April 24, 2026, 7:33 am
----------- Advertisement -----------
HomeNewsਪੰਜਾਬ ਸਰਕਾਰ ਐਨ.ਆਰ.ਆਈ. ਪੰਜਾਬੀਆਂ ਦੇ ਮਸਲਿਆਂ ਤੇ ਸ਼ਿਕਾਇਤਾਂ ਦਾ ਛੇਤੀ ਅਤੇ ਤਸੱਲੀਬਖ਼ਸ਼...

ਪੰਜਾਬ ਸਰਕਾਰ ਐਨ.ਆਰ.ਆਈ. ਪੰਜਾਬੀਆਂ ਦੇ ਮਸਲਿਆਂ ਤੇ ਸ਼ਿਕਾਇਤਾਂ ਦਾ ਛੇਤੀ ਅਤੇ ਤਸੱਲੀਬਖ਼ਸ਼ ਢੰਗ ਨਾਲ ਕਰੇਗੀ ਹੱਲ: ਕੁਲਦੀਪ ਸਿੰਘ ਧਾਲੀਵਾਲ

Published on

----------- Advertisement -----------

ਚੰਡੀਗੜ, 12 ਅਕਤੂਬਰ (ਬਲਜੀਤ ਮਰਵਾਹਾ): ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪ੍ਰਵਾਸੀ ਪੰਜਾਬੀਆਂ ਦੇ ਮਸਲਿਆਂ ਅਤੇ ਸ਼ਿਕਾਇਤਾਂ ਨੂੰ ਛੇਤੀ ਅਤੇ ਤਸੱਲੀਬਖ਼ਸ਼ ਢੰਗ ਨਾਲ ਨਜਿੱਠਣ ਲਈ ‘ਐਨ.ਆਰ.ਆਈ. ਪੰਜਾਬੀਆਂ ਨਾਲ ਮਿਲਣੀ’ ਨਾਮਕ 5 ਪ੍ਰੋਗਰਾਮਾਂ ਦਾ ਆਯੋਜਨ ਕਰੇਗੀ। ਇਹ ਮਿਲਣੀ ਪ੍ਰੋਗਰਾਮ ਹੁਸ਼ਿਆਰਪੁਰ, ਬਠਿੰਡਾ, ਪਟਿਆਲਾ, ਜਗਰਾਓਂ ਅਤੇ ਗੁਰਦਾਸਪੁਰ ਵਿਖੇ ਕ੍ਰਮਵਾਰ 15, 18, 19, 22 ਅਤੇ 29 ਦਸਬੰਰ ਨੂੰ ਕਰਵਾਏ ਜਾਣਗੇ।

ਅੱਜ ਇੱਥੇ ਐਨ.ਆਰ.ਆਈ. ਮਾਮਲੇ ਵਿਭਾਗ ਪੰਜਾਬ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਮਗਰੋਂ ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ 15 ਦਸੰਬਰ ਨੂੰ ਹੁਸ਼ਿਆਰਪੁਰ ਵਿਖੇ ਹੋਣ ਵਾਲੀ ਮਿਲਣੀ ਵਿੱਚ ਹੁਸ਼ਿਆਰਪੁਰ, ਜਲੰਧਰ, ਐਸ.ਬੀ.ਐਸ. ਨਗਰ, ਕਪੂਰਥਲਾ ਆਦਿ ਜ਼ਿਲਿਆਂ ਨਾਲ ਸਬੰਧਤ ਪ੍ਰਵਾਸੀ ਪੰਜਾਬੀਆਂ ਦੇ ਮਸਲੇ ਤੇ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਜਾਵੇਗਾ। ਇਸੇ ਤਰਾਂ 18 ਦਸਬੰਰ ਨੂੰ ਬਠਿੰਡਾ ਵਿਖੇ ਬਠਿੰਡਾ, ਫਰੀਦਕੋਟ, ਮਾਨਸਾ, ਫਾਜ਼ਿਲਕਾ ਅਤੇ ਸ੍ਰੀ ਮੁਕਤਸਰ ਸਾਹਿਬ ਵਿਖੇ ਮਿਲਣੀ ਪ੍ਰੋਗਰਾਮ ਹੋਵੇਗਾ। ਉਨ੍ਹਾਂ ਦੱਸਿਆ ਕਿ 19 ਦਸੰਬਰ ਨੂੰ ਪਟਿਆਲਾ ਵਿਖੇ, ਪਟਿਆਲਾ, ਰੂਪਨਗਰ, ਐਸ.ਏ.ਐਸ ਨਗਰ, ਫਤਿਹਗੜ ਸਾਹਿਬ, ਸੰਗਰੂਰ ਅਤੇ ਮਲੇਰਕੋਟਲਾ ਜ਼ਿਲ੍ਹਿਆਂ ਨਾਲ ਸਬੰਧਤ ਪ੍ਰਵਾਸੀ ਪੰਜਾਬੀਆ ਦੇ ਮਸਲੇ ਹੱਲ ਕੀਤੇ ਜਾਣਗੇ। ਇਸੇ ਤਰ੍ਹਾਂ 22 ਦਸੰਬਰ ਨੂੰ ਜਗਰਾਓਂ ਵਿਖੇ ਲੁਧਿਆਣਾ, ਬਰਨਾਲਾ, ਫਿਰੋਜ਼ਪੁਰ ਅਤੇ ਮੋਗਾ ਜਦਕਿ 29 ਦਸੰਬਰ ਨੂੰ ਗੁਰਦਾਸਪੁਰ ਵਿਖੇ ਗੁਰਦਾਸਪੁਰ, ਅੰਮ੍ਰਿਤਸਰ, ਤਰਨ ਤਾਰਨ ਅਤੇ ਪਠਾਨਕੋਟ ਜ਼ਿਲ੍ਹਿਆਂ ਨੂੰ ਕਵਰ ਕੀਤਾ ਜਾਵੇਗਾ।

ਸ. ਧਾਲੀਵਾਲ ਨੇ ਦੱਸਿਆ ਕਿ ਵਿਭਾਗ ਨੇ ਪਿਛਲੇ ਸਾਲ ਦਸੰਬਰ, 2022 ਵਿੱਚ ਵੀ 5 ਸਫ਼ਲ ਮਿਲਣੀ ਪ੍ਰੋਗਰਾਮ ਕਰਵਾਏ ਸਨ, ਜਿਸ ਦੌਰਾਨ ਪ੍ਰਵਾਸੀ ਪੰਜਾਬੀਆਂ ਨੇ 605 ਵੱਖ-ਵੱਖ ਸ਼ਿਕਾਇਤਾਂ ਦਰਜ ਕਰਵਾਈਆਂ ਸਨ, ਜਿਨ੍ਹਾਂ ਨੂੰ ਹੱਲ ਕੀਤਾ ਜਾ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਵੀ ਐਨ.ਆਰ.ਆਈ. ਪੁਲੀਸ ਵਿੰਗ ਕੋਲ ਲਗਾਤਾਰ ਆਨਲਾਈਨ ਸ਼ਿਕਾਇਤਾਂ ਆ ਰਹੀਆਂ ਹਨ, ਜਿਨ੍ਹਾਂ ਦਾ 15 ਐਨ.ਆਰ.ਆਈ. ਪੁਲੀਸ ਥਾਣਿਆਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਸੂਬਾ ਪੱਧਰ ‘ਤੇ ਸਮਾਂਬੱਧ ਢੰਗ ਨਾਲ ਤਸੱਲੀਬਖ਼ਸ਼ ਹੱਲ ਕੀਤਾ ਜਾ ਰਿਹਾ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਵੱਖ-ਵੱਖ ਜ਼ਿਲਿਆਂ ‘ਚ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਪੀ.ਸੀ.ਐਸ. ਲੈਵਲ ਦੇ ਅਧਿਕਾਰੀ ਨੋਡਲ ਅਫ਼ਸਰ ਵਜੋਂ ਸੇਵਾਵਾਂ ਨਿਭਾ ਰਹੇ ਹਨ ਜੋ ਸਬੰਧਤਾਂ ਦੇ ਮਸਲਿਆਂ ਤੇ ਸ਼ਿਕਾਇਤਾਂ ਨੂੰ ਜ਼ਿਲਾ ਪ੍ਰਸ਼ਾਸ਼ਨ ਦੇ ਸਹਿਯੋਗ ਨਾਲ ਹੱਲ ਕਰਵਾਉਂਦੇ ਹਨ। ਉਨਾਂ ਕਿਹਾ ਕਿ ਪ੍ਰਵਾਸੀਆਂ ਪੰਜਾਬੀਆਂ ਦੇ ਸੂਬੇ ਵਿਚਲੇ ਮਸਲਿਆਂ ਨੂੰ ਨਜਿੱਠਣ ਲਈ ਪੂਰੀ ਤਰਾਂ ਗੰਭੀਰ ਹੈ ਅਤੇ ਇਨਾਂ ਨਾਲ ਸਬੰਧਤ ਕੋਈ ਵੀ ਵਿਸ਼ੇਸ਼ ਕੇਸ ਸਾਹਮਣੇ ਆਉਣ ‘ਤੇ ਸਬੰਧਤ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ ਨਾਲ ਤਾਲਮੇਲ ਕੀਤਾ ਜਾਂਦਾ ਹੈ ਅਤੇ ਇਸ ਸਬੰਧੀ ਤੁਰੰਤ ਸਬੰਧਤ ਵਿਭਾਗ ਨੂੰ ਹਦਾਇਤਾਂ ਦਿੱਤੀਆਂ ਜਾਂਦੀਆਂ ਹਨ।

ਸ. ਧਾਲੀਵਾਲ ਨੇ ਐਨ.ਆਰ.ਆਈ. ਸਭਾ ਪੰਜਾਬ ਦੇ ਮੈਂਬਰ ਪ੍ਰਵਾਸੀ ਪੰਜਾਬੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਐਨ.ਆਰ.ਆਈ. ਸਭਾ ਦੇ ਪ੍ਰਧਾਨ ਦੀ ਚੋਣ ਲਈ ਪੰਜਾਬ ਆਉਣ ਤੇ ਆਪਣੀ ਵੋਟ ਦੇ ਹੱਕ ਦੀ ਵਰਤੋਂ ਕਰਨ।ਉਨ੍ਹਾਂ ਕਿਹਾ ਕਿ ਆਪਣਾ ਯੋਗ ਨੁਮਾਇੰਦਾ ਚੁਣਨ ਲਈ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਕਰਨਾ ਬੇਹੱਦ ਜ਼ਰੂਰੀ ਹੈ।

ਇਸ ਮੌਕੇ ਪ੍ਰਮੁੱਖ ਸਕੱਤਰ ਪ੍ਰਵਾਸੀ ਭਾਰਤੀ ਮਾਮਲੇ ਵਿਭਾਗ ਸ੍ਰੀ ਦਿਲੀਪ ਕੁਮਾਰ, ਏ.ਡੀ.ਜੀ.ਪੀ. ਐਨ.ਆਰ.ਆਈ. ਵਿੰਗ ਸ੍ਰੀ ਪ੍ਰਵੀਨ ਕੁਮਾਰ ਸਿਨਹਾ ਆਦਿ ਤੋਂ ਇਲਾਵਾ ਐਨ.ਆਰ.ਆਈ. ਮਾਮਲੇ ਵਿਭਾਗ ਅਤੇ ਐਨ.ਆਰ.ਆਈ. ਸਭਾ ਨਾਲ ਸਬੰਧਤ ਸੀਨੀਅਰ ਅਧਿਕਾਰੀ ਸ਼ਾਮਲ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਗੁਰਜੀਤ ਸਿੰਘ ਫ਼ੌਜੀ ਨੂੰ ਟਾਵਰ ਤੋਂ ਉਤਾਰਨ ਲਈ ਤਿਆਰੀਆਂ ਸ਼ੁਰੂ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਦੀ ਮੰਗ ਨੂੰ...

  ਅੰਮ੍ਰਿਤਪਾਲ ਸਿੰਘ ਕੇਸ ‘ਚ ਵੱਡੀ ਅਪਡੇਟ, 2 ਦਿਨ ਦਾ ਮਿਲਿਆ ਰਿਮਾਂਡ

ਸ੍ਰੀ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਨੂੰ ਪੁਲਿਸ ਵਲੋਂ ਵੀਡੀਓ ਕਾਨਫ਼ਰੰਸਿੰਗ...

“ਮੇਰਾ ਸ਼ੇਰ ਬੰਦਾ ਅੱਜ ਧੀਆਂ ਦੇ ਦੁੱਖੋਂ ਮੰਜੇ ‘ਤੇ ਪਿਆ”, ਨੂਰਾਂ ਸਿਸਟਰਜ਼ ਦੀ ਮਾਂ ਨੇ ਰੋਂਦੇ ਹੋਏ Jyoti Nooran ‘ਤੇ ਲਾਏ ਵੱਡੇ ਇਲਜ਼ਾਮ

ਜਲੰਧਰ ਦੀ ਮਸ਼ਹੂਰ ਸੂਫ਼ੀ ਗਾਇਕ ਜੋੜੀ ਨੂਰਾਂ ਸਿਸਟਰਜ਼ ਦੇ ਪਿਤਾ ਉਸਤਾਦ ਗੁਲਸ਼ਨ ਮੀਰ ਕਿਡਨੀ...

ਪੰਜਾਬ ਸਰਕਾਰ ਕਣਕ ਦੀ ਫ਼ਸਲ ਦਾ ਇੱਕ-ਇੱਕ ਦਾਣਾ ਪੂਰੇ ਭਾਅ ਉੱਪਰ ਖ਼ਰੀਦਣ ਲਈ ਵਚਨਬੱਧ : ਕਟਾਰੂਚੱਕ

*ਚੰਡੀਗੜ੍ਹ/ਅੰਮ੍ਰਿਤਸਰ, 22 ਅਪ੍ਰੈਲ 2026* :ਪੰਜਾਬ ਦੇ ਖ਼ੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ...

ਸ਼ਹਿਰਾਂ ਤੋਂ ਲੈ ਕੇ ਛੋਟੇ ਕਸਬਿਆਂ ਤੱਕ, ਲੱਖਾਂ ਦੇ ਬਿਲ ਵਾਲੇ ਮਰੀਜ਼ ਹੁਣ ਬਿਨਾਂ ਕੋਈ ਭੁਗਤਾਨ ਕੀਤੇ ਹਸਪਤਾਲ ਤੋਂ ਇਲਾਜ ਲੈ ਕੇ ਵਾਪਸ ਘਰਾਂ...

ਚੰਡੀਗੜ੍ਹ; 22 ਅਪ੍ਰੈਲ 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦਾ ਸਿਹਤ...

24 ਅਪ੍ਰੈਲ: ਪੰਜਾਬ ਦੇ ਸਾਰੇ ਜ਼ਿਲ੍ਹਿਆਂ ‘ਚ 15 ਮਿੰਟ ਦਾ ਬਲੈਕਆਊਟ

ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ 24 ਅਪਰੈਲ ਸ਼ੁੱਕਰਵਾਰ ਨੂੰ ਰਾਤ 8 ਵਜੇ ਇੱਕ ਵਿਸ਼ੇਸ਼...

ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਪੰਜਾਬ ਵਿੱਚ ਬਣੇਗਾ ਬਾਸਮਤੀ ਦਾ ‘ਸੈਂਟਰ ਆਫ਼ ਐਕਸੀਲੈਂਸ’-ਮੁੱਖ ਮੰਤਰੀ

*ਚੰਡੀਗੜ੍ਹ, 22 ਅਪ੍ਰੈਲ 2026*:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੁਹਿਰਦ ਯਤਨਾਂ ਸਦਕਾ...

ਦਿੱਲੀ ‘ਚ ਦਿਲ ਦਹਿਲਾ ਦੇਣ ਵਾਲਾ ਕਤਲਕਾਂਡ: IRS ਅਧਿਕਾਰੀ ਦੀ ਧੀ ਨਾਲ ਦਰਿੰਦਗੀ ਮਗਰੋਂ ਹੱਤਿਆ, ਸੁਰੱਖਿਆ ‘ਤੇ ਸਵਾਲ

*ਨਵੀਂ ਦਿੱਲੀ, 22 ਅਪ੍ਰੈਲ* — ਦੇਸ਼ ਦੀ ਰਾਜਧਾਨੀ Delhi ਦੇ ਪੌਸ਼ ਕੈਲਾਸ਼ ਹਿਲਜ਼ ਇਲਾਕੇ...

ਜਵਾਬ ਨਹੀਂ ਦਿੱਤਾ ਤਾਂ ਇਲਜ਼ਾਮਾਂ ਨੂੰ ਸਹੀ ਮੰਨ ਲਿਆ ਜਾਵੇਗਾ, ਰਾਜੋਆਣਾ ਦੀ ਪਟੀਸ਼ਨ ‘ਤੇ SC ਨੇ ਕੇਂਦਰ ਤੋਂ ਮੰਗਿਆ ਜਵਾਬ

ਸੁਪਰੀਮ ਕੋਰਟ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ...