October 29, 2026, 2:43 am
----------- Advertisement -----------
HomeNewsਜਲੰਧਰ ਦੇ ਅਰਬਨ ਸਟੇਟ 'ਚ ਚੱਲੀਆਂ ਗੋਲੀਆਂ, ਪੁਲਿਸ ਕਰ ਰਹੀ ਹੈ ਮਾਮਲੇ...

ਜਲੰਧਰ ਦੇ ਅਰਬਨ ਸਟੇਟ ‘ਚ ਚੱਲੀਆਂ ਗੋਲੀਆਂ, ਪੁਲਿਸ ਕਰ ਰਹੀ ਹੈ ਮਾਮਲੇ ਦੀ ਜਾਂਚ

Published on

----------- Advertisement -----------

 ਜਲੰਧਰ ਦੇ ਸਭ ਤੋਂ ਪੌਸ਼ ਇਲਾਕੇ ਅਰਬਨ ਸਟੇਟ ਫੇਜ਼-1 ‘ਚ ਉਸ ਸਮੇਂ ਹਫੜਾ-ਦਫੜੀ ਮਚ ਗਈ, ਜਦੋਂ ਇਕ ਵਿਅਕਤੀ ਨੇ ਦੋ ਗੋਲੀਆਂ ਚਲਾ ਦਿੱਤੀਆਂ। ਦੱਸ ਦਈਏ ਕਿ ਜਿਸ ਇਲਾਕੇ ‘ਚ ਗੋਲੀਆਂ ਚਲਾਈਆਂ ਗਈਆਂ ਸਨ, ਉੱਥੇ ਕਾਫੀ ਸ਼ਾਂਤੀ ਪਸੰਦ ਲੋਕ ਰਹਿੰਦੇ ਹਨ। ਪੁਲਿਸ ਨੇ ਇਸ ਮਾਮਲੇ ‘ਚ 2 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਉਸ ਖ਼ਿਲਾਫ਼ ਅਸਲਾ ਐਕਟ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਪੁਲਿਸ ਨੇ ਵਾਰਦਾਤ ਵਿੱਚ ਵਰਤਿਆ ਹਥਿਆਰ ਵੀ ਬਰਾਮਦ ਕਰ ਲਿਆ ਹੈ। 

ਮਿਲੀ ਜਾਣਕਾਰੀ ਅਨੁਸਾਰ ਅਰਬਨ ਸਟੇਟ ਫੇਜ਼-1 ਦੇ ਰਹਿਣ ਵਾਲੇ ਰਵਿੰਦਰ ਕੁਮਾਰ ਨੇ ਆਪਣਾ ਮਕਾਨ ਪ੍ਰਿੰਸ ਮਹਾਜਨ ਨਾਮਕ ਵਿਅਕਤੀ ਨੂੰ ਕਿਰਾਏ ’ਤੇ ਦਿੱਤਾ ਸੀ। ਪ੍ਰਿੰਸ ਕਾਫੀ ਸਮੇਂ ਤੋਂ ਰਵਿੰਦਰ ਨੂੰ ਕਿਰਾਇਆ ਨਹੀਂ ਦੇ ਰਿਹਾ ਸੀ। ਜਿਸ ਕਰਕੇ ਦੋਵਾਂ ਵਿਚਾਲੇ ਕਾਫੀ ਸਮੇਂ ਤੋਂ ਝਗੜਾ ਚੱਲ ਰਿਹਾ ਸੀ। ਹੇਠਲਾ ਹਿੱਸਾ ਪ੍ਰਿੰਸ ਮਹਾਜਨ ਨੇ ਕਿਰਾਏ ‘ਤੇ ਲਿਆ ਸੀ। ਜਦੋਂ ਕਿ ਉਪਰਲਾ ਹਿੱਸਾ ਖਾਲੀ ਸੀ। ਵੀਰਵਾਰ ਨੂੰ ਜਦੋਂ 65 ਸਾਲਾ ਰਵਿੰਦਰ ਕੁਮਾਰ ਆਪਣੀ 70 ਸਾਲਾ ਪਤਨੀ ਨਾਲ ਕਿਰਾਏ ਵਾਲੇ ਘਰ ਪਹੁੰਚੇ ਤਾਂ ਪ੍ਰਿੰਸ ਮਹਾਜਨ ਨੇ ਉਨ੍ਹਾਂ ਨੂੰ ਅੰਦਰ ਜਾਣ ਤੋਂ ਰੋਕ ਦਿੱਤਾ। ਜਦੋਂ ਉਹ ਜਬਰੀ ਘਰ ਅੰਦਰ ਵੜਿਆ ਤਾਂ ਉਸ ਦੀ ਕੁੱਟਮਾਰ ਕੀਤੀ ਗਈ। ਜਿਸ ਤੋਂ ਬਾਅਦ ਦੋਸ਼ੀ ਪ੍ਰਿੰਸ ਮਹਾਜਨ ਨੇ ਆਪਣੇ ਗੁਆਂਢੀ ਦੋਸਤ ਭਰਮਰਾਜ ਨੂੰ ਮੌਕੇ ‘ਤੇ ਬੁਲਾਇਆ ਅਤੇ ਪਰਿਵਾਰ ਨੂੰ ਘਰ ਦੇ ਅੰਦਰ ਬੰਧਕ ਬਣਾ ਲਿਆ ਅਤੇ ਉਨ੍ਹਾਂ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ। ਜਦੋਂ ਪੀੜਤਾਂ ਨੇ ਰੌਲਾ ਪਾਇਆ ਤਾਂ ਉਸ ਦੇ ਦੋਸਤ ਭਰਮਰਾਜ ਨੇ ਪੀੜਤਾਂ ਨੂੰ ਚੁੱਪ ਕਰਵਾਉਣ ਲਈ ਆਪਣੇ 32 ਬੋਰ ਦੇ ਪਿਸਤੌਲ ਤੋਂ ਦੋ ਗੋਲੀਆਂ ਚਲਾ ਦਿੱਤੀਆਂ। ਖੁਸ਼ਕਿਸਮਤੀ ਰਹੀ ਕਿ ਗੋਲੀ ਕਿਸੇ ਨੂੰ ਨਹੀਂ ਲੱਗੀ, ਨਹੀਂ ਤਾਂ ਹਾਦਸਾ ਵੱਡਾ ਹੋ ਸਕਦਾ ਸੀ। 

ਜਾਣਕਾਰੀ ਦਿੰਦਿਆਂ ਏਸੀਪੀ ਨੇ ਦੱਸਿਆ ਕਿ ਬਰਾਮਦ ਹਥਿਆਰ ਲਾਇਸੈਂਸੀ ਸੀ। ਜਿਸ ਨੂੰ ਪੁਲਿਸ ਨੇ ਹਿਰਾਸਤ ਵਿਚ ਲੈ ਲਿਆ। ਪਰਿਵਾਰ ਨੇ ਪੁਲਸ ਨੂੰ ਦੱਸਿਆ ਕਿ ਉਨ੍ਹਾਂ ਨੇ ਉਕਤ ਦੋਸ਼ੀ ਨੂੰ ਜੁਲਾਈ 2021 ‘ਚ ਉਕਤ ਮਕਾਨ ਕਿਰਾਏ ‘ਤੇ ਦਿੱਤਾ ਸੀ। ਪਰ ਮੁਲਜ਼ਮ ਪਿਛਲੇ ਕੁਝ ਮਹੀਨਿਆਂ ਤੋਂ ਕਿਰਾਇਆ ਨਹੀਂ ਦੇ ਰਹੇ ਸਨ। ਜਿਸ ਕਾਰਨ ਉਨ੍ਹਾਂ ਨੇ ਉਸ ਨੂੰ ਘਰ ਅੰਦਰ ਆਉਣ ਤੋਂ ਰੋਕ ਦਿੱਤਾ।ਏ.ਸੀ.ਪੀ ਹਰਜਿੰਦਰ ਸਿੰਘ ਨੇ ਦੱਸਿਆ ਕਿ ਬੁੱਧਵਾਰ ਸਵੇਰੇ ਪੁਲਿਸ ਕੰਟਰੋਲ ਰੂਮ ਤੋਂ ਸੂਚਨਾ ਮਿਲੀ ਸੀ ਕਿ ਅਰਬਨ ਸਟੇਟ ਫੇਜ਼ ਵਨ ਦੀ ਕੋਠੀ ਨੰਬਰ 944 ਵਿੱਚ ਇੱਕ ਘਟਨਾ ਵਾਪਰੀ ਹੈ। ਜਿੱਥੇ ਕੁਝ ਦੋਸ਼ੀਆਂ ਵੱਲੋਂ ਫਾਇਰਿੰਗ ਵੀ ਕੀਤੀ ਗਈ। ਇਸ ਤੋਂ ਬਾਅਦ ਪੁਲਸ ਟੀਮ ਤੁਰੰਤ ਜਾਂਚ ਲਈ ਮੌਕੇ ‘ਤੇ ਪਹੁੰਚ ਗਈ। ਜਿਨ੍ਹਾਂ ਨੇ ਮੌਕੇ ਤੋਂ ਦੋ ਨੂੰ ਕਾਬੂ ਕਰ ਲਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੱਧ ਪ੍ਰਦੇਸ਼ ਰਾਜਸਭਾ ਉਪ ਚੋਣ: ਭਾਜਪਾ ਨੇ ਹਰਦੀਪ ਸਿੰਘ ਪੁਰੀ ਨੂੰ ਐਲਾਨਿਆ ਉਮੀਦਵਾਰ

ਭਾਜਪਾ ਨੇ ਅੱਜ ਮੱਧ ਪ੍ਰਦੇਸ਼ ਤੋਂ ਰਾਜ ਸਭਾ ਉਪ ਚੋਣ ਲਈ ਹਰਦੀਪ ਸਿੰਘ ਪੁਰੀ...

ਪੰਜਾਬ ’ਚ ਚੱਕਰਵਾਤ ਦਾ ਅਸਰ! ਜਲਦ ਬਦਲੇਗਾ ਮੌਸਮ

ਆਉਣ ਵਾਲੇ ਦਿਨਾਂ ਵਿੱਚ ਦੇਸ਼ ਦੇ ਕਈ ਹਿੱਸਿਆਂ ਵਿੱਚ ਮੌਸਮ ਦੇ ਹਲਾਤ ਬਦਲਣ ਦੀ...

ਜੇਲ੍ਹ ਚ ਬੰਦ ਗੈਂਗਸਟਰ ਭੁਵਨੇਸ਼ ਚੋਪੜਾ ਦੀ ਸ਼ੱਕੀ ਹਾਲਾਤ ਚ ਮੌਤ, ਪੋਸਟਮਾਰਟਮ ਤੋਂ ਬਾਅਦ ਹੋਵੇਗਾ ਖੁਲਾਸਾ

ਹੁਸ਼ਿਆਰਪੁਰ ਦੀ ਕੇਂਦਰੀ ਜੇਲ੍ਹ ‘ਚ ਬੰਦ ਨਾਮੀ ਗੈਂਗਸਟਰ ਭੁਵਨੇਸ਼ ਚੋਪੜਾ ਉਰਫ਼ ਆਸ਼ੀਸ਼ ਦੀ ਮੰਗਲਵਾਰ...

ਕੀਰਤਪੁਰ ਸਾਹਿਬ ‘ਚ ਡੂੰਘੀ ਖੱਡ ‘ਚ ਡਿੱਗੀ ਕੁੱਲੂ ਦੁਸਹਿਰੇ ਤੋਂ ਪਰਤ ਰਹੀ ਗੱਡੀ, 4 ਲੋਕਾਂ ਦੀ ਮੌਤ

ਬੁੱਧਵਾਰ ਨੂੰ ਮਨਾਲੀ-ਕੀਰਤਪੁਰ ਸਾਹਿਬ ਰਾਸ਼ਟਰੀ ਰਾਜਮਾਰਗ ‘ਤੇ ਇੱਕ ਗੱਡੀ ਡੂੰਘੀ ਖੱਡ ਵਿੱਚ ਡਿੱਗ ਗਈ।...

ਰਾਜੋਆਣਾ ਦੀ ਰਹਿਮ ਪਟੀਸ਼ਨ ’ਤੇ ਸੁਣਵਾਈ 18 ਨਵੰਬਰ ਤੱਕ ਟਲੀ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿਚ ਫਾਂਸੀ ਦੀ ਸਜ਼ਾ...

ਅਕਾਲੀ ਦਲ ਵਾਰਿਸ ਪੰਜਾਬ ਦੇ ਦਾ ਜਥੇਬੰਦਕ ਢਾਂਚਾ ਭੰਗ

ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਆਪਣਾ ਸਮੂਹ ਜ਼ਿਲ੍ਹਾ ਪ੍ਰਧਾਨਾਂ ਦਾ ਮੌਜੂਦਾ ਢਾਂਚਾ ਤੁਰੰਤ...

ਬਿਕਰਮਜੀਤ ਸਿੰਘ ਮਜੀਠੀਆ ਮਾਮਲੇ ਵਿਚ ਸਪਲੀਮੈਂਟਰੀ ਚਾਰਜਸ਼ੀਟ ਦਾਖ਼ਲ

ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਪੰਜਾਬ ਵਿਜੀਲੈਂਸ ਬਿਊਰੋ ਨੇ ‘ਸਟੇਟ ਬਨਾਮ...

ਟੋਲ ਪਲਾਜ਼ਾ ਨੇੜੇ ਰਹਿਣ ਵਾਲਿਆਂ ਨੂੰ ਰਾਹਤ, 1 ਨਵੰਬਰ ਤੋਂ ਸਾਲਾਨਾ ਪਾਸ

ਟੋਲ ਪਲਾਜ਼ਾ ਦੇ ਨੇੜੇ ਰਹਿਣ ਵਾਲੇ ਲੋਕਾਂ ਲਈ ਰਾਹਤ ਭਰੀ ਖ਼ਬਰ ਹੈ। ਹੁਣ ਉਨ੍ਹਾਂ...

ਪੰਜਾਬ ‘ਚ ਸਾਰੇ ਸਕੂਲਾਂ ਦਾ ਸਮਾਂ ਬਦਲਿਆ, 2 ਨਵੰਬਰ ਤੋਂ ਨਵੀਂ Timing ਲਾਗੂ

ਪੰਜਾਬ ਵਿੱਚ 2 ਨਵੰਬਰ ਤੋਂ ਸਕੂਲਾਂ ਦਾ ਸਮਾਂ ਬਦਲ ਜਾਵੇਗਾ। ਠੰਢ ਦੇ ਮੌਸਮ ਨੂੰ...