ਲਗਾਤਾਰ ਬਾਰਿਸ਼ ਨੇ ਸ਼ਹਿਰ ਦੇ ਕਈ ਇਲਾਕਿਆਂ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰੇਕ ਪਰਿਵਾਰ ਨੂੰ ਮਿਲ ਰਿਹਾ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ, ਹੁਣ ਤੱਕ 650 ਕਰੋੜ ਰੁਪਏ ਦਾ ਮੁਫ਼ਤ...

*ਫ਼ਰੀਦਕੋਟ, 28 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਅਕਾਲੀ...