June 1, 2026, 9:42 am
----------- Advertisement -----------
HomeNewsਆੜ੍ਹਤੀਆਂ ਦੇ ਮਸਲੇ ਕੇਂਦਰ ਸਰਕਾਰ ਕੋਲ ਉਠਾਏ ਜਾਣਗੇ: ਗੁਰਮੀਤ ਸਿੰਘ ਖੁੱਡੀਆਂ

ਆੜ੍ਹਤੀਆਂ ਦੇ ਮਸਲੇ ਕੇਂਦਰ ਸਰਕਾਰ ਕੋਲ ਉਠਾਏ ਜਾਣਗੇ: ਗੁਰਮੀਤ ਸਿੰਘ ਖੁੱਡੀਆਂ

Published on

----------- Advertisement -----------

ਚੰਡੀਗੜ੍ਹ, 12 ਅਕਤੂਬਰ (ਬਲਜੀਤ ਮਰਵਾਹਾ) : ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਭਰੋਸੇ ਉਪਰੰਤ ਅੱਜ ਸੂਬੇ ਦੇ ਆੜ੍ਹਤੀਆਂ (ਕਮਿਸ਼ਨ ਏਜੰਟਾਂ) ਨੇ ਤੁਰੰਤ ਪ੍ਰਭਾਵ ਨਾਲ ਆਪਣੀ ਹੜਤਾਲ ਖ਼ਤਮ ਕਰ ਦਿੱਤੀ ਹੈ। ਖੇਤੀਬਾੜੀ ਮੰਤਰੀ ਨੇ ਆੜ੍ਹਤੀਆਂ, ਖਰੀਦ ਏਜੰਸੀਆਂ ਅਤੇ ਪੰਜਾਬ ਮੰਡੀ ਬੋਰਡ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਝੋਨੇ ਦੀ ਖਰੀਦ ਦੇ ਚੱਲ ਰਹੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ।

ਖੇਤੀਬਾੜੀ ਮੰਤਰੀ ਨੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਦੇ ਨਾਲ ਅੱਜ ਇੱਥੇ ਕਿਸਾਨ ਭਵਨ ਵਿਖੇ ਫੈਡਰੇਸ਼ਨ ਆਫ਼ ਆੜ੍ਹਤੀਆ ਐਸੋਸੀਏਸ਼ਨ ਆਫ ਪੰਜਾਬ ਦੇ ਪ੍ਰਧਾਨ ਵਿਜੈ ਕਾਲੜਾ ਦੀ ਅਗਵਾਈ ਵਿੱਚ ਆਏ ਐਸੋਸੀਏਸ਼ਨ ਦੇ ਨੁਮਾਇੰਦਿਆਂ ਮੀਟਿੰਗ ਕੀਤੀ ਅਤੇ ਉਨ੍ਹਾਂ ਨੂੰ ਦਰਪੇਸ਼ ਮਸਲਿਆਂ ਬਾਰੇ ਚਰਚਾ ਕੀਤੀ।

ਆੜ੍ਹਤੀਆਂ ਵੱਲੋਂ ਬਾਇਓਮੈਟ੍ਰਕ ਖਰੀਦ ਪ੍ਰਣਾਲੀ ਅਤੇ ਈ.ਪੀ.ਐੱਫ. ਸਬੰਧੀ ਉਠਾਏ ਮੁੱਦਿਆਂ ‘ਤੇ ਖੇਤੀਬਾੜੀ ਮੰਤਰੀ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੇ ਮਸਲਿਆਂ ਨੂੰ ਕੇਂਦਰੀ ਖ਼ਪਤਕਾਰ ਮਾਮਲੇ, ਖੁਰਾਕ ਅਤੇ ਜਨਤਕ ਵੰਡ ਮੰਤਰੀ ਕੋਲ ਉਠਾਇਆ ਜਾਵੇਗਾ ਤਾਂ ਜੋ ਉਨ੍ਹਾਂ ਦਾ ਜਲਦੀ ਹੱਲ ਨਿਕਲ ਸਕੇ।

ਉਨ੍ਹਾਂ ਭਾਰਤੀ ਖੁਰਾਕ ਨਿਗਮ (ਐਫ.ਸੀ.ਆਈ.) ਦੇ ਚੰਡੀਗੜ੍ਹ ਵਿਖੇ ਤਾਇਨਾਤ ਡਿਪਟੀ ਜਨਰਲ ਮੈਨੇਜਰ (ਡੀ.ਜੀ.ਐਮ.) ਸ੍ਰੀ ਅਲੋਕ ਕੁਮਾਰ ਨੂੰ ਦਸ ਦਿਨਾਂ ਦੇ ਅੰਦਰ ਇਨ੍ਹਾਂ ਮੁੱਦਿਆਂ ਬਾਰੇ ਰਿਪੋਰਟ ਪੇਸ਼ ਕਰਨ ਲਈ ਵੀ ਕਿਹਾ।

