June 5, 2026, 3:51 pm
----------- Advertisement -----------
HomeNewsBreaking Newsਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ, ਫ਼ਰੀਦਕੋਟ ਦੇ ਸਾਬਕਾ ਵਾਈਸ ਚਾਂਸਲਰ ਡਾ. ਸ਼ਵਿੰਦਰ ਸਿੰਘ...

ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ, ਫ਼ਰੀਦਕੋਟ ਦੇ ਸਾਬਕਾ ਵਾਈਸ ਚਾਂਸਲਰ ਡਾ. ਸ਼ਵਿੰਦਰ ਸਿੰਘ ਗਿੱਲ ਦਾ ਦੇਹਾਂਤ

Published on

----------- Advertisement -----------

ਐੱਸ.ਏ.ਐਸ. ਨਗਰ, 12 ਅਕਤੂਬਰ (ਬਲਜੀਤ ਮਰਵਾਹਾ)- ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ, ਫ਼ਰੀਦਕੋਟ ਦੇ ਸਾਬਕਾ ਵਾਈਸ ਚਾਂਸਲਰ ਡਾ. ਸ਼ਵਿੰਦਰ ਸਿੰਘ ਗਿੱਲ (ਦਾਨਗੜ੍ਹ – ਬਰਨਾਲਾ) ਦਾ ਅੱਜ ਸਵੇਰੇ ਐੱਸ.ਏ.ਐੱਸ. ਨਗਰ (ਮੋਹਾਲੀ) ਵਿਖੇ ਦੇਹਾਂਤ ਹੋ ਗਿਆ ਹੈ। ਉਹ ਪੀ.ਜੀ.ਆਈ. ਚੰਡੀਗੜ੍ਹ ਵਿਚ ਲੰਮਾ ਸਮਾਂ ਹੱਡੀਆਂ ਦੇ ਮੁਖੀ ਡਾਕਟਰ ਵੀ ਰਹੇ। ਉਹ ਡਿਪਟੀ ਕਮਿਸ਼ਨਰ, ਫ਼ਤਹਿਗੜ੍ਹ ਸਾਹਿਬ, ਪਰਨੀਤ ਸ਼ੇਰਗਿੱਲ ਦੇ ਤਾਇਆ ਜੀ ਸਨ।

ਉਹਨਾਂ ਦਾ ਅੰਤਿਮ ਸੰਸਕਾਰ ਅੱਜ 12 ਅਕਤੂਬਰ, ਦੁਪਹਿਰ 2:00 ਵਜੇ ਸੈਕਟਰ-25, ਚੰਡੀਗੜ੍ਹ ਵਿਖੇ ਹੋਵੇਗਾ। ਇਸ ਉਪਰੰਤ ਫੇਜ਼ 5, ਐੱਸ.ਏ.ਐੱਸ. ਨਗਰ (ਮੋਹਾਲੀ) ਸਥਿਤ ਗੁਰਦੁਆਰਾ ਸਾਹਿਬ ਵਿਖੇ ਉਹਨਾਂ ਨਮਿਤ ਅਰਦਾਸ ਵੀ ਹੋਵੇਗੀ। ਡਾ. ਸ਼ਵਿੰਦਰ ਸਿੰਘ ਗਿੱਲ ਦੇ ਦੇਹਾਂਤ ਸਬੰਧੀ ਵੱਖੋ ਵੱਖ ਖੇਤਰ ਦੀਆਂ ਪ੍ਰਮੁੱਖ ਸਖਸ਼ੀਅਤਾਂ ਨੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਇਸ ਨੂੰ ਸਮਾਜ ਲਈ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਦੱਸਿਆ ਤੇ ਕਿਹਾ ਕਿ ਉਹਨਾਂ ਦੀ ਅਰਦਾਸ ਹੈ ਕਿ ਪਰਮਾਤਮਾ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ੇ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗਵੰਤ ਮਾਨ ਸਰਕਾਰ ਪਹਿਲਾਂ ਹੀ ਠੇਕੇ ’ਤੇ ਰੱਖੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਫੈਸਲਾ ਕਰ ਚੁੱਕੀ ਹੈ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 4 ਜੂਨ 2026:ਸੂਬਾ ਸਰਕਾਰ ਦੇ ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਦੇ ਇੱਕ...

ਮਾਲਵੇ ਦੇ ਪੰਜ ਜ਼ਿਲ੍ਹਿਆਂ ‘ਚ ਝੋਨੇ ਦੀ ਲੁਆਈ ਅੱਜ ਤੋਂ ਸ਼ੁਰੂ

ਮਾਲਵਾ ਖੇਤਰ ਦੇ ਪੰਜ ਜ਼ਿਲ੍ਹਿਆਂ ਵਿੱਚ 5 ਜੂਨ ਤੋਂ ਝੋਨੇ ਦੀ ਲੁਆਈ ਸ਼ੁਰੂ ਹੋ...

ਸੰਗਰੂਰ : ਪਤੀ ਵੱਲੋਂ ਪਤਨੀ ਨੂੰ ਕਮਰੇ ‘ਚ ਬੰਦ ਰੱਖਣ ਦੇ ਮਾਮਲੇ ਦਾ ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ, ਮੁਲਜ਼ਮ ਗ੍ਰਿਫ਼ਤਾਰ

ਸੰਗਰੂਰ ਦੇ ਬੱਗੂਆਣਾ ਬਸਤੀ ‘ਚ ਪਤੀ ਵੱਲੋਂ ਪਤਨੀ ਨੂੰ ਬੰਦ ਕਰਕੇ ਰੱਖਣ ਦੇ ਮਾਮਲਾ...

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਮੱਧ ਪ੍ਰਦੇਸ਼ ਤੋਂ ਜਾਣਗੇ ਰਾਜ ਸਭਾ

ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨਾਲ ਜੁੜੀ ਅਪਡੇਟ ਸਾਹਮਣੇ ਆ ਰਹੀ ਹੈ। ਤਰੁਣ...

ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ

ਚੰਡੀਗੜ੍ਹ/ਲੁਧਿਆਣਾ 04 ਜੂਨ 2026:ਪੰਜਾਬ ਪੁਲਿਸ ਨਾਗਰਿਕਾਂ ਅਤੇ ਕਾਨੂੰਨ ਲਾਗੂ ਕਰਨ ਵਾਲੇ ਤੰਤਰ ਵਿਚਕਾਰ ਭਰੋਸੇ...

ਖਾਲਸਾ ਟੈਕਸ: ਸੀਐਮ ਸੁੱਖੂ ਨੇ ਪੰਜਾਬ ਦੇ ਮੁੱਖ ਮੰਤਰੀ ਨਾਲ ਕੀਤੀ ਗੱਲ, ਸਖ਼ਤ ਕਾਰਵਾਈ ਦੀ ਕੀਤੀ ਮੰਗ

ਖਾਲਸਾ ਐਂਟਰੀ ਟੈਕਸ ਨੂੰ ਲੈ ਕੇ ਵਿਵਾਦ ਵੱਧਦਾ ਜਾ ਰਿਹਾ ਹੈ। ਇਸ ਮੁੱਦੇ ‘ਤੇ...