ਪੁਲਿਸ ਵਲੋਂ ਅਦਾਲਤ ਵਿਚ ਪੇਸ਼ ਕੀਤੇ ਗਏ ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਦਾ ਅੱਜ ਅਦਾਲਤ ਨੇ ਮੁੜ ਦੋ ਦਿਨ ਦਾ ਪੁਲਿਸ ਰਿਮਾਂਡ ਦੇ ਦਿੱਤਾ ਹੈ। ਪੁਲਿਸ ਨੇ ਅਦਾਲਤ ਵਿੱਚ ਖਹਿਰਾ ਖਿਲਾਫ ਨਵੇਂ ਸਬੂਤ ਪੇਸ਼ ਕੀਤੇ ਹਨ ਤੇ ਸਬੂਤਾਂ ਦੇ ਆਧਾਰ ‘ਤੇ ਖਹਿਰਾ ਦੇ ਰਿਮਾਂਡ ‘ਚ ਦੋ ਦਿਨ ਦਾ ਵਾਧਾ ਕੀਤਾ ਹੈ। ਇਸ ਮੌਕੇ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਵੀ ਮੌਜੂਦ ਸਨ।