ਇਸ ਦੌਰਾਨ ਪੰਜਾਬ ਮੰਡੀ ਬੋਰਡ ਦੀ ਸਕੱਤਰ ਅੰਮ੍ਰਿਤ ਕੌਰ ਗਿੱਲ ਨੇ ਸੂਬੇ ਵਿੱਚ ਬਾਇਓਮੈਟ੍ਰਕ ਖਰੀਦ ਪ੍ਰਣਾਲੀ ਨੂੰ ਲਾਗੂ ਕਰਨ ਦੀ ਮੌਜੂਦਾ ਸਥਿਤੀ ਬਾਰੇ ਖੇਤੀਬਾੜੀ ਮੰਤਰੀ ਨੂੰ ਜਾਣੂ ਕਰਵਾਇਆ। ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਹੁਣ ਤੱਕ 876 ਮੰਡੀਆਂ ਨੂੰ ਇਸ ਪ੍ਰਣਾਲੀ ਲਈ ਚੁਣਿਆ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਮੰਡੀ ਬੋਰਡ ਕੋਲ ਨਵੀਂ ਮੰਡੀ ਟਾਊਨਸ਼ਿਪ ਵਿਭਾਗ ਅਧੀਨ 5400 ਖਾਲੀ/ਵਿਕਣਯੋਗ ਪਲਾਟ ਹਨ ਅਤੇ ਵਿਭਾਗ ਇਨ੍ਹਾਂ ਪਲਾਟਾਂ ਨੂੰ ਈ-ਨਿਲਾਮੀ ਰਾਹੀਂ ਵੇਚਣ ਦੀ ਯੋਜਨਾ ਬਣਾ ਰਿਹਾ ਹੈ।

ਸ. ਗੁਰਮੀਤ ਸਿੰਘ ਖੁੱਡੀਆਂ ਨੇ ਪੰਜਾਬ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਸੂਬੇ ਦੀਆਂ ਸਾਰੀਆਂ ਮੰਡੀਆਂ ਵਿੱਚ ਕਿਸਾਨਾਂ ਲਈ ਪੀਣ ਵਾਲੇ ਪਾਣੀ, ਪਖਾਨੇ ਅਤੇ ਬੈਠਣ ਲਈ ਥਾਂ ਸਮੇਤ ਹੋਰ ਬੁਨਿਆਦੀ ਸਹੂਲਤਾਂ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਵੀ ਦਿੱਤੇ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਖਰੀਦ ਪ੍ਰਕਿਰਿਆ ਦੇ ਨਿਯਮਾਂ ਦੀ ਉਲੰਘਣਾ ਕਰਦਾ ਜਾਂ ਹੋਰ ਗੈਰ-ਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਲ ਪਾਇਆ ਗਿਆ ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਸਮਾਜ ਦੇ ਸਾਰੇ ਵਰਗਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਪ੍ਰਤੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਖੇਤੀਬਾੜੀ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਆੜ੍ਹਤੀ-ਕਿਸਾਨ ਸਬੰਧਾਂ ਨੂੰ ਮਜ਼ਬੂਤ ਕਰਨ ਲਈ ਸੂਬੇ ਦੇ ਆੜ੍ਹਤੀਆਂ ਅਤੇ ਕਿਸਾਨਾਂ ਦੀ ਹਰ ਸੰਭਵ ਮਦਦ ਕਰੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜੈਸਲਮੇਰ-ਜੈਪੁਰ ‘ਚ ਰੇਤਲੇ ਤੂਫ਼ਾਨ ਦੀ ਚੇਤਾਵਨੀ, ਮੀਂਹ ਨੇ 7 ਰਾਜਾਂ ਵਿਚ ਘਟਾਈ ਗਰਮੀ

ਮੀਂਹ ਤੇ ਤੂਫ਼ਾਨ ਕਾਰਨ ਮੱਧ ਪ੍ਰਦੇਸ਼, ਉੱਤਰ ਪ੍ਰਦੇਸ਼, ਦਿੱਲੀ, ਹਰਿਆਣਾ, ਚੰਡੀਗੜ੍ਹ, ਛੱਤੀਸਗੜ੍ਹ, ਬਿਹਾਰ ਅਤੇ...

‘ਆਪ’ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਜੇਲ੍ਹ ਤੋਂ ਆਏ ਬਾਹਰ

 ਵਿਧਾਨ ਸਭਾ ਹਲਕਾ ਸਨੌਰ (ਪਟਿਆਲਾ) ਤੋਂ 'ਆਪ' ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਹਾਈਕੋਰਟ ਤੋਂ ਜ਼ਮਾਨਤ...

PM ਨਰਿੰਦਰ ਮੋਦੀ ਨੇ ‘ਮਨ ਕੀ ਬਾਤ’ ਪ੍ਰੋਗਰਾਮ ‘ਚ ਦੌੜਾਕ ਗੁਰਿੰਦਰਵੀਰ ਸਿੰਘ ਨਾਲ ਕੀਤੀ ਗੱਲ ਤੇ ਦਿੱਤੀ ਵਧਾਈ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰਤੀ ਦੌੜਾਕ ਗੁਰਿੰਦਰਵੀਰ ਸਿੰਘ ਨੂੰ 100 ਮੀਟਰ ਦੌੜ ਵਿੱਚ...

ਬਰਾਬਰ ਨੰਬਰ ਲੈਣ ਵਾਲੇ ਵਿਦਿਆਰਥੀਆਂ ਨੂੰ ਮਿਲੇਗੀ ਬਰਾਬਰ ਪੁਜੀਸ਼ਨ, CM ਮਾਨ ਨੇ ਟੌਪਰ ਲਈ ਨਿਯਮਾਂ ‘ਚ ਕੀਤਾ ਬਦਲਾਅ

ਪੰਜਾਬ ਵਿਚ ਬੋਰਡ ਪ੍ਰੀਖਿਆਵਾਂ ਦੇ ਨਤੀਜਿਆਂ ਤੇ ਟੌਪਰ ਰੈਂਕਿੰਗ ਵਿਵਸਥਾ ਨੂੰ ਲੈ ਕੇ ਵੱਡਾ...

ਭਗਵੰਤ ਮਾਨ ਸਰਕਾਰ ਵੱਲੋਂ ਲੜਕੀਆਂ ਲਈ ਦੇਸ਼ ਦੀਆਂ ਸਭ ਤੋਂ ਵੱਡੀਆਂ ਪਹਿਲਕਦਮੀਆਂ ਵਿੱਚ ਸ਼ਾਮਲ ਸਕੂਲ-ਅਧਾਰਤ ਮਾਹਵਾਰੀ ਸਿਹਤ ਸਿੱਖਿਆ ਦੀ ਸ਼ੁਰੂਆਤ

ਚੰਡੀਗੜ੍ਹ; 30 ਮਈ 2026:ਸੂਬੇ ਵਿੱਚ ਕੁੜੀਆਂ ਦੀ ਸਿੱਖਿਆ, ਬਾਲਗ ਸਿਹਤ ਅਤੇ ਲਿੰਗ-ਸੰਵੇਦਨਸ਼ੀਲ ਪੜ੍ਹਾਈ ਨੂੰ...

ਮਾਨ ਸਰਕਾਰ ਨੇ 19 ਹਜ਼ਾਰ ਤੋਂ ਵੱਧ ਸਰਕਾਰੀ ਸਕੂਲਾਂ ਵਿੱਚ ਮੈਗਾ ਪੀ.ਟੀ.ਐਮ. ਕਰਵਾ ਕੇ ਸਿੱਖਿਆ ਵਿੱਚ ਪੰਜਾਬ ਦੀ ਅੱਵਲ ਦਰਜਾਬੰਦੀ ਦਾ ਜਸ਼ਨ ਮਨਾਇਆ

ਚੰਡੀਗੜ੍ਹ, 30 ਮਈ:ਕੌਮੀ ਸਿੱਖਿਆ ਦਰਜਾਬੰਦੀ 'ਚ ਪੰਜਾਬ ਵੱਲੋਂ ਸਿਖ਼ਰਲਾ ਸਥਾਨ ਮੱਲਣ ਦੇ ਜਸ਼ਨ ਮਨਾਉਣ...

ਪੰਜਾਬ ਸਰਕਾਰ ਵਿੱਚ ਠੇਕਾ ਸਿਸਟਮ ਹੋਇਆ ਖਤਮ

ਚੰਡੀਗੜ੍ਹ, 30 ਮਈ 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ...